PM ਸੁਰੱਖਿਆ ਕੁਤਾਹੀ ਮਾਮਲੇ ਚ ਪੰਜਾਬ ਸਰਕਾਰ ਤੋਂ ਨਿਰਾਸ਼ ਕੇਂਦਰ, ਪੱਤਰ ਲਿੱਖ ਜਤਾਈ ਨਰਾਜ਼ਗੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਮਾਮਲੇ 'ਚ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਤੋਂ ਕੇਂਦਰ ਸਰਕਾਰ ਦਾ ਗ੍ਰਹਿ ਵਿਭਾਗ ਨਾਖੁਸ਼ ਹੈ। ਗ੍ਰਹਿ ਮੰਤਰਾਲੇ ਨੇ ਪੱਤਰ ਵਿੱਚ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੂਬਾ ਸਰਕਾਰ ਨੇ ਰਿਪੋਰਟ ਦੇ ਆਧਾਰ 'ਤੇ ਸੀਨੀਅਰ ਆਈ.ਪੀ.ਐੱਸ.ਅਧਿਕਾਰੀਆਂ ਵਿਰੁੱਧ ਕਾਰਵਾਈ ਨਾ ਕੀਤੀ ਤਾਂ ਕੇਂਦਰ ਸਰਕਾਰ ਅਜਿਹੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰੇਗੀ।
ਪਿਛਲੇ ਸਾਲ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Narendra Modi) ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਤੋਂ ਕੇਂਦਰ ਸਰਕਾਰ ਦਾ ਗ੍ਰਹਿ ਵਿਭਾਗ ਨਾਖੁਸ਼ ਹੈ। ਬੀਤੇ 9 ਮਹੀਨਿਆਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਗ੍ਰਹਿ ਵਿਭਾਗ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ।
ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਨੇ ਪੰਜਾਬ ਦੇ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਕਈ ਹੋਰ ਏਡੀਜੀਪੀ, ਆਈਜੀ ਅਤੇ ਐਸਐਸਪੀ ਰੈਂਕ ਦੇ ਅਧਿਕਾਰੀਆਂ ਤੇ ਕੁਤਾਹੀ ਵਰਤਣ ਦੇ ਇਲਜ਼ਾਮ ਲਗਾਏ ਸਨ। ਪੰਜਾਬ ਸਰਕਾਰ ਨੇ ਕਿਸੇ ਵੀ ਅਧਿਕਾਰੀ ਤੇ ਇਸ ਮਾਮਲੇ ਚ ਕਾਰਵਾਈ ਨਹੀਂ ਕੀਤੀ ਹੈ। ਕੇਂਦਰ ਸਰਕਾਰ ਦਾ ਗ੍ਰਹਿ ਵਿਭਾਗ ਕਾਰਵਾਈ ਨਾ ਕੀਤੇ ਜਾਣ ਤੇ ਨਿਰਾਸ਼ ਹੈ।
ਦੂਜੀ ਵਾਰੀ ਲਿਖੀ ਚਿੱਠੀ
ਗ੍ਰਹਿ ਮੰਤਰਾਲੇ ਨੇ ਪੱਤਰ ਵਿੱਚ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ। ਪੱਤਰ ‘ਚ ਜਿਕਰ ਕੀਤਾ ਹੈ ਕਿ ਜੇਕਰ ਸੂਬਾ ਸਰਕਾਰ ਨੇ ਰਿਪੋਰਟ ਦੇ ਆਧਾਰ ‘ਤੇ ਸੀਨੀਅਰ ਆਈਪੀਐੱਸਅਧਿਕਾਰੀਆਂ ਵਿਰੁੱਧ ਕਾਰਵਾਈ ਨਾ ਕੀਤੀ ਤਾਂ ਕੇਂਦਰ ਸਰਕਾਰ ਅਜਿਹੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰੇਗੀ। ਕੇਂਦਰ ਸਰਕਾਰ ਨੇ ਆਈ.ਪੀ.ਐੱਸ. ਕਾਡਰ ਦੇ ਅਧਿਕਾਰੀ ਤੇ ਕਾਰਵਾਈ ਨਾ ਕੀਤੇ ਜਾਣ ਤੇ ਇਤਰਾਜ਼ ਜਤਾਇਆ ਹੈ।
ਦਸ ਦਈਏ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਸਿਰਫ਼ ਪੰਜਾਬ ਪੁਲਿਸ ਸਰਵਿਸ ਕੇਡਰ ਦੇ ਅਧਿਕਾਰੀਆਂ ਖ਼ਿਲਾਫ਼ ਹੀ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਹੁਣ ਤੱਕ ਇੱਕ ਐਸਪੀ, 2 ਡੀਐਸਪੀ ਸਮੇਤ 7 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਸ ਮਾਮਲੇ ਚ ਪੰਜਾਬ ਸਰਕਾਰ ਨੇ ਆਈਪੀਐਸ ਰੈਂਕ ਦੇ ਅਧਿਕਾਰੀ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਹੈ ਜੋ ਕੀ ਨਾਰਾਜ਼ਗੀ ਦਾ ਮੁੱਖ ਕਾਰਨ ਹੈ।