Independence Day 2024: ਦੇਸ਼ ‘ਚ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ PM ਮੋਦੀ ਚਿੰਤਤ, ਲਾਲ ਕਿਲੇ ਤੋਂ ਬੋਲੇ- ਮੈਂ ਗੁੱਸੇ ਨੂੰ ਸਮਝ ਸਕਦਾ ਹਾਂ

tv9-punjabi
Updated On: 

15 Aug 2024 10:48 AM

PM Modi on Women Security: ਪੀਐਮ ਮੋਦੀ ਨੇ ਕਿਹਾ ਕਿ ਅੱਜ ਮੈਂ ਇੱਕ ਵਾਰ ਫਿਰ ਲਾਲ ਕਿਲੇ ਤੋਂ ਆਪਣਾ ਦਰਦ ਜ਼ਾਹਰ ਕਰਨਾ ਚਾਹੁੰਦਾ ਹਾਂ। ਸਮਾਜ ਵਜੋਂ ਸਾਨੂੰ ਔਰਤਾਂ 'ਤੇ ਹੁੰਦੇ ਅੱਤਿਆਚਾਰਾਂ ਬਾਰੇ ਗੰਭੀਰਤਾ ਨਾਲ ਸੋਚਣਾ ਪਵੇਗਾ। ਇਸ ਦੇ ਖਿਲਾਫ ਦੇਸ਼ 'ਚ ਗੁੱਸਾ ਹੈ। ਮੈਂ ਇਸ ਗੁੱਸੇ ਨੂੰ ਮਹਿਸੂਸ ਕਰ ਸਕਦਾ ਹਾਂ। ਇਸ ਘਿਨੌਣੇ ਕਾਰੇ ਨੂੰ ਅੰਜਾਮ ਦੇਣ ਵਾਲਿਆਂ ਨੂੰ ਜਲਦ ਤੋਂ ਜਲਦ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

Independence Day 2024: ਦੇਸ਼ ਚ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ PM ਮੋਦੀ ਚਿੰਤਤ, ਲਾਲ ਕਿਲੇ ਤੋਂ ਬੋਲੇ- ਮੈਂ ਗੁੱਸੇ ਨੂੰ ਸਮਝ ਸਕਦਾ ਹਾਂ

ਔਰਤਾਂ ਦੀ ਸੁਰੱਖਿਆ ਨੂੰ ਲੈ ਕੇ PM ਮੋਦੀ ਚਿੰਤਿਤ

Follow Us On

78ਵੇਂ ਸੁਤੰਤਰਤਾ ਦਿਵਸ ਦੇ ਸ਼ੁਭ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਔਰਤਾਂ ‘ਤੇ ਅੱਤਿਆਚਾਰ ਕਰਨ ਵਾਲਿਆਂ ਨੂੰ ਤੁਰੰਤ ਸਜ਼ਾ ਮਿਲਣੀ ਚਾਹੀਦੀ ਹੈ। ਦੇਸ਼, ਸਮਾਜ, ਸਾਡੀਆਂ ਰਾਜ ਸਰਕਾਰਾਂ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਹੋਵੇਗਾ। ਔਰਤਾਂ ਵਿਰੁੱਧ ਅਪਰਾਧਾਂ ਦੀ ਜਲਦੀ ਤੋਂ ਜਲਦੀ ਜਾਂਚ ਹੋਣੀ ਚਾਹੀਦੀ ਹੈ। ਸਮਾਜ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਅਜਿਹਾ ਕਰਨਾ ਜ਼ਰੂਰੀ ਹੈ।

ਪੀਐਮ ਮੋਦੀ ਨੇ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਇਹ ਗੱਲਾਂ ਉਦੋਂ ਕਹੀਆਂ ਹਨ ਜਦੋਂ ਕੋਲਕਾਤਾ ਰੇਪ ਕਤਲ ਮਾਮਲਾ ਸੁਰਖੀਆਂ ਵਿੱਚ ਹੈ। ਦਰਅਸਲ, ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਟ੍ਰੇਨੀ ਡਾਕਟਰ ਦੀ ਹੱਤਿਆ ਕਰ ਦਿੱਤੀ ਗਈ। ਪਹਿਲਾਂ ਉਸ ਨਾਲ ਰੇਪ ਕੀਤਾ ਗਿਆ, ਫਿਰ ਉਸ ਦਾ ਦਰਦਨਾਕ ਤਰੀਕੇ ਨਾਲ ਕਤਲ ਕਰ ਦਿੱਤਾ ਗਿਆ। ਇਸ ਨੂੰ ਲੈ ਕੇ ਪੂਰੇ ਦੇਸ਼ ‘ਚ ਗੁੱਸਾ ਹੈ। ਇਸ ਨੂੰ ਲੈ ਕੇ ਬੰਗਾਲ ਤੋਂ ਲੈ ਕੇ ਪੂਰੇ ਦੇਸ਼ ‘ਚ ਹੰਗਾਮਾ ਹੋ ਰਿਹਾ ਹੈ, ਪ੍ਰਦਰਸ਼ਨ ਹੋ ਰਹੇ ਹਨ।

