AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੋਨੀਪਤ ‘ਚ ਲਾਰੈਂਸ ਗੈਂਗ ਦੇ ਗੁਰਗਿਆਂ ਦੀ ਪੁਲਿਸ ਨਾਲ ਮੁੱਠਭੇੜ, ਚਾਰ ਬਦਮਾਸ਼ ਗ੍ਰਿਫਤਾਰ

ਹਰਿਆਣਾ ਦੇ ਸੋਨੀਪਤ ਵਿੱਚ ਬੰਬੀਹਾ ਗੈਂਗ ਦੇ ਸ਼ੂਟਰ ਮਾਨ ਜੈਤੋ ਦਾ ਕਤਲ ਕਰਨ ਵਾਲੇ ਚਾਰ ਬਦਮਾਸ਼ਾਂ ਨੂੰ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਫੜ ਲਿਆ ਹੈ। ਇਹ ਤਿੰਨੋਂ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਗੈਂਗ ਨਾਲ ਜੁੜੇ ਹੋਏ ਹਨ। ਜ਼ਖਮੀ ਸ਼ੂਟਰ ਮਨਜੀਤ, ਚੇਤਨ, ਓਜਸਵੀ ਅਤੇ ਜਗਬੀਰ ਲਾਰੈਂਸ ਗੈਂਗ ਦੇ ਸ਼ੂਟਰ ਪ੍ਰਿਆਵਰਤ ਫੌਜੀ ਦੇ ਪਿੰਡ ਗੜ੍ਹੀ ਸਿਸਾਨਾ ਦੇ ਰਹਿਣ ਵਾਲੇ ਹਨ। ਫੌਜੀ ਨੇ ਲਾਰੈਂਸ ਗੈਂਗ ਦੇ ਗੋਲਡੀ ਬਰਾੜ ਦੇ ਕਹਿਣ 'ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ ਸੀ।

ਸੋਨੀਪਤ 'ਚ ਲਾਰੈਂਸ ਗੈਂਗ ਦੇ ਗੁਰਗਿਆਂ ਦੀ ਪੁਲਿਸ ਨਾਲ ਮੁੱਠਭੇੜ, ਚਾਰ ਬਦਮਾਸ਼ ਗ੍ਰਿਫਤਾਰ
tv9-punjabi
| Updated On: 02 Oct 2023 19:21 PM IST
Share

ਹਰਿਆਣਾ। ਸੋਨੀਪਤ ਦੀ ਸਪੈਸ਼ਲ ਐਂਟੀ ਗੈਂਗਸਟਰ ਯੂਨਿਟ ਨੇ ਚਾਰਾਂ ਨੂੰ ਐਨਕਾਊਂਟਰ ਤੋਂ ਬਾਅਦ ਫੜ ਲਿਆ। ਜਦੋਂ ਹਰਿਆਣਾ ਪੁਲਿਸ (Haryana Police) ਉੱਥੇ ਪਹੁੰਚੀ ਤਾਂ ਇਨ੍ਹਾਂ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ। ਕਰਾਸ ਫਾਇਰਿੰਗ ਤੋਂ ਬਾਅਦ ਮਨਜੀਤ, ਚੇਤਨ ਅਤੇ ਓਜਸਵੀ ਨੂੰ ਪੁਲਿਸ ਨੇ ਗੋਲੀ ਮਾਰ ਦਿੱਤੀ, ਜਦਕਿ ਚੌਥੇ ਨੂੰ ਵੀ ਪੁਲਿਸ ਨੇ ਫੜ ਲਿਆ। ਜਿਨ੍ਹਾਂ ਨੂੰ ਇਲਾਜ ਲਈ ਖਰਖੌਂਡਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਕੋਲੋਂ ਤਿੰਨ ਹਥਿਆਰ ਵੀ ਬਰਾਮਦ ਹੋਏ ਹਨ। ਦੀਪਕ ਮਾਨ ਉਰਫ਼ ਮਾਨ ਜੈਤੋ ਦੇ ਪਰਿਵਾਰਕ ਮੈਂਬਰ ਸੋਮਵਾਰ ਬਾਅਦ ਦੁਪਹਿਰ ਸਿਵਲ ਹਸਪਤਾਲ ਪੁੱਜੇ।

