CEC ਗਿਆਨੇਸ਼ ਕੁਮਾਰ ਵਿਰੁੱਧ ਅੱਜ ਵੀ ਸੜਕਾਂ ‘ਤੇ ਉਤਰੇਗੀ ਕਾਂਗਰਸ, ਜਾਣੋ ਚੌਥੇ ਦਿਨ ਦੇ ਪ੍ਰਦਰਸ਼ਨ ਦਾ ਪੂਰਾ ਪਲਾਨ

Published: 

09 Oct 2026 08:48 AM IST

ਦੇਸ਼ ਭਰ ਵਿੱਚ ਵੋਟ ਚੋਰੀ ਦੇ ਕਥਿਤ ਮਾਮਲੇ ਨੂੰ ਲੈ ਕੇ ਸਿਆਸੀ ਪਾਰਾ ਲਗਾਤਾਰ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਦੇ INDIA (ਇੰਡੀਆ) ਗਠਜੋੜ ਦੇ ਸਮੂਹ ਸੰਸਦ ਮੈਂਬਰ ਅੱਜ ਯਾਨੀ 9 ਅਕਤੂਬਰ ਨੂੰ ਦੁਪਹਿਰ 3 ਵਜੇ ਸੰਸਦ ਦੇ ਸੰਵਿਧਾਨ ਸਦਨ ਸਥਿਤ ਸੈਂਟਰਲ ਹਾਲ ਵਿਖੇ ਇੱਕ ਵਿਸ਼ੇਸ਼ ਅਤੇ ਹੰਗਾਮੀ ਬੈਠਕ ਕਰਨਗੇ।

CEC ਗਿਆਨੇਸ਼ ਕੁਮਾਰ ਵਿਰੁੱਧ ਅੱਜ ਵੀ ਸੜਕਾਂ ਤੇ ਉਤਰੇਗੀ ਕਾਂਗਰਸ, ਜਾਣੋ ਚੌਥੇ ਦਿਨ ਦੇ ਪ੍ਰਦਰਸ਼ਨ ਦਾ ਪੂਰਾ ਪਲਾਨ

ਦੇਸ਼ ਭਰ ਵਿੱਚ ਵੋਟ ਚੋਰੀ ਦੇ ਕਥਿਤ ਮਾਮਲੇ ਨੂੰ ਲੈ ਕੇ ਸਿਆਸੀ ਪਾਰਾ ਲਗਾਤਾਰ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਦੇ INDIA (ਇੰਡੀਆ) ਗਠਜੋੜ ਦੇ ਸਮੂਹ ਸੰਸਦ ਮੈਂਬਰ ਅੱਜ ਯਾਨੀ 9 ਅਕਤੂਬਰ ਨੂੰ ਦੁਪਹਿਰ 3 ਵਜੇ ਸੰਸਦ ਦੇ ਸੰਵਿਧਾਨ ਸਦਨ ਸਥਿਤ ਸੈਂਟਰਲ ਹਾਲ ਵਿਖੇ ਇੱਕ ਵਿਸ਼ੇਸ਼ ਅਤੇ ਹੰਗਾਮੀ ਬੈਠਕ ਕਰਨਗੇ। ਵਿਰੋਧੀ ਆਗੂ ਇਸ ਗੰਭੀਰ ਮੁੱਦੇ ਨੂੰ ਲੈ ਕੇ ਲਗਾਤਾਰ ਚੌਥੇ ਦਿਨ ਵਿਰੋਧ ਪ੍ਰਦਰਸ਼ਨ ਦੀ ਵਿਉਂਤਬੰਦੀ ਵਿੱਚ ਜੁਟੇ ਹੋਏ ਹਨ।

ਇਸ ਦੇ ਨਾਲ ਹੀ ਗਠਜੋੜ ਵੱਲੋਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਲਈ ਰਸਮੀ ਸਮਾਂ ਮੰਗਿਆ ਗਿਆ ਹੈ। ਸੂਤਰਾਂ ਅਨੁਸਾਰ ਵਿਰੋਧੀ ਆਗੂਆਂ ਨੇ ਦੋ-ਟੂਕ ਆਖਿਆ ਹੈ ਕਿ ਜੇਕਰ ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਤੋਂ ਮੁਲਾਕਾਤ ਦਾ ਸਮਾਂ ਨਹੀਂ ਮਿਲਦਾ, ਤਾਂ ਉਨ੍ਹਾਂ ਕੋਲ ਆਪਣੇ ਅਗਲੇ ਕਦਮ ਚੁੱਕਣ ਲਈ ਸਾਰੇ ਬਦਲ ਖੁੱਲ੍ਹੇ ਹਨ।

ਵਿਰੋਧੀ ਧਿਰ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿੱਢਿਆ ਗਿਆ ਸੰਘਰਸ਼ ਹੋਰ ਤਿੱਖਾ ਹੁੰਦਾ ਨਜ਼ਰ ਆ ਰਿਹਾ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ, ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸੇਵਾ ਤੀਰਥ, ਰਾਸ਼ਟਰਪਤੀ ਭਵਨ, ਉਪ-ਰਾਸ਼ਟਰਪਤੀ ਦੀ ਰਿਹਾਇਸ਼ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਸਰਕਾਰੀ ਰਿਹਾਇਸ਼ਾਂ ਸੰਭਾਵਿਤ ਪ੍ਰਦਰਸ਼ਨ ਵਾਲੀਆਂ ਥਾਵਾਂ ਹੋ ਸਕਦੀਆਂ ਹਨ।

ਮੁੱਖ ਚੋਣ ਕਮਿਸ਼ਨਰ ਦੀ ਸੁਰੱਖਿਆ ਚ ਵਾਧਾ

ਵਿਰੋਧੀ ਧਿਰਾਂ ਦੇ ਭਾਰੀ ਵਿਰੋਧ ਅਤੇ ਲਗਾਤਾਰ ਹੋ ਰਹੇ ਘਿਰਾਓ ਦੇ ਖ਼ਦਸ਼ੇ ਨੂੰ ਦੇਖਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਸੁਰੱਖਿਆ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਨੂੰ ਪਹਿਲਾਂ ਹੀ ਸਭ ਤੋਂ ਉੱਚ ਦਰਜੇ ਦੀ ‘Z+’ (ਜ਼ੈੱਡ ਪਲੱਸ) ਸੁਰੱਖਿਆ ਮੁਹੱਈਆ ਕਰਵਾਈ ਗਈ ਸੀ, ਪਰ ਮੌਜੂਦਾ ਤਣਾਅਪੂਰਨ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੇ ਸੁਰੱਖਿਆ ਘੇਰੇ ਵਿੱਚ ਹੋਰ ਜ਼ਿਆਦਾ ਕਮਾਂਡੋਜ਼ ਤਾਇਨਾਤ ਕਰ ਦਿੱਤੇ ਗਏ ਹਨ। ਇੰਡੀਆ ਗਠਜੋੜ ਵੱਲੋਂ ਮੁੱਖ ਚੋਣ ਕਮਿਸ਼ਨਰ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਮੁੱਦੇ ਨੂੰ ਲੈ ਕੇ ਸੜਕਾਂ ਤੋਂ ਲੈ ਕੇ ਸੰਸਦ ਤੱਕ ਲਗਾਤਾਰ ਰੋਸ ਜਤਾਇਆ ਜਾ ਰਿਹਾ ਹੈ।

ਵਿਰੋਧੀ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣਾ ਇਹ ਅੰਦੋਲਨ ਕਿਸੇ ਵੀ ਕੀਮਤ ਤੇ ਰੋਕਣ ਵਾਲੇ ਨਹੀਂ ਹਨ ਅਤੇ ਸ਼ੁੱਕਰਵਾਰ ਨੂੰ ਇੱਕ ਹੋਰ ਵੱਡੇ ਪੱਧਰ ਦਾ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਹਨ।

ਦਿੱਲੀ ਪੁਲਿਸ ਨੇ ਦਰਜ ਕੀਤੀਆਂ ਤਿੰਨ FIR

ਇਸ ਦੌਰਾਨ, ਵਿਰੋਧੀ ਆਗੂਆਂ ਦੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਹੁਣ ਤੱਕ ਤਿੰਨ ਵੱਖ-ਵੱਖ ਐੱਫ਼ਆਈਆਰ (FIR) ਦਰਜ ਕੀਤੀਆਂ ਗਈਆਂ ਹਨ, ਜਦਕਿ ਹੋਰ ਕੇਸ ਦਰਜ ਹੋਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ। ਪੁਲਿਸ ਵੱਲੋਂ ਦਰਜ ਮਾਮਲਿਆਂ ਵਿੱਚ ਡਿਊਟੀ ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਤੇ ਹਮਲਾ ਕਰਨ, ਸਰਕਾਰੀ ਕੰਮ ਵਿੱਚ ਅੜਿੱਕਾ ਡਾਹੁਣ, ਧੱਕਾ-ਮੁੱਕੀ, ਪੁਲਿਸ ਨਾਲ ਹੱਥੋਪਾਈ ਅਤੇ ਦੁਰਵਿਵਹਾਰ ਕਰਨ ਵਰਗੇ ਗੰਭੀਰ ਦੋਸ਼ ਲਗਾਏ ਗਏ ਹਨ।

ਇਨ੍ਹਾਂ ਐੱਫ਼ਆਈਆਰਜ਼ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਦੇ ਨਾਂ ਵੀ ਸ਼ਾਮਲ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਬੈਰੀਕੇਡ ਦਾ ਗੇਟ ਖੋਲ੍ਹਣ ਦੀ ਕੋਸ਼ਿਸ਼ ਕਰਦੇ ਦੇਖੇ ਜਾਣ ਮਗਰੋਂ ਰਾਹੁਲ ਗਾਂਧੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ।

ਭਾਜਪਾ ਨੇ ਵਿਰੋਧੀਆਂ ਦੇ ਇਲਜ਼ਾਮਾਂ ਨੂੰ ਦੱਸਿਆ ਗਲਤ

ਦੂਜੇ ਪਾਸੇ, ਭਾਰਤੀ ਜਨਤਾ ਪਾਰਟੀ (BJP) ਨੇ SIR ਅਤੇ ਵੋਟ ਚੋਰੀ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਉੱਤੇ ਲਗਾਏ ਜਾ ਰਹੇ ਵਿਰੋਧੀ ਧਿਰ ਦੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਵਿਰੋਧੀ ਧਿਰ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਵਿੱਚ ਸੱਚਮੁੱਚ ਹਿੰਮਤ ਹੈ ਤਾਂ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਾਂਗਰਸ ਨੇਤਾ ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਹ ਅਰਾਜਕ ਮਾਨਸਿਕਤਾ ਨਾਲ ਕੰਮ ਕਰ ਰਹੇ ਹਨ ਅਤੇ ਸੰਵਿਧਾਨਕ ਸੰਸਥਾਵਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Loading...
Unable to load recommendations.
Follow Us