Som Parkash On Kangana Ranaut: ਮੋਦੀ ਦੇ ਸਾਬਕਾ ਮੰਤਰੀ ਦੀ ਕੰਗਨਾ ਨੂੰ ਸਲਾਹ , ਕਿਹਾ- ਭਿੰਡਰਾਂਵਾਲਿਆਂ ਤੇ ਨਾ ਕਰੋ ਵਿਵਾਦਤ ਟਿੱਪਣੀਆਂ | hoshiarpur Som Parkash Kangana Ranaut statement sant jarnail singh bhindranwale know full in punjabi Punjabi news - TV9 Punjabi

Som Parkash On Kangana Ranaut: ਮੋਦੀ ਦੇ ਸਾਬਕਾ ਮੰਤਰੀ ਦੀ ਕੰਗਨਾ ਨੂੰ ਸਲਾਹ , ਕਿਹਾ- ਨਾ ਕਰੋ ਵਿਵਾਦਿਤ ਟਿੱਪਣੀਆਂ

Updated On: 

18 Sep 2024 18:43 PM

Som Parkash On Kangana Ranaut: ਹੁਸ਼ਿਆਰਪੁਰ ਤੋਂ ਸਾਬਕਾ ਸਾਂਸਦ ਅਤੇ ਮੋਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਰਹੇ ਸੋਮ ਪ੍ਰਕਾਸ਼ ਨੇ ਆਪਣੇ ਸ਼ੋਸਲ ਮੀਡੀਆ ਹੈਂਡਲ X ਤੇ ਪੋਸਟ ਕਰਦਿਆਂ ਲਿਖਿਆ ਹੈ ਕਿ ਕੰਗਨਾ ਰਣੌਤ ਨੂੰ ਸੰਤ ਜਰਨੈਲ ਸਿੰਘ ਅਤੇ ਸਿੱਖ ਕੌਮ ਖਿਲਾਫ ਬੇਲੋੜੀ ਟਿੱਪਣੀ ਕਰਨ ਤੋਂ ਬਚਣਾ ਚਾਹੀਦਾ ਹੈ। ਅਜਿਹੀਆਂ ਟਿੱਪਣੀਆਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ। ਉਹਨਾਂ ਨੂੰ ਅਨੁਸ਼ਾਸਨ ਵਿੱਚ ਰਹਿਣਾ ਚਾਹੀਦਾ ਹੈ।

Som Parkash On Kangana Ranaut: ਮੋਦੀ ਦੇ ਸਾਬਕਾ ਮੰਤਰੀ ਦੀ ਕੰਗਨਾ ਨੂੰ ਸਲਾਹ , ਕਿਹਾ- ਨਾ ਕਰੋ ਵਿਵਾਦਿਤ ਟਿੱਪਣੀਆਂ

ਕੰਗਨਾ ਦੀ 'ਐਮਰਜੈਂਸੀ'

Follow Us On

Som Parkash On Kangana Ranaut: ਕਿਸਾਨੀ ਅੰਦੋਲਨ ਦੌਰਾਨ ਆਪਣੀਆਂ ਵਿਵਾਦਤ ਟਿੱਪਣੀਆਂ ਕਰਨ ਅਤੇ ਫਿਲਮ ਐਂਮਰਜੈਂਸੀ ਕਾਰਨ ਚਰਚਾਵਾਂ ਵਿੱਚ ਆਈ ਭਾਜਪਾ ਸਾਂਸਦ ਅਤੇ ਅਦਾਕਾਰਾ ਕੰਗਨਾ ਰਾਣੌਤ ਨੂੰ ਹੁਣ ਆਪਣੀ ਹੀ ਪਾਰਟੀ ਦੇ ਆਗੂਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਾਜ਼ਾ ਮਾਮਲਾ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਸੋਮ ਪ੍ਰਕਾਸ਼ ਵੱਲੋਂ ਦਿੱਤੇ ਗਏ ਬਿਆਨ ਨੂੰ ਲੈਕੇ ਸਾਹਮਣੇ ਆਇਆ ਹੈ।

ਹੁਸ਼ਿਆਰਪੁਰ ਤੋਂ ਸਾਬਕਾ ਸਾਂਸਦ ਅਤੇ ਮੋਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਰਹੇ ਸੋਮ ਪ੍ਰਕਾਸ਼ ਨੇ ਆਪਣੇ ਸ਼ੋਸਲ ਮੀਡੀਆ ਹੈਂਡਲ X ਤੇ ਪੋਸਟ ਕਰਦਿਆਂ ਲਿਖਿਆ ਹੈ ਕਿ ਕੰਗਨਾ ਰਣੌਤ ਨੂੰ ਸੰਤ ਜਰਨੈਲ ਸਿੰਘ ਅਤੇ ਸਿੱਖ ਕੌਮ ਖਿਲਾਫ ਬੇਲੋੜੀ ਟਿੱਪਣੀ ਕਰਨ ਤੋਂ ਬਚਣਾ ਚਾਹੀਦਾ ਹੈ। ਅਜਿਹੀਆਂ ਟਿੱਪਣੀਆਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ। ਉਹਨਾਂ ਨੂੰ ਅਨੁਸ਼ਾਸਨ ਵਿੱਚ ਰਹਿਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਸਾਬਕਾ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਦਰਅਸਲ ਫਿਲਮ ਐਮਰਜੈਂਸੀ ਦੇ ਟਰੇਲਰ ਰਿਲੀਜ਼ ਹੋਣ ਤੋਂ ਬਾਅਦ ਇਸ ਦਾ ਕਾਫ਼ੀ ਵਿਰੋਧ ਹੋਇਆ ਸੀ। ਇਲਜ਼ਾਮ ਲਗਾਇਆ ਗਿਆ ਸੀ ਕਿ ਫਿਲਮ ਵਿੱਚ ਸਿੱਖਾਂ ਨੂੰ ਅੱਤਵਾਦੀ ਵਜੋਂ ਪੇਸ਼ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੈਸਰ ਬੋਰਡ ਨੂੰ ਪੱਤਰ ਲਿਖਕੇ ਫਿਲਮ ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ।