ਅਜੇ ਤੱਕ ਉਸ ਦਾ ਪੋਸਟਮਾਰਟਮ (Postmartam) ਨਹੀਂ ਹੋਇਆ ਹੈ। ਸ਼ੁਰੂਆਤੀ ਜਾਂਚ ‘ਚ ਜਾਪਦਾ ਹੈ ਕਿ ਉਸ ਦੇ ਸਿਰ ‘ਚ 6-7 ਗੋਲੀਆਂ ਮਾਰੀਆਂ ਗਈਆਂ ਹਨ ਅਤੇ ਕਤਲ ਬੜੀ ਬੇਰਹਿਮੀ ਨਾਲ ਕੀਤਾ ਗਿਆ ਹੈ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਖਾਨਪੁਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰ ਵੀ ਲਾਸ਼ ਲੈ ਕੇ ਚਲੇ ਗਏ ਹਨ। ਗਾਂਧੀ ਜਯੰਤੀ ਦੀ ਛੁੱਟੀ ਹੋਣ ਕਾਰਨ ਅੱਜ ਸੋਨੀਪਤ ਦੇ ਸਿਵਲ ਹਸਪਤਾਲ ਵਿੱਚ ਲਾਸ਼ ਦਾ ਪੋਸਟਮਾਰਟਮ ਕਰਨ ਲਈ ਕੋਈ ਡਾਕਟਰ ਮੌਜੂਦ ਨਹੀਂ ਸੀ।

ਮਾਨ ਫਰੀਦਕੋਟ ਦੇ ਜੈਤੋ ਦਾ ਵਸਨੀਕ ਸੀ

ਮਾਨ ਜੈਤੋ ਪੰਜਾਬ ਦੇ ਫਰੀਦਕੋਟ (Faridkot) ਦਾ ਵਸਨੀਕ ਸੀ। ਇਸ ਦੇ ਮੱਦੇਨਜ਼ਰ ਗੈਂਗ ਵਾਰ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਮਾਨ ਜੈਤੋ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਮਾਨ ਜੈਤੋ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ 2017 ਵਿੱਚ ਘਰੋਂ ਚਲਾ ਗਿਆ ਸੀ। ਇਸ ਤੋਂ ਬਾਅਦ ਗੋਲਡੀ ਬਰਾੜ ਦੇ ਚਚੇਰੇ ਭਰਾ ਗੁਰਲਾਲ ਬਰਾੜ ਦਾ ਕਤਲ ਕਰ ਦਿੱਤਾ ਗਿਆ। ਉਦੋਂ ਤੋਂ ਉਹ ਘਰ ਨਹੀਂ ਆਇਆ।

ਅਗਵਾ ਕੀਤਾ, ਤਸੀਹੇ ਦਿੱਤੇ, ਫਿਰ ਗੋਲੀ ਮਾਰ ਦਿੱਤੀ

ਬੰਬੀਹਾ ਗੈਂਗ (Bambiha Gang) ਦਾ ਸ਼ਾਰਪਸ਼ੂਟਰ ਮਾਨ ਜੈਤੋ ਤੋਂ ਪਹਿਲਾਂ ਅਗਵਾ ਹੋਇਆ ਸੀ। ਇਸ ਤੋਂ ਬਾਅਦ ਕਰੀਬ ਡੇਢ ਘੰਟੇ ਤੱਕ ਉਸ ‘ਤੇ ਤਸ਼ੱਦਦ ਕੀਤਾ ਗਿਆ। ਫਿਰ ਉਸ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਗਈ। ਉਸ ਦੀ ਲਾਸ਼ ਪਿੰਡ ਹਰਸਾਣਾ ਕਲਾਂ ਦੇ ਖੇਤਾਂ ਵਿੱਚੋਂ ਬਰਾਮਦ ਹੋਈ। ਮਾਨ ਜੈਤੋ ਨੇ ਕੁਝ ਦਿਨ ਪਹਿਲਾਂ ਫੇਸਬੁੱਕ ‘ਤੇ ਇਕ ਪੋਸਟ ਪਾਈ ਸੀ। ਜਿਸ ਵਿੱਚ ਉਸ ਨੇ ਗੋਲਡੀ ਬਰਾੜ ਨੂੰ ਲਲਕਾਰਿਆ ਸੀ।

