Subscribe to
Notifications
Subscribe to
Notifications
Aaj Ka Mausam: ਦਿੱਲੀ-ਐਨਸੀਆਰ ਅਤੇ ਆਸਪਾਸ ਦੇ ਕਈ ਇਲਾਕਿਆਂ ਵਿੱਚ ਸਵੇਰੇ ਭਾਰੀ ਮੀਂਹ ਪਿਆ। ਇਸ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ। ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ।
ਦਿੱਲੀ-ਐਨਸੀਆਰ (Delhi-NCR) ਤੋਂ ਇਲਾਵਾ ਹੋਰ ਵੀ ਕਈ ਇਲਾਕਿਆਂ ਵਿੱਚ ਮਈ ਮਹੀਨੇ ਵਿੱਚ ਹੋਈ ਬਾਰਿਸ਼ ਤੋਂ ਬਾਅਦ ਹਲਕੀ ਸਰਦੀ ਵੀ ਮਹਿਸੂਸ ਕੀਤੀ ਜਾ ਰਹੀ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।
‘ਰੁੱਕ ਰੁੱਕ ਕੇ ਪੈ ਸਕਦਾ ਹੈ ਮੀਂਹ’
ਮੌਸਮ ਵਿਭਾਗ ਨੇ ਦੱਸਿਆ ਸੀ ਕਿ ਸੋਮਵਾਰ ਨੂੰ ਦਿੱਲੀ, ਐਨਸੀਆਰ, ਗਾਜ਼ੀਆਬਾਦ, ਇੰਦਰਾਪੁਰਮ, ਛਪਰੋਲਾ,
ਨੋਇਡਾ , (Noida) ਗੁਰੂਗ੍ਰਾਮ, ਸੋਨੀਪਤ, ਬਾਗਪਤ ਸਮੇਤ ਕਈ ਥਾਵਾਂ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਰੁੱਕ-ਰੁੱਕ ਕੇ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
‘ਆਉਣ ਵਾਲੇ ਦਿਨਾਂ ‘ਚ ਵੱਧ ਸਕਦੀ ਹੈ ਗਰਮੀ’
ਤੁਹਾਨੂੰ ਦੱਸ ਦੇਈਏ ਕਿ ਦਿੱਲੀ-ਐਨਸੀਆਰ ਵਿੱਚ ਐਤਵਾਰ ਨੂੰ ਵੀ ਹਲਕੀ ਗਰਜ ਨਾਲ ਮੀਂਹ ਪਿਆ। ਸ਼ਨੀਵਾਰ ਨੂੰ ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 37.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ ਵਿੱਚ ਪਿਛਲੇ ਕਈ ਦਿਨਾਂ ਤੋਂ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਹਾਲਾਂਕਿ ਆਉਣ ਵਾਲੇ ਦਿਨਾਂ ‘ਚ ਇਕ ਵਾਰ ਫਿਰ ਮੌਸਮ ਬਦਲ ਜਾਵੇਗਾ ਅਤੇ ਗਰਮੀ ਵਧੇਗੀ। ਮੌਸਮ ਵਿਭਾਗ ਮੁਤਾਬਕ ਬਾਰਸ਼ ਤੋਂ ਬਾਅਦ ਲੋਕਾਂ ਨੂੰ ਤੇਜ਼ ਗਰਮੀ ਦੇਖਣ ਨੂੰ ਮਿਲੇਗੀ।
‘ਲੋਕਾਂ ਨੂੰ ਕਰਨਾ ਪਵੇਗਾ ਗਰਮੀ ਦਾ ਸਾਹਮਣਾ’
ਆਉਣ ਵਾਲੇ ਦਿਨਾਂ ‘ਚ ਪਾਰਾ 39-40 ਦੇ ਆਸ-ਪਾਸ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਬਾਰਿਸ਼ ਦੀ ਵੀ ਸੰਭਾਵਨਾ ਹੈ। ਦੂਜੇ ਪਾਸੇ ਪਹਾੜਾਂ ‘ਤੇ ਭਾਰੀ ਬਰਫ਼ਬਾਰੀ ਹੋ ਰਹੀ ਹੈ। ਇਸ ਕਾਰਨ ਉੱਥੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਪੰਜਾਬ (Punjab) ਤੇ ਹਰਿਆਣਾ ਦਾ ਵੀ ਇਹੀ ਹਾਲ ਹੈ। ਇਸ ਤੋਂ ਇਲਾਵਾ ਦੇਸ਼ ਦੇ ਬਾਕੀ ਹਿੱਸਿਆਂ ‘ਚ ਲੋਕਾਂ ਨੂੰ ਅਜੇ ਤੱਕ ਕਹਿਰ ਦੀ ਗਰਮੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ।
ਇਨ੍ਹਾਂ ਸਥਾਨਾਂ ‘ਤੇ ਪਵੇਗਾ ਮੀਂਹ
ਮੌਸਮ ਵਿਭਾਗ ਮੁਤਾਬਕ ਅਗਲੇ ਕੁੱਝ ਦਿਨਾਂ ‘ਚ ਇਨ੍ਹਾਂ ਸੂਬਿਆਂ ‘ਚ ਭਾਰੀ ਬਾਰਿਸ਼ ਹੋ ਸਕਦੀ ਹੈ। ਅਗਲੇ ਦੋ ਦਿਨਾਂ ਵਿੱਚ ਉੱਤਰਾਖੰਡ, ਕੇਰਲ, ਕਰਨਾਟਕ ਵਿੱਚ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਰਾਜਾਂ ਵਿੱਚ ਵੀ ਅਗਲੇ ਕੁਝ ਦਿਨਾਂ ਤੱਕ ਸਥਿਤੀ ਆਮ ਵਾਂਗ ਰਹੇਗੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