AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਚੰਬਾ ‘ਚ ਭਿਆਨਕ ਹਾਦਸਾ, ਬੇਕਾਬੂ ਹੋ ਕੇ ਖੱਡ ‘ਚ ਡਿੱਗੀ ਬੱਸ; ਡਰਾਈਵਰ-ਕੰਡਕਟਰ ਸਮੇਤ 7 ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਤੋਂ ਅੱਜ ਸਵੇਰੇ ਇੱਕ ਬੇਹੱਦ ਦੁਖਦਾਈ ਅਤੇ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਉਪਮੰਡਲ ਚੁਰਾਹ ਅਧੀਨ ਪੈਂਦੇ ਤੀਸਾ-ਬੈਰਾਗੜ੍ਹ ਮਾਰਗ 'ਤੇ ਇੱਕ ਨਿੱਜੀ ਬੱਸ ਹਾਦਸਾਗ੍ਰਸਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨਿੱਜੀ ਬੱਸ 'ਸ਼ਰਮਾ ਟਰੈਵਲਰਜ਼' ਦੀ ਸੀ।

ਚੰਬਾ 'ਚ ਭਿਆਨਕ ਹਾਦਸਾ, ਬੇਕਾਬੂ ਹੋ ਕੇ ਖੱਡ 'ਚ ਡਿੱਗੀ ਬੱਸ; ਡਰਾਈਵਰ-ਕੰਡਕਟਰ ਸਮੇਤ 7 ਲੋਕਾਂ ਦੀ ਮੌਤ
tv9-punjabi
| Published: 08 Aug 2026 10:47 AM IST
Share

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਤੋਂ ਅੱਜ ਸਵੇਰੇ ਇੱਕ ਬੇਹੱਦ ਦੁਖਦਾਈ ਅਤੇ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਉਪਮੰਡਲ ਚੁਰਾਹ ਅਧੀਨ ਪੈਂਦੇ ਤੀਸਾ-ਬੈਰਾਗੜ੍ਹ ਮਾਰਗ ‘ਤੇ ਇੱਕ ਨਿੱਜੀ ਬੱਸ ਹਾਦਸਾਗ੍ਰਸਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨਿੱਜੀ ਬੱਸ ‘ਸ਼ਰਮਾ ਟਰੈਵਲਰਜ਼’ ਦੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਬੱਸ ਬੈਰਾਗੜ੍ਹ ਤੋਂ ਚੰਬਾ ਵੱਲ ਜਾ ਰਹੀ ਸੀ, ਜਦੋਂ ਦੇਵੀਕੋਠੀ ਨੇੜੇ ਚਾਲੂਜ ਮੋੜ ‘ਤੇ ਅਚਾਨਕ ਬੇਕਾਬੂ ਹੋ ਕੇ ਹੇਠਾਂ ਦੂਜੀ ਸੜਕ ‘ਤੇ ਜਾ ਡਿੱਗੀ।

ਇਸ ਭਿਆਨਕ ਸੜਕ ਹਾਦਸੇ ਵਿੱਚ ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ 7 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਮ੍ਰਿਤਕਾਂ ਵਿੱਚ 4 ਪੁਰਸ਼ ਅਤੇ 3 ਔਰਤਾਂ ਸ਼ਾਮਲ ਹਨ। ਇਸ ਤੋਂ ਇਲਾਵਾ ਹਾਦਸੇ ਵਿੱਚ ਕਰੀਬ 7 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਮੀਡੀਆ ਰਿਪੋਰਟਾਂ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਇਹ ਬੱਸ ਸਵੇਰੇ ਲਗਭਗ 6:30 ਵਜੇ ਬੈਰਾਗੜ੍ਹ ਤੋਂ ਚੰਬਾ ਲਈ ਰਵਾਨਾ ਹੋਈ ਸੀ।

ਬੱਸ ਡਰਾਈਵਰ ਨੇ ਗੁਆਇਆ ਸੰਤੁਲਨ

ਬੱਸ ਅਜੇ ਮਹਿਜ਼ 3 ਕਿਲੋਮੀਟਰ ਦੀ ਦੂਰੀ ‘ਤੇ ਹੀ ਪਹੁੰਚੀ ਸੀ ਕਿ ਚਾਲੂਜ ਮੋੜ ਦੇ ਕੋਲ ਡਰਾਈਵਰ ਦਾ ਵਾਹਨ ਤੋਂ ਅਚਾਨਕ ਸੰਤੁਲਨ ਵਿਗੜ ਗਿਆ, ਜਿਸ ਤੋਂ ਬਾਅਦ ਬੱਸ ਸਿੱਧੀ ਹੇਠਾਂ ਵੱਲ ਡਿੱਗ ਗਈ। ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਵੇਲੇ ਬੱਸ ਵਿੱਚ ਲਗਭਗ 15 ਤੋਂ 20 ਯਾਤਰੀ ਸਵਾਰ ਸਨ। ਹਾਦਸੇ ਦੀ ਭਣਕ ਲੱਗਦਿਆਂ ਹੀ ਸਥਾਨਕ ਪਿੰਡ ਵਾਸੀ ਤੁਰੰਤ ਮੌਕੇ ‘ਤੇ ਇਕੱਠੇ ਹੋ ਗਏ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ। ਪਿੰਡ ਵਾਸੀਆਂ ਨੇ ਭਾਰੀ ਮਸ਼ੱਕਤ ਤੋਂ ਬਾਅਦ ਜ਼ਖ਼ਮੀਆਂ ਨੂੰ ਨੁਕਸਾਨੀ ਗਈ ਬੱਸ ਵਿੱਚੋਂ ਬਾਹਰ ਕੱਢਿਆ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਤੀਸਾ ਵਿਖੇ ਭੇਜਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ। ਘਟਨਾ ਸਥਾਨ ‘ਤੇ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਬੱਸ ਦੇ ਮਲਬੇ ਹੇਠਾਂ ਕੁਝ ਹੋਰ ਲੋਕਾਂ ਦੇ ਦਬੇ ਹੋਣ ਦੀ ਖ਼ਦਸ਼ਾ ਜਤਾਈ ਜਾ ਰਹੀ ਹੈ। ਤੀਸਾ ਥਾਣੇ ਦੇ ਐਡੀਸ਼ਨਲ ਐਸ.ਐਚ.ਓ. ਅਨੁਭਵ ਸ਼ਰਮਾ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Follow Us
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ...
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ...
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells...
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ...
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ...
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ...
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ...
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ...