AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CEC ਖਿਲਾਫ ਸਾਰੀਆਂ ਪਾਰਟੀਆਂ ਇੱਕਜੁੱਟ, ਨਵੰਬਰ ਵਿੱਚ ਵਿਰੋਧੀ ਦਲਾਂ ਦੀ ਵੱਡੀ ਰੈਲੀ… INDIA ਗਠਜੋੜ ਦੀ ਬੈਠਕ ਤੋਂ ਬਾਅਦ ਬੋਲੇ ਖੜਗੇ

India Alliance ਦੀ ਮੀਟਿੰਗ ਤੋਂ ਬਾਅਦ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ, "ਅਸੀਂ ਸਾਰੇ CEC ਗਿਆਨੇਸ਼ ਕੁਮਾਰ ਵਿਰੁੱਧ ਇਕੱਠੇ ਲੜਾਂਗੇ। 1 ਨਵੰਬਰ ਨੂੰ ਵੱਡੀ ਵਿਰੋਧੀ ਰੈਲੀ ਕੀਤੀ ਜਾਵੇਗੀ।"ਮੀਟਿੰਗ ਵਿੱਚ ਚੋਣ ਕਮਿਸ਼ਨ, ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (SIR), EVM ਅਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਮੁੱਦੇ ਉਠਾਏ।

CEC ਖਿਲਾਫ ਸਾਰੀਆਂ ਪਾਰਟੀਆਂ ਇੱਕਜੁੱਟ, ਨਵੰਬਰ ਵਿੱਚ ਵਿਰੋਧੀ ਦਲਾਂ ਦੀ ਵੱਡੀ ਰੈਲੀ... INDIA ਗਠਜੋੜ ਦੀ ਬੈਠਕ ਤੋਂ ਬਾਅਦ ਬੋਲੇ ਖੜਗੇ
tv9-punjabi
| Updated On: 30 Sep 2026 16:30 PM IST
Share

ਇੰਡੀਆ ਗਠਜੋੜ ਦੀ ਮੀਟਿੰਗ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਮੀਟਿੰਗ ਸਾਢੇ ਤਿੰਨ ਘੰਟੇ ਚੱਲੀ। ਇਸ ਵਿੱਚ 20 ਪਾਰਟੀਆਂ ਨੇ ਹਿੱਸਾ ਲਿਆ, ਅਤੇ ਕੁਝ ਨੇਤਾ ਵਰਚੁਅਲੀ ਵੀ ਮੀਟਿੰਗ ਵਿੱਚ ਸ਼ਾਮਲ ਹੋਏ। ਸਾਰੀਆਂ ਪਾਰਟੀਆਂ ਨੇ CEC ਗਿਆਨੇਸ਼ ਕੁਮਾਰ ਖਿਲਾਫ਼ ਲੜਨ ਦਾ ਇਕੱਠੇ ਫੈਸਲਾ ਕੀਤਾ ਹੈ। ਅਸੀਂ ਸਾਰੇ ਇਕੱਠੇ ਮੁਕਾਬਲਾ ਕਰਾਂਗੇ।”

ਖੜਗੇ ਨੇ ਕਿਹਾ ਕਿ ਚੋਣ ਕਮਿਸ਼ਨ ਇੱਕ ਕਠਪੁਤਲੀ ਵਾਂਗ ਕੰਮ ਕਰ ਰਿਹਾ ਹੈ। ਇਹ ਸਰਕਾਰ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਹੈ। ਸਰਕਾਰ ਖੁਦ ਵੋਟ ਚੋਰੀ ਕਰ ਰਹੀ ਹੈ। ਅਸੀਂ ਸਾਰੇ ਮਜ਼ਬੂਤੀ ਨਾਲ ਲੜਨ ਲਈ ਇੱਕਜੁੱਟ ਹਾਂ। ਖੜਗੇ ਨੇ ਕਿਹਾ ਕਿ 2 ਤੋਂ 8 ਅਕਤੂਬਰ ਤੱਕ ਹਰ ਜ਼ਿਲ੍ਹੇ ਵਿੱਚ ਲੋਕਤੰਤਰ ਬਚਾਓ ਮਾਰਚ ਕੀਤੇ ਜਾਣਗੇ। ਖੜਗੇ ਨੇ ਕਿਹਾ ਕਿ ਵਿਰੋਧੀ ਧਿਰ ਪੰਜ ਵੱਡੀਆਂ ਰੈਲੀਆਂ ਕਰੇਗੀ ਅਤੇ ਰਾਸ਼ਟਰਪਤੀ ਦੇ ਸਾਹਮਣੇ ਆਪਣੇ ਵਿਚਾਰ ਗੱਲ ਰੱਖੇਗੀ।

