AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Viral Video : ਔਰਤ ਨੇ ਕੀਤਾ ਇੰਨਾ ਮੇਕਅੱਪ ਕਿ ਪਛਾਣ ਨਾ ਸਕਿਆ ਬੱਚਾ, ਲੱਗਾ ਰੋਣ, ਲੋਕ ਬੋਲੇ- ਇਹ ਮੂੰਹ ਧੁਆ ਕੇ ਹੀ ਮੰਨੇਗਾ

Mother Son Video: ਸੋਸ਼ਲ ਮੀਡੀਆ 'ਤੇ ਇੱਕ ਮਾਂ-ਪੁੱਤ ਦੀ ਵੀਡੀਓ ਨੇ ਲੋਕਾਂ ਨੂੰ ਢਿੱਡ ਫੜ ਕੇ ਹੱਸਣ ਨੂੰ ਮਜਬੂਰ ਕਰ ਦਿੱਤਾ ਹੈ। ਦਰਅਸਲ, ਜਦੋਂ ਔਰਤ ਮੇਕਅੱਪ ਕਰਕੇ ਆਉਂਦੀ ਹੈ ਤਾਂ ਉਸ ਦਾ ਬੱਚਾ ਉਸ ਨੂੰ ਪਛਾਣਨ ਤੋਂ ਇਨਕਾਰ ਕਰ ਦਿੰਦਾ ਹੈ। ਉਸ ਤੋਂ ਬਾਅਦ ਕੀ ਹੁੰਦਾ ਹੈ, ਤੁਸੀਂ ਆਪ ਹੀ ਦੇਖ ਲਵੋ।

Viral Video : ਔਰਤ ਨੇ ਕੀਤਾ ਇੰਨਾ ਮੇਕਅੱਪ ਕਿ ਪਛਾਣ ਨਾ ਸਕਿਆ ਬੱਚਾ, ਲੱਗਾ ਰੋਣ, ਲੋਕ ਬੋਲੇ- ਇਹ ਮੂੰਹ ਧੁਆ ਕੇ ਹੀ ਮੰਨੇਗਾ
tv9-punjabi
| Published: 01 Jun 2023 11:30 AM IST
Share
ਸੋਸ਼ਲ ਮੀਡੀਆ ‘ਤੇ ਮਾਂ-ਪੁੱਤ ਦੀ ਵੀਡੀਓ ਵਾਇਰਲ ਹੋਈ ਹੈ, ਜਿਸ ਨੂੰ ਦੇਖ ਕੇ ਲੋਕ ਹੱਸ ਰਹੇ ਹਨ। ਦਰਅਸਲ, ਔਰਤ ਨੇ ਇੰਨਾ ਮੇਕਅੱਪ ਕੀਤਾ ਕਿ ਉਸਦਾ ਆਪਣਾ ਬੱਚਾ ਉਸਨੂੰ ਪਛਾਣਨ ਤੋਂ ਇਨਕਾਰ ਕਰ ਦਿੰਦਾ ਹੈ। ਇੰਨਾ ਹੀ ਨਹੀਂ ਉਹ ਔਰਤ ਦੇ ਸਾਹਮਣੇ ‘ਮੰਮੀ ਕਹਾਂ ਹੈਂ’ ਕਹਿ ਕੇ ਉੱਚੀ-ਉੱਚੀ ਰੋਣ ਲੱਗ ਜਾਂਦਾ ਹੈ। ਹੁਣ ਇਸ ਵੀਡੀਓ ਨੂੰ ਲੈ ਕੇ ਨੈੱਟੀਜ਼ਨਸ ਖੂਬ ਹੱਸ ਰਹੇ ਹਨ। ਕਈ ਤਾਂ ਇਹ ਵੀ ਕਹਿ ਰਹੇ ਹਨ ਕਿ ਇਹ ਬੱਚਾ ਮੂੰਹ ਧੁਆ ਕੇ ਹੀ ਮੰਨੇਗਾ। ਵਾਇਰਲ ਹੋ ਰਹੀ ਵੀਡੀਓ ਵਿੱਚ ਤੁਸੀਂ ਇੱਕ ਬੱਚੇ ਨੂੰ ਸੋਫੇ ‘ਤੇ ਬੈਠ ਕੇ ਉੱਚੀ-ਉੱਚੀ ਰੋਂਦੇ ਹੋਏ ਦੇਖ ਸਕਦੇ ਹੋ। ਇਸ ਦੌਰਾਨ ਉਸਦੀ ਮਾਂ ਉਸਨੂੰ ਸ਼ਾਂਤ ਕਰਨ ਲਈ ਆਉਂਦੀ ਹੈ। ਪਰ ਇਹ ਕੀ ? ਬੱਚਾ ਮਾਂ ਨੂੰ ਪਛਾਣਨ ਤੋਂ ਹੀ ਇਨਕਾਰ ਕਰ ਦਿੰਦਾ ਹੈ। ਦਰਅਸਲ, ਔਰਤ ਨੇ ਮੇਕਅੱਪ ਕੀਤਾ ਹੋਇਆ ਸੀ ਅਤੇ ਮਾਸੂਮ ਉਸ ਨੂੰ ਪਛਾਣ ਨਹੀਂ ਸਕਿਆ। ਉਸ ਨੂੰ ਲੱਗਾ ਕਿ ਉਹ ਕੋਈ ਹੋਰ ਔਰਤ ਹੈ ਅਤੇ ਉਸ ਦੇ ਸਾਹਮਣੇ ‘ਮੰਮੀ ਕਹਾਂ ਹੈ’ ਕਹਿ ਕੇ ਰੋਣ ਲੱਗ ਪਿਆ। ਵੀਡੀਓ ‘ਚ ਤੁਸੀਂ ਦੂਜੀ ਔਰਤ ਨੂੰ ਇਹ ਕਹਿੰਦੇ ਹੋਏ ਵੀ ਸੁਣ ਸਕਦੇ ਹੋ, ‘ਅਰੇ ਬੇਟਾ, ਯਹੀ ਆਪਕੀ ਮੰਮਾ ਹੈ।’ ਪਰ ਬੱਚਾ ਫਿਰ ਵੀ ਨਹੀਂ ਮੰਨਦਾ।

