ਭਾਰਤ ‘ਚ HMPV ਵਾਇਰਸ ਦਾ ਤੀਜਾ ਕੇਸ, ਅਹਿਮਦਾਬਾਦ ‘ਚ 2 ਮਹੀਨੇ ਦਾ ਬੱਚਾ ਪਾਜ਼ੀਟਿਵ
HMPV Virus :ਚੀਨ 'ਚ HMPV ਵਾਇਰਸ ਲੋਕਾਂ ਨੂੰ ਪਰੇਸ਼ਾਨ ਕਰ ਰਿਹਾ ਹੈ, ਚੀਨ 'ਚ ਵੱਡੀ ਗਿਣਤੀ 'ਚ ਬੱਚੇ ਇਸ ਵਾਇਰਸ ਨਾਲ ਸੰਕਰਮਿਤ ਹੋ ਰਹੇ ਹਨ। ਹਸਪਤਾਲਾਂ ਵਿੱਚ ਲੰਬੀਆਂ ਕਤਾਰਾਂ ਲੱਗਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਵਿਚਾਲੇ ਭਾਰਤ ਵਿੱਚ ਵੀ ਇਸ ਨਵੇਂ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਲੱਗੇ ਹਨ।
ਚੀਨ ਵਿੱਚ HMPV ਵਾਇਰਸ ਲੋਕਾਂ ਨੂੰ ਪਰੇਸ਼ਾਨ ਕਰ ਰਿਹਾ ਹੈ। ਚੀਨ ਵਿੱਚ ਇਸ ਵਾਇਰਸ ਨਾਲ ਵੱਡੀ ਗਿਣਤੀ ਵਿੱਚ ਬੱਚੇ ਸੰਕਰਮਿਤ ਹੋ ਰਹੇ ਹਨ। ਹਸਪਤਾਲਾਂ ਵਿੱਚ ਲੰਬੀਆਂ ਕਤਾਰਾਂ ਲੱਗਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਦੌਰਾਨ ਭਾਰਤ ਵਿੱਚ ਵੀ ਇਸ ਨਵੇਂ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਲੱਗੇ ਹਨ। ਅਹਿਮਦਾਬਾਦ ‘ਚ 2 ਮਹੀਨੇ ਦੇ ਬੱਚੇ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਫਿਲਹਾਲ ਬੱਚੇ ਦਾ ਅਹਿਮਦਾਬਾਦ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਤਿੰਨ ਮਹੀਨੇ ਦੀ ਬੱਚੀ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਜਦਕਿ 8 ਮਹੀਨੇ ਦੀ ਬੱਚੀ ਦਾ ਇਲਾਜ ਅਜੇ ਵੀ ਜਾਰੀ ਹੈ। ਦੋਹਾਂ ਨੂੰ ਬੁਖਾਰ ਹੋਣ ‘ਤੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ICMR ਨੇ ਕਿਹਾ ਹੈ ਕਿ ਕੇਂਦਰ ਸਰਕਾਰ ਹਾਲਾਤ ‘ਤੇ ਨਜ਼ਰ ਰੱਖ ਰਹੀ ਹੈ। ICMR ਨੇ ਕਿਹਾ ਕਿ ਉਹ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।
The Indian Council of Medical Research (ICMR) has detected two cases of Human Metapneumovirus (HMPV) in Karnataka. Both cases were identified through routine surveillance for multiple respiratory viral pathogens, as part of ICMR’s ongoing efforts to monitor respiratory illnesses pic.twitter.com/PtKYmgztKb
— ANI (@ANI) January 6, 2025
ਇਹ ਵੀ ਪੜ੍ਹੋ
ਚੀਨ ਵਿੱਚ ਬਹੁਤ ਤੇਜ਼ੀ ਨਾਲ ਫੈਲ ਰਿਹਾ ਵਾਇਰਸ
