AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Satyendar Jain: DDU ‘ਚ ਸਤੇਂਦਰ ਜੈਨ ਦੀ ਤਬੀਅਤ ਵਿਗੜੀ, ਆਕਸੀਜਨ ਸਪੋਰਟ ‘ਤੇ ਹਨ ਸਾਬਕਾ ਮੰਤਰੀ ; LNJP ਹਸਪਤਾਲ ਕੀਤਾ ਗਿਆ ਸ਼ਿਫਟ

ਅੱਜ ਸਵੇਰੇ ਡੀਡੀਯੂ ਹਸਪਤਾਲ ਵਿੱਚ ਦਾਖ਼ਲ ਕਰਵਾਏ ਗਏ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਸਿਹਤ ਅਚਾਨਕ ਜਿਆਦਾ ਵਿਗੜ ਗਈ ਹੈ। ਉਨ੍ਹਾਂ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ। ਇਸ ਦੇ ਨਾਲ ਹੀ DDU ਤੋਂ LNJP ਹਸਪਤਾਲ ਸ਼ਿਫਟ ਕਰ ਦਿੱਤਾ ਗਿਆ ਹੈ।

Satyendar Jain: DDU 'ਚ ਸਤੇਂਦਰ ਜੈਨ ਦੀ ਤਬੀਅਤ ਵਿਗੜੀ, ਆਕਸੀਜਨ ਸਪੋਰਟ 'ਤੇ ਹਨ ਸਾਬਕਾ ਮੰਤਰੀ ; LNJP ਹਸਪਤਾਲ ਕੀਤਾ ਗਿਆ ਸ਼ਿਫਟ
tv9-punjabi
| Updated On: 25 May 2023 13:07 PM IST
Share
Delhi News: ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ (Satinder Jain) ਦੀ ਤਬੀਅਤ ਅਚਾਨਕ ਜਿਆਦਾ ਵਿਗੜ ਗਈ ਹੈ। ਅੱਜ ਸਵੇਰੇ, ਉਨ੍ਹਾਂ ਨੂੰ ਦੀਨ ਦਿਆਲ ਉਪਾਧਿਆਏ (DDU) ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਪਰ ਦੁਪਹਿਰ ਤੱਕ ਹਾਲਤ ਜਿਆਦਾ ਵਿਗੜਨ ਕਾਰਨ, ਉਨ੍ਹਾਂ ਨੂੰ ਆਕਸੀਜਨ ਸਪੋਰਟ ‘ਤੇ ਪਾ ਦਿੱਤਾ ਗਿਆ ਅਤੇ ਤੁਰੰਤ ਐਲਐਨਜੇਪੀ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਤਿਹਾੜ ਜੇਲ੍ਹ ਦੇ ਬਾਥਰੂਮ ਵਿੱਚ ਚੱਕਰ ਆਉਣ ਕਾਰਨ ਸਤਿੰਦਰ ਜੈਨ ਡਿੱਗ ਗਏ ਸਨ। ਇਸ ਤੋਂ ਪਹਿਲਾਂ ਵੀ ਸਤਿੰਦਰ ਜੈਨ ਬਾਥਰੂਮ ਵਿੱਚ ਡਿੱਗੇ ਸਨ, ਜਿਸ ਨਾਲ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟ ਲੱਗ ਗਈ ਸੀ। ਪਿਛਲੇ ਇੱਕ ਹਫ਼ਤੇ ਵਿੱਚ ਦੂਜੀ ਵਾਰ ਸਤੇਂਦਰ ਜੈਨ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣਾ ਪਿਆ ਹੈ। ਜੇਲ੍ਹ ਸੂਤਰਾਂ ਅਨੁਸਾਰ ਸਤੇਂਦਰ ਜੈਨ ਤਿਹਾੜ ਦੀ ਜੇਲ੍ਹ ਨੰਬਰ-7 ਵਿੱਚ ਬੰਦ ਹਨ। ਅੱਜ ਸਵੇਰੇ 6 ਵਜੇ ਉਹ ਬੇਹੋਸ਼ ਹੋ ਗਏ ਅਤੇ ਬਾਥਰੂਮ ਵਿੱਚ ਡਿੱਗ ਪਏ। ਉਨ੍ਹਾਂ ਦੇ ਡਿੱਗਣ ਦੀ ਆਵਾਜ਼ ਸੁਣ ਕੇ ਸੁਰੱਖਿਆ ਮੁਲਾਜ਼ਮ ਤੁਰੰਤ ਉਨ੍ਹਾਂ ਨੂੰ ਲੈ ਕੇ ਦੀਨ ਦਿਆਲ ਹਸਪਤਾਲ ਲੈ ਗਏ। ਉਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਸਾਵਧਾਨੀ ਵਜੋਂ ਉਨ੍ਹਾਂ ਦੇ ਸਾਰੇ ਟੈਸਟ ਕੀਤੇ ਜਾਣਗੇ। ਸਤੇਂਦਰ ਜੈਨ ਨੂੰ ਵੀ ਰੀੜ੍ਹ ਦੀ ਹੱਡੀ ਦੀ ਸਰਜਰੀ ਵੀ ਹੋਣੀ ਹੈ। ਰੀੜ੍ਹ ਦੀ ਹੱਡੀ ਦੀ ਸਮੱਸਿਆ ਕਾਰਨ ਉਹ ਕਮਰ ਵਿੱਚ ਬੈਲਟ ਪਾਉਂਦੇ ਹਨ।

ਜੇਲ੍ਹ ‘ਚ 35 ਕਿਲੋ ਘੱਟ ਗਿਆ ਸਤੇਂਦਰ ਜੈਨ ਦਾ ਭਾਰ

ਇਸ ਤੋਂ ਪਹਿਲਾਂ 22 ਮਈ ਨੂੰ ਵੀ ਸਤੇਂਦਰ ਜੈਨ ਜੇਲ੍ਹ ਦੇ ਬਾਥਰੂਮ ਵਿੱਚ ਚੱਕਰ ਖਾ ਕੇ ਡਿੱਗ ਪਏ ਸਨ। ਉਦੋਂ ਉਨ੍ਹਾਂ ਨੂੰ ਸਫਦਰਜੰਗ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਵਿੱਚ ਸਤੇਂਦਰ ਜੈਨ ਦਾ ਵਜ਼ਨ 35 ਕਿਲੋ ਘਟ ਗਿਆ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਵੀ ਹੈ ਕਿ ਸਤੇਂਦਰ ਜੈਨ, ਜੈਨ ਧਰਮ ਨੂੰ ਮੰਨਦੇ ਹਨ। ਜੈਨ ਧਰਮ ਵਿੱਚ, ਮੰਦਰ ਵਿੱਚ ਜਾਣ ਤੋਂ ਬਿਨਾਂ ਪਕਾਇਆ ਹੋਇਆ ਭੋਜਨ ਨਹੀਂ ਲੈ ਸਕਦੇ ਹਨ। ਇਸੇ ਕਰਕੇ ਉਹ ਜੇਲ੍ਹ ਵਿੱਚ ਕੱਚੀਆਂ ਸਬਜ਼ੀਆਂ, ਫਲ ਅਤੇ ਸੁੱਕੇ ਮੇਵੇ ਹੀ ਖਾ ਰਹੇ ਹਨ।

ਮਨੀ ਲਾਂਡਰਿੰਗ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ਹਨ ਜੈਨ

ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਵਿੱਚ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ 30 ਮਈ 2022 ਨੂੰ ਗ੍ਰਿਫਤਾਰ ਕੀਤਾ ਸੀ, ਉਦੋਂ ਤੋਂ ਸਤੇਂਦਰ ਜੈਨ ਤਿਹਾੜ ਜੇਲ੍ਹ ਵਿੱਚ ਬੰਦ ਹਨ। ਤੇਜ਼ੀ ਨਾਲ ਭਾਰ ਘਟਣ ਕਾਰਨ ਉਹ ਬਹੁਤ ਕਾਫੀ ਕਮਜ਼ੋਰ ਹੋ ਗਏ ਹਨ। ਅਕਸਰ ਉਨ੍ਹਾਂ ਨੂੰ ਚੱਕਰ ਆ ਜਾਂਦਾ ਹੈ ਅਤੇ ਤਿਹਾੜ ਜੇਲ੍ਹ ਦੇ ਬਾਥਰੂਮ ਵਿੱਚ ਡਿੱਗ ਜਾਂਦੇ ਹਨ। ਆਮ ਆਦਮੀ ਪਾਰਟੀ ਸਤੇਂਦਰ ਜੈਨ ਦੀ ਇਸ ਹਾਲਤ ਲਈ ਕੇਂਦਰ ਸਰਕਾਰ ਅਤੇ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਉਂਦੀ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਭਾਜਪਾ ਨੇ ਬਦਲੇ ਦੀ ਭਾਵਨਾ ਨਾਲ ਸਤੇਂਦਰ ਜੈਨ ਨੂੰ ਫਸਾਇਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...