AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੋਆ ‘ਚ CJP ਦੇ ਪ੍ਰਦਰਸ਼ਨ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਹਿੰਦੂਤਵ ਵਿਰੋਧੀ ਨਾਅਰੇਬਾਜ਼ੀ ਦੇ ਇਲਜ਼ਾਮ ਹੇਠ 300 ਖ਼ਿਲਾਫ਼ FIR ਦਰਜ

ਗੋਆ ਦੀ ਰਾਜਧਾਨੀ ਪਣਜੀ ਵਿਖੇ ਕਾਕਰੋਚ ਜਨਤਾ ਪਾਰਟੀ (CJP) ਦੇ ਰੋਸ ਪ੍ਰਦਰਸ਼ਨ ਦੌਰਾਨ ਹਿੰਦੂਤਵ ਵਿਰੋਧੀ ਨਾਅਰੇਬਾਜ਼ੀ ਕਰਨ ਦੇ ਦੋਸ਼ ਹੇਠ ਪੁਲਿਸ ਨੇ 300 ਅਣਪਛਾਤੇ ਪ੍ਰਦਰਸ਼ਨਕਾਰੀਆਂ ਵਿਰੁੱਧ BNS ਦੀਆਂ ਧਾਰਾਵਾਂ 196 ਅਤੇ 299 ਤਹਿਤ ਕੇਸ ਦਰਜ ਕੀਤਾ ਹੈ। ਰਾਮਪ੍ਰਸਾਦ ਕੇਲਕਰ ਦੀ ਸ਼ਿਕਾਇਤ 'ਤੇ ਦਰਜ FIR ਅਨੁਸਾਰ ਪ੍ਰਦਰਸ਼ਨ ਬਿਨਾਂ ਮਨਜ਼ੂਰੀ ਤੋਂ ਧਾਰਮਿਕ ਸਦਭਾਵਨਾ ਭੰਗ ਕਰਨ ਲਈ ਕੀਤਾ ਗਿਆ ਸੀ।

ਗੋਆ 'ਚ CJP ਦੇ ਪ੍ਰਦਰਸ਼ਨ 'ਤੇ ਪੁਲਿਸ ਦਾ ਵੱਡਾ ਐਕਸ਼ਨ, ਹਿੰਦੂਤਵ ਵਿਰੋਧੀ ਨਾਅਰੇਬਾਜ਼ੀ ਦੇ ਇਲਜ਼ਾਮ ਹੇਠ 300 ਖ਼ਿਲਾਫ਼ FIR ਦਰਜ
tv9-punjabi
| Updated On: 18 Oct 2026 13:12 PM IST
Share

ਗੋਆ ਪੁਲਿਸ ਨੇ 11 ਅਕਤੂਬਰ ਨੂੰ ਸੂਬੇ ਦੀ ਰਾਜਧਾਨੀ ਪਣਜੀ ਵਿਖੇ ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ 300 ਅਣਪਛਾਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਰਸਮੀ ਤੌਰ ‘ਤੇ ਐੱਫ.ਆਈ.ਆਰ. (FIR) ਦਰਜ ਕਰ ਲਈ ਹੈ। ਪ੍ਰਦਰਸ਼ਨਕਾਰੀਆਂ ‘ਤੇ ਦੋਸ਼ ਹੈ ਕਿ ਰੋਸ ਪ੍ਰਦਰਸ਼ਨ ਦੌਰਾਨ ਹਿੰਦੂਤਵ ਖ਼ਿਲਾਫ਼ ਇਤਰਾਜ਼ਯੋਗ ਨਾਅਰੇਬਾਜ਼ੀ ਕੀਤੀ ਗਈ, ਜਿਸ ਨਾਲ ਹਿੰਦੂ ਭਾਈਚਾਰੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਅਤੇ ਸੂਬੇ ਦੀ ਧਾਰਮਿਕ ਸਦਭਾਵਨਾ ਤੇ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ।

