ਹਾਥਰਸ ਵਿੱਚ ਹੋਈਆਂ ਮੌਤਾਂ ‘ਤੇ ਪੀਐਮ,ਰਾਸ਼ਟਰਪਤੀ ਅਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ, PMO ਵੱਲੋਂ ਵੀ ਮਦਦ ਰਾਸ਼ੀ ਦਾ ਐਲਾਨ – Punjabi News

ਹਾਥਰਸ ਵਿੱਚ ਹੋਈਆਂ ਮੌਤਾਂ ‘ਤੇ ਪੀਐਮ,ਰਾਸ਼ਟਰਪਤੀ ਅਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ, PMO ਵੱਲੋਂ ਵੀ ਮਦਦ ਰਾਸ਼ੀ ਦਾ ਐਲਾਨ

Updated On: 

04 Jul 2024 14:07 PM

Hathras Stampede: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਭੋਲੇ ਬਾਬਾ ਦੇ ਸਤਿਸੰਗ ਦੀ ਸਮਾਪਤੀ ਦੌਰਾਨ ਭਗਦੜ ਮੱਚ ਗਈ। ਇਸ ਹਾਦਸੇ 'ਚ ਹੁਣ ਤੱਕ 116 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ​​ਚੁੱਕੀ ਹੈ। ਮ੍ਰਿਤਕਾਂ 'ਚ ਕਈ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ, ਜਦਕਿ ਕਈ ਸ਼ਰਧਾਲੂ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਸਾਰਿਆਂ ਦਾ ਵੱਖ-ਵੱਖ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ। ਸਿਕੰਦਰ ਰਾਉ ਦੇ ਪਿੰਡ ਫੁਲਰਾਏ ਵਿੱਚ ਸਤਿਸੰਗ ਕਰਵਾਇਆ ਗਿਆ ਸੀ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਲਾਸ਼ਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਹਾਥਰਸ ਵਿੱਚ ਹੋਈਆਂ ਮੌਤਾਂ ਤੇ ਪੀਐਮ,ਰਾਸ਼ਟਰਪਤੀ ਅਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ, PMO ਵੱਲੋਂ ਵੀ ਮਦਦ ਰਾਸ਼ੀ ਦਾ ਐਲਾਨ

ਹਾਥਰਸ ਭਾਜੜ 'ਚ ਹੋਈਆਂ ਮੌਤਾਂ ਤੇ ਪੀਐਮ, ਰਾਸ਼ਟਰਪਤੀ ਤੇ ਰਾਹੁਲ ਨੇ ਜਤਾਇਆ ਸੋਗ

Follow Us On

ਹਾਥਰਸ ਦੇ ਰਤੀਭਾਨਪੁਰ ‘ਚ ਸਤਿਸੰਗ ਦੌਰਾਨ ਮਚੀ ਭਗਦੜ ਕਾਰਨ 116 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਮਰਨ ਵਾਲਿਆਂ ਵਿੱਚ ਕਈ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਏਡੀਜੀ ਆਗਰਾ ਅਤੇ ਕਮਿਸ਼ਨਰ ਅਲੀਗੜ੍ਹ ਦੀ ਅਗਵਾਈ ਵਿੱਚ ਘਟਨਾ ਦੇ ਕਾਰਨਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਘਟਨਾ ਤੋਂ ਬਾਅਦ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਭਿਆਨਕ ਹਾਦਸੇ ਦਾ ਨੋਟਿਸ ਲਿਆ ਹੈ। ਉਨ੍ਹਾਂ ਨੇ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਸੀਐਮ ਯੋਗੀ ਨੇ ਸਾਰੇ ਅਧਿਕਾਰੀਆਂ ਨੂੰ ਮੌਕੇ ‘ਤੇ ਪਹੁੰਚਣ ਅਤੇ ਰਾਹਤ ਕਾਰਜਾਂ ਨੂੰ ਤੁਰੰਤ ਪ੍ਰਭਾਵ ਨਾਲ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਗਟ ਕੀਤਾ ਸੋਗ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਹਾਥਰਸ ਹਾਦਸੇ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਆਪਣੇ ਐਕਸ ਅਕਾਉਂਟ ‘ਤੇ ਪੋਸਟ ਕੀਤਾ ਅਤੇ ਲਿਖਿਆ ਕਿ “ਸ਼ਰਧਾਲੂਆਂ ਦੀ ਮੌਤ ਦੀ ਖਬਰ ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਹੈ।” ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਪੀਐਮ ਮੋਦੀ ਨੇ ਲੋਕਸਭਾ ਚ ਘਟਨਾ ਦੇ ਜਤਾਇਆ ਸੋਗ

ਸੈਸ਼ਨ ਦੌਰਾਨ ਪੀਐਮ ਮੋਦੀ ਨੇ ਹਾਥਰਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਹ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਨ। ਸਾਡੀ ਸੰਵੇਦਨਾ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹੈ। ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਪੀਐਮ ਦਫ਼ਤਰ ਵੱਲੋਂ ਪੋਸਟ ਕੀਤੀ ਗਈ ਐਕਸ ਪੋਸਟ ਮੁਤਾਬਕ, ਪ੍ਰਧਾਨ ਮੰਤਰੀ ਰਾਸ਼ਟਰੀ ਆਫ਼ਤ ਫੰਡ ਤੋਂ ਮ੍ਰਿਤਕਾਂ ਨੂੰ 2-2 ਲੱਖ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਮਦਦ ਰਾਸ਼ੀ ਦਿੱਤੀ ਜਾਵੇਗੀ।

ਰਾਹੁਲ ਗਾਂਧੀ ਨੇ ਘਟਨਾ ਨੂੰ ਦੱਸਿਆ ਦਰਦਨਾਕ

ਰਾਹੁਲ ਗਾਂਧੀ ਨੇ ਹਾਥਰਸ ‘ਚ ਸਤਿਸੰਗ ਦੌਰਾਨ ਮਚੀ ਭਗਦੜ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ ‘ਤੇ ਲਿਖਿਆ, ”ਭਗਦੜ ਕਾਰਨ ਕਈ ਸ਼ਰਧਾਲੂਆਂ ਦੀ ਮੌਤ ਦੀ ਖਬਰ ਬੇਹੱਦ ਦੁਖਦਾਈ ਹੈ। ਸਾਰੇ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹੋਏ, ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਉਮੀਦ ਕਰਦਾ ਹਾਂ।

ਘਟਨਾ ਦੀ ਜਾਂਚ ਲਈ ਕਮੇਟੀ ਦਾ ਗਠਨ

ਸੀਐਮ ਯੋਗੀ ਦੇ ਨਿਰਦੇਸ਼ਾਂ ‘ਤੇ ਘਟਨਾ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ। ਅਲੀਗੜ੍ਹ ਡਿਵੀਜ਼ਨ ਦੇ ਸੀਨੀਅਰ ਅਧਿਕਾਰੀਆਂ ਦੀ ਕਮੇਟੀ ਇਸ ਪੂਰੇ ਮਾਮਲੇ ਦੀ ਜਾਂਚ ਕਰੇਗੀ। ਏਡੀਜੀ ਆਗਰਾ ਅਤੇ ਕਮਿਸ਼ਨਰ ਅਲੀਗੜ੍ਹ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਬਣਾਈ ਗਈ ਹੈ। ਸੀਐਮ ਯੋਗੀ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।

Exit mobile version