ਸੜਕਾਂ ਤੋਂ ਲੈ ਕੇ ਰੇਲ ਦੀਆਂ ਪਟੜੀਆਂ ਤੱਕ…ਹਰ ਪਾਸੇ ਪਾਣੀ ਹੀ ਪਾਣੀ, ਰੇਲਵੇ ਨੇ ਰੱਦ ਕੀਤੀਆਂ ਸੈਂਕੜੇ ਟਰੇਨਾਂ
Train Cancelled: ਭਾਰੀ ਮੀਂਹ ਕਾਰਨ ਰੇਲ ਦੀਆਂ ਪਟੜੀਆਂ 'ਤੇ ਪਾਣੀ ਭਰ ਗਿਆ ਹੈ। ਅਜਿਹੇ 'ਚ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਮੇਲ, ਐਕਸਪ੍ਰੈਸ ਅਤੇ ਪੈਸੰਜਰ ਟਰੇਨਾਂ ਸ਼ਾਮਲ ਹਨ। ਰੇਲਵੇ ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
Indian Railways: ਦੇਸ਼ ਦੇ ਕਈ ਇਲਾਕਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਭਾਰੀ ਬਾਰਿਸ਼ (Heavy Rain) ਹੋ ਰਹੀ ਹੈ, ਜਿਸ ਕਾਰਨ ਨਾ ਸਿਰਫ ਸੜਕਾਂ ਤੇ ਪਾਣੀ ਭਰ ਗਿਆ ਹੈ, ਸਗੋਂ ਰੇਲਵੇ ਟ੍ਰੈਕ ਵੀ ਪਾਣੀ-ਪਾਣੀ ਹੋ ਗਏ ਹਨ। ਇਸ ਕਾਰਨ 7 ਜੁਲਾਈ ਤੋਂ 15 ਜੁਲਾਈ ਤੱਕ 300 ਤੋਂ ਵੱਧ ਮੇਲ, ਐਕਸਪ੍ਰੈਸ ਟਰੇਨਾਂ ਅਤੇ 406 ਪੈਸੰਜਰ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਪਟੜੀਆਂ ‘ਤੇ ਪਾਣੀ ਭਰ ਜਾਣ ਕਾਰਨ 600 ਤੋਂ ਵੱਧ ਮੇਲ, ਐਕਸਪ੍ਰੈਸ ਟਰੇਨਾਂ, 500 ਯਾਤਰੀ ਟਰੇਨਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਉੱਤਰੀ ਪੱਛਮੀ ਭਾਰਤ ਵਿੱਚ ਸ਼ਨੀਵਾਰ ਤੋਂ ਤਿੰਨ ਦਿਨ ਲਗਾਤਾਰ ਮੀਂਹ ਪੈ ਰਿਹਾ ਹੈ। ਜੰਮੂ ਕਸ਼ਮੀਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਰਜ ਕੀਤੀ ਗਈ।


