ਅਹਿਮਦਾਬਾਦ-ਵਡੋਦਰਾ ਐਕਸਪ੍ਰੈਸਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਟਰੱਕ ਨਾਲ ਟਕਰਾਈ; 10 ਦੀ ਮੌਤ | gujarat ahmedabad vadodara expressway road truck and car road accident deaths Punjabi news - TV9 Punjabi

ਅਹਿਮਦਾਬਾਦ-ਵਡੋਦਰਾ ਐਕਸਪ੍ਰੈਸਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਟਰੱਕ ਨਾਲ ਟਕਰਾਈ; 10 ਦੀ ਮੌਤ

Updated On: 

17 Apr 2024 21:54 PM

ਹਾਦਸਾ ਇੰਨਾ ਭਿਆਨਕ ਸੀ ਕਿ ਘਟਨਾ ਵਾਲੀ ਥਾਂ 'ਤੇ ਹਾਹਾਕਾਰ ਮੱਚ ਗਈ। ਤੁਰੰਤ ਪੁਲਿਸ ਟੀਮ ਨੂੰ ਬੁਲਾਇਆ ਗਿਆ। ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਮ੍ਰਿਤਕਾਂ ਦੀ ਪਛਾਣ ਕਰਨ 'ਚ ਲੱਗੀ ਹੋਈ ਹੈ।

ਅਹਿਮਦਾਬਾਦ-ਵਡੋਦਰਾ ਐਕਸਪ੍ਰੈਸਵੇਅ ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਟਰੱਕ ਨਾਲ ਟਕਰਾਈ; 10 ਦੀ ਮੌਤ

ਅਹਿਮਦਾਬਾਦ-ਵਡੋਦਰਾ ਐਕਸਪ੍ਰੈਸਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ

Follow Us On

ਗੁਜਰਾਤ ਦੇ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ‘ਤੇ ਬੁੱਧਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਟਰੱਕ ਅਤੇ ਕਾਰ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਭਿਆਨਕ ਸੜਕ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਅਹਿਮਦਾਬਾਦ-ਵਡੋਦਰਾ ਹਾਈਵੇਅ ‘ਤੇ ਇਕ ਤੇਜ਼ ਰਫਤਾਰ ਕਾਰ ਇਕ ਟਰੱਕ ਦੇ ਪਿੱਛੇ ਜਾ ਟਕਰਾਈ। ਘਟਨਾ ਵਾਲੀ ਥਾਂ ‘ਤੇ ਹੜਕੰਪ ਮਚ ਗਿਆ। ਹਾਦਸੇ ਤੋਂ ਬਾਅਦ ਕਾਰ ਅਤੇ ਟਰੱਕ ਪੂਰੀ ਤਰ੍ਹਾਂ ਨੁਕਸਾਨਿਆ ਗਿਆ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਵਡੋਦਰਾ ਤੋਂ ਅਹਿਮਦਾਬਾਦ ਜਾ ਰਹੀ ਸੀ। ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਟਰੱਕ ਦੇ ਪਿੱਛੇ ਜਾ ਟਕਰਾਈ। ਸੜਕ ਤੋਂ ਲੰਘ ਰਹੇ ਹੋਰ ਵਾਹਨਾਂ ਅਤੇ ਪੈਦਲ ਚੱਲਣ ਵਾਲਿਆਂ ਨੇ 108 ਨੂੰ ਫੋਨ ਕਰਕੇ ਐਂਬੂਲੈਂਸ ਨੂੰ ਸੂਚਿਤ ਕੀਤਾ। ਪੁਲਿਸ ਟੀਮ ਨੂੰ ਵੀ ਸੂਚਿਤ ਕੀਤਾ।

