AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦਿੱਲੀ ਦੇ ਪਾਰਟੀ ਸਰਕਟ ਤੋਂ ਲੈ ਕੇ 3,000 ਕਿਲੋ ਹੈਰੋਇਨ ਕੇਸ ਤੱਕ… ED ਨੇ ਹਰਪ੍ਰੀਤ ਤਲਵਾਰ ਨੂੰ ਕੀਤਾ ਗ੍ਰਿਫ਼ਤਾਰ, ISI ਕਨੈਕਸ਼ਨ ਦੀ ਜਾਂਚ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 2021 ਵਿੱਚ ਗੁਜਰਾਤ ਦੇ ਮੁੰਦਰਾ ਬੰਦਰਗਾਹ ਤੋਂ ਜ਼ਬਤ ਕੀਤੀ ਗਈ ਲਗਭਗ 3,000 ਕਿਲੋ ਹੈਰੋਇਨ ਦੇ ਸਬੰਧ ਵਿੱਚ ਹਰਪ੍ਰੀਤ ਸਿੰਘ ਤਲਵਾਰ ਉਰਫ਼ ਹੈਪੀ ਤਲਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ ਉਹ ਸਿਰਫ਼ ਵਿੱਤੀ ਨੈੱਟਵਰਕ ਦਾ ਹਿੱਸਾ ਸੀ ਜਾਂ ਡਰੱਗ ਸਿੰਡੀਕੇਟ ਵਿੱਚ ਵੱਡੀ ਭੂਮਿਕਾ ਨਿਭਾਈ ਸੀ।

ਦਿੱਲੀ ਦੇ ਪਾਰਟੀ ਸਰਕਟ ਤੋਂ ਲੈ ਕੇ 3,000 ਕਿਲੋ ਹੈਰੋਇਨ ਕੇਸ ਤੱਕ... ED ਨੇ ਹਰਪ੍ਰੀਤ ਤਲਵਾਰ ਨੂੰ ਕੀਤਾ ਗ੍ਰਿਫ਼ਤਾਰ, ISI ਕਨੈਕਸ਼ਨ ਦੀ ਜਾਂਚ ਤੇਜ਼
ਹਰਪ੍ਰੀਤ ਤਲਵਾਰ ਗ੍ਰਿਫ਼ਤਾਰ
jitendra-sharma
| Updated On: 25 Jun 2026 17:36 PM IST
Share

ਦਿੱਲੀ ਦੇ ਹਾਈ-ਪ੍ਰੋਫਾਈਲ ਪਾਰਟੀ ਸਰਕਟ ਵਿੱਚ ਇੱਕ ਮਸ਼ਹੂਰ ਨਾਂ ਅਤੇ ਫੇਮਸ ਪਲੇਬੁਆਏ ਕਲੱਬ ਦੇ ਸਾਬਕਾ ਫਰੈਂਚਾਇਜ਼ੀ ਹੋਲਡਰ, ਹਰਪ੍ਰੀਤ ਸਿੰਘ ਤਲਵਾਰ ਉਰਫ਼ ਹੈਪੀ ਤਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਕਥਿਤ ਤੌਰ ‘ਤੇ ਪਾਕਿਸਤਾਨ ਦੀ ਖੁਫੀਆ ਏਜੰਸੀ, ISI-ਸਮਰਥਿਤ ਨੈੱਟਵਰਕ ਅਤੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਜੁੜੇ ਵੱਡੇ ਡਰੱਗ ਤਸਕਰੀ ਨੈੱਟਵਰਕ ਦੀ ਜਾਂਚ ਦਾ ਹਿੱਸਾ ਹੈ। ਜਾਂਚ ਏਜੰਸੀਆਂ ਦੇ ਅਨੁਸਾਰ, ਇਹ ਮਾਮਲਾ 2021 ਵਿੱਚ ਗੁਜਰਾਤ ਦੇ ਮੁੰਦਰਾ ਬੰਦਰਗਾਹ ਤੋਂ ਜ਼ਬਤ ਕੀਤੀ ਗਈ ਲਗਭਗ 3,000 ਕਿਲੋ ਹੈਰੋਇਨ ਦੀ ਵੱਡੀ ਖੇਪ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ਨੇ ਦੇਸ਼ ਵਿੱਚ ਵੱਡੇ ਅੰਤਰਰਾਸ਼ਟਰੀ ਡਰੱਗ ਤਸਕਰੀ ਨੈੱਟਵਰਕ ਦਾ ਖੁਲਾਸਾ ਕੀਤਾ ਸੀ।

