ਕੇਜਰੀਵਾਲ ਨੂੰ HC ਤੋਂ ਵੱਡੀ ਰਾਹਤ, CM ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਰੱਦ | HC rejects petition to revoke Delhi Cm Arvind kejriwal arrested know full detail in punjabi Punjabi news - TV9 Punjabi

ਕੇਜਰੀਵਾਲ ਨੂੰ HC ਤੋਂ ਵੱਡੀ ਰਾਹਤ, CM ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਰੱਦ

Updated On: 

28 Mar 2024 14:55 PM

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਸੁਰਜੀਤ ਯਾਦਵ ਨਾਂ ਦੇ ਵਿਅਕਤੀ ਨੇ ਦਿੱਲੀ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ ਕਿ ਅਰਵਿੰਦ ਕੇਜਰੀਵਾਲ ਈਡੀ ਦੀ ਹਿਰਾਸਤ 'ਚ ਹਨ ਅਜਿਹੇ 'ਚ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ।

ਕੇਜਰੀਵਾਲ ਨੂੰ HC ਤੋਂ ਵੱਡੀ ਰਾਹਤ, CM ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਰੱਦ

ਜਦੋਂ ਮੁਲਜ਼ਮ ਨਹੀਂ ਤਾਂ ਸੰਮਨ ਕਿਉਂ ਭੇਜਿਆ... ਸੀਐਮ ਕੇਜਰੀਵਾਲ ਦਾ ਈਡੀ ਨੂੰ ਜਵਾਬ

Follow Us On

Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਪਟੀਸ਼ਨ ਨੂੰ ਰੱਦ ਕਰਦਿਆਂ ਅਦਾਲਤ ਨੇ ਕਿਹਾ ਕਿ ਅਜਿਹੀ ਕੋਈ ਸੰਵਿਧਾਨਕ ਜ਼ਿੰਮੇਵਾਰੀ ਨਹੀਂ ਹੈ ਕਿ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ‘ਤੇ ਬਣੇ ਨਹੀਂ ਰਹਿ ਸਕਦੇ। ਹਾਈ ਕੋਰਟ ਨੇ ਕਿਹਾ ਕਿ ਇਹ ਕਾਰਜਕਾਰਨੀ ਨਾਲ ਜੁੜਿਆ ਮਾਮਲਾ ਹੈ। ਦਿੱਲੀ ਦੇ ਉਪ ਰਾਜਪਾਲ ਇਸ ਮਾਮਲੇ ਨੂੰ ਦੇਖਣਗੇ ਅਤੇ ਫਿਰ ਇਸ ਨੂੰ ਰਾਸ਼ਟਰਪਤੀ ਕੋਲ ਭੇਜਣਗੇ। ਇਸ ਮਾਮਲੇ ਵਿੱਚ ਅਦਾਲਤ ਦੀ ਕੋਈ ਭੂਮਿਕਾ ਨਹੀਂ ਹੈ। ਇਸ ਮਾਮਲੇ ਦੀ ਸੁਣਵਾਈ ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਕੀਤੀ।

ਦਰਅਸਲ ਸੁਰਜੀਤ ਯਾਦਵ ਨਾਂ ਦੇ ਵਿਅਕਤੀ ਨੇ ਦਿੱਲੀ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਕਸਾਈਜ਼ ਮਾਮਲੇ ਵਿੱਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 22 ਮਾਰਚ ਤੋਂ ਈਡੀ ਦੀ ਹਿਰਾਸਤ ਵਿੱਚ ਹਨ। ਅਜਿਹੇ ‘ਚ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਦੱਸ ਦਈਏ ਕਿ ਸੁਰਜੀਤ ਯਾਦਵ ਨੇ ਇੱਕ ਹੋਰ ਜਨਹਿੱਤ ਪਟੀਸ਼ਨ ਵੀ ਦਾਇਰ ਕਰਕੇ ਅਰਵਿੰਦ ਕੇਜਰੀਵਾਲ ਵੱਲੋਂ ਮੰਤਰੀਆਂ ਨੂੰ ਹਦਾਇਤਾਂ ਦੇਣ ਤੋਂ ਰੋਕਣ ਦੀ ਮੰਗ ਕੀਤੀ ਹੈ।

ਅਦਾਲਤ ਨੇ ਕੀ ਕਿਹਾ?

ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕਾਰਜਕਾਰੀ ਚੀਫ਼ ਜਸਟਿਸ ਨੇ ਕਿਹਾ ਕਿ ਜੇਕਰ ਸਰਕਾਰ ਦੀ ਕੋਈ ਨਾਕਾਮੀ ਹੈ ਤਾਂ ਰਾਜਪਾਲ ਜਾਂ ਰਾਸ਼ਟਰਪਤੀ ਇਸ ‘ਤੇ ਕਾਰਵਾਈ ਕਰਨਗੇ। ਅੱਜ ਦੇ ਅਖਬਾਰਾਂ ਦਾ ਕਹਿਣਾ ਹੈ ਕਿ ਐਲਜੀ ਇਸ ਮੁੱਦੇ ਦੀ ਜਾਂਚ ਕਰ ਰਹੇ ਹਨ। ਹਾਈਕੋਰਟ ਨੇ ਪਟੀਸ਼ਨਰ ਨੂੰ ਕਿਹਾ ਕਿ ਤੁਸੀਂ ਸਾਨੂੰ ਵਿਵਹਾਰਿਕ ਮੁਸ਼ਕਲ ਦਿਖਾ ਰਹੇ ਹੋ, ਪਰ ਸਾਨੂੰ ਕੋਈ ਪਾਬੰਦੀ ਦਿਖਾਓ ਜੋ ਇਸ ਨੂੰ ਰੋਕਦੀ ਹੈ।

ਅਦਾਲਤ ਨੇ ਕਿਹਾ ਕਿ ਕਾਰਜਕਾਰੀ ਸ਼ਾਖਾ ਇਸ ਨਾਲ ਨਜਿੱਠੇਗੀ। ਉਹ ਆਪਣਾ ਸਮਾਂ ਲੈਣਗੇ ਪਰ ਇਸ ਸਥਿਤੀ ‘ਤੇ ਕੋਈ ਕਾਨੂੰਨੀ ਰੋਕ ਨਹੀਂ ਹੈ। ਅਦਾਲਤ ਨੇ ਕਿਹਾ ਕਿ ਇਸ ਵਿੱਚ ਨਿਆਂਇਕ ਦਖਲ ਦੀ ਕੋਈ ਗੁੰਜਾਇਸ਼ ਨਹੀਂ ਹੈ। ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਮਾਰਚ ਨੂੰ ਸ਼ਰਾਬ ਘੁਟਾਲੇ ਦੇ ਇੱਕ ਕਥਿਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਦਿੱਲੀ ਦੀ ਇੱਕ ਅਦਾਲਤ ਨੇ ਉਨ੍ਹਾਂ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।

ਗ੍ਰਿਫ਼ਤਾਰੀ ‘ਚ ਦਖਲ ਦੇਣ ਤੋਂ ਇਨਕਾਰ

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਗ੍ਰਿਫ਼ਤਾਰੀ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਨੇ ਕਈ ਅਹਿਮ ਮੁੱਦੇ ਉਠਾਏ ਹਨ ਜਿਨ੍ਹਾਂ ‘ਤੇ ਈਡੀ ਦਾ ਪੱਖ ਜਾਣੇ ਬਿਨਾਂ ਸੰਖੇਪ ਫੈਸਲਾ ਨਹੀਂ ਲਿਆ ਜਾ ਸਕਦਾ।

ਕੇਜਰੀਵਾਲ ਨੇ ਹਾਈਕੋਰਟ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਦੀ ਗ੍ਰਿਫਤਾਰੀ ਗੈਰ-ਕਾਨੂੰਨੀ ਹੋਣ ਦੇ ਆਧਾਰ ‘ਤੇ ਉਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਪਿਛਲੇ ਸ਼ੁੱਕਰਵਾਰ ਨੂੰ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।

Exit mobile version