ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਮਨ ਕੀ ਬਾਤ’ ਨੂੰ ‘ਜਨ ਕੀ ਬਾਤ’ ਅਤੇ ‘ਕੰਨ ਕੰਨ ਕੀ ਬਾਤ’ ਵੀ ਕਿਹਾ ਜਾ ਸਕਦਾ ਹੈ: ਸਤਨਾਮ ਸਿੰਘ ਸੰਧੂ

ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ 140 ਕਰੋੜ ਭਾਰਤੀਆਂ ਨੂੰ ਇੱਕ ਧਾਗੇ ਵਿੱਚ ਬੰਨ੍ਹਣ ਦੇ ਅਸੰਭਵ ਕੰਮ ਨੂੰ ਸੰਭਵ ਬਣਾਇਆ ਹੈ। ਉਨ੍ਹਾਂ ਕਿਹਾ 'ਮਨ ਕੀ ਬਾਤ' ਦੇ 100ਵੇਂ ਐਪੀਸੋਡ ਨੂੰ ਨਿਊਜ਼ੀਲੈਂਡ ਵਿੱਚ ਪ੍ਰਵਾਸੀ ਭਾਰਤੀਆਂ ਵੱਲੋਂ ਅਥਾਹ ਪਿਆਰ ਮਿਲਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਮਨ ਕੀ ਬਾਤ' ਨੂੰ 'ਜਨ ਕੀ ਬਾਤ' ਅਤੇ 'ਕੰਨ ਕੰਨ ਕੀ ਬਾਤ' ਵੀ ਕਿਹਾ ਜਾ ਸਕਦਾ ਹੈ: ਸਤਨਾਮ ਸਿੰਘ ਸੰਧੂ
Follow Us
tv9-punjabi
| Updated On: 02 May 2023 20:03 PM IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 100 ਐਪੀਸੋਡ ਪੂਰੇ ਹੋਣ ਦੇ ਇਤਿਹਾਸਕ ਪਲ ਦਾ ਜਸ਼ਨ ਮਨਾਉਣ ਲਈ, ਐਨਆਈਡੀ ਫਾਊਂਡੇਸ਼ਨ, ਨਵੀਂ ਦਿੱਲੀ, ਭਾਰਤ ਨੇ ਨਿਊਜ਼ੀਲੈਂਡ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਸਹਿਯੋਗ ਨਾਲ ਆਕਲੈਂਡ ਦੇ ਮਹਾਤਮਾ ਗਾਂਧੀ ਸੈਂਟਰ ਵਿਖੇ 30 ਅਪ੍ਰੈਲ 2023 ਨੂੰ ਮਨ ਕੀ ਬਾਤ ਦੇ ਵਿਸ਼ੇਸ਼ ਪ੍ਰਸਾਰਣ ਦਾ ਆਯੋਜਨ ਕੀਤਾ ਸੀ। ਇਸ ਇਤਿਹਾਸਕ ਮੌਕੇ ਨਿਊਜ਼ੀਲੈਂਡ ਵਿੱਚ ਭਾਰਤ ਦੀ ਹਾਈ ਕਮਿਸ਼ਨਰ ਨੀਤਾ ਭੂਸ਼ਣ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ। ਨਿਊਜ਼ੀਲੈਂਡ ਦੇ ਭਾਰਤ ਦੇ ਆਨਰੇਰੀ ਕੌਂਸਲਰ ਭਵ ਢਿੱਲੋਂ, ਐਨਆਈਡੀ ਫਾਊਂਡੇਸ਼ਨ ਦੇ ਮੁੱਖ ਸਰਪ੍ਰਸਤ ਸਤਨਾਮ ਸਿੰਘ ਸੰਧੂ, ਸਹਿ-ਸੰਸਥਾਪਕ ਹਿਮਾਨੀ ਸੂਦ ਹਾਜ਼ਰ ਸਨ। ਇਸ ਤੋਂ ਇਲਾਵਾ ਵੱਖ-ਵੱਖ ਵਪਾਰੀਆਂ, ਉੱਦਮੀਆਂ, ਵੱਖ-ਵੱਖ ਭਾਈਚਾਰਿਆਂ ਦੇ ਨੁਮਾਇੰਦਿਆਂ ਅਤੇ ਵਿਦੇਸ਼ੀ ਭਾਰਤੀਆਂ ਸਮੇਤ 1000 ਤੋਂ ਵੱਧ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਨਿਊਜ਼ੀਲੈਂਡ ਵਿੱਚ ਭਾਰਤੀ ਹਾਈ ਕਮਿਸ਼ਨਰ ਨੀਤਾ ਭੂਸ਼ਣ ਨੇ ਕਿਹਾ, ਪ੍ਰਧਾਨ ਮੰਤਰੀ ਮੋਦੀ ਦੀ ਨਾ ਸਿਰਫ਼ ਭਾਰਤ ਵਿੱਚ ਸਗੋਂ ਪੂਰੀ ਦੁਨੀਆ ਵਿੱਚ ਬਹੁਤ ਵੱਡੇ ਪ੍ਰਸ਼ੰਸਕ ਹਨ। ਭਾਰਤ ਦੇ ਦੌਰੇ ‘ਤੇ ਆਏ ਇਟਲੀ ਦੇ ਪ੍ਰਧਾਨ ਮੰਤਰੀ ਨੇ ਪੀਐਮ ਮੋਦੀ ਨੂੰ ‘ਕਿਸੇ ਵੀ ਦੇਸ਼ ਦਾ ਸਭ ਤੋਂ ਅਗਾਂਹਵਧੂ ਪ੍ਰਧਾਨ ਮੰਤਰੀ’ ਦੱਸਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੇ ਹੁਣ ਤੱਕ ਦੇ ਸਭ ਤੋਂ ਦੂਰਦਰਸ਼ੀ ਅਤੇ ਗਤੀਸ਼ੀਲ ਨੇਤਾਵਾਂ ਵਿੱਚੋਂ ਇੱਕ ਹਨ। ਮੋਦੀ ਜੀ ਦੇਸ਼ ਦੇ ਨਾਗਰਿਕਾਂ ਦਾ ਮਾਰਗਦਰਸ਼ਨ ਕਰਦੇ ਹਨ।

