ਪਿਛਲੇ 24 ਘੰਟਿਆਂ ਵਿੱਚ Corona Virus ਦੇ 10112 ਤੋਂ ਜ਼ਿਆਦਾ ਨਵੇਂ ਮਾਮਲੇ, 67 ਹਜ਼ਾਰ ਤੋ ਪਾਰ ਐਕਟਿਵ ਕੇਸ
Corona Cases Update: ਕੋਰੋਨਾ ਇੱਕ ਵਾਰ ਮੁੜ ਲੋਕਾਂ ਨੂੰ ਡਰਾ ਰਿਹਾ ਹੈ। ਦੇਸ਼ ਵਿੱਚ ਬੇਸ਼ੱਕ ਕੋਰੋਨਾ ਮਾਮਲਿਆਂ ਨੂੰ ਉਤਾਰ ਚੜ੍ਹਾਅ ਬਣਿਆ ਹੋਇਆ ਹੈ ਪਰ ਕੁੱਝ ਸੂਬਿਆਂ ਵਿੱਚ ਕੋਰੋਨਾ ਨੂੰ ਲੈ ਕੇ ਸਥਿਤੀ ਖਤਰਨਾਕ ਬਣੀ ਹੋਈ ਹੈ।
Corona Cases: ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ। ਪਿਛਲੇ 24 ਘੰਟਿਆਂ ‘ਚ ਕੋਰੋਨਾ (Corona) ਦੇ 10112 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ 67 ਹਜ਼ਾਰ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ ਐਕਟਿਵ ਕੇਸ ਵਧ ਕੇ 67806 ਹੋ ਗਏ ਹਨ।
ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਵਿੱਚ 9833 ਮਰੀਜ਼ ਠੀਕ ਵੀ ਹੋਏ ਹਨ। ਹਾਲਾਂਕਿ ਦੇਸ਼ ਦੇ ਕੁੱਝ ਵੱਡੇ ਰਾਜਾਂ ਵਿੱਚ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕੋਰੋਨਾ ਦੇ 12193 ਨਵੇਂ ਮਾਮਲੇ ਸਾਹਮਣੇ ਆਏ ਸਨ ਜਦਕਿ 42 ਲੋਕਾਂ ਦੀ ਮੌਤ ਹੋ ਗਈ ਸੀ। ਦੱਸ ਦਈਏ ਕਿ ਕੇਰਲ ‘ਚ ਹਾਲਾਤ ਸਭ ਤੋਂ ਖਰਾਬ ਦੱਸੇ ਜਾ ਰਹੇ ਹਨ।
ਦਿੱਲੀ ਅਤੇ ਮਹਾਰਾਸ਼ਟਰ ਵਿੱਚ ਵੀ ਕੋਰੋਨਾ ਫੈਲ ਰਿਹਾ ਹੈ
ਜਦੋਂ ਕੋਰੋਨਾ ਦੀ ਪਹਿਲੀ ਲਹਿਰ ਆਈ ਸੀ, ਉਦੋਂ ਵੀ ਕੋਰੋਨਾ ਦਾ ਪਹਿਲਾ ਕੇਸ ਅਤੇ ਪਹਿਲੀ ਮੌਤ ਕੇਰਲ ਵਿੱਚ ਹੀ ਹੋਈ ਸੀ। ਇਸ ਤੋਂ ਇਲਾਵਾ ਦਿੱਲੀ ਅਤੇ ਮਹਾਰਾਸ਼ਟਰ ਵਿੱਚ ਵੀ ਕੋਰੋਨਾ ਹੌਲੀ-ਹੌਲੀ ਫੈਲ ਰਿਹਾ ਹੈ। ਦਿੱਲੀ ‘ਚ ਵੀ ਸ਼ਨੀਵਾਰ ਨੂੰ ਕੋਰੋਨਾ ਦੇ 1500 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ ‘ਚ ਸ਼ਨੀਵਾਰ ਨੂੰ ਕੋਰੋਨਾ ਦੇ 850 ਨਵੇਂ ਮਾਮਲੇ ਸਾਹਮਣੇ ਆਏ, 4 ਲੋਕਾਂ ਦੀ ਮੌਤ ਹੋ ਗਈ।
ਕੇਂਦਰ ਨੇ ਸੂਬਿਆਂ ਨੂੰ ਚੌਕਸ ਰਹਿਣ ਲਈ ਕਿਹਾ
ਦੂਜੇ ਪਾਸੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਰਾਜਾਂ ਨੂੰ ਪਹਿਲਾਂ ਤੋਂ ਹੀ ਚੌਕਸ ਰਹਿਣ ਲਈ ਕਿਹਾ ਹੈ। ਖਾਸ ਤੌਰ ‘ਤੇ ਉਨ੍ਹਾਂ 8 ਰਾਜਾਂ ਦੀ ਸਖਤ ਨਿਗਰਾਨੀ ਦੇ ਨਿਰਦੇਸ਼ ਦਿੱਤੇ ਗਏ ਹਨ ਜਿੱਥੇ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਇਨ੍ਹਾਂ 8 ਰਾਜਾਂ ਵਿੱਚ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ, ਕਰਨਾਟਕ, ਮਹਾਰਾਸ਼ਟਰ, ਕੇਰਲ ਅਤੇ ਤਾਮਿਲਨਾਡੂ ਸ਼ਾਮਲ ਹਨ।
ਸ਼ਨੀਵਾਰ 12193 ਮਾਮਲੇ ਆਏ ਸਨ ਸਾਹਮਣੇ
ਸ਼ਨੀਵਾਰ ਨੂੰ ਕੋਰੋਨਾ ਦੇ 12193 ਨਵੇਂ ਮਾਮਲੇ ਸਾਹਮਣੇ ਆਏ, ਜਿਸ ਤੋਂ ਬਾਅਦ ਐਕਟਿਵ ਮਾਮਲਿਆਂ ਦੀ ਗਿਣਤੀ 67556 ਹੋ ਗਈ। ਇਸ ਤੋਂ ਇਲਾਵਾ 42 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿਚ 10 ਇਕੱਲੇ ਕੇਰਲ ਦੇ ਸਨ।