AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹਰਿਆਣਾ ਦੇ ਰੋਹਤਕ ‘ਚ ਢਾਬੇ ‘ਤੇ ਖੂਨੀ ਵਾਰਦਾਤ, 4 ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ; ਪੁਲਿਸ ਚੌਕੀ ਤੋਂ ਸਿਰਫ਼ 50 ਕਦਮ ਦੂਰ ਹੋਈ ਫਾਇਰਿੰਗ

ਇਹ ਵਾਰਦਾਤ ਰਾਤ ਕਰੀਬ 12:30 ਵਜੇ ਵਾਪਰੀ। ਪੰਜ ਬਦਮਾਸ਼ ਸਵਿਫਟ ਕਾਰ 'ਚ ਸਵਾਰ ਹੋ ਕੇ ਮਿਲਨ ਢਾਬੇ 'ਤੇ ਪਹੁੰਚੇ। ਉਸ ਸਮੇਂ ਢਾਬੇ 'ਤੇ ਕੁਝ ਨੌਜਵਾਨ ਖਾਣਾ ਖਾ ਰਹੇ ਸਨ। ਬਦਮਾਸ਼ਾਂ ਨੇ ਬਿਨਾਂ ਕੁਝ ਕਹੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਹਰਿਆਣਾ ਦੇ ਰੋਹਤਕ 'ਚ ਢਾਬੇ 'ਤੇ ਖੂਨੀ ਵਾਰਦਾਤ, 4 ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ; ਪੁਲਿਸ ਚੌਕੀ ਤੋਂ ਸਿਰਫ਼ 50 ਕਦਮ ਦੂਰ ਹੋਈ ਫਾਇਰਿੰਗ
ਹਰਿਆਣਾ ਦੇ ਰੋਹਤਕ ‘ਚ ਢਾਬੇ ‘ਤੇ ਖੂਨੀ ਵਾਰਦਾਤ, 4 ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ
mohit-malhotra
| Published: 26 Nov 2026 10:47 AM IST
Share

ਹਰਿਆਣਾ ਦੇ ਰੋਹਤਕ ‘ਚ ਚਾਰ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਬੁੱਧਵਾਰ ਦੇਰ ਰਾਤ ਖਰਾਵੜ ਪੁਲਿਸ ਚੌਕੀ ਤੋਂ ਮਹਿਜ਼ 50 ਕਦਮ ਦੀ ਦੂਰੀ ‘ਤੇ ਸਥਿਤ ਮਿਲਨ ਢਾਬੇ ‘ਤੇ ਪੰਜ ਬਦਮਾਸ਼ਾਂ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਚਾਰ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਹਮਲਾਵਰ ਸਵਿਫਟ ਕਾਰ ‘ਚ ਸਵਾਰ ਹੋ ਕੇ ਆਏ ਸਨ। ਅਚਾਨਕ ਹੋਈ ਗੋਲੀਬਾਰੀ ਕਾਰਨ ਢਾਬੇ ‘ਤੇ ਹਫੜਾ-ਦਫੜੀ ਮਚ ਗਈ। ਆਪਣੀ ਜਾਨ ਬਚਾਉਣ ਲਈ ਲੋਕ ਮੇਜ਼ਾਂ ਤੇ ਕੁਰਸੀਆਂ ਪਿੱਛੇ ਲੁਕ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਹਥਿਆਰ ਲਹਿਰਾਉਂਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।

ਰਾਤ 12:30 ਵਜੇ ਦੇ ਕਰੀਬ ਹੋਈ ਵਾਰਦਾਤ

ਇਹ ਵਾਰਦਾਤ ਰਾਤ ਕਰੀਬ 12:30 ਵਜੇ ਵਾਪਰੀ। ਪੰਜ ਬਦਮਾਸ਼ ਸਵਿਫਟ ਕਾਰ ‘ਚ ਸਵਾਰ ਹੋ ਕੇ ਮਿਲਨ ਢਾਬੇ ‘ਤੇ ਪਹੁੰਚੇ। ਉਸ ਸਮੇਂ ਢਾਬੇ ‘ਤੇ ਕੁਝ ਨੌਜਵਾਨ ਖਾਣਾ ਖਾ ਰਹੇ ਸਨ। ਬਦਮਾਸ਼ਾਂ ਨੇ ਬਿਨਾਂ ਕੁਝ ਕਹੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਅਚਾਨਕ ਹੋਈ ਫਾਇਰਿੰਗ ਕਾਰਨ ਢਾਬੇ ‘ਤੇ ਮੌਜੂਦ ਲੋਕਾਂ ‘ਚ ਭਗਦੜ ਮਚ ਗਈ। ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਚੌਥਾ ਨੌਜਵਾਨ ਆਪਣੀ ਜਾਨ ਬਚਾਉਣ ਲਈ ਉੱਥੋਂ ਭੱਜਣ ਲੱਗਾ, ਪਰ ਹਮਲਾਵਰਾਂ ਨੇ ਉਸ ਦਾ ਪਿੱਛਾ ਕੀਤਾ ਤੇ ਉਸ ਨੂੰ ਵੀ ਗੋਲੀਆਂ ਮਾਰ ਦਿੱਤੀਆਂ।

