AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੈਟਰੋਲ ਨੇ ਲਗਾਇਆ ਸੈਂਕੜਾ, ਡੀਜ਼ਲ 95 ਪਾਰ, 11 ਦਿਨਾਂ ‘ਚ ਚੌਥੀ ਵਾਲਰ ਈਂਧਨ ਦੀਆਂ ਕੀਮਤਾਂ ‘ਚ ਵਾਧਾ

ਮੱਧ ਪੂਰਬ 'ਚ ਸੰਕਟ ਦੀ ਸ਼ੁਰੂਆਤ ਤੋਂ ਬਾਅਦ, 15 ਮਈ ਨੂੰ ਪਹਿਲੀ ਵਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਸੀ। ਉਸ ਸਮੇਂ, ਦੋਵਾਂ ਈਂਧਨਾਂ ਦੀਆਂ ਕੀਮਤਾਂ 'ਚ ਪ੍ਰਤੀ ਲੀਟਰ 3 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਤੋਂ ਬਾਅਦ, 19 ਮਈ ਨੂੰ, ਲਗਭਗ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਫਿਰ, ਸ਼ਨੀਵਾਰ ਨੂੰ, ਈਂਧਨ ਦੀਆਂ ਕੀਮਤਾਂ 'ਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ। ਹੁਣ, ਚੌਥੀ ਵਾਰ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ 2 ਰੁਪਏ ਤੋਂ ਵੱਧ ਦਾ ਵਾਧਾ ਕੀਤਾ ਗਿਆ ਹੈ।

ਪੈਟਰੋਲ ਨੇ ਲਗਾਇਆ ਸੈਂਕੜਾ, ਡੀਜ਼ਲ 95 ਪਾਰ, 11 ਦਿਨਾਂ 'ਚ ਚੌਥੀ ਵਾਲਰ ਈਂਧਨ ਦੀਆਂ ਕੀਮਤਾਂ 'ਚ ਵਾਧਾ
ਪੈਟਰੋਲ ਨੇ ਲਗਾਇਆ ਸੈਂਕੜਾ, ਡੀਜ਼ਲ 95 ਪਾਰ, 11 ਦਿਨਾਂ ‘ਚ ਈਂਧਨ ਦੀਆਂ ਕੀਮਤਾਂ ‘ਚ ਵਾਧਾ
tv9-punjabi
| Updated On: 25 May 2026 07:05 AM IST
Share

ਇੱਕ ਵਾਰ ਫਿਰ, ਦੇਸ਼ ਭਰ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ। ਇਹ ਪਿਛਲੇ 11 ਦਿਨਾਂ ‘ਚ ਚੌਥੀ ਵਾਰ ਹੈ, ਜਦੋਂ ਈਂਧਨ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ। ਪੈਟਰੋਲ ਦੀ ਕੀਮਤ ‘ਚ 2.61 ਰੁਪਏ ਦੇ ਵਾਧੇ ਤੋਂ ਬਾਅਦ, ਦਿੱਲੀ ‘ਚ ਰੇਟ ਹੁਣ 102.12 ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਦੇਸ਼ ‘ਚ ਪਹਿਲੀ ਵਾਰ, ਪੈਟਰੋਲ ਦੀ ਕੀਮਤ 100 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਇਸ ਦੌਰਾਨ, ਡੀਜ਼ਲ ਦੀ ਕੀਮਤ 2.71 ਰੁਪਏ ਪ੍ਰਤੀ ਲੀਟਰ ਵਧਾਈ ਗਈ ਹੈ। ਡੀਜ਼ਲ ਹੁਣ 95.20 ਰੁਪਏ ਪ੍ਰਤੀ ਲੀਟਰ ‘ਤੇ ਉਪਲਬਧ ਹੋਵੇਗਾ।