ਉਸ ਨੇ ਕਿਹਾ ਸੀ ਕਿ ਅਸੀਂ ਤੁਹਾਡੇ ਭਰਾ (ਚਚੇਰੇ ਭਰਾ) ਗੁਰਲਾਲ ਬਰਾੜ ਨੂੰ ਮਾਰ ਦਿੱਤਾ ਹੈ। ਸਾਡੇ ਤੋਂ ਬਦਲਾ ਨਹੀਂ ਲੈ ਸਕਿਆ। ਕੈਨੇਡਾ ‘ਚ ਸੁੱਖਾ ਦੁੱਨੇਕੇ ਦੇ ਕਤਲ ਦੀ ਜ਼ਿੰਮੇਵਾਰੀ ਲੈਣ ‘ਤੇ ਮਾਨ ਜੈਤੋ ਨੇ ਗੋਲਡੀ ਬਰਾੜ ਨੂੰ ਦਿੱਤੀ ਸੀ ਇਹ ਚੈਲੰਜ | ਉਨ੍ਹਾਂ ਗੋਲਡੀ ਬਰਾੜ ਨੂੰ ਜ਼ਿੰਮੇਦਾਰੀ ਦਾ ਮਾਹਿਰ ਕਹਿ ਕੇ ਉਨ੍ਹਾਂ ਦਾ ਮਜ਼ਾਕ ਉਡਾਇਆ। ਇਸ ਤੋਂ ਬਾਅਦ ਗੋਲਡੀ ਬਰਾੜ ਨੇ ਵੀ ਆਪਣੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਕਿ ਉਹ ਮੈਨੂੰ ਲਲਕਾਰਦਾ ਸੀ। ਹੁਣ ਉਸ ਨੂੰ ਉਸ ਦੀ ਬਣਦੀ ਸਜ਼ਾ ਮਿਲ ਗਈ ਹੈ।

ਗੋਲਡੀ ਬਰਾੜ ਦੇ ਚਚੇਰੇ ਭਰਾ ਦਾ ਹੋਇਆ ਸੀ ਕਤਲ

ਗੋਲਡੀ ਬਰਾੜ (Goldy Brar) ਦੇ ਚਚੇਰੇ ਭਰਾ ਗੁਰਲਾਲ ਬਰਾੜ ਦਾ 3 ਸਾਲ ਪਹਿਲਾਂ ਚੰਡੀਗੜ੍ਹ ਵਿੱਚ ਕਤਲ ਹੋ ਗਿਆ ਸੀ। ਗੁਰਲਾਲ ਪੰਜਾਬ ਯੂਨੀਵਰਸਿਟੀ ਦੀ ਸਟੂਡੈਂਟਸ ਆਰਗੇਨਾਈਜੇਸ਼ਨ (SOPU) ਦੇ ਸਾਬਕਾ ਸੂਬਾ ਪ੍ਰਧਾਨ ਸੀ। ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਮੰਨਿਆ ਜਾਂਦਾ ਸੀ।ਦੇਰ ਰਾਤ ਉਹ ਇੰਡਸਟਰੀਅਲ ਏਰੀਆ ਫੇਜ਼-1 ਸਥਿਤ ਵੇਵ ਮਾਲ ਦੇ ਬਾਹਰ ਫਾਰਚੂਨਰ ਕਾਰ ਵਿੱਚ ਬੈਠਾ ਕਿਸੇ ਦਾ ਇੰਤਜ਼ਾਰ ਕਰ ਰਿਹਾ ਸੀ। ਇਸ ਦੌਰਾਨ ਬਾਈਕ ਸਵਾਰ ਤਿੰਨ ਨਕਾਬਪੋਸ਼ ਨੌਜਵਾਨਾਂ ਨੇ ਗੱਡੀ ਨੇੜੇ ਆ ਕੇ 7 ਰਾਊਂਡ ਫਾਇਰ ਕੀਤੇ, ਜਿਸ ਨਾਲ ਗੁਰਲਾਲ ਦੀ ਮੌਤ ਹੋ ਗਈ। ਗੁਰਲਾਲ ਦੇ ਸਿਰ, ਛਾਤੀ ਅਤੇ ਬਾਹਾਂ ‘ਤੇ ਗੋਲੀਆਂ ਲੱਗੀਆਂ ਸਨ।

ਐਤਵਾਰ ਨੂੰ ਸੋਨੀਪਤ ‘ਚ ਹੱਤਿਆ ਕਰ ਦਿੱਤੀ ਸੀ

ਇਸ ਕਤਲ ਵਿੱਚ ਪੰਜਾਬ ਦੇ ਬਦਨਾਮ ਸ਼ਾਰਪਸ਼ੂਟਰ ਦਵਿੰਦਰ ਬੰਬੀਹਾ ਦੇ ਗੈਂਗ ਦਾ ਨਾਮ ਸਾਹਮਣੇ ਆਇਆ ਸੀ। ਜਿਸ ਦੇ ਦੋ ਸ਼ੂਟਰ ਮਾਨ ਜੈਤੋ ਅਤੇ ਨੀਰਜ ਚਸਕਾ ਵੀ ਕਤਲ ਵਿੱਚ ਸ਼ਾਮਲ ਸਨ। ਨੀਰਜ ਚਸਕਾ ਫੜਿਆ ਗਿਆ ਪਰ ਮਾਨ ਜੈਤੋ ਫਰਾਰ ਹੋ ਗਿਆ। ਜਿਸ ਦੀ ਐਤਵਾਰ ਨੂੰ ਸੋਨੀਪਤ ‘ਚ ਹੱਤਿਆ ਕਰ ਦਿੱਤੀ ਗਈ ਸੀ। ਇਹ ਬੰਬੀਹਾ ਗੈਂਗ ਦੇ ਗੈਂਗਸਟਰ ਲਵੀ ਦਿਉਦਾ ਦੇ ਕਤਲ ਦਾ ਬਦਲਾ ਦੱਸਿਆ ਜਾ ਰਿਹਾ ਸੀ।

