ਰਾਹੁਲ ਗਾਂਧੀ ਜਾ ਸਕਦੇ ਹਨ ਹਾਥਰਸ, ਸਤਿਸੰਗ ਹਾਦਸੇ ਦੇ ਪੀੜਤਾਂ ਨੂੰ ਮਿਲਣਗੇ | hathras stampede Rahul gandhi-go-there-interact-affected-people-yogi-adityanath know full detail in punjabi Punjabi news - TV9 Punjabi

Hathras Stampede: ਕਾਂਗਰਸ ਨੇਤਾ ਰਾਹੁਲ ਗਾਂਧੀ ਜਾ ਸਕਦੇ ਹਨ ਹਾਥਰਸ, ਸਤਿਸੰਗ ਹਾਦਸੇ ਦੇ ਪੀੜਤਾਂ ਨੂੰ ਮਿਲਣਗੇ

Published: 

04 Jul 2024 14:20 PM

Rahul Gandhi Will Go To Hathras: ਹਾਥਰਸ ਹਾਦਸੇ ਤੋਂ ਬਾਅਦ ਉੱਤਰ ਪ੍ਰਦੇਸ਼ ਸਰਕਾਰ ਨੇ 3 ਮੈਂਬਰੀ ਨਿਆਂਇਕ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ। ਜਾਂਚ ਕਮਿਸ਼ਨ ਦੀ ਅਗਵਾਈ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ (ਸੇਵਾਮੁਕਤ) ਬ੍ਰਜੇਸ਼ ਕੁਮਾਰ ਸ੍ਰੀਵਾਸਤਵ ਕਰਨਗੇ। ਜਦੋਂਕਿ ਕਮਿਸ਼ਨ ਵਿੱਚ 2 ਸਾਬਕਾ ਅਧਿਕਾਰੀਆਂ ਨੂੰ ਮੈਂਬਰ ਵਜੋਂ ਰੱਖਿਆ ਗਿਆ ਹੈ। ਕਮਿਸ਼ਨ ਨੂੰ 2 ਮਹੀਨਿਆਂ ਵਿੱਚ ਜਾਂਚ ਪੂਰੀ ਕਰਨੀ ਹੋਵੇਗੀ।

Hathras Stampede: ਕਾਂਗਰਸ ਨੇਤਾ ਰਾਹੁਲ ਗਾਂਧੀ ਜਾ ਸਕਦੇ ਹਨ ਹਾਥਰਸ, ਸਤਿਸੰਗ ਹਾਦਸੇ ਦੇ ਪੀੜਤਾਂ ਨੂੰ ਮਿਲਣਗੇ

ਰਾਹੁਲ ਗਾਂਧੀ

Follow Us On

ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲੇ ‘ਚ ਹਾਲ ਹੀ ‘ਚ ਹੋਏ ਸਤਿਸੰਗ ਦੌਰਾਨ ਮਚੀ ਭਗਦੜ ‘ਚ 121 ਲੋਕਾਂ ਦੇ ਮਾਰੇ ਜਾਣ ਤੋਂ ਬਾਅਦ ਘਟਨਾ ਸਥਾਨ ‘ਤੇ ਸਿਆਸੀ ਦੌਰਿਆਂ ਦਾ ਸਿਲਸਿਲਾ ਤੇਜ਼ ਹੁੰਦਾ ਜਾ ਰਿਹਾ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਕਈ ਮੰਤਰੀਆਂ ਦੇ ਘਟਨਾ ਸਥਾਨ ਦਾ ਦੌਰਾ ਕਰਨ ਤੋਂ ਬਾਅਦ, ਕਾਂਗਰਸ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਹਾਥਰਸ ਦਾ ਦੌਰਾ ਕਰਨ ਦੀ ਯੋਜਨਾ ਬਣਾ ਰਹੇ ਹਨ।

ਕਾਂਗਰਸ ਦੇ ਜਨਰਲ ਸਕੱਤਰ ਵੇਣੂਗੋਪਾਲ ਨੇ ਕਿਹਾ ਕਿ ਰਾਹੁਲ ਗਾਂਧੀ ਹਾਥਰਸ ‘ਚ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੇ ਦੁੱਖ-ਦਰਦ ਬਾਰੇ ਜਾਣਨਗੇ। ਹਾਥਰਸ ‘ਚ ਹੋਏ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ, ”ਇਹ ਮੰਦਭਾਗੀ ਘਟਨਾ ਸੀ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ (ਰਾਹੁਲ ਗਾਂਧੀ) ਹਾਥਰਸ ਜਾਣ ਦੀ ਯੋਜਨਾ ਬਣਾ ਰਹੇ ਹਨ। ਜਲਦੀ ਹੀ ਉਹ ਉੱਥੇ ਜਾ ਕੇ ਪ੍ਰਭਾਵਿਤ ਲੋਕਾਂ ਨਾਲ ਗੱਲ ਕਰਗੇ।”

ਪ੍ਰਿਅੰਕਾ ਨੇ ਪੁੱਛਿਆ- ਘਟਨਾ ਲਈ ਕੌਣ ਜ਼ਿੰਮੇਵਾਰ?

ਉੱਧਰ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀ ਹਾਥਰਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਅਤੇ ਇਹ ਵੀ ਪੁੱਛਿਆ ਕਿ ਇਸ ਦੁਖਦਾਈ ਘਟਨਾ ਲਈ ਕੌਣ ਜ਼ਿੰਮੇਵਾਰ ਹੈ। ਹਾਦਸੇ ‘ਤੇ ਸਖ਼ਤ ਕਾਰਵਾਈ ਦੀ ਗੱਲ ਕਰਦਿਆਂ ਪ੍ਰਿਯੰਕਾ ਨੇ ਕਿਹਾ ਕਿ ਸਫ਼ਾਈ ਦੇਣ ਦੀ ਬਜਾਏ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਕਾਰਵਾਈ ਕਰਕੇ ਯੋਜਨਾ ਤਿਆਰ ਕਰੇ, ਪਰ ਅਜਿਹਾ ਨਹੀਂ ਕੀਤਾ ਜਾ ਰਿਹਾ।

ਇਸ ਦੌਰਾਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬੁੱਧਵਾਰ ਨੂੰ ਸਿਕੰਦਰਰਾਊ ‘ਚ ਭਾਜੜ ਦੀ ਦਰਦਨਾਕ ਘਟਨਾ ‘ਚ ਸਾਜ਼ਿਸ਼ ਦਾ ਸ਼ੱਕ ਪ੍ਰਗਟ ਕੀਤਾ ਅਤੇ ਇਸ ਦੀ ਨਿਆਂਇਕ ਜਾਂਚ ਦਾ ਐਲਾਨ ਕੀਤਾ। ਸੀਐਮ ਯੋਗੀ ਨੇ ਕਿਹਾ ਕਿ ਮੰਗਲਵਾਰ ਨੂੰ ਨਰਾਇਣ ਸਾਕਾਰ ਵਿਸ਼ਵ ਹਰੀ ਭੋਲੇ ਬਾਬਾ ਦੇ ਸਤਿਸੰਗ ਤੋਂ ਬਾਅਦ ਭਾਜੜ ਵਿੱਚ 121 ਲੋਕਾਂ ਦੀ ਮੌਤ ਦੇ ਮਾਮਲੇ ਦੀ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿੱਚ ਨਿਆਂਇਕ ਜਾਂਚ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ।

ਨਿਆਂਇਕ ਜਾਂਚ ਕਮਿਸ਼ਨ ਦਾ ਗਠਨ

ਮੁੱਖ ਮੰਤਰੀ ਦੇ ਐਲਾਨ ਅਤੇ ਰਾਜਪਾਲ ਆਨੰਦੀ ਪਟੇਲ ਦੇ ਨਿਰਦੇਸ਼ਾਂ ‘ਤੇ ਰਾਜ ਸਰਕਾਰ ਨੇ ਹਾਦਸੇ ਦੀ ਜਾਂਚ ਲਈ ਕੱਲ੍ਹ ਹੀ 3 ਮੈਂਬਰੀ ਨਿਆਂਇਕ ਜਾਂਚ ਕਮਿਸ਼ਨ ਦਾ ਗਠਨ ਕੀਤਾ ਸੀ। ਜਾਂਚ ਕਮਿਸ਼ਨ ਦੀ ਅਗਵਾਈ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ (ਸੇਵਾਮੁਕਤ) ਬ੍ਰਜੇਸ਼ ਕੁਮਾਰ ਸ੍ਰੀਵਾਸਤਵ ਕਰਨਗੇ। ਜਦੋਂਕਿ ਕਮਿਸ਼ਨ ਦੇ ਹੋਰ ਦੋ ਮੈਂਬਰਾਂ ਵਿੱਚ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸਾਬਕਾ ਅਧਿਕਾਰੀ ਹੇਮੰਤ ਰਾਓ ਅਤੇ ਭਾਰਤੀ ਪੁਲਿਸ ਸੇਵਾ ਦੇ ਸਾਬਕਾ ਅਧਿਕਾਰੀ ਭਾਵੇਸ਼ ਕੁਮਾਰ ਸਿੰਘ ਸ਼ਾਮਲ ਹਨ। ਇਸ ਕਮਿਸ਼ਨ ਨੂੰ 2 ਮਹੀਨਿਆਂ ਵਿੱਚ ਆਪਣੀ ਜਾਂਚ ਪੂਰੀ ਕਰਨੀ ਹੋਵੇਗੀ।

ਇਸ ਤੋਂ ਪਹਿਲਾਂ ਬੀਤੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਸਿਕੰਦਰਰਾਉ ਵਿੱਚ ਭੋਲੇ ਬਾਬਾ ਦੇ ਸਤਿਸੰਗ ਪ੍ਰੋਗਰਾਮ ਦੌਰਾਨ ਮਚੀ ਭਗਦੜ ਵਿੱਚ 121 ਲੋਕਾਂ ਦੀ ਮੌਤ ਹੋ ਗਈ ਸੀ। ਹਾਦਸੇ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਯੋਗੀ ਨੇ ਤੁਰੰਤ 3 ਮੰਤਰੀਆਂ ਦੀ ਟੀਮ ਅਤੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਹਾਥਰਸ ਭੇਜਿਆ। ਨਾਲ ਹੀ ਘਟਨਾ ਦੀ ਜਾਂਚ ਲਈ ਆਗਰਾ ਜ਼ੋਨ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਅਤੇ ਅਲੀਗੜ੍ਹ ਦੇ ਡਿਵੀਜ਼ਨਲ ਕਮਿਸ਼ਨਰ ਦੀ ਕਮੇਟੀ ਬਣਾਈ ਗਈ ਸੀ ਅਤੇ 24 ਘੰਟਿਆਂ ਦੇ ਅੰਦਰ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਸਨ।

Exit mobile version