ਚੀਨ ਵਿੱਚ HMPV ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੇ ਫੈਲਣ ਦੇ ਮੱਦੇਨਜ਼ਰ ਚੀਨ ਦੇ ਕਈ ਰਾਜਾਂ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਚੀਨ ਦੇ ਕਈ ਖੇਤਰਾਂ ਵਿੱਚ ਸਥਿਤੀ ਵਿਗੜ ਗਈ ਹੈ। ਚੀਨ ਵਿੱਚ ਇੱਕ ਵਾਰ ਫਿਰ ਮਾਸਕ ਦਾ ਦੌਰ ਵਾਪਸ ਆ ਗਿਆ ਹੈ। ਹਜ਼ਾਰਾਂ ਲੋਕ ਇਸ ਵਾਇਰਸ ਦਾ ਸ਼ਿਕਾਰ ਹਨ। ਬਜ਼ੁਰਗਾਂ ਅਤੇ ਬੱਚਿਆਂ ਵਿੱਚ ਇਨਫੈਕਸ਼ਨ ਤੇਜ਼ੀ ਨਾਲ ਫੈਲ ਰਹੀ ਹੈ। ਹਸਪਤਾਲਾਂ ਦੇ ਬਾਹਰ ਮਰੀਜ਼ਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਚਾਈਲਡ ਵਾਰਡ ਵਿੱਚ ਸਭ ਤੋਂ ਵੱਧ ਮਰੀਜ਼ ਹਨ।
ਚੀਨ ਦੇ ਹਾਲਾਤ ‘ਤੇ ਭਾਰਤ ਦੀ ਨਜ਼ਰ
ਚੀਨ ਦੀ ਸਥਿਤੀ ‘ਤੇ ਭਾਰਤ ਨਜ਼ਰ ਰੱਖ ਰਿਹਾ ਹੈ। ਭਾਰਤ ਸਰਕਾਰ ਵੀ ਇਸ ਵਾਇਰਸ ਨੂੰ ਲੈ ਕੇ ਚੌਕਸ ਹੋ ਗਈ ਹੈ। ਸਰਕਾਰ ਨੇ HMPV ਨੂੰ ਲੈ ਕੇ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਸਰਕਾਰ ਨੇ ਸਾਹ ਸਬੰਧੀ ਲੱਛਣਾਂ ਅਤੇ ਇਨਫਲੂਐਂਜ਼ਾ ਦੇ ਮਾਮਲਿਆਂ ਦੀ ਨੇੜਿਓਂ ਨਿਗਰਾਨੀ ਕਰਨ ਲਈ ਨਿਰਦੇਸ਼ ਦਿੱਤੇ ਹਨ। ਸਰਕਾਰ ਨੇ ਕਿਹਾ ਕਿ ਐਮਪੀਵੀ ਕੇਸਾਂ ਦੀ ਜਾਂਚ ਕਰਨ ਵਾਲੀਆਂ ਲੈਬਾਂ ਦੀ ਗਿਣਤੀ ਵਧਾਈ ਜਾਵੇਗੀ, ICMR ਸਾਲ ਭਰ ਵਿੱਚ HMPV ਵਾਇਰਸ ਦੇ ਰੁਝਾਨਾਂ ਦੀ ਨਿਗਰਾਨੀ ਕਰੇਗੀ।
ਭਾਰਤ ਸਰਕਾਰ ਨੇ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਨੂੰ ਨਿਗਰਾਨੀ ਰੱਖਣ ਲਈ ਕਿਹਾ ਹੈ। ਇਸ ਤੋਂ ਇਲਾਵਾ ਭਾਰਤ ਨੇ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੂੰ ਵੀ ਤਾਜ਼ਾ ਅਪਡੇਟ ਸ਼ੇਅਰ ਕਰਨ ਲਈ ਕਿਹਾ ਹੈ। ਸਰਕਾਰ ਦਾ ਕਹਿਣਾ ਹੈ ਕਿ ਉਹ ਸਾਹ ਦੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
HMPV ਵਾਇਰਸ ਦੇ ਲੱਛਣ
ਕਰੋਨਾ ਵਰਗੇ ਲੱਛਣ
ਤੇਜ਼ ਬੁਖਾਰ ਅਤੇ ਖੰਘ
ਸਾਹ ਦੀ ਤਕਲੀਫ਼
ਫੇਫੜੇ ਦੀ ਲਾਗ
ਨੱਕ ਬੰਦ ਹੋਣਾ
ਗਲੇ ਵਿੱਚ ਘਰਘਰਾਹਟ
ਸੰਪਰਕ ਚ ਆਉਣ ਨਾਲ ਫੈਲਦਾ ਹੈ
HMPV ਵਾਇਰਸ ਕੀ ਹੈ?
ਦੱਸਿਆ ਜਾ ਰਿਹਾ ਹੈ ਕਿ HMPV ਵਾਇਰਸ ਪਿਛਲੇ ਕਈ ਦਹਾਕਿਆਂ ਤੋਂ ਮੌਜੂਦ ਹੈ। ਯੂਐਸ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਦੇ ਅਨੁਸਾਰ, ਇਸਦੀ ਪਛਾਣ ਪਹਿਲੀ ਵਾਰ 2001 ਵਿੱਚ ਨੀਦਰਲੈਂਡ ਵਿੱਚ ਕੀਤੀ ਗਈ ਸੀ। ਸਾਹ ਦੀਆਂ ਬਿਮਾਰੀਆਂ ਵਾਲੇ ਬੱਚਿਆਂ ਦੇ ਨਮੂਨਿਆਂ ਵਿੱਚ ਵਾਇਰਸ ਦੀ ਪੁਸ਼ਟੀ ਹੋਈ ਸੀ। HMPV Paramyxoviridae ਪਰਿਵਾਰ ਦਾ ਇੱਕ ਵਾਇਰਸ ਹੈ। ਇਹ ਵਾਇਰਸ ਹਰ ਮੌਸਮ ਵਿੱਚ ਹਵਾ ਵਿੱਚ ਮੌਜੂਦ ਰਹਿੰਦਾ ਹੈ। ਇਹ ਸੰਕਰਮਿਤ ਲੋਕਾਂ ਦੇ ਖੰਘਣ ਅਤੇ ਛਿੱਕਣ ਨਾਲ ਫੈਲਦਾ ਹੈ। ਸਰਦੀਆਂ ਵਿੱਚ ਇਸ ਦੇ ਹੋਰ ਫੈਲਣ ਦਾ ਖਤਰਾ ਹੈ। ਹਾਲਾਂਕਿ, ਮਾਹਰਾਂ ਦਾ ਕਹਿਣਾ ਹੈ ਕਿ ਐਚਐਮਪੀਵੀ ਵਾਇਰਸ 1958 ਤੋਂ ਵਿਆਪਕ ਤੌਰ ‘ਤੇ ਫੈਲਿਆ ਹੋਇਆ ਸੀ।