“ਇੱਕ ਵਿਅਕਤੀ, ਇੱਕ ਵੋਟ, ਇੱਕ ਮੁੱਲ” ਦਾ ਜਿਕਰ

ਖੜਗੇ ਨੇ ਕਿਹਾ ਕਿ ਭਾਰਤ ਦੀ ਲੋਕਤੰਤਰੀ ਪ੍ਰਣਾਲੀ ਇਸ ਸਿਧਾਂਤ ‘ਤੇ ਸਥਾਪਿਤ ਹੈ ਕਿ ਹਰ ਨਾਗਰਿਕ ਨੂੰ ਸਰਕਾਰ ਚੁਣਨ ਵਿੱਚ ਬਰਾਬਰ ਅਧਿਕਾਰ ਹਨ। ਸੰਵਿਧਾਨ ਸਭਾ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਲੋਕਤੰਤਰ ਉਦੋਂ ਹੀ ਸਾਰਥਕ ਹੁੰਦਾ ਹੈ ਜਦੋਂ ਹਰ ਯੋਗ ਨਾਗਰਿਕ ਦੀ ਵੋਟ ਦਾ ਬਰਾਬਰ ਮੁੱਲ ਹੁੰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਿਧਾਂਤ ਨੂੰ ਇਸ ਸਮੇਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਅਤੇ ਦੇਸ਼ ਭਰ ਦੇ ਨਾਗਰਿਕ ਅਤੇ ਰਾਜਨੀਤਿਕ ਪਾਰਟੀਆਂ ਚੋਣ ਕਮਿਸ਼ਨ ਦੇ ਕੰਮਕਾਜ ‘ਤੇ ਸਵਾਲ ਉਠਾ ਰਹੀਆਂ ਹਨ।

ਖੜਗੇ ਨੇ SIR ਤੇ ਜਤਾਈ ਚਿੰਤਾ

ਕਾਂਗਰਸ ਪ੍ਰਧਾਨ ਨੇ ਕਿਹਾ ਕਿ ਵਿਰੋਧੀ ਧਿਰ ਲੰਬੇ ਸਮੇਂ ਤੋਂ EVM ਅਤੇ ਵੋਟਰ ਸੂਚੀਆਂ ਵਿੱਚ ਬਦਲਾਅ ਬਾਰੇ ਸਵਾਲ ਉਠਾ ਰਹੀ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਵੱਲੋਂ ਲਗਾਏ ਗਏ ਆਰੋਪਾਂ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਮਹਾਦੇਵਪੁਰਾ, ਅਲੰਦ, ਹਰਿਆਣਾ ਅਤੇ ਮਹਾਰਾਸ਼ਟਰ ਦਾ ਹਵਾਲਾ ਦਿੱਤਾ ਗਿਆ।

