AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

INDIA ਗਠਜੋੜ ਦੇ ਮਾਰਚ ਨੂੰ ਲੈ ਕੇ FIR ਦਰਜ, ਜੰਤਰ-ਮੰਤਰ ਪਹੁੰਚੇ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

INDIA Alliance March: ਦਿੱਲੀ ਪੁਲਿਸ ਨੇ ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ ਦੇ ਮੁੱਖ ਬੁਲਾਰੇ ਸੌਰਵ ਦਾਸ, ਆਸ਼ੂਤੋਸ਼ ਰਾਂਕਾ ਅਤੇ ਅਜਿੰਕਿਆ ਸ਼ਿੰਦੇ ਸਮੇਤ ਕਈ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਨ੍ਹਾਂ 'ਤੇ ਜੰਤਰ-ਮੰਤਰ 'ਤੇ ਮੁੜ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰਨ ਦਾ ਆਰੋਪ ਹੈ।

INDIA ਗਠਜੋੜ ਦੇ ਮਾਰਚ ਨੂੰ ਲੈ ਕੇ FIR ਦਰਜ, ਜੰਤਰ-ਮੰਤਰ ਪਹੁੰਚੇ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ
ਇੰਡੀਆ ਮਾਰਚ ਨੂੰ ਲੈ ਕੇ FIR ਦਰਜ
tv9-punjabi
| Updated On: 13 Oct 2026 13:46 PM IST
Share

ਦਿੱਲੀ ਪੁਲਿਸ ਨੇ ਮੰਗਲਵਾਰ ਤੜਕੇ ਕਾਕਰੋਚ ਜਨਤਾ ਪਾਰਟੀ (CJP) ਦੇ ਮੁੱਖ ਬੁਲਾਰੇ ਸੌਰਵ ਦਾਸ ਨੂੰ ਹਿਰਾਸਤ ਵਿੱਚ ਲਿਆ। ਉਹ ਕੁਝ ਲੋਕਾਂ ਨਾਲ ਜੰਤਰ-ਮੰਤਰ ਪਹੁੰਚੇ ਸਨ। ਸੌਰਵ ਦਾਸ ਤੋਂ ਇਲਾਵਾ ਆਸ਼ੂਤੋਸ਼ ਰਾਂਕਾ ਅਤੇ ਅਜਿੰਕਿਆ ਸ਼ਿੰਦੇ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ‘ਤੇ ਗ੍ਰਹਿ ਮੰਤਰਾਲੇ ਦੀ ਪਾਬੰਦੀ ਦੇ ਬਾਵਜੂਦ ਜੰਤਰ-ਮੰਤਰ ‘ਤੇ ਮੁੜ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰਨ ਦਾ ਆਰੋਪ ਲੱਗਾ ਹੈ। ਉਥੇ, ਇਸ ਤੋਂ ਕੁਝ ਸਮਾਂ ਪਹਿਲਾਂ ਦਿੱਲੀ ਪੁਲਿਸ ਨੇ ਸੋਮਵਾਰ ਨੂੰ ਹੋਏ ਇੰਡੀਆ ਗਠਜੋੜ ਦੇ ਮਾਰਚ ਨੂੰ ਲੈ ਕੇ ਦੋ FIR ਦਰਜ ਕੀਤੀਆਂ ਸਨ।

ਦਿੱਲੀ ਪੁਲਿਸ ਮੁਤਾਬਕ, ਕਾਕਰੋਚ ਜਨਤਾ ਪਾਰਟੀ (CJP) ਦੇ ਮੁੱਖ ਬੁਲਾਰੇ ਸੌਰਵ ਦਾਸ, ਪਾਰਟੀ ਦੇ ਰਾਸ਼ਟਰੀ ਬੁਲਾਰੇ ਆਸ਼ੂਤੋਸ਼ ਰਾਂਕਾ ਅਤੇ ਅਜਿੰਕਿਆ ਸ਼ਿੰਦੇ 20 ਵਲੰਟੀਅਰਾਂ ਨਾਲ ਅੱਜ ਸਵੇਰੇ ਜੰਤਰ-ਮੰਤਰ ਪਹੁੰਚ ਗਏ ਸਨ। ਇਨ੍ਹਾਂ ਸਾਰਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਵੀ ਪੁਲਿਸ ਨੇ CJP ਦੇ ਸੰਸਥਾਪਕ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਹਿਰਾਸਤ ਵਿੱਚ ਲਿਆ ਸੀ।

ਦਿੱਲੀ ਵਿੱਚ ਇਨ੍ਹਾਂ ਤਿੰਨ ਥਾਵਾਂ ‘ਤੇ ਹੀ ਹੋਣਗੇ ਪ੍ਰਦਰਸ਼ਨ

ਦਰਅਸਲ, ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਵਿਰੁੱਧ ਚੱਲ ਰਹੇ ਅੰਦੋਲਨ ਦਰਮਿਆਨ ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਵੱਡਾ ਫ਼ੈਸਲਾ ਲੈਂਦਿਆਂ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਲਈ ਤਿੰਨ ਨਵੇਂ ਸਥਾਨ ਨਿਰਧਾਰਤ ਕੀਤੇ ਗਏ। ਇਨ੍ਹਾਂ ਵਿੱਚ ਰਾਮਲੀਲਾ ਮੈਦਾਨ, ਬੁਰਾੜੀ ਗਰਾਊਂਡ ਅਤੇ ਪੂਰਬੀ ਦਿੱਲੀ ਦਾ CBD ਮੈਦਾਨ ਸ਼ਾਮਲ ਹਨ।

