AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਹਿਮਾਚਲ ਦੇ ਨਾਵਿਕ ਦੀ ਹੋਰਮੁਜ਼ ‘ਚ ਅਮਰੀਕੀ ਹਮਲੇ ‘ਚ ਮੌਤ, ਤੇਲ ਟੈਂਕਰ ‘ਤੇ ਸੀ ਤਾਇਨਾਤ; ਸਦਮੇ ‘ਚ ਪੂਰਾ ਪਰਿਵਾਰ

ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਆਦਿੱਤਿਆ ਸ਼ਰਮਾ ਦੀ ਇੱਕ ਅਮਰੀਕੀ ਹਮਲੇ ਵਿੱਚ ਮੌਤ ਹੋ ਗਈ ਹੈ। ਆਦਿੱਤਿਆ ਤੇਲ ਟੈਂਕਰ MT ਸੇੱਤੇਬੇਲੋ ਉੱਤੇ ਡੈੱਕ ਕੈਡੇਟ ਦੇ ਅਹੁਦੇ 'ਤੇ ਤਾਇਨਾਤ ਸੀ। ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।

ਹਿਮਾਚਲ ਦੇ ਨਾਵਿਕ ਦੀ ਹੋਰਮੁਜ਼ 'ਚ ਅਮਰੀਕੀ ਹਮਲੇ 'ਚ ਮੌਤ, ਤੇਲ ਟੈਂਕਰ 'ਤੇ ਸੀ ਤਾਇਨਾਤ; ਸਦਮੇ 'ਚ ਪੂਰਾ ਪਰਿਵਾਰ
tv9-punjabi
| Updated On: 11 Jun 2026 19:25 PM IST
Share

ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਆਦਿੱਤਿਆ ਸ਼ਰਮਾ ਦੀ ਇੱਕ ਅਮਰੀਕੀ ਹਮਲੇ ਵਿੱਚ ਮੌਤ ਹੋ ਗਈ ਹੈ। ਆਦਿੱਤਿਆ ਤੇਲ ਟੈਂਕਰ MT ਸੇੱਤੇਬੇਲੋ ਉੱਤੇ ਡੈੱਕ ਕੈਡੇਟ ਦੇ ਅਹੁਦੇ ‘ਤੇ ਤਾਇਨਾਤ ਸੀ। ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰਾਲੇ ਅਨੁਸਾਰ, ਇਸ ਜਹਾਜ਼ ‘ਤੇ ਸਵਾਰ 24 ਭਾਰਤੀ ਕਰੂ ਮੈਂਬਰਾਂ ਵਿੱਚੋਂ 21 ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ, ਜਦੋਂ ਕਿ ਓਮਾਨ ਸਥਿਤ ਭਾਰਤੀ ਦੂਤਾਵਾਸ ਲਾਪਤਾ ਲੋਕਾਂ ਦੀ ਭਾਲ ਲਈ ਸਥਾਨਕ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ।