ਭਰਾ ਦੇ ਕਤਲ ਤੋਂ ਬਾਅਦ ਬਰਾੜ ਬਣਿਆ ਸੀ ਗੈਂਗਸਟਰ

ਗੋਲਡੀ ਬਰਾੜ ਆਪਣੇ ਚਚੇਰੇ ਭਰਾ ਦੇ ਕਤਲ ਤੋਂ ਬਾਅਦ ਹੀ ਗੈਂਗਸਟਰ ਬਣ ਗਿਆ ਸੀ। ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਚਚੇਰੇ ਭਰਾ ਗੁਰਲਾਲ ਦੇ ਕਤਲ ਤੋਂ ਬਾਅਦ ਹੀ ਅਪਰਾਧ ਦੀ ਦੁਨੀਆ ਵਿੱਚ ਆਇਆ ਸੀ। ਇਸ ਕਤਲ ਨਾਲ ਯੂਥ ਕਾਂਗਰਸੀ ਆਗੂ ਗੁਰਲਾਲ ਪਹਿਲਵਾਨ ਦਾ ਨਾਂ ਸਾਹਮਣੇ ਆਇਆ ਸੀ। ਉਸ ਦਾ ਕਤਲ ਗੋਲਡੀ ਬਰਾੜ ਨੇ ਕੀਤਾ ਸੀ। ਜਿਸ ਤੋਂ ਬਾਅਦ ਉਹ ਕੈਨੇਡਾ ਭੱਜ ਗਿਆ। ਗੁਰਲਾਲ ਬਰਾੜ ਲਾਰੈਂਸ ਦਾ ਕਰੀਬੀ ਸੀ, ਇਸ ਲਈ ਗੋਲਡੀ ਵੀ ਲਾਰੈਂਸ ਦਾ ਕਰੀਬੀ ਦੋਸਤ ਬਣ ਗਿਆ।

ਮੂਸੇਵਾਲਾ ਦੇ ਕਤਲ ਤੋਂ ਚਰਚਾ ‘ਚ ਆਇਆ ਸੀ ਬਰਾੜ

ਹਾਲਾਂਕਿ ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰਖੀਆਂ ਵਿੱਚ ਆ ਗਿਆ ਸੀ। ਫਿਲਹਾਲ ਉਹ ਅਮਰੀਕਾ ਦੇ ਕੈਲੀਫੋਰਨੀਆ ‘ਚ ਲੁਕਿਆ ਹੋਇਆ ਹੈ। ਹਰਿਆਣਾ ਦੇ ਸਨੋਪੀਤ ਵਿੱਚ ਪੰਜਾਬ ਦੇ ਗੈਂਗਸਟਰ ਦੀਪਕ ਮਾਨ ਦਾ ਕਤਲ ਕਰ ਦਿੱਤਾ ਗਿਆ। ਮਾਨ ਪੰਜਾਬ ਦੇ ਜੈਤੋ ਦਾ ਵਾਸੀ ਸੀ। ਬਦਮਾਸ਼ਾਂ ਨੇ ਕਤਲ ਕਰਨ ਤੋਂ ਬਾਅਦ ਉਸਦੀ ਲਾਸ਼ ਨੂੰ ਖੇਤਾਂ ‘ਚ ਸੁੱਟ ਦਿੱਤਾ ਸੀ। ਕਿਹਾ ਜਾ ਰਿਹਾ ਹੈ ਕਿ ਕੁੱਝ ਦਿਨ ਪਹਿਲਾਂ ਗੈਂਗਸਟਰ ਗੋਲਡੀ ਬਰਾੜ ਨੂੰ ਦੀਪਕ ਮਾਨ ਨੇ ਲਲਕਾਰਿਆ ਸੀ। ਜਿਸ ਕਾਰਨ ਦੀਪਕ ਮਾਨ ਦਾ ਕਤਲ ਕਰ ਦਿੱਤਾ ਗਿਆ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...