ਪੰਜਾਬ ਦੇ ਕਿਸਾਨਾਂ ਨੂੰ ਇਕੱਲਾ ਨਾ ਸਮਝੇ ਸਰਕਾਰ, ਟਰੈਕਟਰ ਮਾਰਚ ਦੌਰਾਨ ਬੋਲੇ ਆਗੂ
ਇਸ ਮਾਰਚ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਜੁੜੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਖਨੌਰੀ ਸਰਹੱਦ ਤੇ ਮਰਨ ਵਰਤ ਤੇ ਬੈਠੇ ਨੂੰ 21 ਦਿਨ ਹੋ ਗਏ ਹਨ। ਉਹ ਆਪਣੇ ਖੂਨ ਨਾਲ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਚੁੱਕੇ ਹਨ ਪਰ ਫਿਰ ਵੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ।
ਸੋਮਵਾਰ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ‘ਚ ਕਿਸਾਨਾਂ ਨੇ ਦੇਸ਼ ਦੇ ਕਈ ਹਿੱਸਿਆਂ ‘ਚ ਟਰੈਕਟਰ ਮਾਰਚ ਕੱਢਿਆ। ਮਾਰਚ ਦੌਰਾਨ ਸੈਂਕੜੇ ਟਰੈਕਟਰ ਟਰਾਲੀਆਂ ਤੇ ਸਵਾਰ ਕਿਸਾਨਾਂ ਨੇ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਟਰੈਕਟਰ ਮਾਰਚ ਕਈ ਪਿੰਡਾਂ ਅਤੇ ਸ਼ਹਿਰਾਂ ਦੀਆਂ ਮੁੱਖ ਸੜਕਾਂ ਤੋਂ ਲੰਘਦਾ ਦੇਖਿਆ ਗਿਆ।
ਇਸ ਮਾਰਚ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਜੁੜੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਖਨੌਰੀ ਸਰਹੱਦ ਤੇ ਮਰਨ ਵਰਤ ਤੇ ਬੈਠੇ ਨੂੰ 21 ਦਿਨ ਹੋ ਗਏ ਹਨ। ਉਹ ਆਪਣੇ ਖੂਨ ਨਾਲ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਚੁੱਕੇ ਹਨ ਪਰ ਫਿਰ ਵੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਐਮਐਸਪੀ ਗਾਰੰਟੀ ਐਕਟ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਸ਼ਾਂਤੀਪੂਰਵਕ ਪੈਦਲ ਦਿੱਲੀ ਜਾਣਾ ਚਾਹੁੰਦੇ ਹਨ ਪਰ ਹਰਿਆਣਾ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਜਬਰੀ ਰੋਕ ਰਹੀ ਹੈ। ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ। ਪੁਲੀਸ ਦੀ ਕਾਰਵਾਈ ਵਿੱਚ ਸੈਂਕੜੇ ਕਿਸਾਨ ਜ਼ਖ਼ਮੀ ਹੋ ਚੁੱਕੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਨੂੰ ਇਕੱਲਾ ਨਹੀਂ ਸਮਝਣਾ ਚਾਹੀਦਾ।
ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨ ਪੰਜਾਬ ਦੇ ਕਿਸਾਨਾਂ ਦੇ ਨਾਲ ਹਨ। ਇਸ ਲਈ ਅੱਜ ਕਿਸਾਨਾਂ ਨੇ ਦੇਸ਼ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਟਰੈਕਟਰ ਮਾਰਚ ਕੱਢਿਆ। ਕਿਸਾਨਾਂ ਨੇ ਟਰੈਕਟਰ ਮਾਰਚ ਕੱਢ ਕੇ ਜ਼ਿਲ੍ਹਾ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ। ਜਿਸ ਵਿੱਚ ਕਿਸਾਨਾਂ ਦੀਆਂ 13 ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ ਗਈ ਹੈ।
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ ਤਹਿਤ ਕਿਸਾਨ ਜਥੇਬੰਦੀਆਂ ਨੇ ਅੱਜ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ‘ਚ ਟਰੈਕਟਰ ਮਾਰਚ ਕੱਢਿਆ ਗਿਆ। ਇਸ ਤੋਂ ਇਲਾਵਾ 18 ਦਸੰਬਰ ਨੂੰ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਖਨੌਰੀ ਬਾਰਡਰ ‘ਤੇ 21 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਹੈ। ਕਿਸਾਨ ਜਗਜੀਤ ਡੱਲੇਵਾਲ ਵੱਲੋਂ ਲਿਖੇ ਪੱਤਰ ਦੀ ਕਾਪੀ ਹਰ ਦੇਸ਼ ਭਰ ਦੇ ਡੀਸੀ ਤੇ ਐਸਡੀਐਮ ਨੂੰ ਸੌਂਪੀ ਗਈ ਹੈ।