ਆਦਿੱਤਿਆ ਸ਼ਰਮਾ ਦੇ ਪਿਤਾ ਰਾਜੇਸ਼ ਕੁਮਾਰ ਨੇ X ‘ਤੇ ਲਿਖਿਆ, “ਮੈਂ ਉਨ੍ਹਾਂ ਤਿੰਨ ਕਰੂ ਮੈਂਬਰਾਂ ਵਿੱਚੋਂ ਇੱਕ ਦਾ ਪਿਤਾ ਹਾਂ ਜੋ ਲਾਪਤਾ ਹਨ। ਆਦਿੱਤਿਆ ਸ਼ਰਮਾ ਮੇਰਾ ਬੇਟਾ ਹੈ। ਕਿਰਪਾ ਕਰਕੇ ਉਸ ਨੂੰ ਲੱਭਣ ਵਿੱਚ ਮਦਦ ਕਰੋ। ਮੇਰੇ ਬੇਟੇ ਨੇ ਸ਼ਿਪ ‘ਤੇ ਸੀਨੀਅਰਾਂ ਵੱਲੋਂ ਕੀਤੇ ਜਾ ਰਹੇ ਸ਼ੋਸ਼ਣ ਦੀ ਸ਼ਿਕਾਇਤ ਕੀਤੀ ਸੀ ਅਤੇ ਉਹ ਅਪ੍ਰੈਲ ਵਿੱਚ ਇਹ ਸ਼ਿਪ ਛੱਡਣਾ ਚਾਹੁੰਦਾ ਸੀ। ਸਾਡੇ ਕੋਲ ਸਾਰੀ ਗੱਲਬਾਤ ਦਾ ਰਿਕਾਰਡ ਹੈ।” ਦੂਜੇ ਪਾਸੇ, ਬੜਸਰ ਦੇ ਵਿਧਾਇਕ ਇੰਦਰਦੱਤ ਲਖਨਪਾਲ ਨੇ ਦੱਸਿਆ ਕਿ ਸੰਸਦ ਮੈਂਬਰ ਅਨੁਰਾਗ ਸਿੰਘ ਠਾਕੁਰ ਮ੍ਰਿਤਕ ਦੇਹ ਨੂੰ ਜਲਦੀ ਭਾਰਤ ਲਿਆਉਣ ਲਈ ਵਿਦੇਸ਼ ਮੰਤਰਾਲੇ ਨਾਲ ਲਗਾਤਾਰ ਸੰਪਰਕ ਵਿੱਚ ਹਨ।

ਟ੍ਰੇਨਿੰਗ ‘ਤੇ ਸੀ ਆਦਿੱਤਿਆ

ਆਦਿੱਤਿਆ ਸ਼ਰਮਾ ਹਮੀਰਪੁਰ ਦੇ ਪਿੰਡ ਭਾਲੂ ਦੇ ਰਹਿਣ ਵਾਲੇ ਸਨ ਅਤੇ ਮਾਪਿਆਂ ਦੀ ਇਕਲੌਤੀ ਸੰਤਾਨ ਸਨ। ਉਨ੍ਹਾਂ ਦੇ ਪਿਤਾ ਜਲੰਧਰ ਵਿੱਚ ਕਾਰੋਬਾਰ ਕਰਦੇ ਹਨ, ਜਿੱਥੋਂ ਆਦਿੱਤਿਆ ਨੇ 12ਵੀਂ ਤੱਕ ਦੀ ਪੜ੍ਹਾਈ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਕਾਟਲੈਂਡ ਤੋਂ ਨੌਟੀਕਲ ਇੰਜੀਨੀਅਰਿੰਗ ਕੀਤੀ ਅਤੇ ਜਲੰਧਰ ਤੋਂ ਹੀ ਮਰਚੈਂਟ ਨੇਵੀ ਦਾ ਕੋਰਸ ਪੂਰਾ ਕੀਤਾ।

ਆਦਿੱਤਿਆ ਨੂੰ 24 ਨਵੰਬਰ 2025 ਨੂੰ ਮਰਚੈਂਟ ਨੇਵੀ ਵਿੱਚ ਨੌਕਰੀ ਮਿਲੀ ਸੀ ਅਤੇ ਉਨ੍ਹਾਂ ਦਾ 15 ਮਹੀਨਿਆਂ ਦਾ ਟ੍ਰੇਨਿੰਗ ਪੀਰੀਅਡ ਚੱਲ ਰਿਹਾ ਸੀ। ਉਨ੍ਹਾਂ ਦੇ ਚਾਚਾ ਸੰਜੀਵ ਲਖਨਪਾਲ ਨੇ ਦੱਸਿਆ ਕਿ ਉਹ 6 ਮਹੀਨਿਆਂ ਦੇ ਕੰਟਰੈਕਟ ‘ਤੇ ਗਏ ਸਨ ਅਤੇ 24 ਮਈ ਨੂੰ ਵਾਪਸ ਆਉਣ ਵਾਲੇ ਸਨ। ਪਰ ਆਦਿੱਤਿਆ ਨੇ ਅੱਧੀ ਟ੍ਰੇਨਿੰਗ ਪੂਰੀ ਕਰਕੇ ਘਰ ਆਉਣ ਦਾ ਫੈਸਲਾ ਕੀਤਾ, ਜਿਸ ਕਾਰਨ ਕੰਟਰੈਕਟ ਦੋ ਮਹੀਨੇ ਹੋਰ ਵਧਾ ਦਿੱਤਾ ਗਿਆ ਸੀ।