ਚਾਰਾਂ ਨੌਜਵਾਨਾਂ ਦੀ ਕਤਲ ਕਰਨ ਤੋਂ ਬਾਅਦ ਮੁਲਜ਼ਮ ਕਈ ਮਿੰਟਾਂ ਤੱਕ ਹਥਿਆਰ ਲਹਿਰਾਉਂਦੇ ਹੋਏ ਘਟਨਾ ਸਥਾਨ ‘ਤੇ ਘੁੰਮਦੇ ਰਹੇ। ਇਸ ਤੋਂ ਬਾਅਦ ਉਹ ਕਾਰ ‘ਚ ਸਵਾਰ ਹੋ ਕੇ ਫ਼ਰਾਰ ਹੋ ਗਏ। ਮ੍ਰਿਤਕਾਂ ਦੀ ਪਛਾਣ ਝੱਜਰ ਜ਼ਿਲ੍ਹੇ ਦੇ ਡੀਘਲ ਪਿੰਡ ਦੇ ਰਹਿਣ ਵਾਲੇ ਰਿੰਕੂ, ਵਿਨੀਤ ਤੇ ਗੰਜੂ ਵਜੋਂ ਹੋਈ ਹੈ। ਜਦਕਿ ਚੌਥਾ ਨੌਜਵਾਨ ਬੇਰੀ ਇਲਾਕੇ ਦਾ ਰਹਿਣ ਵਾਲਾ ਹਿਮਾਂਸ਼ੂ ਦੱਸਿਆ ਜਾ ਰਿਹਾ ਹੈ।

ਭਾਊ ਤੇ ਸਨੀ ਰਿਟੋਲੀਆ ਗੈਂਗ ਵਿਚਾਲੇ ਗੈਂਗਵਾਰ ਦਾ ਸ਼ੱਕ

ਇਸ ਕਤਲਕਾਂਡ ਨੂੰ ਭਾਊ ਰਿਟੋਲੀਆ ਗੈਂਗ ਤੇ ਸਨੀ ਰਿਟੋਲੀਆ ਗੈਂਗ ਵਿਚਾਲੇ ਚੱਲ ਰਹੀ ਗੈਂਗਵਾਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਮਾਮਲੇ ਦੇ ਤਾਰ ਡੀਘਲ ਪਿੰਡ ‘ਚ ਪਿਛਲੇ ਦਿਨੀਂ ਹੋਏ ਇੱਕ ਨੌਜਵਾਨ ਦੇ ਕਤਲ ਨਾਲ ਵੀ ਜੁੜਨ ਦਾ ਸ਼ੱਕ ਹੈ। ਹਾਲਾਂਕਿ, ਕਤਲ ਦੇ ਅਸਲ ਕਾਰਨਾਂ ਤੇ ਹਮਲਾਵਰਾਂ ਦੀ ਪਛਾਣ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ

ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਰੋਹਤਕ ਪੁਲਿਸ ਰੇਂਜ ਦੇ IG ਹਾਮਿਦ ਅਖ਼ਤਰ ਅੱਧੀ ਰਾਤ ਨੂੰ ਘਟਨਾ ਸਥਾਨ ‘ਤੇ ਪਹੁੰਚੇ। SP ਗੌਰਵ ਰਾਜਪੁਰੋਹਿਤ ਸਮੇਤ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ। CIA, ਸਪੈਸ਼ਲ ਸੈੱਲ ਤੇ FSL ਦੀਆਂ ਟੀਮਾਂ ਨੇ ਘਟਨਾ ਸਥਾਨ ਦਾ ਨਿਰੀਖਣ ਕਰਕੇ ਸਬੂਤ ਇਕੱਠੇ ਕੀਤੇ।

ਪੁਲਿਸ ਵੱਲੋਂ ਆਲੇ-ਦੁਆਲੇ ਦੇ ਇਲਾਕਿਆਂ ‘ਚ ਲੱਗੇ CCTV ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਬਦਮਾਸ਼ਾਂ ਦੀ ਕਾਰ ਤੇ ਉਨ੍ਹਾਂ ਦੇ ਫ਼ਰਾਰ ਹੋਣ ਦੇ ਰਸਤੇ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਮੁਲਜ਼ਮਾਂ ਦੀ ਭਾਲ ‘ਚ ਜੁਟੀਆਂ ਹੋਈਆਂ ਹਨ।

Follow Us
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?...
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?...
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ...
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ...
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ...
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...