ਹਿਮਾਚਲ ਕਾਂਗਰਸ ਦੇ 6 ਵਿਧਾਇਕ ਅਯੋਗ ਕਰਾਰ, ਰਾਜ ਸਭਾ ਚੋਣਾਂ ‘ਚ ਕੀਤੀ ਸੀ ਵੋਟਿੰਗ
ਮੰਗਲਵਾਰ ਨੂੰ ਹੋਈਆਂ ਰਾਜ ਸਭਾ ਚੋਣਾਂ 'ਚ ਕਾਂਗਰਸ ਦੇ 6 ਵਿਧਾਇਕਾਂ ਦੀ ਕਰਾਸ ਵੋਟਿੰਗ ਤੋਂ ਬਾਅਦ ਹਿਮਾਚਲ ਪ੍ਰਦੇਸ਼ 'ਚ ਸਿਆਸੀ ਸੰਕਟ ਪੈਦਾ ਹੋ ਗਿਆ। ਹੁਣ ਇਨ੍ਹਾਂ ਵਿਧਾਇਕਾਂ ਨੂੰ ਵਿਧਾਨ ਸਭਾ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਅਯੋਗ ਕਰਾਰ ਦੇ ਦਿੱਤਾ ਹੈ। ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਸਮੇਤ ਭਾਜਪਾ ਦੇ 15 ਵਿਧਾਇਕਾਂ ਨੂੰ ਵਿਧਾਨ ਸਭਾ ਤੋਂ ਮੁਅੱਤਲ ਕਰ ਦਿੱਤਾ ਸੀ।

ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਇਸ ਵੇਲੇ ਸੁਰੱਖਿਅਤ ਦੱਸੀ ਜਾ ਰਹੀ ਹੈ। ਮੰਤਰੀ ਵਿਕਰਮਾਦਿਤਿਆ ਸਿੰਘ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਰਾਜ ਸਭਾ ਚੋਣਾਂ ਵਿੱਚ 6 ਵਿਧਾਇਕਾਂ ਦੇ ਬਗਾਵਤ ਤੋਂ ਬਾਅਦ ਸੁੱਖੂ ਸਰਕਾਰ ਮੁਸ਼ਕਲ ਵਿੱਚ ਆ ਗਈ ਸੀ। ਚੋਣਾਂ ਵਿੱਚ ਭਾਜਪਾ ਉਮੀਦਵਾਰ ਹਰਸ਼ ਮਹਾਜਨ ਨੇ ਕਾਂਗਰਸ ਦੇ ਅਭਿਸ਼ੇਕ ਮਨੂ ਸਿੰਘਵੀ ਨੂੰ ਹਰਾਇਆ।
ਨਤੀਜਿਆਂ ਤੋਂ ਬਾਅਦ ਭਾਜਪਾ ਆਗੂ ਅਤੇ ਸਾਬਕਾ ਸੀਐਮ ਜੈਰਾਮ ਠਾਕੁਰ ਨੇ ਕਿਹਾ ਸੀ ਕਿ ਕਾਂਗਰਸ ਸਰਕਾਰ ਘੱਟ ਗਿਣਤੀ ਵਿੱਚ ਹੈ। ਉਸਨੂੰ ਸੱਤਾ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਇਨ੍ਹਾਂ ਬਾਗੀ ਕਾਂਗਰਸੀ ਵਿਧਾਇਕਾਂ ‘ਤੇ ਅੱਜ ਵਿਧਾਨ ਸਭਾ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ।
ਸੁਧੀਰ ਸ਼ਰਮਾ, ਚੈਤੰਨਿਆ ਸ਼ਰਮਾ, ਰਾਜਿੰਦਰ ਰਾਣਾ, ਲਖਨਪਾਲ, ਰਵੀ ਠਾਕੁਰ ਅਤੇ ਦੇਵੇਂਦਰ ਬੱਟੋ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਸਪੀਕਰ ਨੇ ਕਿਹਾ ਕਿ ਆਇਆ ਰਾਮ ਗਿਆ ਰਾਮ ਦੀ ਰਾਜਨੀਤੀ ਨਹੀਂ ਹੋਣੀ ਚਾਹੀਦੀ। ਰਾਜ ਸਭਾ ਚੋਣਾਂ ਲਈ ਵ੍ਹਿਪ ਇਸ ਫੈਸਲੇ ਦਾ ਹਿੱਸਾ ਨਹੀਂ ਹੈ। ਇਹ ਫੈਸਲਾ ਬਜਟ ਸੈਸ਼ਨ ਦੇ ਵ੍ਹਿਪ ਦੇ ਆਧਾਰ ‘ਤੇ ਲਿਆ ਗਿਆ ਹੈ। ਰਾਜ ਸਭਾ ਚੋਣ ਵ੍ਹਿਪ ਅਨੁਸਾਰ ਕਰਾਸ ਵੋਟਿੰਗ ਨਹੀਂ ਹੋਣੀ ਚਾਹੀਦੀ ਸੀ ਪਰ ਉਹ ਵ੍ਹਿਪ ਮੇਰੇ ਫ਼ੈਸਲੇ ਦਾ ਹਿੱਸਾ ਨਹੀਂ ਹੈ। ਮੈਂ ਫੈਸਲੇ ‘ਚ ਇਸ ਨੂੰ ਅਨੈਤਿਕ ਕਰਾਰ ਦਿੱਤਾ ਹੈ ਪਰ ਸੁਪਰੀਮ ਕੋਰਟ ਇਸ ‘ਤੇ ਫੈਸਲਾ ਲੈ ਸਕਦੀ ਹੈ।
ਅਪਡੇਟ ਜਾਰੀ…