AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਕੀਲਾਂ ਦੀ ਬਹਿਸ ਤੋਂ ਬਾਅਦ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਦੇ ਬਾਹਰ ਗੋਲੀਬਾਰੀ, ਜਾਨੀ ਨੁਕਸਾਨ ਦੀ ਨਹੀਂ ਖ਼ਬਰ

Firing in Tis Hazari Court: ਦਿੱਲੀ ਦੇ ਤੀਸ ਹਜ਼ਾਰੀ ਕੋਰਟ ਕੰਪਲੈਕਸ ਦੇ ਬਾਹਰ ਵਕੀਲਾਂ ਵਿਚਾਲੇ ਬਹਿਸ ਹੋਈ, ਜਿਸ ਤੋਂ ਬਾਅਦ ਗੋਲੀ ਚਲਾ ਦਿੱਤੀ ਗਈ। ਪੁਲਿਸ ਮੁਤਾਬਕ, ਇਸ ਘਟਨਾ 'ਚ ਕਿਸੇ ਦੇ ਵੀ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।

ਵਕੀਲਾਂ ਦੀ ਬਹਿਸ ਤੋਂ ਬਾਅਦ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਦੇ ਬਾਹਰ ਗੋਲੀਬਾਰੀ, ਜਾਨੀ ਨੁਕਸਾਨ ਦੀ ਨਹੀਂ ਖ਼ਬਰ
tv9-punjabi
| Published: 05 Jul 2023 14:53 PM IST
Share
ਬੁੱਧਵਾਰ ਨੂੰ ਦਿੱਲੀ ਦੇ ਤੀਸ ਹਜ਼ਾਰੀ ਕੋਰਟ ਕੰਪਲੈਕਸ ਦੇ ਬਾਹਰ ਗੋਲੀਬਾਰੀ ਹੋਈ। ਪੁਲਿਸ ਨੇ ਦੱਸਿਆ ਕਿ ਵਕੀਲਾਂ ਵਿਚਾਲੇ ਬਹਿਸ ਹੋਈ, ਜਿਸ ਤੋਂ ਬਾਅਦ ਗੋਲੀ ਚਲਾਈ ਗਈ। ਇਸ ਘਟਨਾ ‘ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਗੋਲੀਬਾਰੀ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਦੱਸਿਆ ਗਿਆ ਹੈ ਕਿ ਵਕੀਲਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਤੋਂ ਬਾਅਦ ਹਵਾਈ ਫਾਇਰਿੰਗ ਕੀਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਫੋਰਸ ਨੇ ਤੁਰੰਤ ਸਥਿਤੀ ‘ਤੇ ਕਾਬੂ ਪਾ ਲਿਆ। ਵਕੀਲਾਂ ਵਿਚਾਲੇ ਹੋਈ ਗੋਲੀਬਾਰੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਵਕੀਲਾਂ ਨੂੰ ਭੀੜੀ ਗਲੀ ‘ਚੋਂ ਲੰਘਦੇ ਦੇਖਿਆ ਜਾ ਸਕਦਾ ਹੈ। ਗਲੀ ਦੇ ਚੌਰਾਹੇ ‘ਤੇ ਵਕੀਲਾਂ ਦੀ ਭੀੜ ਇਕੱਠੀ ਹੋ ਜਾਂਦੀ ਹੈ, ਇਸ ਦੌਰਾਨ ਭੀੜ ‘ਚੋਂ ਇਕ ਹੱਥ ‘ਚ ਪਿਸਤੌਲ ਉਠਦੀ ਦਿਖਾਈ ਦਿੰਦੀ ਹੈ। ਗੋਲੀ ਚਲਾਉਣ ਤੋਂ ਬਾਅਦ ਵਿਅਕਤੀ ਨੂੰ ਪਿੱਛੇ ਵੱਲ ਜਾਂਦਾ ਦੇਖਿਆ ਜਾ ਸਕਦਾ ਹੈ। ਵੀਡੀਓ ਦੇਖ ਕੇ ਇੰਝ ਜਾਪਦਾ ਹੈ ਜਿਵੇਂ ਸਾਰੇ ਵਕੀਲ ਇੱਕ-ਦੂਜੇ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਕਿਉਂਕਿ ਗੋਲੀਬਾਰੀ ਦੌਰਾਨ ਕੋਈ ਵੀ ਡਰ ਕੇ ਇਧਰ-ਉਧਰ ਨਹੀਂ ਭੱਜਦਾ। ਦਿੱਲੀ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਕੀਲਾਂ ਦੇ ਦੋ ਗੁੱਟਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਇਸ ਦੌਰਾਨ ਜਦੋਂ ਤਕਰਾਰ ਵਧਣ ਲੱਗੀ ਤਾਂ ਇਕ ਵਕੀਲ ਨੇ ਪਿਸਤੌਲ ਕੱਢ ਕੇ ਹਵਾ ਵਿਚ ਗੋਲੀ ਚਲਾ ਦਿੱਤੀ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਫਿਲਹਾਲ ਇਸ ਘਟਨਾ ‘ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਬਾਰ ਕੌਂਸਲ ਦੇ ਪ੍ਰਧਾਨ ਨੇ ਕੀਤੀ ਘਟਨਾ ਦੀ ਨਿਖੇਧੀ ਦਿੱਲੀ ਬਾਰ ਕੌਂਸਲ ਦੇ ਪ੍ਰਧਾਨ ਕੇਕੇ ਮਨਨ ਨੇ ਗੋਲੀਬਾਰੀ ਦੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਹ ਵੀ ਪਤਾ ਲਗਾਇਆ ਜਾਵੇਗਾ ਕਿ ਜਿਸ ਹਥਿਆਰ ਨਾਲ ਗੋਲੀਬਾਰੀ ਕੀਤੀ ਗਈ ਉਹ ਲਾਇਸੈਂਸੀ ਸੀ ਜਾਂ ਨਹੀਂ। ਮਨਨ ਦਾ ਕਹਿਣਾ ਹੈ ਕਿ ਭਾਵੇਂ ਹਥਿਆਰ ਲਾਇਸੰਸਸ਼ੁਦਾ ਹੋਵੇ, ਵਕੀਲ ਨੂੰ ਅਦਾਲਤ ਦੇ ਅੰਦਰ ਜਾਂ ਬਾਹਰ ਇਸ ਤਰੀਕੇ ਨਾਲ ਵਰਤਣ ਦੀ ਇਜਾਜ਼ਤ ਨਹੀਂ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...