ਪਣਜੀ ਪੁਲਿਸ ਇੰਸਪੈਕਟਰ ਵਿਜੇ ਕੁਮਾਰ ਚੋਡਣਕਰ ਅਨੁਸਾਰ ਪਣਜੀ ਵਿਖੇ ਕਰਵਾਏ ਗਏ ਇੱਕ ਜਨਤਕ ਰੋਸ ਪ੍ਰਦਰਸ਼ਨ ਦੌਰਾਨ ਕਾਕਰੋਚ ਜਨਤਾ ਪਾਰਟੀ (CJP) ਦੇ ਅਹੁਦੇਦਾਰਾਂ ਅਤੇ ਸਮਰਥਕਾਂ ਵੱਲੋਂ ਮੁਰਦਾਬਾਦ, ਮੁਰਦਾਬਾਦ, ਹਿੰਦੂਤਵ ਮੁਰਦਾਬਾਦ ਵਰਗੇ ਭੜਕਾਊ ਨਾਅਰੇ ਲਗਾਏ ਗਏ। ਪੁਲਿਸ ਮੁਤਾਬਕ ਇਸ ਕਦਮ ਨਾਲ ਸਮਾਜ ਵਿੱਚ ਧਾਰਮਿਕ ਅਸਹਿਣਸ਼ੀਲਤਾ ਨੂੰ ਸ਼ਹਿ ਮਿਲੀ ਅਤੇ ਜਾਣਬੁੱਝ ਕੇ ਹਿੰਦੂ ਭਾਈਚਾਰੇ ਦੇ ਧਾਰਮਿਕ ਜਜ਼ਬਾਤਾਂ ਨੂੰ ਸੱਟ ਮਾਰੀ ਗਈ।

BNS ਦੀਆਂ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ

ਪੁਲਿਸ ਇੰਸਪੈਕਟਰ ਨੇ ਦੱਸਿਆ ਕਿ ਧਾਰਮਿਕ ਵਖਰੇਵੇਂ ਪੈਦਾ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਲਈ ਭਾਰਤੀ ਨਿਆਂ ਸੰਹਿਤਾ (BNS), 2023 ਦੀ ਧਾਰਾ 196 ਅਤੇ ਧਾਰਾ 299 ਅਧੀਨ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।

ਮੁੱਖ ਮੰਤਰੀ ਪ੍ਰਮੋਦ ਸਾਵੰਤ ਦੀ ਚੇਤਾਵਨੀ

ਇਸ ਘਟਨਾ ਤੋਂ ਤੁਰੰਤ ਬਾਅਦ ਸੂਬੇ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਸਪੱਸ਼ਟ ਕੀਤਾ ਸੀ ਕਿ ਪੂਰੇ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਸਰਕਾਰ ਗੋਆ ਅੰਦਰ ਭਾਈਚਾਰਕ ਸਦਭਾਵਨਾ ਤੇ ਸ਼ਾਂਤੀ ਨੂੰ ਢਾਹ ਲਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਜਿਹੜੇ ਵੀ ਲੋਕ ਅਜਿਹੀਆਂ ਗ਼ੈਰ-ਕਾਨੂੰਨੀ ਅਤੇ ਭੜਕਾਊ ਹਰਕਤਾਂ ਵਿੱਚ ਸ਼ਾਮਲ ਪਾਏ ਗਏ, ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਰਾਮਪ੍ਰਸਾਦ ਕੇਲਕਰ ਦੀ ਸ਼ਿਕਾਇਤ ‘ਤੇ ਹੋਈ ਕਾਰਵਾਈ

ਇਸ ਮਾਮਲੇ ਵਿੱਚ ਤਾਲੇਗਾਓਂ ਦੇ ਵਸਨੀਕ ਰਾਮਪ੍ਰਸਾਦ ਕੇਲਕਰ ਵੱਲੋਂ ਦਰਜ ਕਰਵਾਈ ਗਈ ਲਿਖਤੀ ਸ਼ਿਕਾਇਤ ਦੇ ਆਧਾਰ ‘ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਕੇਲਕਰ ਨੇ ਆਪਣੀ ਸ਼ਿਕਾਇਤ ਵਿੱਚ ਜ਼ਿਕਰ ਕੀਤਾ ਕਿ ਉਨ੍ਹਾਂ ਨੇ 11 ਅਕਤੂਬਰ ਦੇ ਇਸ ਰੋਸ ਪ੍ਰਦਰਸ਼ਨ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਦੇਖੀ ਸੀ। ਸ਼ਿਕਾਇਤਕਰਤਾ ਅਨੁਸਾਰ ਸੀਜੇਪੀ (CJP) ਦੇ ਕਾਰਕੁਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਪਾਰਟੀ ਨੇ ਦੇਸ਼ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਸਮੀਖਿਆ (SIR) ਅਤੇ ਸੂਚੀਆਂ ਵਿੱਚੋਂ ਵੋਟਰਾਂ ਦੇ ਨਾਂਅ ਕੱਟੇ ਜਾਣ ਦੇ ਕਥਿਤ ਦੋਸ਼ਾਂ ਵਿਰੁੱਧ ਇਹ ਰੋਸ ਪ੍ਰਗਟਾਇਆ ਸੀ।

