ਪੰਨੂ ਮਾਮਲੇ 'ਤੇ ਬੋਲਿਆ ਭਾਰਤ, ਜਾਂਚ ਦੀ ਗੰਭੀਰਤਾਂ ਤੋਂ ਸੰਤੁਸ਼ਟ ਅਮਰੀਕਾ | India America is satisfied with the seriousness of the investigation spoke on the Gurpatwant Pannu case know full detail in punjabi Punjabi news - TV9 Punjabi

ਗੁਰਪਤਵੰਤ ਪੰਨੂ ਮਾਮਲੇ ‘ਤੇ ਬੋਲਿਆ ਭਾਰਤ, ਜਾਂਚ ਦੀ ਗੰਭੀਰਤਾਂ ਤੋਂ ਸੰਤੁਸ਼ਟ ਅਮਰੀਕਾ

Updated On: 

18 Oct 2024 09:13 AM

Gurpatwant Pannu: ਖਾਲਿਸਤਾਨੀ ਅੱਤਵਾਦੀ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੀ ਜਾਂਚ ਬਾਰੇ ਭਾਰਤ ਨੇ ਕਿਹਾ ਕਿ ਅਮਰੀਕਾ ਸਾਡੀ ਜਾਂਚ ਤੋਂ ਸੰਤੁਸ਼ਟ ਜਾਪਦਾ ਹੈ। ਇਸ ਸਾਜ਼ਿਸ਼ ਵਿੱਚ ਸ਼ਾਮਲ ਵਿਅਕਤੀ ਹੁਣ ਭਾਰਤ ਸਰਕਾਰ ਦਾ ਮੁਲਾਜ਼ਮ ਨਹੀਂ ਰਿਹਾ। ਅਸੀਂ ਅਮਰੀਕਾ ਦੀ ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ। ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੇ ਦੋਸ਼ਾਂ ਤੋਂ ਬਾਅਦ ਭਾਰਤ ਨੇ ਅਮਰੀਕਾ ਵੱਲੋਂ ਦਿੱਤੀ ਗਈ ਜਾਣਕਾਰੀ ਦੀ ਜਾਂਚ ਲਈ ਉੱਚ ਪੱਧਰੀ ਜਾਂਚ ਕਮੇਟੀ ਨਿਯੁਕਤ ਕੀਤੀ ਸੀ।

ਗੁਰਪਤਵੰਤ ਪੰਨੂ ਮਾਮਲੇ ਤੇ ਬੋਲਿਆ ਭਾਰਤ, ਜਾਂਚ ਦੀ ਗੰਭੀਰਤਾਂ ਤੋਂ ਸੰਤੁਸ਼ਟ ਅਮਰੀਕਾ

ਪੰਨੂ ਦੇ

Follow Us On

Gurpatwant Pannu: ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਮਾਮਲੇ ਦੀ ਜਾਂਚ ‘ਤੇ ਭਾਰਤ ਨੇ ਕਿਹਾ ਹੈ ਕਿ ਅਮਰੀਕਾ ਵੱਲੋਂ ਦਿੱਤੀ ਗਈ ਸੂਚਨਾ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਹ ਜਾਣਕਾਰੀ ਦਿੱਤੀ। ਜੈਸਵਾਲ ਨੇ ਕਿਹਾ ਕਿ ਇਸ ਸਾਜ਼ਿਸ਼ ਵਿਚ ਕਥਿਤ ਤੌਰ ‘ਤੇ ਸ਼ਾਮਲ ਵਿਅਕਤੀ ਹੁਣ ਭਾਰਤ ਸਰਕਾਰ ਦਾ ਕਰਮਚਾਰੀ ਨਹੀਂ ਰਿਹਾ। ਅਮਰੀਕਾ ਨੇ ਵੀ ਇਸ ਨੂੰ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਭਾਰਤ ਦੀ ਜਾਂਚ ਤੋਂ ਸੰਤੁਸ਼ਟ ਜਾਪਦਾ ਹੈ।