2021 ਵਿੱਚ, ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ ‘ਤੇ ਇੱਕ ਕੰਟੇਨਰ ਤੋਂ ਲਗਭਗ 3,000 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। ਜਾਂਚ ਤੋਂ ਪਤਾ ਲੱਗਾ ਕਿ ਇਹ ਖੇਪ ਅਫਗਾਨਿਸਤਾਨ ਤੋਂ ਈਰਾਨ ਦੇ ਬੰਦਰ ਅੱਬਾਸ ਰਾਹੀਂ ਭਾਰਤ ਲਿਆਂਦੀ ਗਈ ਸੀ। ਸ਼ੁਰੂ ਵਿੱਚ, DRI ਨੇ NDPS ਐਕਟ ਦੇ ਤਹਿਤ ਜਾਂਚ ਸ਼ੁਰੂ ਕੀਤੀ, ਪਰ ਅੰਤਰਰਾਸ਼ਟਰੀ ਕੁਨੈਕਸ਼ਨ ਸਾਹਮਣੇ ਆਉਣ ਤੋਂ ਬਾਅਦ, ਕੇਸ ਨੂੰ ਰਾਸ਼ਟਰੀ ਜਾਂਚ ਏਜੰਸੀ ਨੂੰ ਤਬਦੀਲ ਕਰ ਦਿੱਤਾ ਗਿਆ। ਜਾਂਚ ਦੌਰਾਨ, NIA ਨੇ ਪਾਇਆ ਕਿ ਇਹ ਕੋਈ ਸਧਾਰਨ ਤਸਕਰੀ ਦਾ ਮਾਮਲਾ ਨਹੀਂ ਸੀ, ਸਗੋਂ ਅੰਤਰਰਾਸ਼ਟਰੀ ਪੱਧਰ ‘ਤੇ ਸੰਗਠਿਤ ਡਰੱਗ ਸਿੰਡੀਕੇਟ ਦੀ ਸਾਜ਼ਿਸ਼ ਸੀ। ਜਾਂਚ ਏਜੰਸੀ ਦੇ ਅਨੁਸਾਰ, ਮੁਲਡਮ ਵਿਦੇਸ਼ੀ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਭਾਰਤ ਵਿੱਚ ਹੈਰੋਇਨ ਦੀ ਤਸਕਰੀ ਕਰਨ ਲਈ ਅੰਤਰਰਾਸ਼ਟਰੀ ਵਪਾਰ ਰੂਟਾਂ ਦੀ ਵਰਤੋਂ ਕਰ ਰਹੇ ਸਨ।

42 ਲੋਕ ਅਤੇ 7 ਕੰਪਨੀਆਂ ਆਰੋਪੀ

NIA ਦੀ ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਕਿ ਮੁਲਜਮ ਪੰਕਜ ਵੈਦ ਉਰਫ ਅਮਿਤ ਉਰਫ ਨੋਨੀ ਸੁਨੈਰਾ ਉਰਫ ਸੰਜੂ ਬਾਬਾ ਕਥਿਤ ਤੌਰ ‘ਤੇ ਇਸ ਨੈੱਟਵਰਕ ਦਾ ਹਿੱਸਾ ਸੀ। ਉਸ ‘ਤੇ ਹੈਰੋਇਨ ਦੀ ਪ੍ਰੋਸੈਸਿੰਗ ਅਤੇ ਐਕਸਟ੍ਰੈਕਸ਼ਨ ਵਿੱਚ ਸਹਾਇਤਾ ਕਰਨ ਅਤੇ ਬਾਅਦ ਵਿੱਚ ਇਸਨੂੰ ਭਾਰਤ ਨੂੰ ਸਪਲਾਈ ਕਰਨ ਦਾ ਆਰੋਪ ਹੈ। NIA ਨੇ ਇਸ ਮਾਮਲੇ ਵਿੱਚ ਹੁਣ ਤੱਕ ਕਈ ਪੂਰਕ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ। ਜਾਂਚ ਏਜੰਸੀ ਨੇ ਕੁੱਲ 42 ਵਿਅਕਤੀਆਂ ਅਤੇ 7 ਕੰਪਨੀਆਂ ਨੂੰ ਆਰੋਪੀ ਵਜੋਂ ਨਾਮਜ਼ਦ ਕੀਤਾ ਹੈ। NIA ਨੇ ਮਾਰਚ 2022 ਵਿੱਚ ਆਪਣੀ ਪਹਿਲੀ ਚਾਰਜਸ਼ੀਟ ਦਾਇਰ ਕੀਤੀ, ਜਿਸ ਵਿੱਚ 16 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਸ ਤੋਂ ਬਾਅਦ ਅਗਸਤ 2022 ਅਤੇ ਫਰਵਰੀ 2023 ਵਿੱਚ ਪੂਰਕ ਚਾਰਜਸ਼ੀਟਾਂ ਦਾਇਰ ਕੀਤੀਆਂ ਗਈਆਂ, ਜਿਸ ਨਾਲ ਕਈ ਹੋਰ ਵਿਅਕਤੀਆਂ ਅਤੇ ਕੰਪਨੀਆਂ ਨੂੰ ਜਾਂਚ ਦੇ ਘੇਰੇ ਵਿੱਚ ਲਿਆਂਦਾ ਗਿਆ।

ਮਨੀ ਲਾਂਡਰਿੰਗ ਐਂਗਲ ਤੋਂ ਜਾਂਚ ਕਰ ਰਹੀ ED

ਇਸ ਮਾਮਲੇ ਵਿੱਚ ED ਮਨੀ ਲਾਂਡਰਿੰਗ ਐਂਗਲ ਦੀ ਵੀ ਜਾਂਚ ਕਰ ਰਹੀ ਹੈ। ਏਜੰਸੀ ਇਹ ਨਿਰਧਾਰਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਕਮਾਏ ਪੈਸੇ ਦਾ ਨਿਵੇਸ਼ ਕਿੱਥੇ ਕੀਤਾ ਗਿਆ ਸੀ ਅਤੇ ਇਸ ਪੂਰੇ ਨੈੱਟਵਰਕ ਨੂੰ ਕੌਣ ਫੰਡ ਦੇ ਰਿਹਾ ਸੀ। ED ਦੀ ਜਾਂਚ ਵਿੱਚ ਉਸਦੀ ਭੂਮਿਕਾ ਦਾ ਖੁਲਾਸਾ ਹੋਣ ਤੋਂ ਬਾਅਦ ਹਰਪ੍ਰੀਤ ਤਲਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਜਾਂਚ ਏਜੰਸੀਆਂ ਹੁਣ ਉਸਦੇ ਕਥਿਤ ਸੰਪਰਕਾਂ, ਵਿੱਤੀ ਲੈਣ-ਦੇਣ ਅਤੇ ਵਿਦੇਸ਼ੀ ਲਿੰਕ ਦੀ ਜਾਂਚ ਕਰ ਰਹੀਆਂ ਹਨ।

ਹਰਪ੍ਰੀਤ ਤਲਵਾਰ ਦੀ ਕੁੰਡਲੀ ਖੰਗਾਲ ਰਹੀਆਂ ਏਜੰਸੀਆਂ

ਹਰਪ੍ਰੀਤ ਤਲਵਾਰ ਦਿੱਲੀ ਦੇ ਨਾਈਟ ਲਾਈਫ ਅਤੇ ਪਾਰਟੀ ਸਰਕਟ ਵਿੱਚ ਫੇਮਸ ਨਾਂ ਰਿਹਾ ਹੈ, ਪਰ ਉਸਦਾ ਨਾਮ ਹੁਣ ਦੇਸ਼ ਦੇ ਸਭ ਤੋਂ ਵੱਡੇ ਡਰੱਗ ਤਸਕਰੀ ਮਾਮਲਿਆਂ ਵਿੱਚੋਂ ਇੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ। ਏਜੰਸੀਆਂ ਨਿਰਧਾਰਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਕੀ ਉਹ ਸਿਰਫ਼ ਵਿੱਤੀ ਨੈੱਟਵਰਕ ਦਾ ਹਿੱਸਾ ਸੀ ਜਾਂ ਡਰੱਗ ਸਿੰਡੀਕੇਟ ਵਿੱਚ ਵੱਡੀ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਮਾਮਲੇ ਵਿੱਚ ਅੱਗੇ ਦੀ ਜਾਂਚ ਜਾਰੀ ਹੈ, ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੈੱਟਵਰਕ ਨਾਲ ਜੁੜੇ ਹੋਰ ਨਾਮ ਸਾਹਮਣੇ ਆਉਣ ਦੀ ਸੰਭਾਵਨਾ ਹੈ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...