ਗੀਤਿਕਾ ਸ਼ਰਮਾ ਖੁਦਕੁਸ਼ੀ ਮਾਮਲੇ ‘ਚ ਗੋਪਾਲ ਕਾਂਡਾ ਬਰੀ, ਛੱਡਣਾ ਪਿਆ ਸੀ ਮੰਤਰੀ ਦਾ ਅਹੁਦਾ, 11 ਸਾਲ ਬਾਅਦ ਆਇਆ ਫੈਸਲਾ

Updated On: 

25 Jul 2023 12:23 PM

Gitika Sharma Suicide Case: ਗੀਤਿਕਾ ਸ਼ਰਮਾ ਨੇ 5 ਅਗਸਤ 2012 ਨੂੰ ਅਸ਼ੋਕ ਵਿਹਾਰ ਸਥਿਤ ਆਪਣੇ ਘਰ ਵਿੱਚ ਫਾਹਾ ਲੈ ਲਿਆ ਸੀ। ਉਹ ਗੋਪਾਲ ਕਾਂਡਾ ਦੀ ਏਅਰਲਾਈਨਜ਼ 'ਚ ਏਅਰ ਹੋਸਟੈੱਸ ਵਜੋਂ ਕੰਮ ਕਰਦੀ ਸੀ। ਇੱਕ ਦਹਾਕੇ ਬਾਅਦ ਹੁਣ ਦਿੱਲੀ ਦੀ ਅਦਾਲਤ ਨੇ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ ਹੈ।

ਗੀਤਿਕਾ ਸ਼ਰਮਾ ਖੁਦਕੁਸ਼ੀ ਮਾਮਲੇ ਚ ਗੋਪਾਲ ਕਾਂਡਾ ਬਰੀ, ਛੱਡਣਾ ਪਿਆ ਸੀ ਮੰਤਰੀ ਦਾ ਅਹੁਦਾ, 11 ਸਾਲ ਬਾਅਦ ਆਇਆ ਫੈਸਲਾ
Follow Us On

Gopal Kanda ਹਰਿਆਣਾ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਗੋਪਾਲ ਕਾਂਡਾ (Gopal Kanda) ਨੂੰ ਗੀਤਿਕਾ ਸ਼ਰਮਾ (Geetika Sharma) ਖੁਦਕੁਸ਼ੀ ਮਾਮਲੇ ‘ਚ ਬਰੀ ਕਰ ਦਿੱਤਾ ਗਿਆ ਹੈ। ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮੰਗਲਵਾਰ ਨੂੰ ਇਹ ਫੈਸਲਾ ਸੁਣਾਇਆ ਹੈ। ਗੀਤਿਕਾ ਸ਼ਰਮਾ ਨੇ ਸਾਲ 2012 ‘ਚ ਖੁਦਕੁਸ਼ੀ ਕਰ ਲਈ ਸੀ, ਉਸ ਨੇ ਆਪਣੇ ਸੁਸਾਈਡ ਨੋਟ ‘ਚ ਗੋਪਾਲ ਕਾਂਡਾ ‘ਤੇ ਗੰਭੀਰ ਦੋਸ਼ ਲਗਾਏ ਸਨ। ਗੋਪਾਲ ਕਾਂਡਾ ਤੋਂ ਇਲਾਵਾ ਅਦਾਲਤ ਨੇ ਇਸ ਮਾਮਲੇ ਵਿੱਚ ਸਹਿ ਮੁਲਜ਼ਮ ਅਰੁਣਾ ਚੱਢਾ ਨੂੰ ਵੀ ਬਰੀ ਕਰ ਦਿੱਤਾ ਹੈ। ਫੈਸਲੇ ਤੋਂ ਬਾਅਦ ਗੋਪਾਲ ਕਾਂਡਾ ਨੇ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ।

ਗੋਪਾਲ ਕਾਂਡਾ ਹਰਿਆਣਾ ਲੋਕਹਿਤ ਪਾਰਟੀ ਦੇ ਮੁਖੀ ਅਤੇ ਹਰਿਆਣਾ ਦੇ ਸਿਰਸਾ ਤੋਂ ਵਿਧਾਇਕ ਹਨ, ਉਹ ਪਹਿਲਾਂ ਕਾਂਗਰਸ ਦੀ ਭੁਪਿੰਦਰ ਸਿੰਘ ਹੁੱਡਾ (Bhupinder Singh Hooda) ਸਰਕਾਰ ਵਿੱਚ ਗ੍ਰਹਿ ਮੰਤਰੀ ਰਹਿ ਚੁੱਕੇ ਹਨ, ਇਸ ਤੋਂ ਇਲਾਵਾ ਕਈ ਹੋਰ ਵਿਭਾਗ ਵੀ ਸੰਭਾਲ ਚੁੱਕੇ ਹਨ। ਗੋਪਾਲ ਕਾਂਡਾ ਨੂੰ ਇਸ ਮਾਮਲੇ ‘ਚ 2012 ‘ਚ ਹੀ ਗ੍ਰਿਫਤਾਰ ਕੀਤਾ ਗਿਆ ਸੀ, ਜਦੋਂ ਉਨ੍ਹਾਂ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਦੱਸ ਦੇਈਏ ਕਿ ਗੀਤਿਕਾ ਸ਼ਰਮਾ ਨੇ 5 ਅਗਸਤ 2012 ਨੂੰ ਦਿੱਲੀ ਸਥਿਤ ਆਪਣੇ ਘਰ ‘ਚ ਖੁਦਕੁਸ਼ੀ ਕਰ ਲਈ ਸੀ। ਗੀਤਿਕਾ ਸ਼ਰਮਾ ਗੋਪਾਲ ਕਾਂਡਾ ਦੀ ਏਅਰਲਾਈਨਜ਼ ਵਿੱਚ ਏਅਰ ਹੋਸਟੈਸ ਸੀ। ਗੀਤਿਕਾ ਸ਼ਰਮਾ ਵੀ ਆਪਣੇ ਪਿੱਛੇ ਇੱਕ ਸੁਸਾਈਡ ਨੋਟ ਛੱਡ ਗਈ ਸੀ, ਜਿਸ ਵਿੱਚ ਉਸਨੇ ਆਪਣੀ ਮੌਤ ਲਈ ਗੋਪਾਲ ਕਾਂਡਾ ਅਤੇ ਅਰੁਣਾ ਚੱਢਾ ਨੂੰ ਜ਼ਿੰਮੇਵਾਰ ਦੱਸਿਆ ਸੀ।

ਜਦੋਂ ਇਹ ਮਾਮਲਾ ਭਖਿਆ ਤਾਂ ਗੋਪਾਲ ਕਾਂਡਾ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ। ਗੋਪਾਲ ਕਾਂਡਾ ਨੂੰ ਕਰੀਬ 18 ਮਹੀਨੇ ਜੇਲ੍ਹ ਵਿੱਚ ਰਹਿਣਾ ਪਿਆ, ਹਾਲਾਂਕਿ ਬਾਅਦ ਵਿੱਚ ਵੀ ਉਹ ਚੋਣ ਲੜਦਾ ਰਹੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