ਦਿੱਲੀ ਏਮਜ਼ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ, ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ

Updated On: 

07 Aug 2023 13:04 PM

ਅੱਗ ਲੱਗਣ ਦਾ ਕਾਰਨ ਕੀ ਹੈ, ਇਸ ਦੀ ਜਾਣਕਾਰੀ ਅਜੇ ਨਹੀਂ ਮਿਲੀ ਹੈ। ਪਿਛਲੇ ਕੁਝ ਸਮੇਂ 'ਚ ਏਮਜ਼ 'ਚ ਕਈ ਵਾਰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।

ਦਿੱਲੀ ਏਮਜ਼ ਚ ਲੱਗੀ ਅੱਗ, ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ, ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ
Follow Us On

ਰਾਜਧਾਨੀ ਦਿੱਲੀ ਦੇ ਏਮਜ਼ ਹਸਪਤਾਲ (AIIMS Hospital) ‘ਚ ਸੋਮਵਾਰ ਸਵੇਰੇ ਅੱਗ ਲੱਗ ਗਈ। ਅੱਗ ਲੱਗਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਕਾਫੀ ਜੱਦੋ-ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਏਮਜ਼ ਦੇ ਐਂਡੋਸਕੋਪੀ (Endoscopy Room) ਰੂਮ ਵਿੱਚ ਲੱਗੀ, ਜੋ ਦੂਜੀ ਮੰਜ਼ਿਲ ‘ਤੇ ਹੈ। ਇੱਥੇ ਮੌਜੂਦ ਮਰੀਜ਼ਾਂ ਨੂੰ ਪੁਰਾਣੀ ਇਮਾਰਤ ਵਿੱਚ ਭੇਜਿਆ ਜਾ ਰਿਹਾ ਹੈ ਅਤੇ ਇੱਥੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦਿੱਲੀ ਫਾਇਰ ਸਰਵਿਸ ਮੁਤਾਬਕ 6 ਫਾਇਰ ਟੈਂਡਰ ਮੌਕੇ ‘ਤੇ ਪਹੁੰਚੇਹਨ। ਇਸ ਸਥਾਨ ‘ਤੇ ਮੌਜੂਦ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਜਲਦੀ ਤੋਂ ਜਲਦੀ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸੋਮਵਾਰ ਸਵੇਰੇ 11.54 ਵਜੇ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ 6 ਫਾਇਰ ਬ੍ਰਿਗੇਡ ਦੀਆਂ ਟੀਮਾਂ ਪਹੁੰਚੀਆਂ। ਅੱਗ ਐਮਰਜੈਂਸੀ ਵਾਰਡ ਨੇੜੇ ਸਥਿਤ ਐਂਡੋਸਕੋਪੀ ਰੂਮ ਵਿੱਚ ਲੱਗੀ। ਇਸ ਥਾਂ ਤੋਂ ਮਰੀਜਾਂ ਨੂੰ ਦੂਸਰੀ ਮੰਜ਼ਿਲ ‘ਤੇ ਪੁਰਾਣੀ ਓ.ਪੀ.ਡੀ. ਚ ਮੌਜੂਦ ਇਸ ਥਾਂ ਤੋਂ ਮਰੀਜਾਂ ਨੂੰ ਬਾਹਰ ਕੱਢ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਏਮਜ਼ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲਾਂ ਵਿੱਚੋਂ ਇੱਕ ਹੈ, ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਹਰ ਰੋਜ਼ ਹਜ਼ਾਰਾਂ ਮਰੀਜ਼ ਪਹੁੰਚਦੇ ਹਨ। ਪਿਛਲੇ ਦਿਨੀਂ ਏਮਜ਼ ਵਿੱਚ ਅੱਗ ਲੱਗਣ ਦੀਆਂ ਵੱਖ-ਵੱਖ ਘਟਨਾਵਾਂ ਸਾਹਮਣੇ ਆਈਆਂ ਹਨ, ਜੋ ਚਿੰਤਾ ਦਾ ਵਿਸ਼ਾ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version