ਜਗਦੀਸ਼ ਝੀਂਡਾ ਦਾ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਪੱਤਰ, ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਕੀਤੀ ਵੱਡੀ ਮੰਗ
ਇਸ ਪੱਤਰ 'ਚ ਉਨ੍ਹਾਂ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਦਾ ਹਵਾਲਾ ਦਿੰਦੇ ਹੋਏ, ਇਸ ਤਰ੍ਹਾਂ ਦਾ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਪ੍ਰਧਾਨ ਝੀਂਡਾ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖਿਲਾਫ਼ ਕਾਨੂੰਨ ਬਣਾਉਣ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਰਕਾਰ ਨੂੰ ਕਾਨੂੰਨ ਬਣਾਉਣਾ ਚਾਹੀਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਿੱਖ ਪੰਥ ਨੂੰ ਠੇਸ ਪਹੁੰਚਦੀ ਹੈ।
ਜਗਦੀਸ਼ ਝੀਂਡਾ ਦਾ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਪੱਤਰ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਰੋਕਣ ਨੂੰ ਲੈ ਕੇ ਹਰਿਆਣਾ ਤੇ ਕੇਂਦਰ ਸਰਕਾਰ ਨੂੰ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਇਸ ਸਬੰਧ ‘ਚ ਪੱਤਰ ਲਿਖਿਆ ਹੈ।
ਇਸ ਪੱਤਰ ‘ਚ ਉਨ੍ਹਾਂ ਨੇ ਪੰਜਾਬ ‘ਚ ਬੇਅਦਬੀ ਕਾਨੂੰਨ ਦਾ ਹਵਾਲਾ ਦਿੰਦੇ ਹੋਏ, ਇਸ ਤਰ੍ਹਾਂ ਦਾ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਪ੍ਰਧਾਨ ਝੀਂਡਾ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖਿਲਾਫ਼ ਕਾਨੂੰਨ ਬਣਾਉਣ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਰਕਾਰ ਨੂੰ ਕਾਨੂੰਨ ਬਣਾਉਣਾ ਚਾਹੀਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਿੱਖ ਪੰਥ ਨੂੰ ਠੇਸ ਪਹੁੰਚਦੀ ਹੈ।
ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਸੂਬਿਆਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀ ਘਟਨਾਵਾਂ ਵਾਪਰ ਚੁਕੀਆਂ ਹਨ ਹੈ। ਇਸ ਦੇ ਖਿਲਾਫ਼ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ ਵੀ ਕੀਤੇ ਹਨ। ਇਸ ਵਾਰ ਸਰਕਾਰ ਨੂੰ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਕੋਈ ਦੁਰ-ਸਾਹਸ ਨਾ ਕਰ ਸਕੇ।
ਝੀਂਡਾ ਦਾ ਕਹਿਣਾ ਹੈ ਕਿ ਪਿਛਲੇ ਇੱਕ ਦਹਾਕੇ ਤੋਂ ਬੇਅਦਬੀਆਂ ਦੀ ਘਟਨਾਵਾਂ ਤੇਜ਼ੀ ਨਾਲ ਵਧੀਆਂ ਹਨ, ਇਸ ਲਈ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ। ਉਨ੍ਹਾਂ ਨੇ ਸਾਰੇ ਹੀ ਧਰਮਾਂ ਤੇ ਧਾਰਮਿਕ ਗ੍ਰੰਥਾਂ ਤੇ ਪ੍ਰਤੀਕਾਂ ਦੀ ਬੇਅਦਬੀ ਨੂੰ ਨਾ ਸਹਿਣਯੋਗ ਦੱਸਦੇ ਹੋਏ, ਸਖ਼ਤ ਕਾਨੂੰਨ ਬਣਾਉਣ ਦੀ ਲੋੜ ਨੂੰ ਜ਼ਰੂਰੀ ਦੱਸਿਆ ਹੈ।
