AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗਿਆਨਵਾਪੀ ‘ਤੇ ਮੁਸਲਿਮ ਪੱਖ ਨੂੰ ਸੁਪਰੀਮ ਕੋਰਟ ਤੋਂ ਵੀ ਝਟਕਾ, ਜਾਰੀ ਰਹੇਗਾ ASI ਦਾ ਸਰਵੇ

ਗਿਆਨਵਾਪੀ ਕੈਂਪਸ ਵਿੱਚ ਸਰਵੇਖਣ ਨੂੰ ਲੈ ਕੇ ਐਸਜੀ ਮਹਿਤਾ ਨੇ ਕਿਹਾ ਕਿ ਸਰਵੇ ਦਾ ਕੰਮ ਏਐਸਆਈ ਕਰੇਗਾ। ਇਸ ਦੌਰਾਨ ਇਮਾਰਤ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ।ਜੀਪੀਆਰ ਸਰਵੇਖਣ ਮਾਹਿਰ ਕਰਨਗ। ਵੀਡੀਓਗ੍ਰਾਫੀ ਆਦਿ ਹੋਵੇਗਾ। ਕਿਸੇ ਵੀ ਤਰ੍ਹਾਂ ਦਾ ਕੋਈ ਭੰਨਤੋੜ ਦਾ ਕੰਮ ਨਹੀਂ ਹੋਵੇਗਾ। ਬਿਨਾਂ ਨੁਕਸਾਨ ਦੇ ਕੰਮ ਕੀਤਾ ਜਾਵੇਗਾ।

ਗਿਆਨਵਾਪੀ 'ਤੇ ਮੁਸਲਿਮ ਪੱਖ ਨੂੰ ਸੁਪਰੀਮ ਕੋਰਟ ਤੋਂ ਵੀ ਝਟਕਾ, ਜਾਰੀ ਰਹੇਗਾ ASI ਦਾ ਸਰਵੇ
ਗਿਆਨਵਾਪੀ ਮਸਜਿਦ
tv9-punjabi
| Published: 04 Aug 2023 18:11 PM IST
Share

ਵਾਰਾਣਸੀ ਦੇ ਗਿਆਨਵਾਪੀ (Gyanvapi) ਕੈਂਪਸ ‘ਚ ਸਰਵੇ ‘ਤੇ ਰੋਕ ਲਗਾਉਣ ‘ਤੇ ਸੁਪਰੀਮ ਕੋਰਟ ਤੋਂ ਵੀ ਮੁਸਲਿਮ ਪੱਖ ਨੂੰ ਕੋਈ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਮੁਸਲਿਮ ਪੱਖ ਦੀ ਦਲੀਲ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਏਐਸਆਈ ਦੇ ਸਰਵੇਖਣ ਤੋਂ ਸੱਚਾਈ ਸਾਹਮਣੇ ਆਵੇਗੀ। ਹਾਈ ਕੋਰਟ ਨੇ ਇਕ ਦਿਨ ਪਹਿਲਾਂ ਵੀਰਵਾਰ ਨੂੰ ਗਿਆਨਵਾਪੀ ‘ਚ ਸਰਵੇਖਣ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਮਨਜ਼ੂਰੀ ਦਿੰਦਿਆਂ ਸਰਵੇਖਣ ਦੀ ਇਜਾਜ਼ਤ ਦਿੱਤੀ ਸੀ।

ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਏਐਸਆਈ ਨੇ ਭਰੋਸਾ ਦਿੱਤਾ ਹੈ ਕਿ ਸਰਵੇਖਣ ਵਿੱਚ ਕਿਸੇ ਵੀ ਥਾਂ ‘ਤੇ ਕੋਈ ਨੁਕਸਾਨ ਨਹੀਂ ਹੋਵੇਗਾ। ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਹਾਈਕੋਰਟ ਨੇ ਸਰਵੇਖਣ ਬਾਰੇ ਕਿਹਾ ਹੈ, ਸਰਵੇਖਣ ਤੋਂ ਤਾ ਸਬੂਤ ਹੀ ਸਾਹਮਣੇ ਆਉਣਗੇ। ਇਹ ਤੁਹਾਡੇ ਕੇਸ ਵਿੱਚ ਲਾਭਦਾਇਕ ਹੋਵੇਗਾ, ਇਸ ਵਿੱਚ ਤੁਸੀਂ ਸਾਡਾ ਅਯੁੱਧਿਆ ਫੈਸਲਾ ਦੇਖ ਸਕਦੇ ਹੋ। ਹਰ ਪ੍ਰਕਿਰਿਆ ਨੂੰ ਚੁਣੌਤੀ ਨਹੀਂ ਦਿੱਤੀ ਜਾ ਸਕਦੀ।

ਅਦਾਲਤ ਨੇ ਇਹ ਵੀ ਕਿਹਾ ਕਿ ਇਸ ਸਰਵੇਖਣ ਨੂੰ ਸੀਲ ਕਰਨ ਦਾ ਹੁਕਮ ਦਿੱਤਾ ਜਾ ਸਕਦਾ ਹੈ। ਜਦੋਂ ਤੱਕ ਆਰਡਰ 7 ਨਿਯਮ 11 ‘ਤੇ ਫੈਸਲਾ ਨਹੀਂ ਲਿਆ ਜਾਂਦਾ। ਇਸ ਦੇ ਨਾਲ ਹੀ ਸੁਪਰੀਮ ਕੋਰਟ ਅਗਲੇ ਹਫ਼ਤੇ ਇਸ ਗੱਲ ‘ਤੇ ਸੁਣਵਾਈ ਕਰੇਗਾ ਕਿ ਕੀ ਸ਼ਿੰਗਾਰ ਗੌਰੀ ਦੀ ਪੂਜਾ ਦੀ ਮੰਗ ਵਾਲੀ ਪਟੀਸ਼ਨ ਮਨਜ਼ੂਰ ਹੈ ਜਾਂ ਨਹੀਂ। ਸੀਜੇਆਈ ਨੇ ਕਿਹਾ ਕਿ ਉਹ ਪਲੇਸੇਸ ਆਫ ਵਾਰਸ਼ਿਪ ਐਕਟ ਤੇ ਹਾਲੇ ਸੁਣਵਾਈ ਨਹੀਂ ਕਰਨਗੇ।

ਸਰਵੇਖਣ ਦੋਵੇਂ ਧਿਰਾਂ ਲਈ ਸਬੂਤ ਹੋਵੇਗਾ: SC

ਜਦੋਂ ਮੁਸਲਿਮ ਪੱਖ ਤੋਂ ਇਤਰਾਜ਼ ਉਠਾਇਆ ਗਿਆ ਤਾਂ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਅਸੀਂ ਐਸਜੀ ਦਾ ਬਿਆਨ ਲੈ ਲੈਂਦੇ ਹਾਂ। ਜਿਸ ‘ਤੇ ਐਸਜੀ ਨੇ ਬਿਆਨ ਦਿੱਤਾ ਕਿ ਏਐਸਆਈ ਆਪਣਾ ਸਰਵੇ ਕਰਦਾ ਰਹੇਗਾ, ਅਦਾਲਤ ਦੇ ਹੁਕਮਾਂ ਤੋਂ ਬਿਨਾਂ ਕੋਈ ਖੁਦਾਈ ਨਹੀਂ ਕੀਤੀ ਜਾਵੇਗੀ। ਜੀਪੀਆਰ ਸਰਵੇਖਣ ਵਿੱਚ ਮਾਹਿਰ ਹਾਜ਼ਰ ਰਹਿਣਗੇ, ਜਦਕਿ ਵੀਡੀਓਗ੍ਰਾਫੀ ਵੀ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਰਵੇਖਣ ਸਿਰਫ਼ ਇੱਕ ਦਸਤਾਵੇਜ਼ ਨਹੀਂ ਹੋਵੇਗਾ, ਸਗੋਂ ਦੋਵਾਂ ਧਿਰਾਂ ਲਈ ਅਹਿਮ ਸਬੂਤ ਵੀ ਹੋਵੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...