ਔਰਤਾਂ ਵਿਰੁੱਧ ਅਪਰਾਧਾਂ ਦੀ ਜਲਦੀ ਜਾਂਚ ਹੋਵੇ – ਪ੍ਰਧਾਨ ਮੰਤਰੀ ਮੋਦੀ

ਲਾਲ ਕਿਲੇ ਦੀ ਪ੍ਰਾਚੀਰ ਤੋਂ ਪੀਐਮ ਮੋਦੀ ਨੇ ਕਿਹਾ ਕਿ ਅੱਜ ਮੈਂ ਇੱਕ ਵਾਰ ਫਿਰ ਲਾਲ ਕਿਲੇ ਤੋਂ ਆਪਣਾ ਦਰਦ ਜ਼ਾਹਰ ਕਰਨਾ ਚਾਹੁੰਦਾ ਹਾਂ। ਸਮਾਜ ਵਜੋਂ ਸਾਨੂੰ ਔਰਤਾਂ ‘ਤੇ ਹੁੰਦੇ ਅੱਤਿਆਚਾਰਾਂ ਬਾਰੇ ਗੰਭੀਰਤਾ ਨਾਲ ਸੋਚਣਾ ਪਵੇਗਾ। ਇਸ ਦੇ ਖਿਲਾਫ ਦੇਸ਼ ‘ਚ ਗੁੱਸਾ ਹੈ। ਮੈਂ ਇਸ ਗੁੱਸੇ ਨੂੰ ਮਹਿਸੂਸ ਕਰ ਸਕਦਾ ਹਾਂ। ਦੇਸ਼, ਸਮਾਜ ਅਤੇ ਰਾਜ ਸਰਕਾਰਾਂ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਹੋਵੇਗਾ। ਔਰਤਾਂ ਵਿਰੁੱਧ ਅਪਰਾਧਾਂ ਦੀ ਜਲਦੀ ਜਾਂਚ ਹੋਣੀ ਚਾਹੀਦੀ ਹੈ।

ਰਾਖਸ਼ੀ ਹਰਕਤਾਂ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਮਿਲੇ – ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਘਿਨਾਉਣੀਆਂ ਹਰਕਤਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਜਲਦੀ ਤੋਂ ਜਲਦੀ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਇਹ ਵਿਸ਼ਵਾਸ ਪੈਦਾ ਕਰਨ ਲਈ ਮਹੱਤਵਪੂਰਨ ਹੈ। ਮੈਂ ਸਮਾਜ ਨੂੰ ਇਹ ਵੀ ਕਹਿਣਾ ਚਾਹਾਂਗਾ ਕਿ ਜਦੋਂ ਔਰਤਾਂ ‘ਤੇ ਰੇਪ ਅਤੇ ਅੱਤਿਆਚਾਰ ਦੀਆਂ ਘਟਨਾਵਾਂ ਵਾਪਰਦੀਆਂ ਹਨ, ਤਾਂ ਇਸ ਦੀ ਬਹੁਤ ਚਰਚਾ ਹੁੰਦੀ ਹੈ, ਪਰ ਜਦੋਂ ਅਜਿਹੇ ਘਿਨਾਉਣੇ ਪ੍ਰਵਿਰਤੀ ਵਾਲੇ ਵਿਅਕਤੀ ਨੂੰ ਸਜ਼ਾ ਦਿੱਤੀ ਜਾਂਦੀ ਹੈ, ਤਾਂ ਇਹ ਖ਼ਬਰਾਂ ਵਿੱਚ ਨਹੀਂ ਦਿਖਾਈ ਦਿੰਦਾ, ਸਗੋਂ ਇਸ ਨੂੰ ਇੱਕ ਪਾਸੇ ਕੋਨੇ ਤੱਕ ਹੀ ਸੀਮਿਤ ਕਰ ਦਿੱਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਜ਼ਾਵਾਂ ਪਾਉਣ ਵਾਲਿਆਂ ‘ਤੇ ਵਿਆਪਕ ਚਰਚਾ ਹੋਣੀ ਚਾਹੀਦੀ ਹੈ ਤਾਂ ਜੋ ਇਹ ਪਾਪ ਕਰਨ ਵਾਲੇ ਇਹ ਸਮਝ ਸਕਣ ਕਿ ਇਸ ਨਾਲ ਫਾਂਸੀ ਹੁੰਦੀ ਹੈ। ਮੈਨੂੰ ਲੱਗਦਾ ਹੈ ਕਿ ਇਹ ਡਰ ਪੈਦਾ ਕਰਨਾ ਬਹੁਤ ਜ਼ਰੂਰੀ ਹੈ।