2 ਤੋਂ 8 ਅਕਤੂਬਰ ਤੱਕ ਹਰ ਜ਼ਿਲ੍ਹੇ ਵਿੱਚ ਲੋਕਤੰਤਰ ਬਚਾਓ ਮਾਰਚ – ਖੜਗੇ

ਕਾਂਗਰਸ ਮੁਖੀ ਨੇ ਕਿਹਾ ਕਿ 2 ਤੋਂ 8 ਅਕਤੂਬਰ ਤੱਕ ਹਰ ਜ਼ਿਲ੍ਹੇ ਵਿੱਚ ਲੋਕਤੰਤਰ ਬਚਾਓ ਮਾਰਚ ਕੀਤੇ ਜਾਣਗੇ। ਜ਼ਿਲ੍ਹਾ ਮੈਜਿਸਟਰੇਟ ਦੇ ਸਾਹਮਣੇ ਪ੍ਰਦਰਸ਼ਨ ਕੀਤੇ ਜਾਣਗੇ, ਅਤੇ ਜਨਤਾ ਨੂੰ ਇਸ ਦੇ ਕਾਰਨਾਂ ਬਾਰੇ ਜਾਣੂ ਕਰਵਾਇਆ ਜਾਵੇਗਾ। 6 ਅਕਤੂਬਰ ਨੂੰ, ਸਾਰੇ ਵਿਰੋਧੀ ਸੰਸਦ ਮੈਂਬਰ “ਚੋਣ ਕਮਿਸ਼ਨ ਵੱਲ ਮਾਰਚ” ਕਰਨਗੇ। ਅਸੀਂ ਅਸਲ ਵਿੱਚ ਅੱਜ ਇਹ ਮਾਰਚ ਕਰਨ ਵਾਲੇ ਸੀ, ਪਰ ਅਸੀਂ ਸਾਰੇ ਸੰਸਦ ਮੈਂਬਰਾਂ ਨੂੰ ਸੱਦਾ ਦਿੱਤਾ ਹੈ ਅਤੇ 6 ਤਰੀਕ ਨੂੰ ਮਾਰਚ ਦੀ ਤਰੀਕ ਤੈਅ ਕੀਤੀ ਗਈ ਹੈ।

ਰਾਸ਼ਟਰਪਤੀ ਨੂੰ ਮਿਲ ਕੇ ਰੱਖਾਂਗੇ ਗੱਲ – ਖੜਗੇ

ਖੜਗੇ ਨੇ ਅੱਗੇ ਕਿਹਾ ਕਿ ਉਹ ਅਕਤੂਬਰ ਦੇ ਦੂਜੇ ਹਫ਼ਤੇ ਰਾਸ਼ਟਰਪਤੀ ਨਾਲ ਮੁਲਾਕਾਤ ਦਾ ਸਮਾਂ ਮੰਗਣਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਰਾਸ਼ਟਰਪਤੀ ਨੂੰ ਉਨ੍ਹਾਂ ਸਮੱਸਿਆਵਾਂ ਬਾਰੇ ਦੱਸਣਾ ਚਾਹੁੰਦੇ ਹਨ ਜੋ ਸਾਨੂੰ ਦਰਪੇਸ਼ ਹਨ ਅਤੇ ਸਰਕਾਰ ਲੋਕਾਂ ਨੂੰ ਪਰੇਸ਼ਾਨ ਅਤੇ ਤਬਾਹ ਕਰ ਰਹੀ ਹੈ ਅਤੇ ਆਪਣੇ ਵਿਚਾਰ ਬਣਾ ਕੇ ਝੂਠੀ ਸਰਕਾਰ ਚਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਬਾਅਦ, ਅਕਤੂਬਰ-ਨਵੰਬਰ ਵਿੱਚ ਵੱਡੀ ਰੈਲੀ ਕੀਤੀ ਜਾਵੇਗੀ। 1 ਨਵੰਬਰ ਨੂੰ ਦਿੱਲੀ ਵਿੱਚ ਵੱਡੀ ਰੈਲੀ ਕੀਤੀ ਜਾਵੇਗੀ। ਹੁਣ, ਸਾਰਿਆਂ ਦਾ ਧਿਆਨ ਸਾਡੇ ‘ਤੇ ਕੇਂਦਰਿਤ ਹੈ।

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...