‘ਮਨ ਕੀ ਬਾਤ’ ਪ੍ਰੋਗਰਾਮ ਰਾਹੀਂ ਪੀਐੱਮ ਨੂੰ ਸੁਣਨ ਦੀ ਕਰਦੇ ਹਨ ਉਡੀਕ’

ਉਨ੍ਹਾਂ ਅੱਗੇ ਕਿਹਾ ਕਿ ਲੋਕ ਉਨ੍ਹਾਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਰਾਹੀਂ ਸੁਣਨ ਦੀ ਉਡੀਕ ਕਰਦੇ ਹਨ। ‘ਮਨ ਕੀ ਬਾਤ’ ਦਾ ਹਰ ਐਪੀਸੋਡ ਭਾਰਤ ਅਤੇ ਭਾਰਤੀਆਂ ਨੂੰ ਸਮਰਪਿਤ ਹੈ। ਪ੍ਰਧਾਨ ਮੰਤਰੀ ਮੋਦੀ ਆਪਣੀਆਂ ਕਹਾਣੀਆਂ ਅਤੇ ਤਜ਼ਰਬਿਆਂ ਰਾਹੀਂ ਡਾਇਸਪੋਰਾ ਨੂੰ ਆਪਣੇ ਦੇਸ਼ ਨਾਲ ਜੋੜਦੇ ਹਨ। ਭਾਰਤ ਦੀ ਦੁਨੀਆ ਵਿੱਚ ਇੱਕ ਨਵੀਂ ਤਸਵੀਰ ਬਣ ਗਈ ਹੈ ਜਿਵੇਂ ਕਿ ਵਿਸ਼ਵ ਵਿੱਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ, ਸਭ ਤੋਂ ਵੱਧ ਨੌਜਵਾਨਾਂ ਦੀ ਆਬਾਦੀ ਵਾਲਾ ਦੇਸ਼ ਆਦਿ। ਇਸ ਮੌਕੇ ਐਨਆਈਡੀ ਫਾਊਂਡੇਸ਼ਨ ਦੇ ਮੁੱਖ ਸਰਪ੍ਰਸਤ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਇਹ ਪ੍ਰੋਗਰਾਮ ਸਿਰਫ਼ ‘ਮਨ ਕੀ ਬਾਤ’ ਨਹੀਂ ਹੈ ਬਲਕਿ ‘ਜਨ ਕੀ ਬਾਤ’ ਦੀ ਗੱਲ ਕਰਦਾ ਹੈ ਅਤੇ ਜੇਕਰ ਇਹ ਭਾਰਤ ਦੇ ਕੋਨੇ-ਕੋਨੇ ਤੱਕ ਪਹੁੰਚ ਜਾਵੇ ਤਾਂ ਇਸ ਨੂੰ ‘ਕਣ-ਕਣ ਕੀ ਬਾਤ’ ਕਿਹਾ ਜਾ ਸਕਦਾ ਹੈ। ਇਹ ਦੁਨੀਆ ਦੇ 150 ਦੇਸ਼ਾਂ ਵਿੱਚ ਪ੍ਰਸਾਰਿਤ ਹੋ ਰਿਹਾ ਹੈ। ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਵਿਖੇ ‘ਮਨ ਕੀ ਬਾਤ’ ਦਾ ਪ੍ਰਸਾਰਣ ਕਰਨਾ ਵੀ ਦੇਸ਼ ਲਈ ਮਾਣ ਵਾਲੀ ਗੱਲ ਹੈ। ਪਿਛਲੇ 9 ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ ਹੈ।

ਪੀਐੱਮ ਨੇ ਲੋਕਾਂ ਨੂੰ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕੀਤਾ

ਅੱਜ ਦੁਨੀਆ ਦਾ ਹਰ ਦੇਸ਼ ਭਾਰਤ ਵੱਲ ਉਮੀਦ ਅਤੇ ਮਾਣ ਨਾਲ ਦੇਖ ਰਿਹਾ ਹੈ। 140 ਕਰੋੜ ਭਾਰਤੀਆਂ ਨੂੰ ਇੱਕ ਧਾਗੇ ਵਿੱਚ ਜੋੜਨਾ, ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਜਗਾ ਕੇ ਉਨ੍ਹਾਂ ਨੂੰ ਪ੍ਰੇਰਿਤ ਕਰਨਾ ਇੱਕ ਬਹੁਤ ਵੱਡਾ ਕੰਮ ਹੈ। ਮਨ ਕੀ ਬਾਤ ਰਾਹੀਂ ਪੀਐਮ ਮੋਦੀ ਨੇ ਭਾਰਤ ਦੇ ਲੋਕਾਂ ਨੂੰ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕੀਤਾ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਵੀ ਮੰਤਰ ਦਿੱਤਾ ਹੈ। ਭਾਰਤ ਦੀ ਗੁਜਰਾਤ ਦੀ 100 ਸਾਲਾ ਰਾਮੀਬੇਨ ਅੱਜ ‘ਮਨ ਕੀ ਬਾਤ’ ਦਾ 100ਵਾਂ ਐਪੀਸੋਡ ਦੇਖਣ ਲਈ ਸਾਡੇ ਨਾਲ ਹਨ। ਉਨ੍ਹਾਂ ਨੇ 100 ਸਾਲਾਂ ਦੌਰਾਨ ਭਾਰਤ ਦੀ ਅਸਲ ਤਬਦੀਲੀ ਨੂੰ ਦੇਖਿਆ ਹੈ। ਨਿਊਜ਼ੀਲੈਂਡ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਨਿਊਜ਼ੀਲੈਂਡ ਫਸਟ ਦੇ ਚੇਅਰਮੈਨ ਵਿੰਸਟਨ ਪੀਟਰਸ, ਜੋ ਕਿ ਨਿਊਜ਼ੀਲੈਂਡ ਦੇ ਸਾਬਕਾ ਵਿਦੇਸ਼ ਮੰਤਰੀ ਵੀ ਰਹਿ ਚੁੱਕੇ ਹਨ, ਨੇ ‘ਮਨ ਕੀ ਬਾਤ’ ਦੇ 100 ਐਪੀਸੋਡ ਪੂਰੇ ਕਰਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੰਦੇ ਹੋਏ ਕਿਹਾ, ”ਮੈਨੂੰ ਇਸ ਪ੍ਰੋਗਰਾਮ ਦਾ ਹਿੱਸਾ ਬਣਨ ‘ਤੇ ਮਾਣ ਹੈ। ‘ਮਨ ਕੀ ਬਾਤ’ ਆਮ ਲੋਕਾਂ ਨਾਲ ਜੁੜਨ ਅਤੇ ਰਾਸ਼ਟਰ ਨਿਰਮਾਣ ਲਈ ਵਿਚਾਰ ਸਾਂਝੇ ਕਰਨ ਲਈ ਇੱਕ ਪਲੇਟਫਾਰਮ ਵਜੋਂ ਕੰਮ ਕਰਦਾ ਹੈ। ਇਹ ਇੱਕ ਵਿਲੱਖਣ ਮਾਧਿਅਮ ਹੈ ਜਿਸ ਰਾਹੀਂ ਇੱਕ ਨੇਤਾ ਦੇਸ਼ ਦੇ ਨਾਗਰਿਕਾਂ ਨਾਲ ਸਿੱਧਾ ਆਪਣੇ ਵਿਚਾਰਾਂ ਅਤੇ ਪਹਿਲਕਦਮੀਆਂ ਨੂੰ ਸਾਂਝਾ ਕਰਦਾ ਹੈ। ”

ਵੱਡੀ ਗਿਣਤੀ ‘ਚ ਵਿਦੇਸ਼ੀ ਭਾਰਤੀ ਖਾਸ ਤੌਰ ‘ਤੇ ਔਰਤਾਂ ਰਹੀਆਂ ਮੌਜੂਦ

ਇਸ ਇਤਿਹਾਸਕ ਮੌਕੇ ‘ਤੇ ਇੱਥੇ ਮੌਜੂਦ ਭਾਰਤੀ ਮੂਲ ਦੇ ਲੋਕਾਂ ਨੂੰ ਦੇਖ ਕੇ ਇਹ ਸਪੱਸ਼ਟ ਤੌਰ ‘ਤੇ ਸਮਝਿਆ ਜਾ ਸਕਦਾ ਹੈ ਕਿ ਇਹ ਲੋਕ ਅਜੇ ਵੀ ਆਪਣੇ ਦੇਸ਼ ਨਾਲ ਜੁੜੇ ਹੋਏ ਹਨ ਅਤੇ ਮੋਦੀ ਜੀ ਦੇ ਵਿਕਸਿਤ ਭਾਰਤ ਦੇ ਨਿਰਮਾਣ ਦੇ ਟੀਚੇ ਨੂੰ ਲੈ ਕੇ ਕਾਫੀ ਉਮੀਦਾਂ ਹਨ। ਇਸ ਮੌਕੇ ‘ਤੇ ਵੱਡੀ ਗਿਣਤੀ ‘ਚ ਵਿਦੇਸ਼ੀ ਭਾਰਤੀ ਖਾਸ ਤੌਰ ‘ਤੇ ਔਰਤਾਂ ਮੌਜੂਦ ਸਨ। ਇਸ ਵਿਸ਼ੇਸ਼ ਪ੍ਰਸਾਰਣ ਦੌਰਾਨ ਉਥੇ ਮੌਜੂਦ ਭਾਰਤੀ ਮੂਲ ਦੀਆਂ ਔਰਤਾਂ ਨੇ ਇਸ ਪ੍ਰੋਗਰਾਮ ‘ਚ ਦੇਸ਼ ਭਗਤੀ ਅਤੇ ਦੇਸ਼ ਪ੍ਰਤੀ ਪਿਆਰ ਦੀ ਭਾਵਨਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਇਕੱਠੇ ਭਾਰਤ ਮਾਤਾ ਦੀ ਜੈ, ਮੋਦੀ ਹੈ ਤਾਂ ਮੁਮਕਿਨ ਹੈ ਅਤੇ ਵੰਦੇ ਮਾਤਰਮ ਦੇ ਨਾਅਰੇ ਲਾਏ। ਨਿਊਜ਼ੀਲੈਂਡ ਵਿੱਚ ਅਹਿਮਦੀਆ ਮੁਸਲਿਮ ਭਾਈਚਾਰੇ ਦੇ ਇੱਕ ਨੁਮਾਇੰਦੇ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੇ ‘ਮਨ ਕੀ ਬਾਤ’ ਦੇ 100ਵੇਂ ਐਪੀਸੋਡ ਦੇ ਪ੍ਰਸਾਰਣ ਦਾ ਹਿੱਸਾ ਬਣਨਾ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਇੱਕ ਰਾਸ਼ਟਰ ਦੇ ਰੂਪ ਵਿੱਚ ਭਾਰਤ ਦੇ ਵਿਕਾਸ ਬਾਰੇ ਜਾਣਨਾ ਇੱਕ ਸਨਮਾਨ ਦੀ ਗੱਲ ਹੈ। ਰੇਡੀਓ ਪ੍ਰੋਗਰਾਮ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਨਾਗਰਿਕਾਂ ਨਾਲ ਰਾਸ਼ਟਰ ਲਈ ਮਹੱਤਵਪੂਰਨ ਵਿਸ਼ਿਆਂ ਅਤੇ ਮੁੱਦਿਆਂ ‘ਤੇ ਗੱਲਬਾਤ ਕੀਤੀ ਹੈ ਅਤੇ ਹਰੇਕ ਨੂੰ ਰਾਸ਼ਟਰ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਹੈ। ਦਾਊਦੀ ਬੋਹਰਾ ਮੁਸਲਿਮ ਭਾਈਚਾਰੇ ਦੀ ਪ੍ਰਤੀਨਿਧੀ ਅਤੇ ਆਕਲੈਂਡ ਵਿੱਚ ਬੁਰਹਾਨੀ ਮਹਿਲਾ ਸੰਘ ਦੀ ਸਕੱਤਰ, ਤਜ਼ਨੀਮ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮਾਸਿਕ ਰੇਡੀਓ ਸ਼ੋਅ ਰਾਹੀਂ ਮਹਿਲਾ ਸਸ਼ਕਤੀਕਰਨ ‘ਤੇ ਜ਼ੋਰ ਦਿੱਤਾ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਭਾਰਤੀ ਔਰਤਾਂ ਦੀਆਂ ਪ੍ਰਾਪਤੀਆਂ ਨੂੰ ਸਨਮਾਨ ਦਿੱਤਾ ਹੈ।