ਉਥੇ, ਪਾਬੰਦੀ ਦੇ ਬਾਵਜੂਦ ਜੰਤਰ-ਮੰਤਰ ‘ਤੇ ਮੁੜ ਪ੍ਰਦਰਸ਼ਨ ਕਰਨ ਲਈ CJP ਦੇ ਆਗੂ ਪਹੁੰਚੇ ਸਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਵੀ CJP ਦੇ ਆਗੂ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਇੱਕ ਸਾਲ ਤੱਕ ਸ਼ਾਂਤੀ ਬਣਾਈ ਰੱਖਣ ਦੀ ਸ਼ਰਤ ‘ਤੇ ਤਿੰਨਾਂ ਨੂੰ ਰਿਹਾਅ ਕਰ ਦਿੱਤਾ ਸੀ।

ਇੰਡੀਆ ਗਠਜੋੜ ਦੇ ਮਾਰਚ ਤੋਂ ਬਾਅਦ ਦੋ FIR ਦਰਜ

ਕਾਕਰੋਚ ਜਨਤਾ ਪਾਰਟੀ (CJP) ਸਮੇਤ ਸਮੁੱਚੀ ਵਿਰੋਧੀ ਧਿਰ ਚੋਣ ਕਮਿਸ਼ਨ ਵਿੱਚ ਕਥਿਤ ਬੇਨਿਯਮੀਆਂ ਅਤੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਨੂੰ ਲੈ ਕੇ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਬੀਤੇ ਦਿਨ ਯਾਨੀ ਸੋਮਵਾਰ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਸੱਦੇ ‘ਤੇ ਕਾਂਗਰਸ, ਸਮਾਜਵਾਦੀ ਪਾਰਟੀ (SP) ਅਤੇ ਰਾਸ਼ਟਰੀ ਜਨਤਾ ਦਲ (RJD) ਸਮੇਤ ਪੂਰੇ ਇੰਡੀਆ ਗਠਜੋੜ ਨੇ ਦਿੱਲੀ ਦੀਆਂ ਸੜਕਾਂ ‘ਤੇ ਮਾਰਚ ਕੀਤਾ। ਪ੍ਰਦਰਸ਼ਨਕਾਰੀ ਸੁਪਰੀਮ ਕੋਰਟ ਵੱਲ ਕੂਚ ਕਰਨ ‘ਤੇ ਅੜੇ ਹੋਏ ਸਨ। ਹਾਲਾਂਕਿ, ਪੁਲਿਸ ਨੇ ਇੰਡੀਆ ਗਠਜੋੜ ਦੇ ਇਸ ਮਾਰਚ ਨੂੰ ਸੁਪਰੀਮ ਕੋਰਟ ਪਹੁੰਚਣ ਤੋਂ ਪਹਿਲਾਂ ਹੀ ਮੰਡੀ ਹਾਊਸ ਨੇੜੇ ਬੈਰੀਕੇਡਿੰਗ ਲਗਾ ਕੇ ਰੋਕ ਦਿੱਤਾ। ਇਸ ਮਾਮਲੇ ਵਿੱਚ ਦੋ FIR ਵੀ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਇੱਕ ਬਾਰਾਖੰਭਾ ਰੋਡ ਅਤੇ ਦੂਜੀ ਤਿਲਕ ਮਾਰਗ ਥਾਣੇ ਵਿੱਚ ਦਰਜ ਕੀਤੀ ਗਈ ਹੈ। ਦਿੱਲੀ ਪੁਲਿਸ ਦਾ ਆਰੋਪ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਸੁਪਰੀਮ ਕੋਰਟ ਤੱਕ ਮਾਰਚ ਕੱਢਣ ਲਈ ਕੋਈ ਅਧਿਕਾਰਤ ਇਜਾਜ਼ਤ ਨਹੀਂ ਦਿੱਤੀ ਗਈ ਸੀ। ਇਸ ਦੇ ਨਾਲ ਹੀ ਮਾਰਚ ਦੌਰਾਨ ਬੈਰੀਕੇਡ ਤੋੜਨ ਦਾ ਆਰੋਪ ਵੀ ਲਗਾਇਆ ਗਿਆ ਹੈ।

Source:TV9Hindi.com

Follow Us
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ
ਤੁਸ਼ਾਰ ਕਪੂਰ ਨੂੰ ਫੋਨ 'ਤੇ ਮਿਲੀ ਧਮਕੀ, ਕੀਤੀ ਕਰੋੜਾਂ ਰੁਪਏ ਦੀ ਮੰਗ...
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ...
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ...