Lawrance Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ, ਮੰਡੋਲੀ ਜੇਲ੍ਹ ਵਿੱਚ ਕੀਤਾ ਗਿਆ ਸ਼ਿਫਟ?, ਪੜ੍ਹੋ ਪੂਰੀ ਖ਼ਬਰ

Updated On: 

25 May 2023 12:40 PM

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਤਿਹਾੜ ਜੇਲ 'ਚ ਟਿੱਲੂ ਤਾਜਪੁਰੀਆ ਦੇ ਕਤਲ ਤੋਂ ਬਾਅਦ ਗੈਂਗ ਵਾਰ ਦੀ ਸੰਭਾਵਨਾ ਨੂੰ ਦੇਖਦੇ ਹੋਏ ਜੇਲ ਪ੍ਰਸ਼ਾਸਨ ਵੱਲੋਂ ਫੈਸਲਾ ਲਿਆ ਹੈ।

Lawrance Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ,  ਮੰਡੋਲੀ ਜੇਲ੍ਹ ਵਿੱਚ ਕੀਤਾ ਗਿਆ ਸ਼ਿਫਟ?, ਪੜ੍ਹੋ ਪੂਰੀ ਖ਼ਬਰ
Follow Us On

Lawrence Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਹਿਮਦਾਬਾਦ ਦੀ ਸਾਬਰਮਤੀ ਕੇਂਦਰੀ ਜੇਲ੍ਹ ਤੋਂ ਦੇਰ ਰਾਤ ਦਿੱਲੀ ਲਿਆਂਦਾ ਗਿਆ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਤੋਂ ਮੰਡੋਲੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਤਿਹਾੜ ਜੇਲ ‘ਚ ਟਿੱਲੂ ਤਾਜਪੁਰੀਆ ਦੇ ਕਤਲ ਤੋਂ ਬਾਅਦ ਗੈਂਗ ਵਾਰ ਦੀ ਸੰਭਾਵਨਾ ਨੂੰ ਦੇਖਦੇ ਹੋਏ ਜੇਲ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ।

ਸੂਤਰਾਂ ਮੁਤਾਬਕ ਲਾਰੈਂਸ ਵਿਸ਼ਨੋਈ ਨੂੰ ਹਾਈ ਸਕਿਓਰਿਟੀ ਵਾਰਡ ਦੇ ਸੈੱਲ ਨੰਬਰ 15 ਵਿੱਚ ਰੱਖਿਆ ਗਿਆ ਹੈ। ਦੇਰ ਰਾਤ ਕਰੀਬ 12:30 ਵਜੇ, ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਨਾਲ ਗੁਜਰਾਤ ਤੋਂ ਦਿੱਲੀ ਹਵਾਈ ਅੱਡੇ ‘ਤੇ ਲਿਆਂਦਾ ਗਿਆ।

ਲਾਰੇਂਸ ਤੋਂ ਪੰਜਾਬ ਪੁਲਿਸ ਨੇ ਕੀਤੀ ਸੀ ਪੁੱਛਗਿੱਛ

ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਯੂਨਿਟ ਦਿੱਲੀ ਨਾਲ ਜੁੜੇ ਇੱਕ ਮਾਮਲੇ ‘ਚ ਲਾਰੇਂਸ ਬਿਸ਼ਨੋਈ ਨੂੰ ਰਿਮਾਂਡ ‘ਤੇ ਲਵੇਗੀ। ਲਾਰੈਂਸ ਬਿਸ਼ਨੋਈ ਪਿਛਲੇ ਕੁਝ ਸਮੇਂ ਤੋਂ ਗੁਜਰਾਤ ਦੀ ਅਹਿਮਦਾਬਾਦ ਜੇਲ੍ਹ ਵਿੱਚ ਬੰਦ ਸੀ। ਗੁਜਰਾਤ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਨੂੰ ਕੁਝ ਸਮੇਂ ਲਈ NIA ਅਤੇ ਪੰਜਾਬ ਪੁਲਿਸ (Punjab Police) ਵੱਲੋਂ ਹਿਰਾਸਤ ਵਿੱਚ ਲਿਆ ਗਿਆ ਸੀ।

ਗੋਲਡੀ ਬਰਾੜ ਨੂੰ ਭੇਜੇ ਸੀ50 ਲੱਖ ਰੁਪਏ

ਲਾਰੈਂਸ ਬਿਸ਼ਨੋਈ ਨੇ ਐਨਆਈਏ ਦੀ ਪੁੱਛਗਿੱਛ ਵਿੱਚ ਕਬੂਲ ਕੀਤਾ ਸੀ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਦੌਰਾਨ ਉਸ ਨੇ ਵਿਦੇਸ਼ ਵਿੱਚ ਬੈਠੇ ਗੋਲਡੀ ਬਰਾੜ (Goldy Brar) ਨੂੰ ਹਵਾਲਾ ਰਾਹੀਂ 50 ਲੱਖ ਰੁਪਏ ਭੇਜੇ ਸਨ। ਇਸ ਦੇ ਨਾਲ ਹੀ ਸਾਲ 2018 ਤੋਂ 2022 ਦਰਮਿਆਨ ਲਾਰੈਂਸ ਬਿਸ਼ਨੋਈ ਨੇ ਆਪਣੇ ਕਰੀਬੀ ਗੈਂਗਸਟਰ ਰੋਹਿਤ ਚੌਧਰੀ ਦੀ ਮਦਦ ਨਾਲ ਯੂਪੀ ਦੇ ਖੁਰਜਾ ਤੋਂ ਹਥਿਆਰਾਂ ਦੇ ਸਪਲਾਇਰ ਕੁਰਬਾਨ ਚੌਧਰੀ ਸ਼ਹਿਜ਼ਾਦ ਤੋਂ ਕਰੀਬ 2 ਕਰੋੜ ਰੁਪਏ ਵਿੱਚ 25 ਹਥਿਆਰ ਖਰੀਦੇ ਸਨ। ਇਨ੍ਹਾਂ ਹਥਿਆਰਾਂ ਨਾਲ ਹੀ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ।

ਲਾਰੈਂਸ ਦਾ ਅਤੀਕ ਅਹਿਮਦ ਕਤਲ ਕੇਸ ਨਾਲ ਕੀ ਸਬੰਧ?

ਲਾਰੈਂਸ ਬਿਸ਼ਨੋਈ ਨੇ ਹਾਲ ਹੀ ਵਿੱਚ ਐਨਆਈਏ ਸਾਹਮਣੇ ਖੁਲਾਸਾ ਕੀਤਾ ਸੀ ਕਿ 2021 ਵਿੱਚ ਗੋਲਡੀ ਬਰਾੜ ਗੈਂਗ ਰਾਹੀਂ ਉਸ ਨੇ ਅਮਰੀਕਾ ਤੋਂ ਦੋ ਜਿਗਾਨਾ ਪਿਸਤੌਲ ਮੰਗਵਾ ਕੇ ਗੋਗੀ ਗੈਂਗ ਨੂੰ ਦਿੱਤੇ ਸਨ। ਯੂਪੀ ਦੇ ਮਾਫੀਆ ਅਤੀਕ ਅਹਿਮਦ ਨੂੰ ਮਾਰਨ ਵਾਲੇ ਮੁਲਜ਼ਮਾਂ ਨੇ ਇਹ ਵੀ ਕਬੂਲ ਕੀਤਾ ਸੀ ਕਿ ਗੋਗੀ ਗੈਂਗ ਨੇ ਉਨ੍ਹਾਂ ਨੂੰ ਜਿਗਾਨਾ ਪਿਸਤੌਲ ਮੁਹੱਈਆ ਕਰਵਾਇਆ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version