ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਹਰਿਆਣਾ ‘ਚ BJP ਦੀ ਪਹਿਲੀ ਸੂਚੀ ਜਾਰੀ, ਨਾਇਬ ਸਿੰਘ ਸੈਣੀ ਲਾਡਵਾ ਤੋਂ ਲੜਨਗੇ ਚੋਣ

ਭਾਜਪਾ ਨੇ ਹਰਿਆਣਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ ਨਾਇਬ ਸਿੰਘ ਸੈਣੀ ਨੂੰ ਲਾਡਵਾ ਅਤੇ ਅਨਿਲ ਵਿੱਜ ਨੂੰ ਅੰਬਾਲਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਪਹਿਲੀ ਸੂਚੀ 'ਚ ਭਾਜਪਾ ਨੇ 67 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਹਰਿਆਣਾ ‘ਚ BJP ਦੀ ਪਹਿਲੀ ਸੂਚੀ ਜਾਰੀ, ਨਾਇਬ ਸਿੰਘ ਸੈਣੀ ਲਾਡਵਾ ਤੋਂ ਲੜਨਗੇ ਚੋਣ
Haryana Election: ਲਿਸਟ ਆਉਂਦੇ ਹੀ BJP ‘ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Follow Us
tv9-punjabi
| Updated On: 04 Sep 2024 22:35 PM

ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 67 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸੀਐਮ ਨਾਇਬ ਸਿੰਘ ਸੈਣੀ ਅਤੇ ਅਨਿਲ ਵਿੱਜ ਦੇ ਨਾਮ ਵੀ ਸ਼ਾਮਲ ਹਨ। ਸੂਚੀ ਵਿੱਚ ਲਾਡਵਾ ਸੀਟ ਤੋਂ ਨਾਇਬ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਜਦਕਿ ਅਨਿਲ ਵਿੱਜ ਨੂੰ ਅੰਬਾਲਾ ਕੈਂਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

ਹਰਿਆਣਾ ਚੋਣਾਂ ਦੇ ਉਮੀਦਵਾਰਾਂ ਲਈ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ 29 ਅਗਸਤ ਨੂੰ ਹੋਈ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਹਰਿਆਣਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਹੁਣ ਭਾਜਪਾ ਨੇ 67 ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਬਬੀਤਾ ਫੋਗਾਟ ਨੂੰ ਟਿਕਟ ਨਹੀਂ, ਕੁਲਦੀਪ ਵਿਸ਼ਨੋਈ ਦੇ ਪੁੱਤਰ ਨੂੰ ਟਿਕਟ

ਭਾਜਪਾ ਨੇ ਹਰਿਆਣਾ ਵਿੱਚ ਬਬੀਤਾ ਫੋਗਾਟ ਨੂੰ ਟਿਕਟ ਨਹੀਂ ਦਿੱਤੀ ਹੈ। ਤੋਸ਼ਾਮ ਤੋਂ ਕਿਰਨ ਚੌਧਰੀ ਦੀ ਧੀ ਸ਼ਰੂਤੀ ਚੌਧਰੀ ਨੂੰ ਟਿਕਟ ਦਿੱਤੀ ਗਈ ਹੈ। ਬਾਦਲੀ ਤੋਂ ਓਮ ਪ੍ਰਕਾਸ਼ ਧਨਖੜ ਨੂੰ ਉਮੀਦਵਾਰ ਬਣਾਇਆ ਗਿਆ ਹੈ। ਭਾਜਪਾ ਨੇ ਕੁਲਦੀਪ ਵਿਸ਼ਨੋਈ ਦੇ ਪੁੱਤਰ ਭਵਿਆ ਵਿਸ਼ਨੋਈ ਨੂੰ ਵੀ ਟਿਕਟ ਦਿੱਤੀ ਹੈ। ਉਨ੍ਹਾਂ ਨੂੰ ਆਦਮਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਰਾਓ ਇੰਦਰਜੀਤ ਦੀ ਧੀ ਆਰਤੀ ਰਾਓ ਨੂੰ ਅਟੇਲੀ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਸੰਜੇ ਸਿੰਘ ਦੀ ਟਿਕਟ ਰੱਦ, ਸੋਹਾਣਾ ਤੋਂ ਤੇਜਪਾਲ ਤੰਵਰ ਉਮੀਦਵਾਰ

ਸੋਹਾਣਾ ਤੋਂ ਭਾਜਪਾ ਨੇ ਤੇਜਪਾਲ ਤੰਵਰ ਨੂੰ ਉਮੀਦਵਾਰ ਬਣਾਇਆ ਹੈ। ਮੌਜੂਦਾ ਮੰਤਰੀ ਅਤੇ ਸੰਜੇ ਸਿੰਘ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਨਰਬੀਰ ਸਿੰਘ ਨੂੰ ਬਾਦਸ਼ਾਹਪੁਰ ਤੋਂ ਟਿਕਟ ਮਿਲੀ ਹੈ, ਉਨ੍ਹਾਂ ਨੇ ਟਿਕਟ ਨਾ ਮਿਲਣ ‘ਤੇ ਕਾਂਗਰਸ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ।

ਅਨੂਪ ਧਾਨਕ ਭਾਜਪਾ ‘ਚ ਸ਼ਾਮਲ, ਟਿਕਟ ਮਿਲੀ

ਜੇਜੇਪੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਅਨੂਪ ਧਾਨਕ ਨੂੰ ਉਕਲਾਨਾ ਤੋਂ ਟਿਕਟ ਦਿੱਤੀ ਗਈ ਹੈ। ਭਵਾਨੀ ਖੇੜਾ ਤੋਂ ਮੰਤਰੀ ਵਿਸ਼ਵੰਭਰ ਵਾਲਮੀਕਿ ਦੀ ਟਿਕਟ ਰੱਦ ਕਰ ਦਿੱਤੀ ਗਈ ਹੈ। ਕਪੂਰ ਵਾਲਮੀਕੀ ਨੂੰ ਇੱਥੋਂ ਟਿਕਟ ਮਿਲੀ ਹੈ। ਕੁਝ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਕੇਂਦਰੀ ਮੰਤਰੀ ਵਿਨੋਦ ਸ਼ਰਮਾ ਦੀ ਪਤਨੀ ਅੰਬਾਲਾ ਸ਼ਹਿਰ ਦੀ ਮੇਅਰ ਸ਼ਕਤੀ ਰਾਣੀ ਸ਼ਰਮਾ ਨੂੰ ਵੀ ਕਾਲਕਾ ਤੋਂ ਟਿਕਟ ਦਿੱਤੀ ਗਈ ਹੈ। ਉਹ ਰਾਜ ਸਭਾ ਮੈਂਬਰ ਕਾਰਤਿਕੇਯ ਸ਼ਰਮਾ ਦੀ ਮਾਂ ਹੈ।

ਦਾਦਰੀ ਤੋਂ ਸੁਨੀਲ ਸਾਂਗਵਾਨ ਨੂੰ ਟਿਕਟ, 2 ਦਿਨ ਪਹਿਲਾਂ ਭਾਜਪਾ ‘ਚ ਸ਼ਾਮਲ ਹੋਏ ਸਨ

ਸੁਨੀਲ ਸਾਂਗਵਾਨ ਨੂੰ ਦਾਦਰੀ ਤੋਂ ਟਿਕਟ ਦਿੱਤੀ ਗਈ ਹੈ, ਸਾਂਗਵਾਨ 2 ਦਿਨ ਪਹਿਲਾਂ ਹੀ ਭਾਜਪਾ ‘ਚ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾਂ ਉਹ ਭੋਂਡਸੀ ਜੇਲ੍ਹ ਦੇ ਸੁਪਰਡੈਂਟ ਸਨ। ਜੇਜੇਪੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਵਿਧਾਇਕ ਰਾਮਕੁਮਾਰ ਗੌਤਮ ਨੂੰ ਸਫੀਦੋਂ ਤੋਂ ਟਿਕਟ ਦਿੱਤੀ ਗਈ ਹੈ।

ਰਤੀਆ ਦੀ ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ ਨੂੰ ਟਿਕਟ

ਭਾਜਪਾ ਨੇ ਰਤੀਆ ਦੀ ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ ਨੂੰ ਟਿਕਟ ਦਿੱਤੀ ਹੈ। ਇਸੇ ਤਰ੍ਹਾਂ ਗੋਹਾਨਾ ਤੋਂ ਸਾਬਕਾ ਸੰਸਦ ਮੈਂਬਰ ਅਰਵਿੰਦ ਸ਼ਰਮਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਜੇਜੇਪੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਮੰਤਰੀ ਅਤੇ ਵਿਧਾਇਕ ਦੇਵੇਂਦਰ ਬਬਲੀ ਨੂੰ ਟੋਹਾਣਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਿਛਲੀ ਵਾਰ ਭਾਜਪਾ ਨੇ ਰਾਣੀਆਂ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਰਣਜੀਤ ਚੌਟਾਲਾ ਦੀ ਟਿਕਟ ਰੱਦ ਕਰ ਦਿੱਤੀ ਸੀ ਅਤੇ ਬਾਅਦ ਵਿੱਚ ਉਹ ਹਿਸਾਰ ਲੋਕ ਸਭਾ ਦੀ ਚੋਣ ਹਾਰ ਗਏ ਸਨ। ਰਣਜੀਤ ਚੌਟਾਲਾ ਪਹਿਲਾਂ ਬਿਆਨ ਦੇ ਚੁੱਕੇ ਹਨ ਕਿ ਜੇਕਰ ਭਾਜਪਾ ਟਿਕਟ ਨਹੀਂ ਦਿੰਦੀ ਤਾਂ ਉਹ ਆਜ਼ਾਦ ਚੋਣ ਲੜਨਗੇ।

ਨਵੀਨ ਜਿੰਦਲ ਦੇ ਪਰਿਵਾਰ ਨੂੰ ਝਟਕਾ

ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਵੀਨ ਜਿੰਦਲ ਦੇ ਪਰਿਵਾਰ ਨੂੰ ਝਟਕਾ ਲੱਗਾ ਹੈ। ਟਿਕਟ ਦੀ ਮੰਗ ਕਰ ਰਹੀ ਉਨ੍ਹਾਂ ਦੀ ਮਾਂ ਸਾਬਕਾ ਮੰਤਰੀ ਸਾਵਿਤਰੀ ਜਿੰਦਲ ਨੂੰ ਟਿਕਟ ਨਹੀਂ ਦਿੱਤੀ ਗਈ ਹੈ। ਉਥੋਂ ਸਿਰਫ਼ ਮੌਜੂਦਾ ਵਿਧਾਇਕ ਤੇ ਸੰਸਦ ਮੈਂਬਰ ਕਮਲ ਗੁਪਤਾ ਨੂੰ ਹੀ ਟਿਕਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਹਰਿਆਣਾ ਚ ਹੁੱਡਾ ਬਨਾਮ ਸੁਰਜੇਵਾਲਾ-ਸੈਲਜਾ ਚੋਣਾਂ ਤੋਂ ਪਹਿਲਾਂ ਕਾਂਗਰਸ ਚ ਮੁੱਖ ਮੰਤਰੀ ਅਹੁਦੇ ਦੀ ਜੰਗ ਛਿੜੀ

ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ...
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?...