Threat to Honey Singh: ਪੰਜਾਬੀ ਰੈਪਰ ਹਨੀ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕੈਨੇਡਾ ਤੋਂ ਆਇਆ ਗੈਂਗਸਟਰ ਗੋਲਡੀ ਬਰਾੜ ਦਾ ਵਾਇਸ ਨੋਟ, ਜਾਂਚ ‘ਚ ਜੁਟੀ ਪੁਲਿਸ
Honey Singh Gets Threat Voice Call: ਕੈਨੇਡਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਮਸ਼ਹੂਰ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਧਮਕੀ ਦਿੱਤੀ ਹੈ। ਇਸ ਮਾਮਲੇ ਵਿੱਚ ਹਨੀ ਸਿੰਘ ਨੇ ਦਿੱਲੀ ਪੁਲਿਸ ਦੇ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ।
Honey Singh Gets Threat: ਮਸ਼ਹੂਰ ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ (Honey Singh) ਨੂੰ ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ (Goldy Brar) ਨੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹਨੀ ਸਿੰਘ ਨੂੰ ਵਾਇਸ ਨੋਟ ਰਾਹੀਂ ਧਮਕੀ ਦਿੱਤੀ ਗਈ ਹੈ। ਧਮਕੀ ਭਰਿਆ ਵੌਇਸ ਨੋਟ ਮਿਲਣ ਤੋਂ ਬਾਅਦ ਹਨੀ ਸਿੰਘ ਨੇ ਦਿੱਲੀ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ।
ਸੂਤਰਾਂ ਮੁਤਾਬਕ ਹਨੀ ਸਿੰਘ ਨੇ ਦੋਸ਼ ਲਾਇਆ ਕਿ ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਉਨ੍ਹਾਂ ਨੂੰ ਵੌਇਸ ਨੋਟ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਹਨੀ ਸਿੰਘ ਨੇ ਉਹ ਵਾਇਸ ਨੋਟ ਵੀ ਪੁਲਿਸ ਨੂੰ ਸੌਂਪ ਦਿੱਤਾ ਹੈ। ਮਾਮਲੇ ਦੀ ਜਾਂਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਸੌਂਪ ਦਿੱਤੀ ਗਈ ਹੈ। ਹਨੀ ਸਿੰਘ ਨੇ ਸਪੈਸ਼ਲ ਸੈੱਲ ਦੇ ਸੀਪੀ ਐਚਜੀਐਸ ਧਾਲੀਵਾਲ ਨਾਲ ਵੀ ਮੁਲਾਕਾਤ ਕੀਤੀ।
ਕੌਣ ਹੈ ਗੋਲਡੀ ਬਰਾੜ?
