AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਿਆਹੀਆਂ ਕੁੜੀਆਂ ਦਾ ਕੀ ਹੋਵੇਗਾ…? ਬਾਲ ਵਿਆਹ ‘ਤੇ ਕਾਰਵਾਈ ਤੋਂ ਨਰਾਜ ਓਵੈਸੀ

ਹੈਦਰਾਬਾਦ ਤੋਂ ਸਾਂਸਦ ਅਸਦੁਦੀਨ ਓਵੈਸੀ ਨੇ ਬਾਲ ਵਿਆਹ ਦੇ ਖਿਲਾਫ ਅਸਾਮ ਦੇ ਮੁੱਖ ਮੰਤਰੀ ਦੀ ਕਾਰਵਾਈ 'ਤੇ ਖਰੀਆਂ-ਖਰੀਆਂ ਸੁਣਾਈਆਂ ਹਨ। ਇੱਥੇ ਉਨ੍ਹਾਂ ਦੀ ਤਿੱਖੀ ਪ੍ਰਤੀਕਿਰਿਆ ਪੜ੍ਹੋ...

ਵਿਆਹੀਆਂ ਕੁੜੀਆਂ ਦਾ ਕੀ ਹੋਵੇਗਾ...? ਬਾਲ ਵਿਆਹ 'ਤੇ ਕਾਰਵਾਈ ਤੋਂ ਨਰਾਜ ਓਵੈਸੀ
kusum-chopra
| Published: 04 Feb 2023 18:58 PM IST
Share
ਆਸਾਮ ਵਿੱਚ ਰਾਜ ਸਰਕਾਰ ਨੇ ਬਾਲ ਵਿਆਹ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਬੀੜਾ ਚੁੱਕਿਆ ਹੈ। ਇਸ ਦੌਰਾਨ ਪੁਲਿਸ ਵੱਲੋਂ ਇਹ ਵੀ ਖ਼ਬਰ ਆਈ ਹੈ ਕਿ ਸੂਬੇ ਵਿੱਚ 4 ਹਜ਼ਾਰ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 8 ਹਜ਼ਾਰ ਮੁਲਜ਼ਮਾਂ ਦੀ ਸੂਚੀ ਬਣਾਈ ਗਈ ਹੈ। ਦੂਜੇ ਪਾਸੇ, ਸੀਐਮ ਹਿਮੰਤ ਬਿਸਵਾ ਸਰਮਾ ਨੇ ਸ਼ਨੀਵਾਰ ਨੂੰ ਕਿਹਾ ਕਿ ਰਾਜ ਵਿੱਚ ਹੁਣ ਤੱਕ ਇਸ ਮਾਮਲੇ ਵਿੱਚ 2200 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ‘ਤੇ ਏਆਈਐਮਆਈਐਮ ਦੇ ਮੁਖੀ ਅਤੇ ਹੈਦਰਾਬਾਦ ਤੋਂ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਕਿਹਾ ਹੈ ਕਿ ਅਸਾਮ ਦੀ ਸਰਕਾਰ ਮੁਸਲਮਾਨਾਂ ਵਿਰੁੱਧ ਕੰਮ ਕਰ ਰਹੀ ਹੈ। ਓਵੈਸੀ ਨੇ ਬਾਲ ਵਿਆਹ ‘ਤੇ ਸੂਬਾ ਸਰਕਾਰ ਦੇ ਸਖ਼ਤ ਰਵੱਈਏ ‘ਤੇ ਕਿਹਾ ਹੈ, ‘ ਉਨ੍ਹਾਂ ਲੜਕੀਆਂ ਦਾ ਕੀ ਕਰੋਗੇ ਜਿਨ੍ਹਾਂ ਦੇ ਵਿਆਹ ਹੋ ਚੁੱਕੇ ਹਨ?’ ਉਨ੍ਹਾਂ ਨੇ ਇਸ ਦੌਰਾਨ ਚਿੰਤਾ ਜ਼ਾਹਰ ਕੀਤੀ ਹੈ ਕਿ ਜਿਨ੍ਹਾਂ ਲੜਕੀਆਂ ਦਾ ਵਿਆਹ ਹੋ ਚੁੱਕਾ ਹੈ, ਉਨ੍ਹਾਂ ਦਾ ਕੀ ਹੋਵੇਗਾ। ਉਨ੍ਹਾਂ ਨੇ ਕਿਹਾ, ‘ਉਨ੍ਹਾਂ ਦੀ ਦੇਖਭਾਲ ਕੌਣ ਕਰੇਗਾ? ਤੁਸੀਂ (ਅਸਾਮ ਸਰਕਾਰ) ਨੇ 4,000 ਕੇਸ ਦਰਜ ਕੀਤੇ ਹਨ। ਤੁਸੀਂ ਨਵੇਂ ਸਕੂਲ ਕਿਉਂ ਨਹੀਂ ਖੋਲ੍ਹ ਰਹੇ ਹੋ?’ ਇੰਨਾ ਹੀ ਨਹੀਂ ਉਨ੍ਹਾਂ ਨੇ ਸੂਬਾ ਸਰਕਾਰ ‘ਤੇ ਮੁਸਲਮਾਨਾਂ ਪ੍ਰਤੀ ਪੱਖਪਾਤੀ ਹੋਣ ਦਾ ਦੋਸ਼ ਵੀ ਲਗਾਇਆ ਹੈ। ਓਵੈਸੀ ਨੇ ਕਿਹਾ ਹੈ ਕਿ ਅਸਾਮ ਦੀ ਭਾਜਪਾ ਸਰਕਾਰ ਮੁਸਲਮਾਨਾਂ ਪ੍ਰਤੀ ਪੱਖਪਾਤੀ ਹੈ। ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਬਾਲ ਵਿਆਹ ਵਿਰੁੱਧ ਕਾਰਵਾਈ ਲਗਾਤਾਰ ਦੂਜੇ ਦਿਨ ਵੀ ਜਾਰੀ ਹੈ ਅਤੇ ਹੁਣ ਤੱਕ 2,200 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਮਾਜਿਕ ਅਪਰਾਧ ਵਿਰੁੱਧ ਸਾਡੀ ਲੜਾਈ ਜਾਰੀ ਰਹੇਗੀ।