ਇੱਥੇ ਦੇਖੋ ਵੀਡੀਓ, ਬੱਚੇ ਨੇ ਮੇਕਅੱਪ ਤੋਂ ਬਾਅਦ ਮਾਂ ਨੂੰ ਨਹੀਂ ਪਛਾਣਿਆ

ਇਹ ਵੀਡੀਓ ਇੰਟਰਨੈੱਟ ਦੀ ‘ਦੁਨੀਆ’ ‘ਚ ਕਾਫੀ ਧੂਮ ਮਚਾ ਰਹੀ ਹੈ। ਇਸ ਨੂੰ ਇੰਸਟਾਗ੍ਰਾਮ ‘ਤੇ @visagesalon1 ਨਾਂ ਦੇ ਅਕਾਊਂਟ ‘ਤੇ ਸ਼ੇਅਰ ਕੀਤਾ ਗਿਆ ਹੈ। ਯੂਜ਼ਰ ਨੇ ਕੈਪਸ਼ਨ ‘ਚ ਲਿਖਿਆ ਹੈ, ‘ਲੋ ਭਇਆ, ਮੇਕਅੱਪ ਤੋਂ ਬਾਅਦ ਇਹ ਬੱਚਾ ਆਪਣੀ ਮਾਂ ਨੂੰ ਹੀ ਨਹੀਂ ਪਛਾਣ ਸਕਿਆ। ਇਸ ਬੇਹੱਦ ਮਜ਼ਾਕੀਆ ਵੀਡੀਓ ਨੂੰ ਹੁਣ ਤੱਕ 10 ਲੱਖ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ, ਉਥੇ ਹੀ ਯੂਜ਼ਰਸ ਆਪਣੀ ਪ੍ਰਤੀਕਿਰਿਆ ਵੀ ਦਰਜ ਕਰ ਰਹੇ ਹਨ। ਕੁਝ ਇੰਨੇ ਮਜ਼ਾਕੀਆ ਹਨ ਕਿ ਉਨ੍ਹਾਂ ਨੂੰ ਪੜ੍ਹ ਕੇ ਤੁਸੀਂ ਹੱਸਦੇ ਰਹਿ ਜਾਵੋਗੇ। ਇੱਕ ਮਹਿਲਾ ਯੂਜ਼ਰ ਨੇ ਕਮੈਂਟ ਕੀਤਾ ਹੈ ਕਿ ਬੇਟਾ ਕੀ ਤੂੰ ਮਾਂ ਨੂੰ ਹਰ ਸਮੇਂ ਭੂਤਨੀ ਬਣਾ ਕੇ ਰੱਖੇਗਾ। ਘੱਟੋ-ਘੱਟ ਉਸ ਨੂੰ ਤਾਂ ਪਰੀ ਦਿਖਣ ਦਿਓ। ਦੂਜੇ ਪਾਸੇ ਇਕ ਹੋਰ ਯੂਜ਼ਰ ਦਾ ਕਹਿਣਾ ਹੈ, ਇਹ ਬੱਚਾ ਹੁਣੇ ਇੰਨਾ ਰੋ ਰਿਹਾ ਹੈ, ਆਪਣੀ ਪਤਨੀ ਨੂੰ ਦੇਖ ਕੇ ਕਿੰਨਾ ਰੋਏਗਾ। ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ ਹੈ, ਮੂੰਹ ਧੋ ਕੇ ਆਓ, ਫਿਰ ਪਛਾਣ ਲਵੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...