ਮਨਜ਼ੂਰੀ ਰੱਦ ਹੋਣ ਦੇ ਬਾਵਜੂਦ ਜ਼ਬਰਦਸਤੀ ਕੀਤਾ ਗਿਆ ਇਕੱਠ

ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਇਸ ਪ੍ਰਦਰਸ਼ਨ ਦੇ ਆਯੋਜਨ ਲਈ ਸੀਜੇਪੀ ਦੀ ਇੱਕ ਮਹਿਲਾ ਕਨਵੀਨਰ ਵੱਲੋਂ ਉੱਤਰੀ ਗੋਆ ਦੇ ਡਿਪਟੀ ਕਮਿਸ਼ਨਰ (ਕਲੈਕਟਰ) ਕੋਲੋਂ ਰਸਮੀ ਇਜਾਜ਼ਤ ਮੰਗੀ ਗਈ ਸੀ, ਪ੍ਰੰਤੂ ਪ੍ਰਸ਼ਾਸਨ ਨੇ ਇਹ ਅਰਜ਼ੀ ਰੱਦ ਕਰ ਦਿੱਤੀ ਸੀ। ਇਸ ਦੇ ਬਾਵਜੂਦ ਪ੍ਰਬੰਧਕਾਂ ਵੱਲੋਂ ਗ਼ੈਰ-ਕਾਨੂੰਨੀ ਢੰਗ ਨਾਲ ਭੀੜ ਇਕੱਠੀ ਕਰਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਬੰਧਕਾਂ ਨੇ ਭਾਵੇਂ ਇਸ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਾਰ ਦਿੱਤਾ ਸੀ, ਪਰ ਮੌਕੇ ‘ਤੇ ਪ੍ਰਦਰਸ਼ਨਕਾਰੀ ਹਿੰਦੂਆਂ ਵਿਰੁੱਧ ਨਾਅਰੇਬਾਜ਼ੀ ਕਰਦੇ ਦੇਖੇ ਗਏ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਇਹ ਪ੍ਰਦਰਸ਼ਨ ਸਮਾਜ ਅਤੇ ਇਲਾਕੇ ਅੰਦਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਨੀਅਤ ਨਾਲ ਹੀ ਕਰਵਾਇਆ ਗਿਆ ਸੀ।

ਹਾਈ ਕੋਰਟ ਦੇ ਦਖ਼ਲ ਮਗਰੋਂ ਹੋਏ ਸਨ ਰਿਹਾਅ

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨ ਦੀ ਇਜਾਜ਼ਤ ਨਾ ਦਿੱਤੇ ਜਾਣ ਦੇ ਬਾਵਜੂਦ ਜਦੋਂ ਸੀਜੇਪੀ ਕਾਰਕੁਨਾਂ ਨੇ ਆਜ਼ਾਦ ਮੈਦਾਨ ਵਿੱਚ ਜ਼ਬਰਦਸਤੀ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਸੀ, ਤਾਂ ਪੁਲਿਸ ਨੇ ਮੌਕੇ ਤੋਂ ਸੱਤ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਇਸ ਉਪਰੰਤ 11 ਅਕਤੂਬਰ ਦੀ ਦੇਰ ਸ਼ਾਮ ਨੂੰ ਬੰਬੇ ਹਾਈ ਕੋਰਟ ਵੱਲੋਂ ਬੰਦੀ ਪ੍ਰਤੱਖੀਕਰਨ (Habeas Corpus) ਪਟੀਸ਼ਨ ‘ਤੇ ਸੁਣਵਾਈ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਸੱਤਾਂ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਹੁਣ ਪੁਲਿਸ ਵੱਲੋਂ ਦਰਜ ਨਵੀਂ ਐੱਫ.ਆਈ.ਆਰ. ਤਹਿਤ ਵੀਡੀਓ ਫੁਟੇਜ ਦੀ ਜਾਂਚ ਕਰਕੇ ਮੁਲਜ਼ਮਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...