ਰਾਸ਼ਟਰਪਤੀ ਦਾ ਦੇਸ਼ ਦੇ ਨਾਂ ਸੰਬੋਧਨ, ਕਿਹਾ- ਭਾਰਤ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਨਾਗਰਿਕਾਂ ਦਾ ਭਾਈਚਾਰਾ

Updated On: 

14 Aug 2023 19:58 PM

Independence Day Special: ਦੇਸ਼ 15 ਅਗਸਤ ਦੇ ਜਸ਼ਨ ਵਿੱਚ ਡੁੱਬਿਆ ਹੋਇਆ ਹੈ। ਇਹ ਭਾਰਤ ਦਾ 77ਵਾਂ ਸੁਤੰਤਰਤਾ ਦਿਵਸ ਹੈ। ਇਸ ਵਿਸ਼ੇਸ਼ ਮੌਕੇ 'ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਪੀਐਮ ਮੋਦੀ ਮੰਗਲਵਾਰ ਨੂੰ ਲਾਲ ਕਿਲੇ ਦੀ ਪ੍ਰਾਚੀਰ 'ਤੇ ਰਾਸ਼ਟਰੀ ਝੰਡਾ ਲਹਿਰਾਉਣਗੇ। ਉਹ ਇਤਿਹਾਸਕ ਸਮਾਰਕ ਦੀ ਪ੍ਰਾਚੀਰ ਤੋਂ ਰਾਸ਼ਟਰ ਨੂੰ ਸੰਬੋਧਨ ਕਰਨਗੇ।

ਰਾਸ਼ਟਰਪਤੀ ਦਾ ਦੇਸ਼ ਦੇ ਨਾਂ ਸੰਬੋਧਨ, ਕਿਹਾ- ਭਾਰਤ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਨਾਗਰਿਕਾਂ ਦਾ ਭਾਈਚਾਰਾ
Follow Us On

ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ 77ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਰਾਸ਼ਟਰਪਤੀ ਨੇ ਕਿਹਾ ਕਿ ਮੈਨੂੰ ਬਹੁਤ ਚੰਗਾ ਮਹਿਸੂਸ ਹੋ ਰਿਹਾ ਹੈ ਕਿ ਦੇਸ਼ ਵਾਸੀ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਲੋਕਤੰਤਰ ਦੀ ਜਨਨੀ ਹੈ। ਸੁਤੰਤਰਤਾ ਦਿਵਸ ਸਾਨੂੰ ਯਾਦ ਦਿਵਾਉਂਦਾ ਹੈ ਕਿ ਅਸੀਂ ਸਿਰਫ਼ ਵਿਅਕਤੀ ਨਹੀਂ ਹਾਂ, ਸਗੋਂ ਅਸੀਂ ਇੱਕ ਮਹਾਨ ਭਾਈਚਾਰੇ ਦਾ ਹਿੱਸਾ ਹਾਂ, ਜੋ ਆਪਣੀ ਕਿਸਮ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਵੱਧ ਜੀਵੰਤ ਭਾਈਚਾਰਾ ਹੈ। ਇਹ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਨਾਗਰਿਕਾਂ ਦਾ ਭਾਈਚਾਰਾ ਹੈ।

ਰਾਸ਼ਟਰਪਤੀ ਨੇ ਅੱਗੇ ਕਿਹਾ ਕਿ ਜਾਤ, ਨਸਲ, ਭਾਸ਼ਾ ਅਤੇ ਖੇਤਰ ਤੋਂ ਇਲਾਵਾ ਸਾਡੇ ਪਰਿਵਾਰ ਅਤੇ ਕਾਰਜ ਖੇਤਰ ਨਾਲ ਜੁੜੀ ਸਾਡੀ ਇੱਕ ਪਛਾਣ ਵੀ ਹੁੰਦੀ ਹੈ। ਪਰ ਸਾਡੀ ਇੱਕ ਪਛਾਣ ਅਜਿਹੀ ਹੈ ਜੋ ਇਨ੍ਹਾਂ ਸਭ ਤੋਂ ਉੱਪਰ ਹੁੰਦੀ ਹੈ, ਅਤੇ ਸਾਡੀ ਉਹ ਪਛਾਣ ਹੈ ਭਾਰਤ ਦਾ ਨਾਗਰਿਕ ਹੋਣਾ। ਉਨ੍ਹਾਂ ਕਿਹਾ ਕਿ ਗਾਂਧੀ ਜੀ ਅਤੇ ਹੋਰ ਮਹਾਨ ਨਾਇਕਾਂ ਨੇ ਭਾਰਤ ਦੀ ਆਤਮਾ ਨੂੰ ਮੁੜ ਜਗਾਇਆ ਅਤੇ ਸਾਡੀ ਮਹਾਨ ਸਭਿਅਤਾ ਦੀਆਂ ਕਦਰਾਂ-ਕੀਮਤਾਂ ਨੂੰ ਜਨਤਾ ਤੱਕ ਪਹੁੰਚਾਇਆ।

ਅਸੀਂ ਸਾਰੇ, ਬਰਾਬਰ, ਇਸ ਮਹਾਨ ਦੇਸ਼ ਦੇ ਨਾਗਰਿਕ

ਆਪਣੇ ਸੰਬੋਧਨ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਅਸੀਂ ਸਾਰੇ, ਬਰਾਬਰ, ਇਸ ਮਹਾਨ ਦੇਸ਼ ਦੇ ਨਾਗਰਿਕ ਹਾਂ। ਸਾਡੇ ਸਾਰਿਆਂ ਦੇ ਬਰਾਬਰ ਮੌਕੇ ਅਤੇ ਅਧਿਕਾਰ ਹਨ ਅਤੇ ਸਾਡੇ ਫਰਜ਼ ਵੀ ਬਰਾਬਰ ਹਨ। ਸਰੋਜਨੀ ਨਾਇਡੂ, ਅੰਮੂ ਸਵਾਮੀਨਾਥਨ, ਰਮਾ ਦੇਵੀ, ਅਰੁਣਾ ਆਸਫ ਅਲੀ ਅਤੇ ਸੁਚੇਤਾ ਕ੍ਰਿਪਲਾਨੀ ਵਰਗੀਆਂ ਕਈ ਮਹਿਲਾ ਸ਼ਖਸੀਅਤਾਂ ਨੇ ਆਤਮ-ਵਿਸ਼ਵਾਸ ਨਾਲ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਲਈ ਆਪਣੇ ਤੋਂ ਬਾਅਦ ਸਾਰੀਆਂ ਪੀੜ੍ਹੀਆਂ ਦੀਆਂ ਔਰਤਾਂ ਲਈ ਪ੍ਰੇਰਨਾਦਾਇਕ ਆਦਰਸ਼ ਪੇਸ਼ ਕੀਤੇ ਹਨ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ ਕਿ ਮੈਂ ਸਾਰੇ ਦੇਸ਼ਵਾਸੀਆਂ ਨੂੰ ਮਹਿਲਾ ਸਸ਼ਕਤੀਕਰਨ ਨੂੰ ਪਹਿਲ ਦੇਣ ਦੀ ਅਪੀਲ ਕਰਦੀ ਹਾਂ। ਮੈਂ ਚਾਹਾਂਗੀ ਕਿ ਸਾਡੀਆਂ ਭੈਣਾਂ ਅਤੇ ਧੀਆਂ ਹਰ ਤਰ੍ਹਾਂ ਦੀਆਂ ਚੁਣੌਤੀਆਂ ਦਾ ਹਿੰਮਤ ਨਾਲ ਸਾਹਮਣਾ ਕਰਨ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ। ਉਨ੍ਹਾਂ ਕਿਹਾ ਕਿ ਭਾਰਤ, ਪੂਰੀ ਦੁਨੀਆ ਵਿੱਚ, ਵਿਕਾਸ ਟੀਚਿਆਂ ਅਤੇ ਮਾਨਵਤਾਵਾਦੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।

ਰਾਸ਼ਟਰਪਤੀ ਨੇ ਅੱਗੇ ਕਿਹਾ ਕਿ ਕਿਉਂਕਿ ਜੀ-20 ਸਮੂਹ ਵਿਸ਼ਵ ਦੀ ਦੋ-ਤਿਹਾਈ ਆਬਾਦੀ ਦੀ ਨੁਮਾਇੰਦਗੀ ਕਰਦਾ ਹੈ, ਇਸ ਲਈ ਇਹ ਸਾਡੇ ਲਈ ਸਹੀ ਦਿਸ਼ਾ ਵਿੱਚ ਆਲਮੀ ਤਰਜੀਹਾਂ ਨੂੰ ਤੈਅ ਕਰਨ ਦਾ ਇੱਕ ਵਿਲੱਖਣ ਮੌਕਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਮੈਂ ਆਪਣੇ ਆਦਿਵਾਸੀ ਭਰਾਵਾਂ ਅਤੇ ਭੈਣਾਂ ਨੂੰ ਅਪੀਲ ਕਰਦੀ ਹਾਂ ਕਿ ਤੁਸੀਂ ਸਾਰੇ ਪਰੰਪਰਾਵਾਂ ਨੂੰ ਪ੍ਰਫੁੱਲਤ ਕਰਦੇ ਹੋਏ ਆਧੁਨਿਕਤਾ ਨੂੰ ਅਪਣਾਓ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version