ਪੰਜਾਬ, ਹਰਿਆਣਾ ਅਤੇ ਦਿੱਲੀ-NCR ਵਿੱਚ ਕਾਲੇ ਬੱਦਲਾਂ ਦਾ ਡੇਰਾ, ਦਿਨ ਵੇਲੇ ਛਾਇਆ ਹਨੇਰਾ, ਯੂਪੀ-ਹਰਿਆਣਾ ਵਿੱਚ ਵੀ ਭਾਰੀ ਮੀਂਹ | heavy-rain-in-punajb Haryana delhi-ncr-up-haryana-weather-update-imd-alert-dark-clouds-aaj-ka-mausam in punjabi Punjabi news - TV9 Punjabi

ਪੰਜਾਬ, ਹਰਿਆਣਾ ਅਤੇ ਦਿੱਲੀ-NCR ਵਿੱਚ ਕਾਲੇ ਬੱਦਲਾਂ ਦਾ ਡੇਰਾ, ਦਿਨ ਵੇਲੇ ਛਾਇਆ ਹਨੇਰਾ, ਯੂਪੀ-ਹਰਿਆਣਾ ਵਿੱਚ ਵੀ ਭਾਰੀ ਮੀਂਹ

Updated On: 

04 Sep 2024 15:35 PM

Weather Update: ਮੌਸਮ ਵਿਭਾਗ ਮੁਤਾਬਕ ਦਿੱਲੀ, ਗਾਜ਼ੀਆਬਾਦ, ਨੋਇਡਾ, ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉੱਧਰ, ਪੰਜਾਬ ਵਿੱਚ ਵੀ ਜਿਆਦਾਤਰ ਜਿਲ੍ਹਿਆਂ ਵਿੱਚ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਬੁੱਧਵਾਰ ਦੁਪਹਿਰ ਨੂੰ ਦਿੱਲੀ-ਐਨਸੀਆਰ ਵਿੱਚ ਕਾਲੇ ਬੱਦਲਾਂ ਨੇ ਆਸਮਾਨ ਨੂੰ ਢੱਕ ਲਿਆ। ਖਰਾਬ ਮੌਸਮ ਨੂੰ ਦੇਖਦੇ ਹੋਏ ਲੋਕ ਤੇਜ਼ੀ ਨਾਲ ਆਪਣੇ ਘਰਾਂ ਨੂੰ ਰਵਾਨਾ ਹੋ ਰਹੇ ਹਨ।

ਪੰਜਾਬ, ਹਰਿਆਣਾ ਅਤੇ ਦਿੱਲੀ-NCR ਵਿੱਚ ਕਾਲੇ ਬੱਦਲਾਂ ਦਾ ਡੇਰਾ, ਦਿਨ ਵੇਲੇ ਛਾਇਆ ਹਨੇਰਾ, ਯੂਪੀ-ਹਰਿਆਣਾ ਵਿੱਚ ਵੀ ਭਾਰੀ ਮੀਂਹ

ਸੰਕੇਤਕ ਤਸਵੀਰ

Follow Us On

ਦਿੱਲੀ-ਐਨਸੀਆਰ ਵਿੱਚ ਦੋ ਦਿਨਾਂ ਤੋਂ ਹੁੰਮਸ ਭਰੀ ਗਰਮੀ ਨਾਲ ਜੂਝ ਰਹੇ ਲੋਕਾਂ ਨੂੰ ਬੁੱਧਵਾਰ ਦੁਪਹਿਰ ਨੂੰ ਵੱਡੀ ਰਾਹਤ ਮਿਲੀ। ਆਸਮਾਨ ‘ਤੇ ਸੰਘਣੇ ਬੱਦਲ ਛਾ ਗਏ, ਜਿਸ ਕਾਰਨ ਦਿਨ ਵੇਲ੍ਹੇ ਹੀ ਹਨੇਰਾ ਹੋ ਗਿਆ। ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਖ਼ਬਰ ਹੈ। ਐਨਸੀਆਰ ਵਿੱਚ ਵੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਠੰਡੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਬੱਦਲ ਛਾਏ ਹੋਏ ਹਨ। ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਭਾਰੀ ਮੀਂਹ ਪਿਆ ਹੈ। ਆਸਪਾਸ ਦੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ। ਹਰਿਆਣਾ ਦੇ ਗੁਰੂਗ੍ਰਾਮ ‘ਚ ਵੀ ਭਾਰੀ ਮੀਂਹ ਪੈ ਰਿਹਾ ਹੈ।

ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਵਿੱਚ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੋ ਦਿਨ ਪਹਿਲਾਂ, IMD ਨੇ ਬੁੱਧਵਾਰ ਨੂੰ ਖਰਾਬ ਮੌਸਮ ਦੀ ਭਵਿੱਖਬਾਣੀ ਕੀਤੀ ਸੀ। ਮੌਸਮ ਵਿਭਾਗ ਮੁਤਾਬਕ ਦਿੱਲੀ, ਗਾਜ਼ੀਆਬਾਦ, ਨੋਇਡਾ, ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਦਿੱਲੀ-ਐਨਸੀਆਰ ਵਿੱਚ ਬੁੱਧਵਾਰ ਦੁਪਹਿਰ ਨੂੰ ਕਾਲੇ ਬੱਦਲਾਂ ਨੇ ਆਸਮਾਨ ਨੂੰ ਢੱਕ ਲਿਆ। ਖਰਾਬ ਮੌਸਮ ਨੂੰ ਦੇਖਦੇ ਹੋਏ ਲੋਕ ਤੇਜ਼ੀ ਨਾਲ ਆਪਣੇ ਘਰਾਂ ਨੂੰ ਰਵਾਨਾ ਹੋ ਰਹੇ ਹਨ। ਦਿੱਲੀ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋ ਰਹੀ ਹੈ। ਮੰਗਲਵਾਰ ਤੋਂ ਹੁੰਮਸ ਭਰੀ ਗਰਮੀ ਕਾਰਨ ਲੋਕ ਕਾਫੀ ਪ੍ਰੇਸ਼ਾਨ ਸਨ। ਰਾਤ ਤੋਂ ਚੱਲ ਰਹੀਆਂ ਹਵਾਵਾਂ ਕਰਕੇ ਕੁਝ ਰਾਹਤ ਮਿਲੀ। ਬੁੱਧਵਾਰ ਸਵੇਰੇ ਗਰਮੀ ਸੀ ਜੋ ਦੁਪਹਿਰ ਤੱਕ ਘੱਟ ਗਈ। ਅਚਾਨਕ ਅਸਮਾਨ ਵਿੱਚ ਕਾਲੇ ਬੱਦਲ ਛਾ ਜਾਣ ਕਾਰਨ ਮੌਸਮ ਸੁਹਾਵਣਾ ਹੋ ਗਿਆ। ਕਈ ਹਿੱਸਿਆਂ ਵਿੱਚ ਭਾਰੀ ਮੀਂਹ ਜਾਰੀ ਹੈ।

ਬੁੱਧਵਾਰ ਦੁਪਹਿਰ ਨੂੰ ਉੱਤਰ ਪ੍ਰਦੇਸ਼, ਮੇਰਠ ਅਤੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਭਾਰੀ ਮੀਂਹ ਪਿਆ। ਇਨ੍ਹਾਂ ਇਲਾਕਿਆਂ ‘ਚ ਅਜੇ ਵੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤੱਕ ਦਿੱਲੀ-ਐਨਸੀਆਰ ਵਿੱਚ ਬੱਦਲਾਂ ਦੀ ਹਲਚਲ ਅਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ, ਪੂਰੇ ਹਫ਼ਤੇ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 33 ਤੋਂ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24 ਤੋਂ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਪੰਜਾਬ ‘ਚ ਰੁੱਕ-ਰੁੱਕ ਕੇ ਪੈ ਰਿਹਾ ਮੀਂਹ

ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ 28 ਸ਼ਹਿਰਾਂ ‘ਚ ਸਵੇਰੇ 8.15 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਸ਼ਹਿਰਾਂ ‘ਚ ਸੁਨਾਮ, ਪਤਾੜਾ, ਫਤਹਿਗੜ੍ਹ ਸਾਹਿਬ, ਅਮਲੋਹ, ਸਮਾਣਾ, ਪਟਿਆਲਾ, ਨਾਭਾ, ਸੰਗਰੂਰ, ਧੂਰੀ, ਮਲੇਰਕੋਟਲਾ, ਰਾਜਪੁਰਾ, ਡੇਰਾਬੱਸੀ, ਪਾਇਲ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸੇ ਤਰ੍ਹਾਂ ਸਰਦੂਲਗੜ੍ਹ, ਬੁਢਲਾਡਾ,ਮੂਨਕ, ਮੁਹਾਲੀ, ਤਲਵੰਡੀ ਸਾਬੋ, ਲਹਿਰਾ, ਮਾਨਸਾ, ਖੰਨਾ, ਖਰੜ, ਚੰਡੀਗੜ੍ਹ, ਸੁਨਾਮ, ਬੱਸੀ ਪਠਾਣਾ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ ‘ਚ ਹਲਕੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ।

Exit mobile version