ਸ਼ੁੱਕਰਵਾਰ ਤੱਕ 2 ਹੋਈਆਂ ਹਜ਼ਾਰ ਗ੍ਰਿਫਤਾਰੀਆਂ

ਅਸਾਮ ਪੁਲਿਸ ਨੇ ਬਾਲ ਵਿਆਹ ਦੇ ਖਿਲਾਫ ਇੱਕ ਵਿਸ਼ਾਲ ਮੁਹਿੰਮ ਦੇ ਤਹਿਤ ਸ਼ੁੱਕਰਵਾਰ ਤੱਕ 2,044 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਅਜਿਹੇ ਵਿਆਹ ਕਰਵਾਉਣ ਵਾਲੇ ਪੰਡਿਤ ਅਤੇ ਮੌਲਵੀ ਵੀ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਸ਼ਾਮਲ ਹਨ। ਇਹ ਜਾਣਕਾਰੀ ਪੁਲਿਸ ਅਧਿਕਾਰੀਆਂ ਨੇ ਦਿੱਤੀ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਕੋਲ 8,000 ਦੋਸ਼ੀਆਂ ਦੀ ਸੂਚੀ ਹੈ ਅਤੇ ਕਾਰਵਾਈ ਜਾਰੀ ਰਹੇਗੀ। ਇਸ ਦੇ ਨਾਲ ਹੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਔਰਤਾਂ ਨੇ ਵੀ ਇਸ ਕਦਮ ਦਾ ਇਹ ਕਹਿ ਕੇ ਵਿਰੋਧ ਕੀਤਾ ਕਿ ਉਨ੍ਹਾਂ ਨੂੰ ਰੋਜ਼ੀ-ਰੋਟੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ। ਅਸਾਮ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਇੱਥੇ ਇੱਕ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਮੁਹਿੰਮ ਸ਼ੁੱਕਰਵਾਰ ਸਵੇਰ ਤੋਂ ਸੂਬੇ ਭਰ ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਇਹ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਜਾਰੀ ਰਹੇਗੀ। ਰਾਜ ਮੰਤਰੀ ਮੰਡਲ ਨੇ 23 ਜਨਵਰੀ ਨੂੰ ਫੈਸਲਾ ਕੀਤਾ ਸੀ ਕਿ ਬਾਲ ਵਿਆਹ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ। ਇਸ ਘੋਸ਼ਣਾ ਦੇ ਇੱਕ ਪੰਦਰਵਾੜੇ ਤੋਂ ਵੀ ਘੱਟ ਸਮੇਂ ਵਿੱਚ ਪੁਲਿਸ ਨੇ ਬਾਲ ਵਿਆਹ ਦੇ 4,004 ਕੇਸ ਦਰਜ ਕੀਤੇ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...