ਗੋਲਡੀ ਬਰਾੜ ਇਸ ਸਮੇਂ ਕੈਨੇਡਾ ਵਿੱਚ ਹੈ। NIA ਨੇ ਉਸਦੇ ਖਿਲਾਫ UAPA ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਕੈਨੇਡਾ ਵਿੱਚ ਬੈਠਾ ਗੋਲਡੀ ਭਾਰਤ ਖਾਸ ਕਰਕੇ ਪੰਜਾਬ ਵਿੱਚ ਸਰਗਰਮ ਹੈ। ਗੋਲਡੀ ਬਰਾੜ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਲ ਪੰਜਾਬ, ਦਿੱਲੀ, ਰਾਜਸਥਾਨ, ਯੂਪੀ, ਹਰਿਆਣਾ ਵਿੱਚ ਆਪਣਾ ਗਠਜੋੜ ਚਲਾ ਰਿਹਾ ਹੈ।
ਦੱਸ ਦੇਈਏ ਕਿ ਡਿਪ੍ਰੈਸ਼ਨ ਕਾਰਨ ਹਨੀ ਸਿੰਘ ਕਾਫੀ ਸਮੇਂ ਤੱਕ ਲਾਈਮਲਾਈਟ ਤੋਂ ਦੂਰ ਰਹੇ। ਪਿਛਲੇ ਸਾਲ ਦੇ ਅੰਤ ‘ਚ ਹਨੀ ਸਿੰਘ ਨੇ ਇਕ ਵਾਰ ਫਿਰ ਗਾਇਕੀ ਦੀ ਦੁਨੀਆ ‘ਚ ਵਾਪਸੀ ਕੀਤੀ ਹੈ। ਇਸ ਤੋਂ ਬਾਅਦ ਹਨੀ ਸਿੰਘ ਨੇ ਕਈ ਗੀਤ ਕੰਪੋਜ਼ ਕੀਤੇ ਹਨ। ਹਾਲ ਹੀ ‘ਚ ਹਨੀ ਸਿੰਘ ਦੀ ਐਲਬਮ ਹਨੀ 3.0 ‘ਚੋਂ ਉਨ੍ਹਾਂ ਦਾ ਤੀਜਾ ਗੀਤ ਲੈਟਸ ਗੇਟ ਇਟ ਪਾਰਟੀ ਰਿਲੀਜ਼ ਹੋਇਆ ਹੈ।
ਇਹ ਵੀ ਪੜ੍ਹੋ
ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਸਾਜ਼ਿਸ਼ਕਰਤਾ ਹੈ ਗੋਲਡੀ
ਕੈਨੇਡਾ ‘ਚ ਬੈਠਾ ਗੈਂਗਸਟਰ ਗੋਲਡੀ ਬਰਾੜ ਕਿੰਨਾ ਖਤਰਨਾਕ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਸਾਜ਼ਿਸ਼ਕਰਤਾ ਸੀ। ਪੰਜਾਬ ਪੁਲਿਸ ਨੇ ਪਿਛਲੇ ਸਾਲ ਦਾਇਰ ਆਪਣੀ ਚਾਰਜਸ਼ੀਟ ਵਿੱਚ ਦਾਅਵਾ ਕੀਤਾ ਸੀ ਕਿ ਸਿੱਧੂ ਨੂੰ ਗੋਲਡੀ ਬਰਾੜ ਨੇ ਲਾਰੈਂਸ ਬਿਸ਼ਨੋਈ ਸਮੇਤ ਕੁਝ ਹੋਰਾਂ ਦੀ ਮਦਦ ਨਾਲ ਮਾਰਿਆ ਸੀ।
ਗੋਲਡੀ ਬਰਾੜ ਗੈਂਗ ਸਲਮਾਨ ਨੂੰ ਵੀ ਦੇ ਚੁੱਕਾ ਹੈ ਧਮਕੀ
ਹਨੀ ਸਿੰਘ ਤੋਂ ਪਹਿਲਾਂ ਗੋਲਡੀ ਬਰਾੜ ਗੈਂਗ ਨੇ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦੇ ਚੁੱਕਾ ਹੈ। ਇਸ ਸਾਲ ਮਾਰਚ ‘ਚ ਸਲਮਾਨ ਨੂੰ ਈ-ਮੇਲ ਰਾਹੀਂ ਧਮਕੀਆਂ ਮਿਲੀਆਂ ਸਨ, ਜਿਸ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਸੀ। ਪੁਲਿਸ ਨੇ ਧਮਕੀ ਤੋਂ ਬਾਅਦ ਮਾਮਲਾ ਵੀ ਦਰਜ ਕਰ ਲਿਆ ਸੀ। ਸਲਮਾਨ ਨੂੰ ਧਮਕੀਆਂ ਦੇਣ ਦੇ ਮਾਮਲੇ ‘ਚ ਕਈ ਵਾਰ ਜੇਲ ਜਾ ਚੁੱਕੇ ਲਾਰੇਂਸ ਬਿਸ਼ਨੋਈ ਦਾ ਨਾਂ ਵੀ ਸਾਹਮਣੇ ਆਇਆ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