ਸਾਹਮਣੇ ਖੜ੍ਹਾ ਸੀ ਪੂਰਾ ਮੁਹੱਲਾ , ਦੇਖਦੇ ਹੀ ਦੇਖਦੇ ਢਹਿ ਗਏ ਕਈ ਮਕਾਨ, ਹਿਮਾਚਲ ਦੇ ਕੁੱਲੂ ਤੋਂ ਆਇਆ ਰੂਹ ਕੰਬਾ ਦੇਣ ਵਾਲਾ VIDEO
Kullu Disaster: ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਸੱਤ ਮੰਜ਼ਿਲਾ ਇਮਾਰਤ ਢਹਿ ਗਈ। ਇੱਥੇ ਪਿਛਲੇ 24 ਘੰਟਿਆਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ।
ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਜ਼ਮੀਨ ਖਿਸਕਣ ਤੋਂ ਬਾਅਦ ਕਈ ਇਮਾਰਤਾਂ ਢਹਿ ਗਈਆਂ। ਹਾਦਸਾ ਇੰਨਾ ਭਿਆਨਕ ਸੀ ਕਿ ਇੱਥੇ ਹਾਹਾਕਾਰ ਮੱਚ ਗਈ। ਲੋਕ ਆਪਣੀ ਜਾਨ ਬਚਾਉਣ ਲਈ ਭੱਜੇ। ਦਰਜਨਾਂ ਘਰਾਂ ਦੇ ਢਹਿ ਜਾਣ ਦੀ ਸੂਚਨਾ ਹੈ। ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਸਥਾਨਕ ਲੋਕ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਹੋਰ ਇਮਾਰਤ ਵੀ ਖਤਰੇ ਵਿੱਚ ਹੈ। ਭਾਰੀ ਮੀਂਹ ਕਾਰਨ ਇਮਾਰਤ ਵਿੱਚ ਤਰੇੜਾਂ ਆ ਗਈਆਂ ਸਨ। ਖਤਰੇ ਨੂੰ ਦੇਖਦਿਆਂ ਤਿੰਨ ਦਿਨ ਪਹਿਲਾਂ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਸੀ।
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। 11 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇੱਥੇ ਪੰਜ ਰਾਸ਼ਟਰੀ ਰਾਜ ਮਾਰਗਾਂ ਸਮੇਤ 850 ਸੜਕਾਂ ਹੋ ਗਈਆਂ ਹਨ। ਵਾਹਨਾਂ ਨੂੰ ਆਉਣ-ਜਾਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਇੱਥੇ 25 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਕਈ ਸੜਕਾਂ ਬੰਦ, ਸੁਰੰਗ ਵਿੱਚ ਵੜਿਆ ਮਲਬਾ
ਸ਼ਿਮਲਾ ‘ਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੱਡੇ ਪੱਧਰ ‘ਤੇ ਸਾਹਮਣੇ ਆਈਆਂ ਹਨ। ਸ਼ਹਿਰ ਦੀਆਂ ਅੱਧੇ ਤੋਂ ਵੱਧ ਸੜਕਾਂ ਜਾਮ ਹੋ ਗਈਆਂ ਹਨ। ਕਈ ਥਾਵਾਂ ‘ਤੇ ਦਰੱਖਤ ਡਿੱਗ ਗਏ ਹਨ। ਮੰਡੀ ਦੇ ਪੰਡੋਹ ਦੇ ਕੁਕਲੋਹ ਵਿੱਚ ਬੱਦਲ ਫਟਣ ਨਾਲ ਦੋ ਘਰ ਅਤੇ ਇੱਕ ਸਕੂਲ ਵਹਿ ਗਿਆ। ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। ਦੋ ਲੋਕ ਅਜੇ ਵੀ ਲਾਪਤਾ ਹਨ। ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਬਰਸਾਤੀ ਨਾਲੇ ‘ਚ ਜ਼ਿਆਦਾ ਪਾਣੀ ਅਤੇ ਮਲਬਾ ਡਿੱਗਣ ਕਾਰਨ ਮਲਬਾ ਚਾਰ ਮਾਰਗੀ ਸੁਰੰਗ ‘ਚ ਚਲਾ ਗਿਆ ਹੈ। ਅਜਿਹੇ ‘ਚ ਸੁਰੰਗ ਵੀ ਬੰਦ ਹੈ।
ਸ਼ਿਮਲਾ ਦੇ ਸ਼ਹਿਰੀ ਖੇਤਰਾਂ ਵਿੱਚ ਲੈਂਡ ਸਲਾਈਡ
ਇਹ ਪਹਿਲੀ ਵਾਰ ਹੈ ਜਦੋਂ ਸ਼ਿਮਲਾ ਦੇ ਸ਼ਹਿਰੀ ਖੇਤਰਾਂ ਵਿੱਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਕਈ ਇਮਾਰਤਾਂ ਨੂੰ ਖਾਲੀ ਕਰਵਾਉਣਾ ਪਿਆ। ਹਿਮਾਚਲ ‘ਚ ਇਸ ਸੀਜ਼ਨ ‘ਚ ਭਾਰੀ ਮੀਂਹ ਕਾਰਨ ਤਬਾਹੀ ਦੀ ਤੀਜੀ ਲਹਿਰ ਦਾ ਅਸਰ ਸ਼ਹਿਰੀ ਖੇਤਰਾਂ ‘ਚ ਦੇਖਣ ਨੂੰ ਮਿਲ ਰਿਹਾ ਹੈ। ਜੇਕਰ ਮੁੜ ਬਾਰਿਸ਼ ਹੁੰਦੀ ਹੈ ਤਾਂ ਸ਼ਹਿਰੀ ਖੇਤਰਾਂ ਵਿੱਚ ਭਾਰੀ ਤਬਾਹੀ ਹੋ ਸਕਦੀ ਹੈ। ਅੱਜ ਅਤੇ ਭਲਕੇ ਦੋ ਦਿਨ ਲਗਾਤਾਰ ਭਾਰੀ ਮੀਂਹ ਦਾ ਅਲਰਟ ਹੈ।
ਇਹ ਵੀ ਪੜ੍ਹੋ
ਮਾਨਸੂਨ ਦੀ ਬਾਰਿਸ਼ ਨੇ ਹਿਮਾਚਲ ‘ਚ ਮਚਾਈ ਤਬਾਹੀ
ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਤੋਂ ਬਾਅਦ ਤਬਾਹੀ ਮਚੀ ਹੋਈ ਹੈ। 24 ਜੂਨ ਤੋਂ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮਾਨਸੂਨ ਦੀ ਲਗਾਤਾਰ ਬਾਰਿਸ਼ ਨੇ ਤਬਾਹੀ ਮਚਾ ਦਿੱਤੀ ਹੈ। ਇਨ੍ਹਾਂ ਕੁਦਰਤੀ ਹਾਦਸਿਆਂ ਵਿੱਚ ਹੁਣ ਤੱਕ 360 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬਾ ਸਰਕਾਰ ਦਾ ਅਨੁਮਾਨ ਹੈ ਕਿ ਇਸ ਤਬਾਹੀ ਕਾਰਨ 10 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।