AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Lawrance Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ, ਮੰਡੋਲੀ ਜੇਲ੍ਹ ਵਿੱਚ ਕੀਤਾ ਗਿਆ ਸ਼ਿਫਟ?, ਪੜ੍ਹੋ ਪੂਰੀ ਖ਼ਬਰ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਤਿਹਾੜ ਜੇਲ 'ਚ ਟਿੱਲੂ ਤਾਜਪੁਰੀਆ ਦੇ ਕਤਲ ਤੋਂ ਬਾਅਦ ਗੈਂਗ ਵਾਰ ਦੀ ਸੰਭਾਵਨਾ ਨੂੰ ਦੇਖਦੇ ਹੋਏ ਜੇਲ ਪ੍ਰਸ਼ਾਸਨ ਵੱਲੋਂ ਫੈਸਲਾ ਲਿਆ ਹੈ।

Lawrance Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ,  ਮੰਡੋਲੀ ਜੇਲ੍ਹ ਵਿੱਚ ਕੀਤਾ ਗਿਆ ਸ਼ਿਫਟ?, ਪੜ੍ਹੋ ਪੂਰੀ ਖ਼ਬਰ
abhishek-thakur
| Updated On: 25 May 2023 12:40 PM IST
Share
Lawrence Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਹਿਮਦਾਬਾਦ ਦੀ ਸਾਬਰਮਤੀ ਕੇਂਦਰੀ ਜੇਲ੍ਹ ਤੋਂ ਦੇਰ ਰਾਤ ਦਿੱਲੀ ਲਿਆਂਦਾ ਗਿਆ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਤੋਂ ਮੰਡੋਲੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਤਿਹਾੜ ਜੇਲ ‘ਚ ਟਿੱਲੂ ਤਾਜਪੁਰੀਆ ਦੇ ਕਤਲ ਤੋਂ ਬਾਅਦ ਗੈਂਗ ਵਾਰ ਦੀ ਸੰਭਾਵਨਾ ਨੂੰ ਦੇਖਦੇ ਹੋਏ ਜੇਲ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ। ਸੂਤਰਾਂ ਮੁਤਾਬਕ ਲਾਰੈਂਸ ਵਿਸ਼ਨੋਈ ਨੂੰ ਹਾਈ ਸਕਿਓਰਿਟੀ ਵਾਰਡ ਦੇ ਸੈੱਲ ਨੰਬਰ 15 ਵਿੱਚ ਰੱਖਿਆ ਗਿਆ ਹੈ। ਦੇਰ ਰਾਤ ਕਰੀਬ 12:30 ਵਜੇ, ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਨਾਲ ਗੁਜਰਾਤ ਤੋਂ ਦਿੱਲੀ ਹਵਾਈ ਅੱਡੇ ‘ਤੇ ਲਿਆਂਦਾ ਗਿਆ।

ਲਾਰੇਂਸ ਤੋਂ ਪੰਜਾਬ ਪੁਲਿਸ ਨੇ ਕੀਤੀ ਸੀ ਪੁੱਛਗਿੱਛ

ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਯੂਨਿਟ ਦਿੱਲੀ ਨਾਲ ਜੁੜੇ ਇੱਕ ਮਾਮਲੇ ‘ਚ ਲਾਰੇਂਸ ਬਿਸ਼ਨੋਈ ਨੂੰ ਰਿਮਾਂਡ ‘ਤੇ ਲਵੇਗੀ। ਲਾਰੈਂਸ ਬਿਸ਼ਨੋਈ ਪਿਛਲੇ ਕੁਝ ਸਮੇਂ ਤੋਂ ਗੁਜਰਾਤ ਦੀ ਅਹਿਮਦਾਬਾਦ ਜੇਲ੍ਹ ਵਿੱਚ ਬੰਦ ਸੀ। ਗੁਜਰਾਤ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਨੂੰ ਕੁਝ ਸਮੇਂ ਲਈ NIA ਅਤੇ ਪੰਜਾਬ ਪੁਲਿਸ (Punjab Police) ਵੱਲੋਂ ਹਿਰਾਸਤ ਵਿੱਚ ਲਿਆ ਗਿਆ ਸੀ।