ਹਾਲ ਹੀ ਵਿੱਚ ਭਾਰਤੀ ਅਧਿਕਾਰੀਆਂ ਨੇ ਵਾਸ਼ਿੰਗਟਨ ਵਿੱਚ ਵਿਦੇਸ਼ ਵਿਭਾਗ ਅਤੇ ਨਿਆਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕਮੇਟੀ ਦੇ ਦੋ ਮੈਂਬਰਾਂ ਨੇ ਅਮਰੀਕਾ ਜਾ ਕੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ। ਦਰਅਸਲ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੇ ਦੋਸ਼ਾਂ ਤੋਂ ਬਾਅਦ ਭਾਰਤ ਨੇ ਅਮਰੀਕਾ ਵੱਲੋਂ ਦਿੱਤੀ ਗਈ ਜਾਣਕਾਰੀ ਦੀ ਜਾਂਚ ਲਈ ਉੱਚ ਪੱਧਰੀ ਜਾਂਚ ਕਮੇਟੀ ਬਣਾਈ ਸੀ।

ਅਮਰੀਕਾ ਭਾਰਤ ਦੀ ਜਾਂਚ ਤੋਂ ਸੰਤੁਸ਼ਟ

ਹਾਲ ਹੀ ਵਿੱਚ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੀ ਜਾਂਚ ਦੇ ਸਬੰਧ ਵਿੱਚ ਕਿਹਾ ਸੀ ਕਿ ਅਸੀਂ ਸਹਿਯੋਗ ਦੀ ਸ਼ਲਾਘਾ ਕਰਦੇ ਹਾਂ ਅਤੇ ਅਸੀਂ ਭਾਰਤ ਦੀ ਜਾਂਚ ਤੋਂ ਸੰਤੁਸ਼ਟ ਹਾਂ। ਅਸੀਂ ਇਸ ਸਾਜ਼ਿਸ਼ ਨਾਲ ਸਬੰਧਤ ਜਾਂਚ ਬਾਰੇ ਸਾਨੂੰ ਅਪਡੇਟ ਕਰਨ ਲਈ ਭਾਰਤ ਦੀ ਸ਼ਲਾਘਾ ਕਰਦੇ ਹਾਂ ਕਿਉਂਕਿ ਅਸੀਂ ਉਨ੍ਹਾਂ ਨੂੰ ਆਪਣੀ ਜਾਂਚ ਬਾਰੇ ਵੀ ਅਪਡੇਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਨਿਆਂ ਵਿਭਾਗ ਦੇ ਮੁਕੱਦਮੇ ਵਿੱਚ ਨਾਮਜ਼ਦ ਅਧਿਕਾਰੀ ਹੁਣ ਭਾਰਤ ਸਰਕਾਰ ਦਾ ਮੁਲਾਜ਼ਮ ਨਹੀਂ ਰਿਹਾ।

ਕੌਣ ਹੈ ਗੁਰਪਤਵੰਤ ਸਿੰਘ ਪੰਨੂ?

ਗੁਰਪਤਵੰਤ ਸਿੰਘ ਪੰਨੂ ਸਿੱਖਸ ਫਾਰ ਜਸਟਿਸ ਦੀ ਅਗਵਾਈ ਕਰ ਰਹੇ ਹਨ। ਭਾਰਤ ਨੇ ਉਸ ਨੂੰ ਮੋਸਟ ਵਾਂਟੇਡ ਅੱਤਵਾਦੀ ਐਲਾਨਿਆ ਹੋਇਆ ਹੈ। ਪੰਨੂ ਨਿਊਯਾਰਕ, ਅਮਰੀਕਾ ਵਿਚ ਰਹਿੰਦਾ ਹੈ। ਉਸ ਕੋਲ ਕੈਨੇਡਾ ਦੀ ਨਾਗਰਿਕਤਾ ਵੀ ਹੈ। ਮੋਦੀ ਸਰਕਾਰ ਨੇ ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਮੋਦੀ ਸਰਕਾਰ ਨੇ ਸਿੱਖ ਫਾਰ ਜਸਟਿਸ ‘ਤੇ ਪਾਬੰਦੀ ਨੂੰ ਪੰਜ ਸਾਲ ਲਈ ਵਧਾ ਦਿੱਤਾ ਹੈ। ਇਹ ਕਾਰਵਾਈ ਯੂਏਪੀਏ ਤਹਿਤ ਕੀਤੀ ਗਈ ਹੈ।

ਸਿੱਖਸ ਫਾਰ ਜਸਟਿਸ ਅਤੇ ਅਮਰੀਕਨ ਨਾਗਰਿਕ ਗੁਰਪਤਵੰਤ ਸਿੰਘ ਪੰਨੂ ਖਿਲਾਫ NIA ਨੇ ਅੱਧੀ ਦਰਜਨ ਤੋਂ ਵੱਧ ਕੇਸ ਦਰਜ ਕੀਤੇ ਹਨ। ਪਿਛਲੇ ਸਾਲ ਜਾਂਚ ਏਜੰਸੀ ਨੇ ਉਸ ਦੀਆਂ ਪੰਜਾਬ ਅਤੇ ਚੰਡੀਗੜ੍ਹ ਦੀਆਂ ਜਾਇਦਾਦਾਂ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਸੀ। ਪੰਨੂ ਨੇ ਹਾਲ ਹੀ ਵਿੱਚ ਆਪਣੀ ਵੀਡੀਓ ਵਿੱਚ ਜੰਮੂ-ਕਸ਼ਮੀਰ, ਅਸਾਮ, ਮਨੀਪੁਰ ਅਤੇ ਨਾਗਾਲੈਂਡ ਵਿੱਚ ਪੂਰਨ ਆਜ਼ਾਦੀ ਅੰਦੋਲਨ ਸ਼ੁਰੂ ਕਰਨ ਦੀ ਧਮਕੀ ਦਿੱਤੀ ਸੀ, ਜਿਵੇਂ ਕਿ ਪੰਜਾਬ ਵਿੱਚ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਨੂ ਦੇ ਕਤਲ ਦੀ ਸਾਜ਼ਿਸ਼ ਬਾਰੇ ਅਮਰੀਕੀ ਨਿਆਂ ਵਿਭਾਗ ਦਾ ਦੋਸ਼ ਹੈ ਕਿ 9 ਜੂਨ ਦੇ ਆਸ-ਪਾਸ ਭਾਰਤੀ ਅਧਿਕਾਰੀ ਨਿਖਿਲ ਗੁਪਤਾ ਨੇ ਪੰਨੂ ਦੇ ਕਤਲ ਲਈ ਇੱਕ ਡਾਲਰ ਭਾਵ 83 ਲੱਖ ਰੁਪਏ ਤੋਂ ਵੱਧ ਦਾ ਠੇਕਾ ਦਿੱਤਾ ਸੀ। ਅਮਰੀਕੀ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਨਿਖਿਲ ਨੇ ਵੀ ਦੋਸ਼ਾਂ ਨੂੰ ਸਵੀਕਾਰ ਕਰ ਲਿਆ ਹੈ। ਅਮਰੀਕਾ ਨੇ ਇਸ ਸਾਜ਼ਿਸ਼ ਦੇ ਦੋਸ਼ ‘ਚ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ‘ਚ ਅੱਤਵਾਦੀ ਪੰਨੂ ਨੂੰ ਵੱਖਵਾਦੀ ਨੇਤਾ ਦੱਸਿਆ ਗਿਆ ਹੈ। ਨਿਖਿਲ ਗੁਪਤਾ ਨੂੰ 30 ਜੂਨ ਨੂੰ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਸੀ।

Exit mobile version