Heat wave: ਹਾਲੇ ਭੁੱਲ ਜਾਓ ਗਰਮੀ ਤੋਂ ਰਾਹਤ, ਦਿੱਲੀ ਸਮੇਤ ਕਈ ਥਾਵਾਂ ‘ਤੇ ਵਧੇਗਾ ਤਾਪਮਾਨ, ਇਨ੍ਹਾਂ ਸੂਬਿਆਂ ਲਈ ਆਰੇਂਜ ਅਲਰਟ ਜਾਰੀ
Weather Alert: ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਕੁੱਝ ਸੂਬਿਆਂ 'ਚ ਮੌਸਮ ਦੀ ਗੜਬੜ ਕਾਰਨ ਤਾਪਮਾਨ 'ਚ ਗਿਰਾਵਟ ਆਵੇਗੀ। ਜਦਕਿ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਨਵੀਂ ਦਿੱਲੀ: ਮੌਸਮ ਵਿਗਿਆਨੀਆਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਦਿੱਲੀ, (Delhi) ਪੰਜਾਬ, ਹਰਿਆਣਾ ਅਤੇ ਉੱਤਰ ਪੱਛਮੀ ਭਾਰਤ ਵਿੱਚ ਤਾਪਮਾਨ ਵਿੱਚ ਹੋਰ ਵਾਧਾ ਹੋਵੇਗਾ। ਦੂਜੇ ਪਾਸੇ ਆਈਐਮਡੀ ਦੇ ਵਿਗਿਆਨੀ ਨਰੇਸ਼ ਕੁਮਾਰ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੱਛਮੀ ਗੜਬੜੀ ਕਾਰਨ ਕੁਝ ਰਾਜਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਉਨ੍ਹਾਂ ਮੁਤਾਬਕ ਪੱਛਮੀ ਬੰਗਾਲ ਸਮੇਤ ਕਈ ਰਾਜਾਂ ‘ਚ ਹੀਟ ਵੇਵ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਹਲਕੀ ਬਰਸਾਤ ਹੋ ਸਕਦੀ ਹੈ
ਜਦੋਂ ਕਿ ਆਈਐਮਡੀ (IMD) ਨੇ ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਰਾਜਸਥਾਨ ਦੇ ਕੁੱਝ ਹਿੱਸਿਆਂ ਵਿੱਚ 18 ਤੋਂ 20 ਅਪ੍ਰੈਲ ਦਰਮਿਆਨ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਆਈਐਮਡੀ ਨੇ 18 ਤੋਂ 19 ਅਪ੍ਰੈਲ ਦਰਮਿਆਨ ਪੰਜਾਬ, ਜੰਮੂ-ਕਸ਼ਮੀਰ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਇਲਾਕਿਆਂ ਦੇ ਕੁਝ ਹਿੱਸਿਆਂ ‘ਚ ਗੜ੍ਹੇਮਾਰੀ ਹੋਣ ਦੀ ਵੀ ਸੰਭਾਵਨਾ ਹੈ।ਮੌਸਮ ਵਿਗਿਆਨੀਆਂ ਮੁਤਾਬਕ ਬਦਲੇ ਮੌਸਮ ਦਾ ਅਸਰ ਆਉਣ ਵਾਲੇ ਦਿਨਾਂ ‘ਚ ਦਿੱਲੀ NCR ‘ਚ ਵੀ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ (Punjab) ਵਿੱਚ ਵੀ ਹਲਕੀ ਬਰਸਾਤ ਹੋ ਸਕਦੀ ਹੈ।
#WATCH | Delhi: There’ll be further increase in temperature in Delhi,Punjab,Haryana & North West India in coming days. Due to western disturbances, temp will drop in coming days. Orange alert has been issued regarding heatwave in many states, incl West Bengal: Naresh Kumar,IMD pic.twitter.com/Wpj0mj8KUu
— ANI (@ANI) April 16, 2023
ਇਹ ਵੀ ਪੜ੍ਹੋ
‘ਤਾਪਮਾਨ ਵਿੱਚ ਉਤਰਾਅ-ਚੜ੍ਹਾਅ ਦੀ ਸੰਭਾਵਨਾ’
ਜਾਣਕਾਰੀ ਮੁਤਾਬਕ ਦਿੱਲੀ NCR ‘ਚ 18 ਅਪ੍ਰੈਲ ਤੋਂ ਮੌਸਮ ‘ਚ ਬਦਲਾਅ ਹੋਵੇਗਾ। 18 ਤੋਂ 20 ਅਪਰੈਲ ਦਰਮਿਆਨ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸਾਂਝਾ ਕੀਤਾ ਕਿ ਮੰਗਲਵਾਰ ਤੋਂ ਵੀਰਵਾਰ ਤੱਕ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਦੂਜੇ ਪਾਸੇ ਜੇਕਰ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੀ ਗੱਲ ਕਰੀਏ ਤਾਂ ਆਉਣ ਵਾਲੇ ਦਿਨਾਂ ‘ਚ ਬੱਦਲਾਂ ਦੀ ਲੁਕਣ-ਮੀਟੀ ਜਾਰੀ ਰਹੇਗੀ। ਜਾਣਕਾਰੀ ਅਨੁਸਾਰ ਬੀਤੀ ਰਾਤ ਬੱਦਲ ਹਟਣ ਕਾਰਨ ਰਾਤ ਸਮੇਂ ਬੱਦਲਵਾਈ ਘਟ ਗਈ। ਮੌਸਮ ਵਿਗਿਆਨੀਆਂ ਮੁਤਾਬਕ ਬੱਦਲਾਂ ਅਤੇ ਧੁੱਪ ਦਾ ਸਿਲਸਿਲਾ ਅਗਲੇ 5 ਦਿਨਾਂ ਤੱਕ ਜਾਰੀ ਰਹੇਗਾ। ਜਿਸ ਕਾਰਨ ਤਾਪਮਾਨ ‘ਚ ਉਤਰਾਅ-ਚੜ੍ਹਾਅ ਆਉਣ ਦੀ ਸੰਭਾਵਨਾ ਹੈ।