AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM ਯੋਗੀ ਨੂੰ ਜਲਦ ਮਾਰ ਦੇਵਾਂਗਾ, ਮੁੱਖ ਮੰਤਰੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ, ਰਿਹਾਨ ਨਾਂਅ ਦੇ ਵਿਅਕਤੀ ਨੇ ਭੇਜਿਆ ਸੰਦੇਸ਼

Death threat to CM Yogi: ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੀਐਮ ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅਤੀਕ-ਅਸ਼ਰਫ ਦੇ ਕਤਲ ਤੋਂ ਬਾਅਦ ਬਾਗਪਤ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਸੀਐਮ ਯੋਗੀ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਸੀ।

CM ਯੋਗੀ ਨੂੰ ਜਲਦ ਮਾਰ ਦੇਵਾਂਗਾ, ਮੁੱਖ ਮੰਤਰੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ, ਰਿਹਾਨ ਨਾਂਅ ਦੇ ਵਿਅਕਤੀ ਨੇ ਭੇਜਿਆ ਸੰਦੇਸ਼
tv9-punjabi
| Updated On: 25 Apr 2023 16:27 PM IST
Share
Death threat to CM Yogi: ਇੱਕ ਵਾਰ ਫਿਰ ਮੁੱਖ ਮੰਤਰੀ ਯੋਗੀ ਆਦਿਤਿਆਨਾਥ (Yogi Adityanath) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਰਿਹਾਨ ਨਾਂਅ ਦੇ ਵਿਅਕਤੀ ਨੇ ਇਹ ਧਮਕੀ ਡਾਇਲ 112 ਦੇ ਵਟਸਐਪ ‘ਤੇ ਭੇਜੀ ਸੀ। ਰਿਹਾਨ ਨੇ ਮੈਸੇਜ ‘ਚ ਲਿਖਿਆ, ‘ਮੈਂ ਜਲਦੀ ਹੀ ਸੀਐਮ ਯੋਗੀ ਨੂੰ ਮਾਰ ਦੇਵਾਂਗਾ’। ਇਸ ਧਮਕੀ ਤੋਂ ਬਾਅਦ ਯੂਪੀ ਏਟੀਐਸ ਸਮੇਤ ਸਾਰੀਆਂ ਜਾਂਚ ਏਜੰਸੀਆਂ ਅਲਰਟ ਹੋ ਗਈਆਂ ਹਨ। ਧਮਕੀ ਦੇ ਸਬੰਧ ਵਿੱਚ ਸੁਸ਼ਾਂਤ ਗੋਲਫ ਸਿਟੀ ਥਾਣੇ ਵਿੱਚ ਐਫਆਈਆਰ ਵੀ ਦਰਜ ਕਰਵਾਈ ਗਈ ਹੈ।

ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਤੁਹਾਨੂੰ ਦੱਸ ਦੇਈਏ ਕਿ ਯੂਪੀ (UP) ਦੇ ਸੀਐਮ ਯੋਗੀ ਆਦਿੱਤਿਆਨਾਥ ਨੂੰ ਜਾਨੋਂ ਮਾਰਨ ਦੀ ਇਹ ਧਮਕੀ 23 ਅਪ੍ਰੈਲ ਦੀ ਰਾਤ 8:22 ‘ਤੇ ਡਾਇਲ 112 ਦੇ ਵਟਸਐਪ ‘ਤੇ ਸੰਦੇਸ਼ ਭੇਜ ਕੇ ਦਿੱਤੀ ਗਈ ਸੀ। ਧਮਕੀ ਭਰਿਆ ਸੰਦੇਸ਼ ਦੇਖ ਕੇ ਡਾਇਲ 112 ਨੇ ਸੋਮਵਾਰ ਸਵੇਰੇ ਸੁਸ਼ਾਂਤ ਗੋਲਫ ਸਿਟੀ ਥਾਣੇ ਨੂੰ ਸੂਚਿਤ ਕੀਤਾ। ਪੁਲਿਸ ਨੇ ਧਮਕੀ ਦੇ ਸਬੰਧ ਵਿੱਚ ਐਫਆਈਆਰ ਦਰਜ ਕਰਕੇ ਜਾਂਚ ਵਿੱਚ ਜੁੱਟ ਗਈ ਹੈ। ਇਸ ਦੇ ਨਾਲ ਹੀ ਯੂਪੀ ਏਟੀਐਸ ਨੂੰ ਵੀ ਇਸ ਦੀ ਸੂਚਨਾ ਦਿੱਤੀ ਗਈ ਸੀ।

