ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ‘ਆਪ’ ਨੇ ਹਰਿਆਣਾ ਦੀਆਂ 20 ਸੀਟਾਂ ‘ਤੇ ਉਤਾਰੇ ਉਮੀਦਵਾਰ

Updated On: 

09 Sep 2024 16:25 PM

AAP Candidate List: ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਕਾਰ ਗਠਜੋੜ ਨਹੀਂ ਹੋ ਸਕਿਆ ਹੈ। ਸੋਮਵਾਰ ਨੂੰ ਆਮ ਆਦਮੀ ਪਾਰਟੀ ਨੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ।

ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ

ਹਰਿਆਣਾ 'ਚ 20 ਸੀਟਾਂ 'ਤੇ ਉਤਾਰੇ ਉਮੀਦਵਾਰ

Follow Us On

ਹਰਿਆਨਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਅਜੇ ਤੱਕ ਗਠਜੋੜ ਨਹੀਂ ਹੋ ਸਕਿਆ ਹੈ। ਸੋਮਵਾਰ ਨੂੰ ਆਮ ਆਦਮੀ ਪਾਰਟੀ ਨੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਪਾਰਟੀ ਨੇ ਅਨੁਰਾਗ ਢਾਂਡਾ ਨੂੰ ਕਲਾਇਤ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਾਰਟੀ ਨੇ ਪੁੰਡਰੀ ਵਿਧਾਨ ਸਭਾ ਤੋਂ ਨਰਿੰਦਰ ਸ਼ਰਮਾ ਨੂੰ ਉਮੀਦਵਾਰ ਬਣਾਇਆ ਹੈ। ਇੰਦੂ ਸ਼ਰਮਾ ਨੂੰ ਭਿਵਾਨੀ ਤੋਂ ਟਿਕਟ ਮਿਲਿਆ ਹੈ ਜਦਕਿ ਵਿਕਾਸ ਨਹਿਰਾ ਨੂੰ ਮਹਿਮ ਵਿਧਾਨ ਸਭਾ ਤੋਂ ਟਿਕਟ ਮਿਲੀ ਹੈ।

ਹਰਿਆਣਾ ਵਿੱਚ ਕਾਂਗਰਸ ਨਾਲ ਬਣਦੇ-ਵਿਗੜਦੇ ਗਠਜੋੜ ਦੀਆਂ ਖਬਰਾਂ ਦਰਮਿਆਨ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਕੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਇਹ ਚੋਣ ਲੜਨ ਲਈ ਤਿਆਰ ਹੈ।

ਕਾਂਗਰਸ ਨਾਲ ਨਹੀਂ ਬਣੀ ਗੱਲ

‘ਆਪ’ ਨੇ ਆਪਣੇ ਉਮੀਦਵਾਰਾਂ ਦੀ ਇਹ ਸੂਚੀ ਅਜਿਹੇ ਸਮੇਂ ਜਾਰੀ ਕੀਤੀ ਹੈ, ਜਦੋਂ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਦੀਆਂ ਗੱਲਾਂ ਚੱਲ ਰਹੀਆਂ ਸਨ। ਹਾਲਾਂਕਿ ਅਜੇ ਤੱਕ ‘ਆਪ’ ਜਾਂ ਕਾਂਗਰਸ ਵੱਲੋਂ ਗਠਜੋੜ ਹੋਵੇਗਾ ਜਾਂ ਨਹੀਂ ਇਸ ਬਾਰੇ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਭਾਵੇਂ ਇੰਡੀਆ ਅਲਾਇੰਸ ਨਾਲ ਮਿਲ ਕੇ ਚੋਣਾਂ ਲੜੀਆਂ ਸਨ ਪਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਸਕਿਆ ਸੀ। ਇਸ ਦੇ ਨਾਲ ਹੀ ਜਿਨ੍ਹਾਂ 11 ਸੀਟਾਂ ਤੇ ਕਾਂਗਰਸ ਪਹਿਲਾਂ ਹੀ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ, ਹੁਣ ‘ਆਪ’ ਨੇ ਵੀ ਉਨ੍ਹਾਂ ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰ ਦਿੱਤੇ ਹਨ। ਇਸ ਵਿੱਚ ਉਚਾਨ ਕਲਾਂ, ਮੇਹਮ, ਬਾਦਸ਼ਾਹਪੁਰ, ਨਰਾਇਣਗੜ੍ਹ, ਸਮਾਲਖਾ, ਡੱਬਵਾਲੀ, ਰੋਹਤਕ, ਬਹਾਦਰਗੜ੍ਹ, ਬਦਲੀ, ਬੇਰੀ ਅਤੇ ਮਹਿੰਦਰਗੜ੍ਹ ਵਿਧਾਨ ਸਭਾ ਸ਼ਾਮਲ ਹਨ।

ਆਮ ਆਦਮੀ ਪਾਰਟੀ ਦੇ ਹਰਿਆਣਾ ਪ੍ਰਧਾਨ ਸੁਸ਼ੀਲ ਗੁਪਤਾ ਨੇ ਸੋਮਵਾਰ ਨੂੰ ਕਿਹਾ ਸੀ ਕਿ ਜੇਕਰ ਕਾਂਗਰਸ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਨਾਲ ਗਠਜੋੜ ਬਾਰੇ ਕੋਈ ਫੈਸਲਾ ਨਹੀਂ ਲੈਂਦੀ ਹੈ, ਤਾਂ ਪਾਰਟੀ ਜਲਦੀ ਹੀ ਸਾਰੀਆਂ 90 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ।