AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੀਤਿਕਾ ਸ਼ਰਮਾ ਖੁਦਕੁਸ਼ੀ ਮਾਮਲੇ ‘ਚ ਗੋਪਾਲ ਕਾਂਡਾ ਬਰੀ, ਛੱਡਣਾ ਪਿਆ ਸੀ ਮੰਤਰੀ ਦਾ ਅਹੁਦਾ, 11 ਸਾਲ ਬਾਅਦ ਆਇਆ ਫੈਸਲਾ

Gitika Sharma Suicide Case: ਗੀਤਿਕਾ ਸ਼ਰਮਾ ਨੇ 5 ਅਗਸਤ 2012 ਨੂੰ ਅਸ਼ੋਕ ਵਿਹਾਰ ਸਥਿਤ ਆਪਣੇ ਘਰ ਵਿੱਚ ਫਾਹਾ ਲੈ ਲਿਆ ਸੀ। ਉਹ ਗੋਪਾਲ ਕਾਂਡਾ ਦੀ ਏਅਰਲਾਈਨਜ਼ 'ਚ ਏਅਰ ਹੋਸਟੈੱਸ ਵਜੋਂ ਕੰਮ ਕਰਦੀ ਸੀ। ਇੱਕ ਦਹਾਕੇ ਬਾਅਦ ਹੁਣ ਦਿੱਲੀ ਦੀ ਅਦਾਲਤ ਨੇ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ ਹੈ।

ਗੀਤਿਕਾ ਸ਼ਰਮਾ ਖੁਦਕੁਸ਼ੀ ਮਾਮਲੇ 'ਚ ਗੋਪਾਲ ਕਾਂਡਾ ਬਰੀ, ਛੱਡਣਾ ਪਿਆ ਸੀ ਮੰਤਰੀ ਦਾ ਅਹੁਦਾ, 11 ਸਾਲ ਬਾਅਦ ਆਇਆ ਫੈਸਲਾ
tv9-punjabi
| Updated On: 25 Jul 2023 12:23 PM IST
Share
Gopal Kanda ਹਰਿਆਣਾ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਗੋਪਾਲ ਕਾਂਡਾ (Gopal Kanda) ਨੂੰ ਗੀਤਿਕਾ ਸ਼ਰਮਾ (Geetika Sharma) ਖੁਦਕੁਸ਼ੀ ਮਾਮਲੇ ‘ਚ ਬਰੀ ਕਰ ਦਿੱਤਾ ਗਿਆ ਹੈ। ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮੰਗਲਵਾਰ ਨੂੰ ਇਹ ਫੈਸਲਾ ਸੁਣਾਇਆ ਹੈ। ਗੀਤਿਕਾ ਸ਼ਰਮਾ ਨੇ ਸਾਲ 2012 ‘ਚ ਖੁਦਕੁਸ਼ੀ ਕਰ ਲਈ ਸੀ, ਉਸ ਨੇ ਆਪਣੇ ਸੁਸਾਈਡ ਨੋਟ ‘ਚ ਗੋਪਾਲ ਕਾਂਡਾ ‘ਤੇ ਗੰਭੀਰ ਦੋਸ਼ ਲਗਾਏ ਸਨ। ਗੋਪਾਲ ਕਾਂਡਾ ਤੋਂ ਇਲਾਵਾ ਅਦਾਲਤ ਨੇ ਇਸ ਮਾਮਲੇ ਵਿੱਚ ਸਹਿ ਮੁਲਜ਼ਮ ਅਰੁਣਾ ਚੱਢਾ ਨੂੰ ਵੀ ਬਰੀ ਕਰ ਦਿੱਤਾ ਹੈ। ਫੈਸਲੇ ਤੋਂ ਬਾਅਦ ਗੋਪਾਲ ਕਾਂਡਾ ਨੇ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ। ਗੋਪਾਲ ਕਾਂਡਾ ਹਰਿਆਣਾ ਲੋਕਹਿਤ ਪਾਰਟੀ ਦੇ ਮੁਖੀ ਅਤੇ ਹਰਿਆਣਾ ਦੇ ਸਿਰਸਾ ਤੋਂ ਵਿਧਾਇਕ ਹਨ, ਉਹ ਪਹਿਲਾਂ ਕਾਂਗਰਸ ਦੀ ਭੁਪਿੰਦਰ ਸਿੰਘ ਹੁੱਡਾ (Bhupinder Singh Hooda) ਸਰਕਾਰ ਵਿੱਚ ਗ੍ਰਹਿ ਮੰਤਰੀ ਰਹਿ ਚੁੱਕੇ ਹਨ, ਇਸ ਤੋਂ ਇਲਾਵਾ ਕਈ ਹੋਰ ਵਿਭਾਗ ਵੀ ਸੰਭਾਲ ਚੁੱਕੇ ਹਨ। ਗੋਪਾਲ ਕਾਂਡਾ ਨੂੰ ਇਸ ਮਾਮਲੇ ‘ਚ 2012 ‘ਚ ਹੀ ਗ੍ਰਿਫਤਾਰ ਕੀਤਾ ਗਿਆ ਸੀ, ਜਦੋਂ ਉਨ੍ਹਾਂ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਦੱਸ ਦੇਈਏ ਕਿ ਗੀਤਿਕਾ ਸ਼ਰਮਾ ਨੇ 5 ਅਗਸਤ 2012 ਨੂੰ ਦਿੱਲੀ ਸਥਿਤ ਆਪਣੇ ਘਰ ‘ਚ ਖੁਦਕੁਸ਼ੀ ਕਰ ਲਈ ਸੀ। ਗੀਤਿਕਾ ਸ਼ਰਮਾ ਗੋਪਾਲ ਕਾਂਡਾ ਦੀ ਏਅਰਲਾਈਨਜ਼ ਵਿੱਚ ਏਅਰ ਹੋਸਟੈਸ ਸੀ। ਗੀਤਿਕਾ ਸ਼ਰਮਾ ਵੀ ਆਪਣੇ ਪਿੱਛੇ ਇੱਕ ਸੁਸਾਈਡ ਨੋਟ ਛੱਡ ਗਈ ਸੀ, ਜਿਸ ਵਿੱਚ ਉਸਨੇ ਆਪਣੀ ਮੌਤ ਲਈ ਗੋਪਾਲ ਕਾਂਡਾ ਅਤੇ ਅਰੁਣਾ ਚੱਢਾ ਨੂੰ ਜ਼ਿੰਮੇਵਾਰ ਦੱਸਿਆ ਸੀ। ਜਦੋਂ ਇਹ ਮਾਮਲਾ ਭਖਿਆ ਤਾਂ ਗੋਪਾਲ ਕਾਂਡਾ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ। ਗੋਪਾਲ ਕਾਂਡਾ ਨੂੰ ਕਰੀਬ 18 ਮਹੀਨੇ ਜੇਲ੍ਹ ਵਿੱਚ ਰਹਿਣਾ ਪਿਆ, ਹਾਲਾਂਕਿ ਬਾਅਦ ਵਿੱਚ ਵੀ ਉਹ ਚੋਣ ਲੜਦਾ ਰਹੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...