ਪੁਲਿਸ ਟੀਮ ਦੋਸ਼ੀ ਦੀ ਭਾਲ ‘ਚ ਲੱਗੀ ਹੈ

ਧਮਕੀ ਭੇਜਣ ਵਾਲੇ ਵਿਅਕਤੀ ਦੀ ਪਛਾਣ ਰਿਹਾਨ ਵਜੋਂ ਹੋਈ ਹੈ। ਰਿਹਾਨ ਦੇ ਵਟਸਐਪ (WhatsApp) ਨੰਬਰ ‘ਤੇ ਪ੍ਰੋਫਾਈਲ ਫੋਟੋ ਉਰਦੂ ਵਿਚ ਹੈ। ਫਿਲਹਾਲ ਪੁਲਿਸ ਟੀਮ ਰਿਹਾਨ ਦਾ ਮੋਬਾਇਲ ਨੰਬਰ ਸਰਵੀਲੈਂਸ ‘ਤੇ ਪਾ ਕੇ ਉਸ ਦੀ ਭਾਲ ਕਰ ਰਹੀ ਹੈ। ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੀਐਮ ਯੋਗੀ ਨੂੰ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਵੀ ਸੀਐਮ ਯੋਗੀ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।

ਬਾਗਪਤ ਦੇ ਨੌਜਵਾਨਾਂ ਨੇ ਗੋਲੀ ਮਾਰਨ ਦੀ ਧਮਕੀ ਦਿੱਤੀ ਸੀ

ਹਾਲ ਹੀ ‘ਚ ਪ੍ਰਯਾਗਰਾਜ ‘ਚ ਮਾਫੀਆ ਅਤੀਕ ਅਤੇ ਅਸ਼ਰਫ ਦੀ ਹੱਤਿਆ ਤੋਂ ਬਾਅਦ ਸੀਐੱਮ ਯੋਗੀ ਨਿਸ਼ਾਨੇ ‘ਤੇ ਆਏ ਸਨ। ਬਾਗਪਤ ਦੇ ਇੱਕ ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਸੀਐਮ ਯੋਗੀ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਹੈ। ਜਦੋਂ ਲੋਕਾਂ ਨੇ ਸੋਸ਼ਲ ਮੀਡੀਆ (Social Media) ‘ਤੇ ਪੋਸਟ ਦੇਖੀ ਤਾਂ ਉਨ੍ਹਾਂ ਨੇ ਯੂਪੀ ਦੇ ਡੀਜੀਪੀ ਅਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਟੈਗ ਕੀਤਾ ਅਤੇ ਨੌਜਵਾਨਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਬਾਗਪਤ ਪੁਲਸ ਨੇ ਧਮਕੀ ਦੇਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।

ਸਐੱਮ ਯੋਗੀ ਦੀ ਵਧਾਈ ਸੁਰੱਖਿਆ

ਅਤੀਕ-ਅਸ਼ਰਫ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਸੁਰੱਖਿਆ ਦੇ ਇੰਤਜ਼ਾਮ ਵਧਾ ਦਿੱਤੇ ਗਏ ਹਨ। ਲਖਨਊ ਦੇ 5 ਕਾਲੀਦਾਸ ਮਾਰਗ ਸਥਿਤ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਯੂਪੀ ਪੁਲਿਸ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਕੋਈ ਜੋਖਮ ਨਹੀਂ ਉਠਾਉਣਾ ਚਾਹੁੰਦੇ ਹਨ। ਡੀਜੀਪੀ ਖੁਦ ਮੁੱਖ ਮੰਤਰੀ ਦੀ ਸੁਰੱਖਿਆ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਸਮੇਂ-ਸਮੇਂ ‘ਤੇ ਰਿਪੋਰਟਾਂ ਲੈਂਦੇ ਰਹੇ। ਇਸ ਦੇ ਨਾਲ ਹੀ ਖੁਫੀਆ ਏਜੰਸੀਆਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...