‘ਮਨ ਕੀ ਬਾਤ’ ਰਾਹੀਂ ਪੀਐੱਮ ਵੱਖ-ਵੱਖ ਭਾਈਚਾਰਿਆਂ ਨਾਲ ਜੁੜੇ

ਨਿਊਜ਼ੀਲੈਂਡ ਦੇ ਦਾਊਦੀ ਬੋਹਰਾ ਮੁਸਲਿਮ ਭਾਈਚਾਰੇ ਦੇ ਨੁਮਾਇੰਦੇ ਸ਼ਬੀਰ ਰਾਜਕੋਟਵਾਲਾ ਨੇ ਕਿਹਾ ਕਿ ‘ਮਨ ਕੀ ਬਾਤ’ ਰਾਹੀਂ ਪ੍ਰਧਾਨ ਮੰਤਰੀ ਮੋਦੀ ਨੇ ਵੱਖ-ਵੱਖ ਭਾਈਚਾਰਿਆਂ ਨਾਲ ਜੁੜੇ ਹਨ ਅਤੇ ਉਨ੍ਹਾਂ ਨੇ ਸਾਰਿਆਂ ਵਿੱਚ ਬਰਾਬਰਤਾ ਨੂੰ ਯਕੀਨੀ ਬਣਾਇਆ ਹੈ। ਇਸ ਦਾ ਸਬੂਤ ਇਹ ਹੈ ਕਿ ਹੁਣ ਦਾਊਦੀ ਬੋਹਰਾ ਮੁਸਲਿਮ ਭਾਈਚਾਰਾ ਭਾਰਤ ਵਿੱਚ ਸੁਰੱਖਿਅਤ ਅਤੇ ਸਨਮਾਨਿਤ ਮਹਿਸੂਸ ਕਰਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈ-ਕਾਮਰਸ ਚੈਨਲ ਖੋਲ੍ਹ ਕੇ ਦਾਊਦੀ ਬੋਹਰਾ ਮੁਸਲਿਮ ਭਾਈਚਾਰੇ ਲਈ ਮੁੱਖ ਤੌਰ ‘ਤੇ ਕਾਰੋਬਾਰ ਦੇ ਲਿਹਾਜ਼ ਨਾਲ ਬਹੁਤ ਕੁਝ ਕੀਤਾ ਹੈ ਜਿਸ ਦੇ ਨਤੀਜੇ ਵਜੋਂ ਭਾਈਚਾਰੇ ਦੀ ਆਰਥਿਕ ਤਰੱਕੀ ਹੋਈ ਹੈ। ਇਸ ਮੌਕੇ ‘ਤੇ ਮਲਿਆਲੀ ਭਾਈਚਾਰੇ ਦੀ ਦੇਵੀ ਸ਼ੋਭਨਾ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤੀ ਔਰਤਾਂ ਸਸ਼ਕਤ ਹਨ। ਆਪਣੇ ਰੇਡੀਓ ਪ੍ਰੋਗਰਾਮਾਂ ਰਾਹੀਂ ਭਾਰਤ ਵਿੱਚ ਸਮਾਜ ਦੇ ਸਾਰੇ ਵਰਗਾਂ ਨਾਲ ਗੱਲਬਾਤ ਕਰਕੇ, ਉਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਇੱਕ ਚੰਗਾ ਨੇਤਾ ਹੀ ਇੱਕ ਮਹੱਤਵਪੂਰਨ ਤਬਦੀਲੀ ਲਿਆ ਕੇ ਦੇਸ਼ ਨੂੰ ਵਿਕਾਸ ਵੱਲ ਲੈ ਜਾ ਸਕਦਾ ਹੈ।

