AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Heavy Rain in Delhi-NCR: ਦਿੱਲੀ-ਐੱਨਸੀਆਰ ‘ਚ ਰਾਹਤ ਦੇ ਨਾਲ ਆਫਤ ਵੀ, ਭਾਰੀ ਮੀਂਹ ਤੋਂ ਬਾਅਦ ਕਈ ਥਾਵਾਂ ‘ਤੇ ਸੜਕਾਂ ਜਾਮ

ਨੋਇਡਾ 'ਚ ਮੀਂਹ ਕਾਰਨ ਕਈ ਥਾਵਾਂ 'ਤੇ ਪਾਣੀ ਭਰ ਗਿਆ ਹੈ। ਸੈਕਟਰ 18 ਦਾ ਅੰਡਰਪਾਸ ਵੀ ਪਾਣੀ ਨਾਲ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Heavy Rain in Delhi-NCR: ਦਿੱਲੀ-ਐੱਨਸੀਆਰ 'ਚ ਰਾਹਤ ਦੇ ਨਾਲ ਆਫਤ ਵੀ, ਭਾਰੀ ਮੀਂਹ ਤੋਂ ਬਾਅਦ ਕਈ ਥਾਵਾਂ 'ਤੇ ਸੜਕਾਂ ਜਾਮ
tv9-punjabi
| Updated On: 26 Jul 2023 11:51 AM IST
Share
ਦਿੱਲੀ-ਐੱਨਸੀਆਰ (Delhi-NCR) ‘ਚ ਬੁੱਧਵਾਰ ਸਵੇਰੇ ਭਾਰੀ ਮੀਂਹ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ। ਖਰਾਬ ਮੌਸਮ ਅਤੇ ਪਾਣੀ ਨੂੰ ਵੇਖਦਿਆਂ ਗੌਤਮ ਬੁੱਧ ਨਗਰ ਦੇ 12ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹੇ ਦੇ ਡੀਐਮ ਮਨੀਸ਼ ਵਰਮਾ ਨੇ ਇਹ ਹੁਕਮ ਜਾਰੀ ਕੀਤੇ ਹਨ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਦਿੱਲੀ-ਐੱਨਸੀਆਰ ਸਮੇਤ ਕਈ ਸ਼ਹਿਰਾਂ ‘ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। ਡੀਐਮ ਵੱਲੋਂ ਇਹ ਨਿਰਦੇਸ਼ ਭਾਰੀ ਮੀਂਹ ਦੇ ਮੱਦੇਨਜ਼ਰ ਅਚਾਨਕ ਦਿੱਤੇ ਗਏ ਹਨ। ਮੀਂਹ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਈ ਵਿਦਿਆਰਥੀ ਆਪਣੇ ਸਕੂਲਾਂ ਲਈ ਰਵਾਨਾ ਹੋ ਗਏ ਸਨ ਪਰ ਸਕੂਲ ਬੰਦ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਅੱਧ ਵਿਚਾਲੇ ਹੀ ਫਸ ਗਏ। ਪ੍ਰਸ਼ਾਸਨ ਵੱਲੋਂ ਜਾਣਕਾਰੀ ਉਸ ਸਮੇਂ ਦਿੱਤੀ ਗਈ ਜਦੋਂ ਕਈ ਬੱਚੇ ਸਕੂਲ ਲਈ ਘਰੋਂ ਨਿਕਲ ਚੁੱਕੇ ਸਨ। ਸਕੂਲੀ ਬੱਸਾਂ ਰਾਹੀਂ ਆ ਰਹੇ ਵਿਦਿਆਰਥੀਆਂ ਦੀਆਂ ਬੱਸਾਂ ਰਸਤੇ ਤੋਂ ਹੀ ਵਾਪਸ ਮੋੜ ਦਿੱਤੀਆਂ ਗਈਆਂ। ਮੌਸਮ ਵਿਭਾਗ ਦੇ ਅਲਰਟ ਜਾਰੀ ਕਰਨ ਤੋਂ ਬਾਅਦ ਰਾਜਧਾਨੀ ਸਮੇਤ ਨੇੜਲਿਆਂ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋ ਰਹੀ ਹੈ। ਰਾਜਧਾਨੀ ਹੀ ਨਹੀਂ ਉੱਤਰੀ ਭਾਰਤ ਦੇ ਕਈ ਇਲਾਕਿਆਂ ‘ਚ ਹਨ੍ਹੇਰੀ-ਤੂਫਾਨ ਨਾਲ ਤੇਜ਼ ਮੀਂਹ ਪੈ ਰਿਹਾ ਹੈ। ਭਾਵੇਂ ਬਾਰਿਸ਼ ਨੇ ਦਿੱਲੀ-ਐੱਨਸੀਆਰ ‘ਚ ਰਹਿਣ ਵਾਲੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ ਪਰ ਇਸ ਕਾਰਨ ਕਈ ਸੜਕਾਂ ਅਤੇ ਇਲਾਕੇ ਪਾਣੀ ‘ਚ ਡੁੱਬ ਗਏ ਹਨ। ਕਈ ਇਲਾਕਿਆਂ ‘ਚ ਲੰਮਾ ਜਾਮ ਲੱਗ ਗਿਆ, ਜਿਸ ਕਾਰਨ ਸਵੇਰੇ ਦਫ਼ਤਰ ਜਾਣ ਵਾਲੇ ਲੋਕ ਘੰਟਿਆਂਬੱਧੀ ਜਾਮ ‘ਚ ਫਸੇ ਰਹੇ | ਸੜਕਾਂ ਤੋਂ ਪਾਣੀ ਕੱਢਣ ਲਈ ਮੋਟੀਆਂ ਪਾਈਪਾਂ ਲਗਾ ਕੇ ਜਨਰੇਟਰਾਂ ਰਾਹੀਂ ਪਾਣੀ ਕੱਢਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ।

ਦਿੱਲੀ NCR ‘ਚ ਤੂਫਾਨੀ ਬਾਰਿਸ਼

ਰਾਜਧਾਨੀ ਦਿੱਲੀ ‘ਚ ਬੁੱਧਵਾਰ ਸਵੇਰ ਤੋਂ ਹੀ ਭਾਰੀ ਬਾਰਿਸ਼ ਹੋ ਰਹੀ ਹੈ। ਰਾਜਧਾਨੀ ਦੇ ਨਾਲ-ਨਾਲ NCR ਦੇ ਇਲਾਕਿਆਂ ‘ਚ ਵੀ ਭਾਰੀ ਬਾਰਿਸ਼ ਹੋ ਰਹੀ ਹੈ। ਕਈ ਇਲਾਕੇ ਪਾਣੀ ਨਾਲ ਭਰ ਗਏ ਹਨ। ਮੌਸਮ ਵਿਭਾਗ ਮੁਤਾਬਕ, ਆਉਣ ਵਾਲੇ ਦਿਨਾਂ ‘ਚ ਰਾਜਧਾਨੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਹੋਰ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਉੱਤਰਾਖੰਡ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।

22 ਰਾਜਾਂ ਲਈ ਅਲਰਟ ਜਾਰੀ

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਕਈ ਸੂਬਿਆਂ ‘ਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ। ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਵਿੱਚ 22 ਤੋਂ ਵੱਧ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਵਿੱਚ ਪੂਰੇ ਉੱਤਰ ਪੱਛਮੀ ਭਾਰਤ ਤੋਂ ਉੱਤਰ ਪੂਰਬ ਅਤੇ ਦੱਖਣੀ ਭਾਰਤ ਤੱਕ ਬਹੁਤ ਸਾਰੇ ਰਾਜ ਸ਼ਾਮਲ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...