ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਯਾਤਰਾ, 22 ਤਰੀਕ ਨੂੰ ਪੰਜ ਪਿਆਰਿਆਂ ਨਾਲ ਰਵਾਨਾ ਹੋਵੇਗਾ ਪਹਿਲਾ ਜੱਥਾ

22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲੇ ਜਥੇ ਦੀ ਰਵਾਨਗੀ ਨਾਲ ਸ਼ੁਰੂ ਹੋਵੇਗੀ। ਜਿਸ ਤੋਂ ਬਾਅਦ ਇਹ ਯਾਤਰਾ ਪੂਰੀ ਤਰ੍ਹਾਂ ਸ਼ੁਰੂ ਹੋ ਜਾਵੇਗੀ। ਇਸ ਧਾਰਮਿਕ ਸਮਾਰੋਹ ਵਿੱਚ, ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਐੱਸ. ਗੁਰਮੀਤ ਸਿੰਘ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਕਈ ਮੰਤਰੀ ਅਤੇ ਸੰਤ ਅਤੇ ਹੋਰ ਪਤਵੰਤੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਕੰਪਲੈਕਸ, ਰਿਸ਼ੀਕੇਸ਼ ਜਾਣਗੇ।

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਯਾਤਰਾ, 22 ਤਰੀਕ ਨੂੰ ਪੰਜ ਪਿਆਰਿਆਂ ਨਾਲ ਰਵਾਨਾ ਹੋਵੇਗਾ ਪਹਿਲਾ ਜੱਥਾ
Follow Us
tv9-punjabi
| Updated On: 20 May 2025 12:57 PM

ਉਤਰਾਖੰਡ ਦੇ ਪ੍ਰਸਿੱਧ ਸਿੱਖ ਤੀਰਥ ਸਥਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਸ਼ੁਰੂ ਹੋਵੇਗੀ। ਯਾਤਰਾ ਤੋਂ ਪਹਿਲਾਂ ਬਰਫ਼ ਸਾਫ਼ ਕਰਨ ਅਤੇ ਰਸਤਾ ਤਿਆਰ ਕਰਨ ਲਈ, ਭਾਰਤੀ ਫੌਜ ਦੀ ਟੀਮ ਗੁਰਦੁਆਰਾ ਗੋਵਿੰਦਘਾਟ ਪਹੁੰਚ ਗਈ ਹੈ ਅਤੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਇਹ ਪਵਿੱਤਰ ਯਾਤਰਾ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲੇ ਜਥੇ ਦੀ ਰਵਾਨਗੀ ਨਾਲ ਸ਼ੁਰੂ ਹੋਵੇਗੀ। ਜਿਸ ਤੋਂ ਬਾਅਦ ਇਹ ਯਾਤਰਾ ਪੂਰੀ ਤਰ੍ਹਾਂ ਸ਼ੁਰੂ ਹੋ ਜਾਵੇਗੀ। ਇਸ ਧਾਰਮਿਕ ਸਮਾਰੋਹ ਵਿੱਚ, ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਐੱਸ. ਗੁਰਮੀਤ ਸਿੰਘ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਕਈ ਮੰਤਰੀ ਅਤੇ ਸੰਤ ਅਤੇ ਹੋਰ ਪਤਵੰਤੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਕੰਪਲੈਕਸ, ਰਿਸ਼ੀਕੇਸ਼ ਜਾਣਗੇ ਅਤੇ ਅਸ਼ੀਰਵਾਦ ਪ੍ਰਾਪਤ ਕਰਨਗੇ।

ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸਾਰੇ ਮਹਿਮਾਨਾਂ ਅਤੇ ਸ਼ਰਧਾਲੂਆਂ ਦਾ ਦਿਲੋਂ ਸਵਾਗਤ ਅਤੇ ਸਨਮਾਨ ਕਰਨ ਲਈ ਤਿਆਰੀਆਂ ਕੀਤੀਆਂ ਹਨ। ਲਗਭਗ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਿਤ ਸ਼੍ਰੀ ਹੇਮਕੁੰਡ ਸਾਹਿਬ ਦੇ ਕਪਾਟ 25 ਮਈ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਇਸ ਤੋਂ ਪਹਿਲਾਂ, ਫੌਜ ਦੀ ਇੱਕ ਟੀਮ ਨੇ ਇਲਾਕੇ ਦਾ ਸਰਵੇਖਣ ਕੀਤਾ ਸੀ ਤਾਂ ਜੋ ਬਰਫ਼ ਸਾਫ਼ ਕਰਨ ਅਤੇ ਸੜਕ ਬਣਾਉਣ ਦਾ ਕੰਮ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸ਼ੁਰੂ ਕੀਤਾ ਜਾ ਸਕੇ।

ਕੀ ਹੈ ਮਾਨਤਾ ?

ਹੇਮਕੁੰਟ ਸੰਸਕ੍ਰਿਤ ਭਾਸ਼ਾ ਦਾ ਸ਼ਬਦ ਹੈ ਜਿਸ ਦੇ ਤਹਿਤ ਹੇਮ ਦਾ ਭਾਵ ਹੁੰਦਾ ਹੈ ਬਰਫ਼ ਅਤੇ ਕੁੰਡ ਦਾ ਮਤਲਬ ਕਟੋਰਾ। ਇਸ ਪਵਿੱਤਰ ਅਸਥਾਨ ਦਾ ਜ਼ਿਕਰ ਦਸਮ ਗ੍ਰੰਥ ਵਿੱਚ ਮਿਲਦਾ ਹੈ। ਬਚਿੱਤਰ ਨਾਟਕ ਵਿੱਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਲਿਖਦੇ ਹਨ।

ਹੇਮ ਕੁੰਟ ਪਰਬਤ ਹੈ ਜਹਾਂ ॥
ਸਪਤ ਸ੍ਰਿੰਗ ਸੋਭਿਤ ਹੈ ਤਹਾਂ ॥

ਦਸਮ ਗ੍ਰੰਥ ਵਿੱਚ ਵਿਸ਼ਵਾਸ ਰੱਖਣ ਵਾਲੇ ਸ਼ਰਧਾਲੂਆਂ ਦਾ ਮੰਨਣਾ ਹੈ ਕਿ ਸਾਹਿਬ ਏ ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪਿਛਲੇ ਜਨਮ ਵਿੱਚ ਇਸ ਅਸਥਾਨ ਤੇ ਬੈਠਕੇ ਭਗਤੀ (ਤਪੱਸਿਆ) ਕੀਤੀ ਸੀ। ਮਾਨਤਾ ਹੈ ਕਿ ਜਦੋਂ ਗੁਰੂ ਪਾਤਸ਼ਾਹ ਦੀ ਭਗਤੀ ਪੂਰੀ ਹੋ ਗਈ ਤਾਂ ਅਕਾਲ ਪੁਰਖ ਨੇ ਉਹਨਾਂ ਨੂੰ ਧਰਤੀ ਤੇ ਅਵਤਾਰ ਧਾਰਨ ਲਈ ਕਿਹਾ। ਪਰ ਗੁਰੂ ਜੀ ਆਉਣ ਲਈ ਤਿਆਰ ਨਹੀਂ ਹੋਏ ਤਾਂ ਅਕਾਲ ਪੁਰਖ ਨੇ ਉਹਨਾਂ ਨੂੰ ਕਿਹਾ ਕਿ ਇੱਕ ਬਹੁਤ ਵੱਡੇ ਕਾਰਜ ਲਈ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ ਤਾਂ ਗੁਰੂ ਸਾਹਿਬ ਨੇ ਪਟਨਾ ਦੀ ਧਰਤੀ ਤੇ ਅਵਤਾਰ ਧਾਰਿਆ।

ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ...
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ...
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ...
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ...
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!...
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...