ਪੁਲਿਸ ਮ੍ਰਿਤਕਾਂ ਦੀ ਪਛਾਣ ਕਰਨ ‘ਚ ਲੱਗੀ

ਐਕਸਪ੍ਰੈਸ ਹਾਈਵੇਅ ਤੇ ਪੁਲਿਸ ਟੀਮ ਮੌਕੇ ਤੇ ਪੁੱਜੀ। ਦੋ ਐਂਬੂਲੈਂਸਾਂ ਵੀ ਆ ਗਈਆਂ। ਪੁਲਿਸ ਅਤੇ ਐਂਬੂਲੈਂਸ ਦੀ ਟੀਮ ਨੇ ਸੜਕ ਤੇ ਪਈਆਂ ਲਾਸ਼ਾਂ ਨੂੰ ਚੁੱਕ ਕੇ ਪੋਸਟਮਾਰਟਮ ਲਈ ਨਡਿਆਦ ਦੇ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਮ੍ਰਿਤਕਾਂ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ। ਇਸ ਤੋਂ ਬਾਅਦ ਸਾਰੀਆਂ ਲਾਸ਼ਾਂ ਦਾ ਸਸਕਾਰ ਕੀਤਾ ਜਾਵੇਗਾ।

ਪੁਲਿਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਜਿਸ ਕਾਰ ‘ਚ ਹਾਦਸਾ ਹੋਇਆ, ਉਹ ਕਿਰਨ ਗਿਰੀਸ਼ਭਾਈ ਭੱਟ ਦੇ ਨਾਂ ‘ਤੇ ਸੀ। ਮੁੱਢਲੇ ਤੌਰ ‘ਤੇ ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਕਾਰਨ ਕਾਰ ਬੇਕਾਬੂ ਹੋ ਕੇ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ।

ਗੁਜਰਾਤ ਵਿੱਚ ਦੋ ਦਿਨਾਂ ਵਿੱਚ ਕਈ ਹਾਦਸੇ ਹੋਏ

ਤੁਹਾਨੂੰ ਦੱਸ ਦੇਈਏ ਕਿ ਦੋ ਦਿਨ ਪਹਿਲਾਂ ਗੁਜਰਾਤ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਹਾਦਸੇ ਵਾਪਰੇ ਸਨ। ਇਨ੍ਹਾਂ ਹਾਦਸਿਆਂ ਵਿੱਚ 10 ਲੋਕਾਂ ਦੀ ਮੌਤ ਵੀ ਹੋ ਗਈ ਸੀ। ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਸੁਰੇਂਦਰਨਗਰ ‘ਚ ਟਰੱਕ ਅਤੇ ਡੰਪਰ ਦੀ ਟੱਕਰ ਤੋਂ ਬਾਅਦ ਅੱਗ ਲੱਗ ਗਈ। ਪਲਟਣ ਨਾਲ ਦੋਵਾਂ ਵਾਹਨਾਂ ਦੇ ਡਰਾਈਵਰਾਂ ਦੀ ਮੌਤ ਹੋ ਗਈ।

ਅਣਪਛਾਤੇ ਵਾਹਨ ਨੇ 7 ਸ਼ਰਧਾਲੂਆਂ ਨੂੰ ਕੁਚਲ ਦਿੱਤਾ

ਦੂਜੇ ਪਾਸੇ ਡਾਂਗ ਵਿੱਚ ਘਾਟ ਤੋਂ ਹੇਠਾਂ ਉਤਰਦੇ ਸਮੇਂ ਟਰੱਕ ਪਲਟ ਜਾਣ ਕਾਰਨ ਡਰਾਈਵਰ ਤੇ ਕੰਡਕਟਰ ਦੀ ਮੌਤ ਹੋ ਗਈ। ਇਸੇ ਦੌਰਾਨ ਢੰਧੂਕਾ ਵਿੱਚ ਪਿੱਪਲੀ-ਵਟਮੈਨ ਹਾਈਵੇਅ ਤੇ ਕਾਰ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਸੀ। ਭਾਵਨਗਰ ‘ਚ ਅਣਪਛਾਤੇ ਵਾਹਨ ਨੇ 7 ਸ਼ਰਧਾਲੂਆਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਸੀ।

Exit mobile version