ਹਰਜੀਤ ਗਰੇਵਾਲ ਵੀ ਕਰ ਚੁੱਕੇ ਹਨ ਵਿਰੋਧ

ਭਾਜਪਾ ਦੇ ਸੀਨੀਅਰ ਆਗੂ ਅਤੇ RSS ਨਾਲ ਸਬੰਧ ਰੱਖਣ ਵਾਲੇ ਹਰਜੀਤ ਸਿੰਘ ਗਰੇਵਾਲ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਕੰਗਣਾ ਦੀ ਫਿਲਮ ਦਾ ਵਿਰੋਧ ਕੀਤਾ ਸੀ। ਉਹਨਾਂ ਕਿਹਾ ਕਿ ਜੇਕਰ ਕੋਈ ਪੰਜਾਬ ਜਾਂ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰੇਗਾ। ਭਾਜਪਾ ਖੁੱਲ੍ਹਕੇ ਉਸਦਾ ਵਿਰੋਧ ਵੀ ਕਰੇਗੀ।

ਭਾਜਪਾ ਨੇ ਦਿੱਤੀ ਸੀ ਚਿਤਾਵਨੀ

ਕਿਸਾਨਾਂ ਨੂੰ ਲੈਕੇ ਦਿੱਤੇ ਜਾ ਰਹੇ ਕੰਗਣਾ ਦੇ ਬਿਆਨਾਂ ਤੇ ਭਾਜਪਾ ਦੇ ਕਾਰਜਕਾਰੀ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਉਹਨਾਂ ਨੂੰ ਕਿਸਾਨਾਂ ਪ੍ਰਤੀ ਅਜਿਹੇ ਬਿਆਨ ਦੇਣ ਤੋਂ ਮਨ੍ਹਾਂ ਕੀਤਾ ਸੀ। ਉਹਨਾਂ ਨੇ ਕਿਹਾ ਸੀ ਕੰਗਨਾ ਦੇ ਅਜਿਹੇ ਬਿਆਨਾਂ ਨਾਲ ਭਾਜਪਾ ਨੂੰ ਸਿਆਸੀ ਤੌਰ ਤੇ ਨੁਕਸਾਨ ਹੋ ਸਕਦਾ ਹੈ।

ਕਿਸਾਨੀ ਅੰਦੋਲਨ ਬਾਰੇ ਕੀਤੀ ਸੀ ਟਿੱਪਣੀ

ਭਾਜਪਾ ਸਾਂਸਦ ਕੰਗਨਾ ਰਾਣੌਤ ਨੇ ਇੱਕ ਟੀਵੀ ਚੈੱਨਲ ਨੂੰ ਦਿੱਤੇ ਆਪਣੇ ਇੱਕ ਇੰਟਰਵਿਊ ਵਿੱਚ ਦਾਅਵਾ ਕੀਤਾ ਸੀ ਕਿ 3 ਖੇਤੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਦੀ ਸਰਹੱਦਾਂ ਤੇ ਚੱਲੇ ਕਿਸਾਨਾਂ ਦੇ ਅੰਦੋਲਨ ਵਿੱਚ ਮਹਿਲਾ ਨਾਲ ਜਬਰ-ਜਨਾਹ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕੰਗਨਾ ਦਾ ਕਾਫ਼ੀ ਵਿਰੋਧ ਵੀ ਹੋਇਆ ਸੀ।

ਇਸ ਤੋਂ ਪਹਿਲਾਂ ਵੀ ਕੰਗਨਾ ਕਿਸਾਨਾਂ ਦੇ ਅੰਦੋਲਨ ਨੂੰ ਖਾਲਿਸਤਾਨੀ ਕਹਿ ਚੁੱਕੀ ਹੈ। ਅੰਦੋਲਨ ਦੀ ਸ਼ੁਰੂਆਤ ਵਿੱਚ ਉਹਨਾਂ ਨੇ ਕਿਸਾਨ ਅੰਦੋਲਨ ਦੀ ਤੁਲਨਾ ਸ਼ਹੀਨ ਬਾਗ ਦੇ ਅੰਦੋਲਨ ਨਾਲ ਕਰਦਿਆਂ ਦਾਅਵਾ ਕੀਤਾ ਸੀ ਕਿ ਔਰਤਾਂ ਕੁੱਝ ਪੈਸਿਆਂ ਦੀ ਖਾਤਰ ਦਿੱਲੀ ਆਈਆਂ ਹਨ। ਜਿਸ ਤੋਂ ਬਾਅਦ ਵੀ ਕੰਗਨਾ ਦਾ ਕਾਫ਼ੀ ਵਿਰੋਧ ਹੋਇਆ ਸੀ।

Exit mobile version