ਰੇਡੀਓ ਪ੍ਰੋਗਰਾਮ ਪ੍ਰਧਾਨ ਮੰਤਰੀ ਮੋਦੀ ਦੀ ਅਹਿਮ ਪਹਿਲ

ਐਸੋਸੀਏਸ਼ਨ ਆਫ ਕੰਜ਼ਿਊਮਰ ਐਕਟ ਐਂਡ ਟੈਕਸਪੇਅਰਜ਼ ਨਿਊਜ਼ੀਲੈਂਡ ਦੇ ਮੈਂਬਰ ਰਾਹੁਲ ਚੋਪੜਾ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ‘ਮਨ ਕੀ ਬਾਤ’ ਦੇ 100ਵੇਂ ਐਪੀਸੋਡ ਦਾ ਪੂਰਾ ਹੋਣਾ ਇੱਕ ਇਤਿਹਾਸਕ ਪਲ ਹੈ। ਇਹ ਰੇਡੀਓ ਪ੍ਰੋਗਰਾਮ ਪ੍ਰਧਾਨ ਮੰਤਰੀ ਮੋਦੀ ਦੀ ਅਹਿਮ ਪਹਿਲ ਹੈ, ਜਿਸਨੇ ਨਾ ਸਿਰਫ ਭਾਰਤ ਵਿੱਚ ਸਰਕਾਰ ਅਤੇ ਨਾਗਰਿਕਾਂ ਵਿਚਕਾਰ ਸੰਵਾਦ ਵਿੱਚ ਸੁਧਾਰ ਕੀਤਾ ਹੈ, ਸਗੋਂ ਦੁਨੀਆ ਭਰ ਦੇ ਭਾਰਤੀ ਡਾਇਸਪੋਰਾ ਨਾਲ ਵੀ ਜੁੜਿਆ ਹੋਇਆ ਹੈ। ਇਸ ਮੌਕੇ ਭਾਵੁਕ ਹੁੰਦਿਆਂ 100 ਸਾਲਾ ਰਾਮੀਬੇਨ ਨੇ ਕਿਹਾ ਕਿ ਮੋਦੀ ਜੀ ਦ੍ਰਿੜ ਇਰਾਦੇ ਵਾਲੇ ਆਗੂ ਅਤੇ ਸਹੀ ਅਰਥਾਂ ਵਿੱਚ ਭਾਰਤ ਮਾਤਾ ਦੇ ਸੱਚੇ ਪੁੱਤਰ ਹਨ। ਮੈਂ ਉਨ੍ਹਾਂ ਦੀ ਚੰਗੀ ਸਿਹਤ ਲਈ ਪ੍ਰਾਰਥਨਾ ਕਰਦੀ ਹਾਂ ਅਤੇ ਉਮੀਦ ਕਰਦੀ ਹਾਂ ਕਿ ਉਨ੍ਹਾਂ ਦੀ ਅਗਵਾਈ ਵਿੱਚ ਭਾਰਤ ਤਰੱਕੀ ਦੇ ਰਾਹ ‘ਤੇ ਅੱਗੇ ਵਧਦਾ ਰਹੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...