ਸੰਜੀਵ ਲਖਨਪਾਲ ਮੁਤਾਬਕ, ਕੰਪਨੀ ਨੇ ਮੰਗਲਵਾਰ ਸ਼ਾਮ ਨੂੰ ਹਮਲੇ ਦੀ ਜਾਣਕਾਰੀ ਦਿੰਦਿਆਂ ਆਦਿੱਤਿਆ ਨੂੰ ਲਾਪਤਾ ਦੱਸਿਆ ਸੀ, ਪਰ ਬੁੱਧਵਾਰ ਨੂੰ ਪਰਿਵਾਰ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਮਿਲਣ ਦੀ ਸੂਚਨਾ ਦਿੱਤੀ ਗਈ। ਪਰਿਵਾਰ ਨੇ ਕੇਂਦਰ ਸਰਕਾਰ ਕੋਲੋਂ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਸਵਦੇਸ਼ ਪਹੁੰਚਾਉਣ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਹੋਰਮੁਜ਼ ਵਿਖੇ ਹੋਏ ਅਮਰੀਕੀ ਹਮਲੇ ਵਿੱਚ ਨਾਵਿਕ ਆਦਿੱਤਿਆ ਸ਼ਰਮਾ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਦੁਖਦਾਈ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ।

3 ਦਿਨਾਂ ਵਿੱਚ ਭਾਰਤੀ ਕਰੂ ਵਾਲੇ 2 ਜਹਾਜ਼ਾਂ ‘ਤੇ ਹਮਲਾ

ਅਮਰੀਕਾ ਵੱਲੋਂ ਪਿਛਲੇ 3 ਦਿਨਾਂ ਵਿੱਚ ਭਾਰਤੀ ਕਰੂ ਵਾਲੇ ਦੋ ਤੇਲ ਟੈਂਕਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪਹਿਲਾ ਹਮਲਾ 8 ਜੂਨ ਨੂੰ ਐਮਟੀ ਮੈਰੀਵੈਕਸ ‘ਤੇ ਹੋਇਆ, ਜਿਸ ‘ਤੇ ਸਵਾਰ 28 ਨਾਵਿਕਾਂ ਵਿੱਚੋਂ 24 ਭਾਰਤੀ ਸਨ, ਜਿਨ੍ਹਾਂ ਨੂੰ ਭਾਰਤੀ ਤੱਟ ਰੱਖਿਅਕ ਬਲ ਅਤੇ ਓਮਾਨ ਦੀਆਂ ਏਜੰਸੀਆਂ ਨੇ ਸੁਰੱਖਿਅਤ ਕੱਢ ਲਿਆ ਸੀ।

ਇਸ ਤੋਂ ਬਾਅਦ 10 ਜੂਨ ਨੂੰ ਪਲਾਊ ਦੇ ਝੰਡੇ ਹੇਠ ਚੱਲ ਰਹੇ ਐਮਟੀ ਸੇੱਤੇਬੇਲੋ ‘ਤੇ ਦੂਜਾ ਹਮਲਾ ਹੋਇਆ। ਇਸ ‘ਤੇ ਵੀ 24 ਕਰੂ ਮੈਂਬਰ ਸਵਾਰ ਸਨ, ਜਿਨ੍ਹਾਂ ਵਿੱਚੋਂ 3 ਭਾਰਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। ਵਿਦੇਸ਼ ਮੰਤਰਾਲੇ ਨੇ ਇਸ ਹਮਲੇ ਦੀ ਨਿੰਦਾ ਕਰਦਿਆਂ ਅਮਰੀਕੀ ਦੂਤਾਵਾਸ ਦੇ ਸਾਹਮਣੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਹੈ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...