ਗੋਲਡੀ ਬਰਾੜ ਨੂੰ ਭੇਜੇ ਸੀ50 ਲੱਖ ਰੁਪਏ

ਲਾਰੈਂਸ ਬਿਸ਼ਨੋਈ ਨੇ ਐਨਆਈਏ ਦੀ ਪੁੱਛਗਿੱਛ ਵਿੱਚ ਕਬੂਲ ਕੀਤਾ ਸੀ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਦੌਰਾਨ ਉਸ ਨੇ ਵਿਦੇਸ਼ ਵਿੱਚ ਬੈਠੇ ਗੋਲਡੀ ਬਰਾੜ (Goldy Brar) ਨੂੰ ਹਵਾਲਾ ਰਾਹੀਂ 50 ਲੱਖ ਰੁਪਏ ਭੇਜੇ ਸਨ। ਇਸ ਦੇ ਨਾਲ ਹੀ ਸਾਲ 2018 ਤੋਂ 2022 ਦਰਮਿਆਨ ਲਾਰੈਂਸ ਬਿਸ਼ਨੋਈ ਨੇ ਆਪਣੇ ਕਰੀਬੀ ਗੈਂਗਸਟਰ ਰੋਹਿਤ ਚੌਧਰੀ ਦੀ ਮਦਦ ਨਾਲ ਯੂਪੀ ਦੇ ਖੁਰਜਾ ਤੋਂ ਹਥਿਆਰਾਂ ਦੇ ਸਪਲਾਇਰ ਕੁਰਬਾਨ ਚੌਧਰੀ ਸ਼ਹਿਜ਼ਾਦ ਤੋਂ ਕਰੀਬ 2 ਕਰੋੜ ਰੁਪਏ ਵਿੱਚ 25 ਹਥਿਆਰ ਖਰੀਦੇ ਸਨ। ਇਨ੍ਹਾਂ ਹਥਿਆਰਾਂ ਨਾਲ ਹੀ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ।

ਲਾਰੈਂਸ ਦਾ ਅਤੀਕ ਅਹਿਮਦ ਕਤਲ ਕੇਸ ਨਾਲ ਕੀ ਸਬੰਧ?

ਲਾਰੈਂਸ ਬਿਸ਼ਨੋਈ ਨੇ ਹਾਲ ਹੀ ਵਿੱਚ ਐਨਆਈਏ ਸਾਹਮਣੇ ਖੁਲਾਸਾ ਕੀਤਾ ਸੀ ਕਿ 2021 ਵਿੱਚ ਗੋਲਡੀ ਬਰਾੜ ਗੈਂਗ ਰਾਹੀਂ ਉਸ ਨੇ ਅਮਰੀਕਾ ਤੋਂ ਦੋ ਜਿਗਾਨਾ ਪਿਸਤੌਲ ਮੰਗਵਾ ਕੇ ਗੋਗੀ ਗੈਂਗ ਨੂੰ ਦਿੱਤੇ ਸਨ। ਯੂਪੀ ਦੇ ਮਾਫੀਆ ਅਤੀਕ ਅਹਿਮਦ ਨੂੰ ਮਾਰਨ ਵਾਲੇ ਮੁਲਜ਼ਮਾਂ ਨੇ ਇਹ ਵੀ ਕਬੂਲ ਕੀਤਾ ਸੀ ਕਿ ਗੋਗੀ ਗੈਂਗ ਨੇ ਉਨ੍ਹਾਂ ਨੂੰ ਜਿਗਾਨਾ ਪਿਸਤੌਲ ਮੁਹੱਈਆ ਕਰਵਾਇਆ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...