Weather Update: ਚੰਡੀਗੜ੍ਹ ਸਣੇ ਪੰਜਾਬ ਦੇ ਕਈ ਜਿਲ੍ਹਿਆਂ ਪੈ ਰਿਹਾ ਮੀਂਹ, ਹਿਮਾਚਲ ‘ਚ 3 ਦਿਨਾਂ ਲਈ ਰੈੱਡ ਅਲਰਟ

Updated On: 

23 Aug 2023 09:13 AM

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਨਵਾਂਸ਼ਹਿਰ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਹਿਮਾਚਲ 'ਚ ਮੌਸਮ ਵਿਭਾਗ ਨੇ 8 ਜ਼ਿਲਿਆਂ 'ਚ ਅਗਲੀਆਂ ਤਿੰਨ ਭਾਰੀ ਬਾਰਿਸ਼ਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੀਂਹ ਕਾਰਨ ਵਿਦਿਅਕ ਅਦਾਰਿਆਂ ਵਿੱਚ ਦੋ ਦਿਨ ਛੁੱਟੀ ਰਹੇਗੀ।

Weather Update: ਚੰਡੀਗੜ੍ਹ ਸਣੇ ਪੰਜਾਬ ਦੇ ਕਈ ਜਿਲ੍ਹਿਆਂ ਪੈ ਰਿਹਾ ਮੀਂਹ, ਹਿਮਾਚਲ ਚ 3 ਦਿਨਾਂ ਲਈ ਰੈੱਡ ਅਲਰਟ
Follow Us On

ਚੰਡੀਗੜ੍ਹ ਸਣੇ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਬੀਤੇ ਕੱਲ੍ਹ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਨਵਾਂਸ਼ਹਿਰ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਦੋਆਬਾ, ਮਾਝੇ ਦੇ ਪਹਾੜਾਂ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿੱਚ ਨਮੀ ਦੇ ਕਾਰਨ ਗਰਮੀ ਦਾ ਕਹਿਰ ਜਾਰੀ ਰਹੇਗਾ। ਮਾਲਵੇ ਦੇ ਜ਼ਿਆਦਾਤਰ ਹਿੱਸੇ ਸੁੱਕੇ ਰਹਿਣਗੇ।

ਬੀਤੇ ਦਿਨ (ਮੰਗਲਵਾਰ) ਨੂੰ ਜਲੰਧਰ, ਨਵਾਂਸ਼ਹਿਰ, ਪਠਾਨਕੋਟ, ਹੁਸ਼ਿਆਰਪੁਰ ਵਿੱਚ ਬਾਰਿਸ਼ ਨੇ ਲੋਕਾਂ ਨੂੰ ਭਾਰੀ ਨਮੀ ਤੋਂ ਰਾਹਤ ਦਿੱਤੀ ਹੈ।

ਹਿਮਾਚਲ ‘ਚ ਮੀਂਹ ਦਾ ਰੈੱਡ ਅਲਰਟ

ਹਿਮਾਚਲ ‘ਚ ਮੌਸਮ ਵਿਭਾਗ ਨੇ 8 ਜ਼ਿਲਿਆਂ ‘ਚ ਅਗਲੀਆਂ ਤਿੰਨ ਭਾਰੀ ਬਾਰਿਸ਼ਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੀਂਹ ਕਾਰਨ ਵਿਦਿਅਕ ਅਦਾਰਿਆਂ ਵਿੱਚ ਦੋ ਦਿਨ ਛੁੱਟੀ ਰਹੇਗੀ। ਇਸ ਸੈਲਾਬ ਵਿਚਾਲੇ ਬਦੀ ਦਾ ਮੇਨ ਪੁਲ ਅੱਧ ਵਿਚਾਲੇ ਤੋਂ ਟੁੱਟ ਗਿਆ ਹੈ। ਜਿਸ ਤੋਂ ਬਾਅਦ ਪੁਲ ਨੂੰ ਆਵਾਜਾਹੀ ਲਈ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ। ਇੱਥੇ ਦੱਸਣ ਯੋਗ ਹੈ ਕਿ ਰੂਟ ਨੂੰ ਡਾਈਵਰਟ ਕਰ ਦਿੱਤਾ ਗਿਆ ਹੈ। ਇਸ ਪੁਲ ਨਾਲ ਜੂੜੀ ਤਬਾਹੀ ਦੀਆਂ ਕਈ ਭਿਆਨਕ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਦੱਸ ਦਈਏ ਕਿ ਭਾਰਤੀ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਉੱਤਰਾਖੰਡ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਚਾਰ ਦਿਨਾਂ ਤੱਕ ਭਾਰੀ ਬਾਰਿਸ਼ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਉਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ 24 ਅਗਸਤ ਯਾਨੀ ਕੱਲ੍ਹ ਤੋਂ ਤਾਪਮਾਨ ਫਿਰ ਤੋਂ ਵਧਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ 25 ਤੋਂ 27 ਅਗਸਤ ਤੱਕ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ।