Heavy Rain in Delhi-NCR: ਦਿੱਲੀ-ਐੱਨਸੀਆਰ ‘ਚ ਰਾਹਤ ਦੇ ਨਾਲ ਆਫਤ ਵੀ, ਭਾਰੀ ਮੀਂਹ ਤੋਂ ਬਾਅਦ ਕਈ ਥਾਵਾਂ ‘ਤੇ ਸੜਕਾਂ ਜਾਮ

Updated On: 

26 Jul 2023 11:51 AM

ਨੋਇਡਾ 'ਚ ਮੀਂਹ ਕਾਰਨ ਕਈ ਥਾਵਾਂ 'ਤੇ ਪਾਣੀ ਭਰ ਗਿਆ ਹੈ। ਸੈਕਟਰ 18 ਦਾ ਅੰਡਰਪਾਸ ਵੀ ਪਾਣੀ ਨਾਲ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Heavy Rain in Delhi-NCR: ਦਿੱਲੀ-ਐੱਨਸੀਆਰ ਚ ਰਾਹਤ ਦੇ ਨਾਲ ਆਫਤ ਵੀ, ਭਾਰੀ ਮੀਂਹ ਤੋਂ ਬਾਅਦ ਕਈ ਥਾਵਾਂ ਤੇ ਸੜਕਾਂ ਜਾਮ
Follow Us On

ਦਿੱਲੀ-ਐੱਨਸੀਆਰ (Delhi-NCR) ‘ਚ ਬੁੱਧਵਾਰ ਸਵੇਰੇ ਭਾਰੀ ਮੀਂਹ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ। ਖਰਾਬ ਮੌਸਮ ਅਤੇ ਪਾਣੀ ਨੂੰ ਵੇਖਦਿਆਂ ਗੌਤਮ ਬੁੱਧ ਨਗਰ ਦੇ 12ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹੇ ਦੇ ਡੀਐਮ ਮਨੀਸ਼ ਵਰਮਾ ਨੇ ਇਹ ਹੁਕਮ ਜਾਰੀ ਕੀਤੇ ਹਨ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਦਿੱਲੀ-ਐੱਨਸੀਆਰ ਸਮੇਤ ਕਈ ਸ਼ਹਿਰਾਂ ‘ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ।

ਡੀਐਮ ਵੱਲੋਂ ਇਹ ਨਿਰਦੇਸ਼ ਭਾਰੀ ਮੀਂਹ ਦੇ ਮੱਦੇਨਜ਼ਰ ਅਚਾਨਕ ਦਿੱਤੇ ਗਏ ਹਨ। ਮੀਂਹ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਈ ਵਿਦਿਆਰਥੀ ਆਪਣੇ ਸਕੂਲਾਂ ਲਈ ਰਵਾਨਾ ਹੋ ਗਏ ਸਨ ਪਰ ਸਕੂਲ ਬੰਦ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਅੱਧ ਵਿਚਾਲੇ ਹੀ ਫਸ ਗਏ। ਪ੍ਰਸ਼ਾਸਨ ਵੱਲੋਂ ਜਾਣਕਾਰੀ ਉਸ ਸਮੇਂ ਦਿੱਤੀ ਗਈ ਜਦੋਂ ਕਈ ਬੱਚੇ ਸਕੂਲ ਲਈ ਘਰੋਂ ਨਿਕਲ ਚੁੱਕੇ ਸਨ। ਸਕੂਲੀ ਬੱਸਾਂ ਰਾਹੀਂ ਆ ਰਹੇ ਵਿਦਿਆਰਥੀਆਂ ਦੀਆਂ ਬੱਸਾਂ ਰਸਤੇ ਤੋਂ ਹੀ ਵਾਪਸ ਮੋੜ ਦਿੱਤੀਆਂ ਗਈਆਂ।

ਮੌਸਮ ਵਿਭਾਗ ਦੇ ਅਲਰਟ ਜਾਰੀ ਕਰਨ ਤੋਂ ਬਾਅਦ ਰਾਜਧਾਨੀ ਸਮੇਤ ਨੇੜਲਿਆਂ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋ ਰਹੀ ਹੈ। ਰਾਜਧਾਨੀ ਹੀ ਨਹੀਂ ਉੱਤਰੀ ਭਾਰਤ ਦੇ ਕਈ ਇਲਾਕਿਆਂ ‘ਚ ਹਨ੍ਹੇਰੀ-ਤੂਫਾਨ ਨਾਲ ਤੇਜ਼ ਮੀਂਹ ਪੈ ਰਿਹਾ ਹੈ। ਭਾਵੇਂ ਬਾਰਿਸ਼ ਨੇ ਦਿੱਲੀ-ਐੱਨਸੀਆਰ ‘ਚ ਰਹਿਣ ਵਾਲੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ ਪਰ ਇਸ ਕਾਰਨ ਕਈ ਸੜਕਾਂ ਅਤੇ ਇਲਾਕੇ ਪਾਣੀ ‘ਚ ਡੁੱਬ ਗਏ ਹਨ। ਕਈ ਇਲਾਕਿਆਂ ‘ਚ ਲੰਮਾ ਜਾਮ ਲੱਗ ਗਿਆ, ਜਿਸ ਕਾਰਨ ਸਵੇਰੇ ਦਫ਼ਤਰ ਜਾਣ ਵਾਲੇ ਲੋਕ ਘੰਟਿਆਂਬੱਧੀ ਜਾਮ ‘ਚ ਫਸੇ ਰਹੇ | ਸੜਕਾਂ ਤੋਂ ਪਾਣੀ ਕੱਢਣ ਲਈ ਮੋਟੀਆਂ ਪਾਈਪਾਂ ਲਗਾ ਕੇ ਜਨਰੇਟਰਾਂ ਰਾਹੀਂ ਪਾਣੀ ਕੱਢਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ।

ਦਿੱਲੀ NCR ‘ਚ ਤੂਫਾਨੀ ਬਾਰਿਸ਼

ਰਾਜਧਾਨੀ ਦਿੱਲੀ ‘ਚ ਬੁੱਧਵਾਰ ਸਵੇਰ ਤੋਂ ਹੀ ਭਾਰੀ ਬਾਰਿਸ਼ ਹੋ ਰਹੀ ਹੈ। ਰਾਜਧਾਨੀ ਦੇ ਨਾਲ-ਨਾਲ NCR ਦੇ ਇਲਾਕਿਆਂ ‘ਚ ਵੀ ਭਾਰੀ ਬਾਰਿਸ਼ ਹੋ ਰਹੀ ਹੈ। ਕਈ ਇਲਾਕੇ ਪਾਣੀ ਨਾਲ ਭਰ ਗਏ ਹਨ। ਮੌਸਮ ਵਿਭਾਗ ਮੁਤਾਬਕ, ਆਉਣ ਵਾਲੇ ਦਿਨਾਂ ‘ਚ ਰਾਜਧਾਨੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਹੋਰ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਉੱਤਰਾਖੰਡ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।

22 ਰਾਜਾਂ ਲਈ ਅਲਰਟ ਜਾਰੀ

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਕਈ ਸੂਬਿਆਂ ‘ਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ। ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਵਿੱਚ 22 ਤੋਂ ਵੱਧ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਵਿੱਚ ਪੂਰੇ ਉੱਤਰ ਪੱਛਮੀ ਭਾਰਤ ਤੋਂ ਉੱਤਰ ਪੂਰਬ ਅਤੇ ਦੱਖਣੀ ਭਾਰਤ ਤੱਕ ਬਹੁਤ ਸਾਰੇ ਰਾਜ ਸ਼ਾਮਲ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version