ਦਿੱਲੀ: ਦਵਾਰਕਾ ਦੇ ਇੱਕ ਘਰ ਵਿੱਚ ਲੱਗੀ ਭਿਆਨਕ ਅੱਗ, ਸਤਵੀਂ ਮੰਜ਼ਿਲ ਤੋਂ ਛਾਲ ਮਾਰਨ ਕਰਕੇ ਪਿਤਾ-ਪੁੱਤਰ ਸਮੇਤ 3 ਦੀ ਮੌਤ

tv9-punjabi
Updated On: 

10 Jun 2025 13:01 PM

Delhi Fire: ਦਿੱਲੀ ਦੇ ਦਵਾਰਕਾ ਵਿੱਚ ਮੰਗਲਵਾਰ ਨੂੰ ਇੱਕ ਬਿਲਡਿੰਗ ਦੀ ਸਤਵੀਂ ਮੰਜ਼ਿਲ ਵਿੱਚ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਖੁਦ ਨੂੰ ਬਚਾਉਣ ਲਈ ਪਿਤਾ ਨੇ ਆਪਣੇ 2 ਬੱਚਿਆਂ ਸਮੇਤ ਬਾਲਕਨੀ ਤੋਂਹੇਠਾਂ ਛਾਲ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਧਰ, ਅੱਗ ਲੱਗਣ ਕਾਰਨ ਸੁਸਾਇਟੀ ਨੂੰ ਖਾਲੀ ਕਰਵਾ ਲਿਆ ਗਿਆ ਹੈ।

ਦਿੱਲੀ: ਦਵਾਰਕਾ ਦੇ ਇੱਕ ਘਰ ਵਿੱਚ ਲੱਗੀ ਭਿਆਨਕ ਅੱਗ, ਸਤਵੀਂ ਮੰਜ਼ਿਲ ਤੋਂ ਛਾਲ ਮਾਰਨ ਕਰਕੇ ਪਿਤਾ-ਪੁੱਤਰ ਸਮੇਤ 3 ਦੀ ਮੌਤ

ਦਿੱਲੀ: ਦਵਾਰਕਾ ਦੇ ਇੱਕ ਘਰ ਵਿੱਚ ਲੱਗੀ ਭਿਆਨਕ ਅੱਗ

Follow Us On

ਦਿੱਲੀ ਦੇ ਦਵਾਰਕਾ ਸੈਕਟਰ ਵਿੱਚ ਮੰਗਲਵਾਰ ਨੂੰ ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਇਹ ਅੱਗ ਇਮਾਰਤ ਦੀ ਦੂਜੀ ਮੰਜ਼ਿਲ ‘ਤੇ ਲੱਗੀ, ਪਰ ਅੱਗ ਲੱਗਣ ਕਾਰਨ ਪਿਤਾ ਨੇ ਆਪਣੇ 2 ਬੱਚਿਆਂ ਸਮੇਤ ਘਰ ਤੋਂ ਹੇਠਾਂ ਛਾਲ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਲਾਂਕਿ, ਹਾਦਸੇ ਵਿੱਚ ਉਨ੍ਹਾਂ ਦੀ ਪਤਨੀ ਅਤੇ ਇੱਕ ਬੇਟਾ ਸੁਰੱਖਿਅਤ ਬੱਚ ਗਏ ਹਨ।

ਸੱਤਵੀਂ ਮੰਜ਼ਿਲ ‘ਤੇ ਅੱਗ ਲੱਗਣ ਕਾਰਨ, 2 ਬੱਚਿਆਂ (ਇੱਕ ਮੁੰਡਾ ਅਤੇ ਇੱਕ ਕੁੜੀ, ਦੋਵੇਂ 10 ਸਾਲ) ਨੇ ਆਪਣੇ ਆਪ ਨੂੰ ਬਚਾਉਣ ਲਈ ਬਾਲਕੋਨੀ ਤੋਂ ਹੇਠਾਂ ਛਾਲ ਮਾਰ ਦਿੱਤੀ, ਉਨ੍ਹਾਂ ਨੂੰ ਆਕਾਸ਼ ਹਸਪਤਾਲ ਲਿਜਾਇਆ ਗਿਆ, ਪਰ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਬਾਅਦ ਵਿੱਚ ਉਨ੍ਹਾਂ ਦੇ ਪਿਤਾ ਯਸ਼ ਯਾਦਵ (35 ਸਾਲ) ਨੇ ਵੀ ਆਪਣੇ ਆਪ ਨੂੰ ਬਚਾਉਣ ਲਈ ਬਾਲਕੋਨੀ ਤੋਂ ਹੇਠਾਂ ਛਾਲ ਮਾਰ ਦਿੱਤੀ, ਉਨ੍ਹਾਂ ਨੂੰ ਤੁਰੰਤ ਆਈਜੀਆਈ ਹਸਪਤਾਲ ਲਿਜਾਇਆ ਗਿਆ, ਪਰ ਉਨ੍ਹਾਂ ਨੂੰ ਵੀ ਮ੍ਰਿਤਕ ਐਲਾਨ ਦਿੱਤਾ ਗਿਆ।

ਯਸ਼ ਯਾਦਵ ਫਲੈਕਸ ਬੋਰਡ ਦੇ ਕਾਰੋਬਾਰ ਨਾਲ ਜੁੜੇ ਹੋਏ ਸਨ। ਹਾਲਾਂਕਿ, ਯਸ਼ ਦੀ ਪਤਨੀ ਅਤੇ ਵੱਡਾ ਪੁੱਤਰ ਅੱਗ ਤੋਂ ਬਚ ਗਏ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੂੰ ਡਾਕਟਰੀ ਸਹਾਇਤਾ ਲਈ ਆਈਜੀਆਈ ਹਸਪਤਾਲ ਭੇਜਿਆ ਗਿਆ ਹੈ। ਪਰਿਵਾਰ ਦੀ ਸਹਾਇਤਾ ਲਈ ਆਕਾਸ਼ ਅਤੇ ਆਈਜੀਆਈ ਹਸਪਤਾਲ ਦੋਵਾਂ ਵਿੱਚ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਅੱਗ ਲੱਗਣ ਕਾਰਨ ਸੁਸਾਇਟੀ ਨੂੰ ਖਾਲੀ ਕਰਵਾ ਲਿਆ ਗਿਆ ਹੈ। ਸਾਰੇ ਨਿਵਾਸੀਆਂ ਨੂੰ ਉੱਥੋਂ ਬਾਹਰ ਭੇਜ ਦਿੱਤਾ ਗਿਆ ਹੈ। ਨਾਲ ਹੀ, ਸੁਸਾਇਟੀ ਦੇ ਬਿਜਲੀ ਅਤੇ ਪੀਐਨਜੀ ਗੈਸ ਕੁਨੈਕਸ਼ਨ ਵਰਗੀਆਂ ਸਾਰੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਰਾਜਧਾਨੀ ਦਿੱਲੀ ਦੇ ਦਵਾਰਕਾ ਜ਼ਿਲ੍ਹੇ ਵਿੱਚ ਸਵੇਰੇ 10 ਵਜੇ ਦੇ ਕਰੀਬ ਇੱਕ ਇਮਾਰਤ ਵਿੱਚ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸਿਜ਼ ਨੇ ਦੱਸਿਆ ਕਿ ਦਵਾਰਕਾ ਦੇ ਸੈਕਟਰ-13 ਵਿੱਚ ਸਬਦ ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ ‘ਤੇ ਸਥਿਤ ਇੱਕ ਫਲੈਟ ਵਿੱਚ ਅੱਗ ਲੱਗ ਗਈ। 8 ਫਾਇਰ ਇੰਜਣ ਮੌਕੇ ‘ਤੇ ਪਹੁੰਚ ਗਏ ਹਨ। ਦੋ ਤੋਂ ਤਿੰਨ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਅੱਗ ਬੁਝਾਉਣ ਦਾ ਕੰਮ ਜਾਰੀ ਹੈ।