ਮੱਧ ਪੂਰਬ ‘ਚ ਸੰਕਟ ਦੀ ਸ਼ੁਰੂਆਤ ਤੋਂ ਬਾਅਦ, 15 ਮਈ ਨੂੰ ਪਹਿਲੀ ਵਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਸੀ। ਉਸ ਸਮੇਂ, ਦੋਵਾਂ ਈਂਧਨਾਂ ਦੀਆਂ ਕੀਮਤਾਂ ‘ਚ ਪ੍ਰਤੀ ਲੀਟਰ 3 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਤੋਂ ਬਾਅਦ, 19 ਮਈ ਨੂੰ, ਲਗਭਗ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਫਿਰ, ਸ਼ਨੀਵਾਰ ਨੂੰ, ਈਂਧਨ ਦੀਆਂ ਕੀਮਤਾਂ ‘ਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ। ਹੁਣ, ਚੌਥੀ ਵਾਰ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ 2 ਰੁਪਏ ਤੋਂ ਵੱਧ ਦਾ ਵਾਧਾ ਕੀਤਾ ਗਿਆ ਹੈ।

ਪਿਛਲੇ ਹਫ਼ਤੇ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਸੀ। ਸ਼ਨੀਵਾਰ ਨੂੰ, 10 ਦਿਨਾਂ ਤੋਂ ਵੀ ਘੱਟ ਸਮੇਂ ‘ਚ ਤੀਜੀ ਵਾਰ ਈਂਧਨ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਸੀ। ਇਸ ਮੌਕੇ, ਪੈਟਰੋਲ ਦੀਆਂ ਕੀਮਤਾਂ ‘ਚ 87 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ, ਜਦੋਂ ਕਿ ਡੀਜ਼ਲ ਦੀਆਂ ਕੀਮਤਾਂ ‘ਚ 91 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਇਸ ਵਾਧੇ ਤੋਂ ਬਾਅਦ, ਦੇਸ਼ ਭਰ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਿਰਫ਼ 10 ਦਿਨਾਂ ਦੇ ਅੰਦਰ-ਅੰਦਰ ਲਗਭਗ 5 ਰੁਪਏ ਪ੍ਰਤੀ ਲੀਟਰ ਵਧੀਆਂ ਹਨ।

ਪੈਟਰੋਲ ਤੇ ਡੀਜ਼ਲ ਦੇ ਨਾਲ-ਨਾਲ, ਸੀਐਨਜੀ ਦੀ ਕੀਮਤ ਵੀ ਸ਼ਨੀਵਾਰ ਨੂੰ ਪ੍ਰਤੀ ਕਿਲੋਗ੍ਰਾਮ 1 ਰੁਪਏ ਵਧਾਈ ਗਈ। ਕੁੱਝ ਦਿਨਾਂ ‘ਚ ਇਸ ਤੀਜੇ ਵਾਧੇ ਤੋਂ ਬਾਅਦ, ਸੀਐਨਜੀ ਦੀ ਕੁੱਲ ਕੀਮਤ 4 ਰੁਪਏ ਪ੍ਰਤੀ ਕਿਲੋਗ੍ਰਾਮ ਵਧ ਗਈ ਹੈ।

ਮੱਧ ਪੂਰਬ ‘ਚ ਚੱਲ ਰਹੇ ਸੰਕਟ ਤੇ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ, ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਲਗਾਤਾਰ ਈਂਧਨ ਦੇ ਖੁਦਰਾ ਦਾਮ ਵਧਾ ਰਹੀਆਂ ਹਨ। ਹਾਲਾਂਕਿ, 15 ਮਈ ਤੋਂ ਪਹਿਲਾਂ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲੰਬੇ ਸਮੇਂ ਤੋਂ ਬਦਲੀਆਂ ਨਹੀਂ ਸਨ।

Follow Us
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ...
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ...
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ...
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ...
Twisha Sharma Death Case: ਮੌਤ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ
Twisha Sharma Death Case: ਮੌਤ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ...