ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਬਜਟ 2025

Gurmeet Ram Rahim: ਮੁੜ ਜੇਲ੍ਹ ਤੋਂ ਬਾਹਰ ਰਾਮ ਰਹੀਮ, 7 ਸਾਲ ਬਾਅਦ ਸਿਰਸਾ ਡੇਰੇ ‘ਚ ਵਾਪਸੀ

Gurmeet Ram Rahim get Bail: ਸਾਲ 2017 'ਚ ਸਾਧਵੀਆਂ ਦੇ ਯੌਨ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਰਾਮ ਰਹੀਮ 12ਵੀਂ ਵਾਰ ਜੇਲ ਤੋਂ ਬਾਹਰ ਆਇਆ ਹੈ। ਇਸ ਤੋਂ ਪਹਿਲਾਂ ਉਹ 11 ਵਾਰ ਉੱਤਰ ਪ੍ਰਦੇਸ਼ ਦੇ ਬਰਨਾਵਾ ਬਾਗਪਤ ਆਸ਼ਰਮ 'ਚ ਰਹਿ ਚੁੱਕੇ ਹਨ। ਇਸ ਵਾਰ ਉਨ੍ਹਾਂ ਨੂੰ ਸਿਰਸਾ ਡੇਰੇ ਵਿੱਚ ਰਹਿਣ ਦੀ ਇਜਾਜ਼ਤ ਮਿਲ ਗਈ ਹੈ।

Gurmeet Ram Rahim: ਮੁੜ ਜੇਲ੍ਹ ਤੋਂ ਬਾਹਰ ਰਾਮ ਰਹੀਮ, 7 ਸਾਲ ਬਾਅਦ ਸਿਰਸਾ ਡੇਰੇ ‘ਚ ਵਾਪਸੀ
ਗੁਰਮੀਤ ਰਾਮ ਰਹੀਮ
Follow Us
tv9-punjabi
| Updated On: 28 Jan 2025 10:11 AM

ਹਰਿਆਣਾ ਵਿੱਚ ਨਿਗਮ ਚੋਣਾਂ ਅਤੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਮੰਗਲਵਾਰ (28 ਜਨਵਰੀ) ਨੂੰ ਸਵੇਰੇ 6 ਵਜੇ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਰਵਾਨਾ ਹੋਏ। ਰਾਮ ਰਹੀਮ ਦੀ 7 ਸਾਲ ਬਾਅਦ ਸਿਰਸਾ ਡੇਰੇ ‘ਚ ਵਾਪਸੀ ਹੋਈ ਹੈ।

ਸਾਲ 2017 ‘ਚ ਸਾਧਵੀਆਂ ਦੇ ਯੌਨ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਰਾਮ ਰਹੀਮ 12ਵੀਂ ਵਾਰ ਜੇਲ ਤੋਂ ਬਾਹਰ ਆਇਆ ਹੈ। ਇਸ ਤੋਂ ਪਹਿਲਾਂ ਉਹ 11 ਵਾਰ ਉੱਤਰ ਪ੍ਰਦੇਸ਼ ਦੇ ਬਰਨਾਵਾ ਬਾਗਪਤ ਆਸ਼ਰਮ ‘ਚ ਰਹਿ ਚੁੱਕੇ ਹਨ। ਇਸ ਵਾਰ ਉਨ੍ਹਾਂ ਨੂੰ ਸਿਰਸਾ ਡੇਰੇ ਵਿੱਚ ਰਹਿਣ ਦੀ ਇਜਾਜ਼ਤ ਮਿਲ ਗਈ ਹੈ।

ਫੰਡ

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਮਿਲੀ ਸੀ ਪੈਰੋਲ

ਰਾਮ ਰਹੀਮ ਨੇ ਸਤੰਬਰ 2024 ਵਿੱਚ ਹਰਿਆਣਾ ਚੋਣਾਂ ਦੌਰਾਨ ਸਰਕਾਰ ਤੋਂ ਐਮਰਜੈਂਸੀ ਪੈਰੋਲ ਦੀ ਮੰਗ ਕੀਤੀ ਸੀ। ਰਾਮ ਰਹੀਮ ਨੇ ਜੇਲ੍ਹ ਵਿਭਾਗ ਨੂੰ ਅਰਜ਼ੀ ਦੇ ਕੇ 20 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ‘ਚ ਰਹਿਣ ਦੀ ਗੱਲ ਕਹੀ ਸੀ। ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤੇ ਕਾਰਨ ਸਰਕਾਰ ਨੇ ਰਾਮ ਰਹੀਮ ਦੀ ਅਰਜ਼ੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਨੂੰ ਭੇਜ ਦਿੱਤੀ ਸੀ।

ਮੁੱਖ ਚੋਣ ਅਧਿਕਾਰੀ ਨੇ ਵੀ ਸੂਬਾ ਸਰਕਾਰ ਨੂੰ ਪੱਤਰ ਲਿਖ ਕੇ ਪੈਰੋਲ ਸਬੰਧੀ ਸਵਾਲ ਪੁੱਛੇ ਸਨ, ਹਾਲਾਂਕਿ ਰਾਮ ਰਹੀਮ ਦੀ ਪੈਰੋਲ 1 ਅਕਤੂਬਰ ਨੂੰ ਮਨਜ਼ੂਰ ਹੋ ਗਈ ਸੀ।

ਰਾਮ ਰਹੀਮ 2 ਮਾਮਲਿਆਂ ‘ਚ ਕੈਦ, ਇੱਕ ‘ਚ ਬਰੀ

ਰਾਮ ਰਹੀਮ ਨੂੰ 25 ਅਗਸਤ 2017 ਨੂੰ ਦੋ ਸਾਧਵਿਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਇਸ ਸਾਲ 27 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 28 ਅਗਸਤ 2017 ਨੂੰ ਰਾਮ ਰਹੀਮ ਨੂੰ 20 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਗਈ ਸੀ। ਜਿਸ ਤੋਂ ਬਾਅਦ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਉਸ ਨੂੰ 11 ਜਨਵਰੀ 2019 ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ 17 ਜਨਵਰੀ 2019 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

2021 ਵਿੱਚ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਹਾਲਾਂਕਿ ਇਸ ਸਾਲ 28 ਮਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਮ ਰਹੀਮ ਨੂੰ ਇਸ ਮਾਮਲੇ ‘ਚ ਬਰੀ ਕਰ ਦਿੱਤਾ ਸੀ।

ਮਹਾਪੰਚਾਇਤ ਤੋਂ ਪਹਿਲਾਂ ਕਿਸਾਨ ਆਗੂ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ਦਾਖਲ
ਮਹਾਪੰਚਾਇਤ ਤੋਂ ਪਹਿਲਾਂ ਕਿਸਾਨ ਆਗੂ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ਦਾਖਲ...
1984 ਦੇ ਦੰਗੇ ਸੱਜਣ ਕੁਮਾਰ ਨੂੰ ਠਹਿਰਾਇਆ ਦੋਸ਼ੀ, ਸਜ਼ਾ 'ਤੇ ਬਹਿਸ 18 ਫਰਵਰੀ ਨੂੰ
1984 ਦੇ ਦੰਗੇ ਸੱਜਣ ਕੁਮਾਰ ਨੂੰ ਠਹਿਰਾਇਆ ਦੋਸ਼ੀ, ਸਜ਼ਾ 'ਤੇ ਬਹਿਸ 18 ਫਰਵਰੀ ਨੂੰ...
ਪੰਜਾਬ 'ਆਪ' ਵਿੱਚ ਕੋਈ ਅੰਦਰੂਨੀ ਲੜਾਈ ਨਹੀਂ ਹੈ, ਸਰਕਾਰ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ... ਦਿੱਲੀ ਵਿੱਚ ਮੀਟਿੰਗ ਤੋਂ ਬਾਅਦ ਬੋਲੇ ਸੀਐੱਮ ਮਾਨ
ਪੰਜਾਬ 'ਆਪ' ਵਿੱਚ ਕੋਈ ਅੰਦਰੂਨੀ ਲੜਾਈ ਨਹੀਂ ਹੈ, ਸਰਕਾਰ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ... ਦਿੱਲੀ ਵਿੱਚ ਮੀਟਿੰਗ ਤੋਂ ਬਾਅਦ ਬੋਲੇ ਸੀਐੱਮ ਮਾਨ...
ਪੈਰਿਸ ਵਿੱਚ ਪ੍ਰਵਾਸੀ ਭਾਰਤੀਆਂ ਨੇ PM ਮੋਦੀ ਦਾ ਕੀਤਾ ਸ਼ਾਨਦਾਰ ਸਵਾਗਤ, ਦੇਖੋ
ਪੈਰਿਸ ਵਿੱਚ ਪ੍ਰਵਾਸੀ ਭਾਰਤੀਆਂ ਨੇ PM ਮੋਦੀ ਦਾ ਕੀਤਾ ਸ਼ਾਨਦਾਰ ਸਵਾਗਤ, ਦੇਖੋ...
ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਬੁਲਾਇਆ ਦਿੱਲੀ , ਕੀ ਹੈ ਪਲਾਨ?
ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਬੁਲਾਇਆ ਦਿੱਲੀ , ਕੀ ਹੈ ਪਲਾਨ?...
ਰਣਵੀਰ ਇਲਾਹਾਬਾਦੀਆ ਨੇ ਲੇਟੈਂਟ ਸ਼ੋਅ ਵਿੱਚ ਕਹੇ ਗਏ ਸ਼ਬਦਾਂ ਲਈ ਮੰਗੀ ਮੁਆਫੀ
ਰਣਵੀਰ ਇਲਾਹਾਬਾਦੀਆ ਨੇ ਲੇਟੈਂਟ ਸ਼ੋਅ ਵਿੱਚ ਕਹੇ ਗਏ ਸ਼ਬਦਾਂ ਲਈ ਮੰਗੀ ਮੁਆਫੀ...
ਦਿੱਲੀ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਕੀ ਕਿਹਾ?
ਦਿੱਲੀ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਕੀ ਕਿਹਾ?...
ਦਿੱਲੀ 'ਚ ਜਿੱਤ ਤੋਂ ਬਾਅਦ ਭਾਜਪਾ ਨੇਤਾ ਨੇ ਪੰਜਾਬ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ
ਦਿੱਲੀ 'ਚ ਜਿੱਤ ਤੋਂ ਬਾਅਦ ਭਾਜਪਾ ਨੇਤਾ ਨੇ ਪੰਜਾਬ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ...
Delhi Election Result: ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਜਿੱਤੀ ਚੋਣ
Delhi Election Result: ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਜਿੱਤੀ ਚੋਣ...